You are here:ਮੁਖ ਪੰਨਾ»ਖੇਡਾਂ»ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ

ਦਾਖ਼ਲਾ

ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ

ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ (41)

ਮੈਰਾਥਨ ਦੌੜ ਬਤਾਲੀ ਕੁ ਕਿਲੋਮੀਟਰ ਦੀ ਹੁੰਦੀ ਹੈ। ਮੈਨੂੰ ਖੇਡਾਂ ਤੇ ਖਿਡਾਰੀਆਂ ਬਾਰੇ ਲਿਖਦਿਆਂ ਬਤਾਲੀ ਕੁ ਸਾਲ ਹੋ ਚੱਲੇ ਹਨ। ਮੈਰਾਥਨ ਦੌੜਾਕ ਵਾਂਗ ਮੈਂ ਵੀ ਕਦੇ ਹੌਲੀ ਤੇ ਕਦੇ ਤੇਜ਼ ਹੋ ਜਾਂਦਾ ਹਾਂ। 1966 ਤੋਂ ਲਗਾਤਾਰ ਲਿਖੀ ਜਾ ਰਿਹਾਂ। ਜਿਵੇਂ ਮੈਰਾਥਨ ਦੌੜਾਕ ਦੌੜ ਮੁੱਕਣ ਦੇ ਨੇੜੇ ਸਿਰੜ ਨਾਲ ਹੋਰ ਤੇਜ਼ ਦੌੜਨ ਲੱਗਦੇ ਹਨ ਉਵੇਂ ਮੈਂ ਵੀ ਆਪਣੀ ਲਿਖਣ ਦੀ ਚਾਲ ਹੋਰ ਤੇਜ਼ ਕਰ ਦਿੱਤੀ ਹੈ। ਪੰਜ ਛੇ ਸਾਲਾਂ ਤੋਂ ਹਰੇਕ ਸਾਲ ਮੇਰੀ ਨਵੀਂ ਪੁਸਤਕ ਛਪ ਰਹੀ ਹੈ। ਪਿਛਲੇ ਸਾਲ ਦੋ ਛਪੀਆਂ ਸਨ। ‘ਫੇਰੀ ਵਤਨਾਂ ਦੀ’ . . . . Read more >

ਪੁਰਾਤਨ ਓਲੰਪਿਕ ਖੇਡਾਂ ਤੋਂ ਲੈ ਕੇ ਹੁਣ ਤਕ ਲੱਖਾਂ ਦੌੜਾਕ ਦੌੜ ਮੁਕਾਬਲਿਆਂ ਵਿੱਚ ਭਾਗ ਲੈ ਚੁੱਕੇ ਹਨ। ਕਈਆਂ ਦੀਆਂ ਦੌੜਾਂ ਅਭੁੱਲ ਯਾਦਾਂ ਬਣ ਗਈਆਂ ਹਨ। ਉਨ੍ਹਾਂ `ਚੋਂ ਕੁੱਝ ਇਕਨਾਂ ਦਾ ਜ਼ਿਕਰ ਕਰਨਾ ਦਿਲਚਸਪੀ ਤੋਂ ਖਾਲੀ ਨਹੀਂ ਹੋਵੇਗਾ। ਉਂਜ ਤਾਂ ਘੱਟ ਵੱਧ ਦੂਰੀ ਦੇ ਅਨੇਕਾਂ ਦੌੜ ਮੁਕਾਬਲੇ ਹੁੰਦੇ ਆ ਰਹੇ ਹਨ ਪਰ ਇਥੇ ਗੱਲ ਕੇਵਲ ਮੈਰਾਥਨ ਦੌੜ ਦੀ ਹੀ ਕਰਦੇ ਹਾਂ। 490 ਪੂ.ਈ.ਵਿੱਚ ਪਰਸ਼ੀਆ ਨੇ ਏਥਨਜ਼ `ਤੇ ਹਮਲਾ ਕਰਨ ਲਈ ਆਪਣੀ ਫੌਜ ਸਰਹੱਦੀ ਪਿੰਡ ਮੈਰਾਥਨ ਦੀਆਂ ਜੂਹਾਂ ਵਿੱਚ ਉਤਾਰੀ ਸੀ। ਮੈਰਾਥਨ ਯੂਨਾਨ . . . . Read more >

ਮੁੱਕੇਬਾਜ਼ ਮੁਹੰਮਦ ਅਲੀ ਅਨੇਕਾਂ ਪੱਖਾਂ ਤੋਂ ਅਲੋਕਾਰ ਵਿਅਕਤੀ ਹੈ। ਉਸ ਬਾਰੇ ਵਿਸਥਾਰ ਨਾਲ ਦੱਸਣਾ ਦਿਲਚਸਪੀ ਤੋਂ ਖਾਲੀ ਨਹੀਂ ਹੋਵੇਗਾ। ਉਸ ਨੇ ਧਰਮ ਬਦਲਿਆ, ਕੋਚ ਬਦਲੇ, ਨਾਂ ਬਦਲਿਆ, ਸ਼ੌਕ ਬਦਲੇ ਤੇ ਇਥੋਂ ਕਿ ਪਤਨੀਆਂ ਬਦਲ ਕੇ ਚਾਰ ਵਿਆਹ ਕੀਤੇ। ਉਹ ਵੀਹ ਵਰ੍ਹੇ ਮੁੱਕੇਬਾਜ਼ੀ ਦੇ ਅਖਾੜਿਆਂ ਦਾ ਸ਼ਿੰਗਾਰ ਰਿਹਾ ਤੇ ਉਹਦੀ ਖੇਡ ਕਮਾਈ ਕਰੋੜਾਂ ਡਾਲਰਾਂ ਤਕ ਅਪੜੀ। ਉਹਨੇ ਵਿਸ਼ਵ ਪੱਧਰ ਦੇ ਦਰਜਨਾਂ ਭੇੜ ਭਿੜੇ, ਤਿੰਨ ਵਾਰ ਮੁੱਕੇਬਾਜ਼ੀ ਦਾ ਵਿਸ਼ਵ ਖ਼ਿਤਾਬ ਜਿੱਤਿਆ, ਤਿੰਨ ਪਤਨੀਆਂ ਨੂੰ ਤਲਾਕ ਦਿੱਤੇ ਤੇ ਅੱਠ ਬੱਚਿਆਂ . . . . Read more >

ਖੇਡ ਮੇਲੇ ਤਾਂ ਪੰਜਾਬ ਵਿੱਚ ਬਹੁਤ ਲੱਗਦੇ ਹਨ ਪਰ ਹਕੀਮਪੁਰ ਦੇ ਪੁਰੇਵਾਲ ਖੇਡ ਮੇਲੇ ਦਾ ਵੱਖਰਾ ਨਜ਼ਾਰਾ ਹੈ। ਉਥੇ ਉੱਚ ਪੱਧਰੀ ਕਬੱਡੀ ਤੇ ਕੁਸ਼ਤੀਆਂ ਦੇ ਨਾਲ ਅਨੇਕਾਂ ਵਿਰਾਸਤੀ ਤੇ ਆਧੁਨਿਕ ਖੇਡਾਂ ਦੇ ਮੁਕਾਬਲੇ ਹੁੰਦੇ ਹਨ। ਗਿੱਧੇ ਭੰਗੜੇ ਪੈਂਦੇ ਹਨ ਤੇ ਨਿਹੰਗਾਂ ਦੀ ਨੇਜ਼ਾਬਾਜ਼ੀ ਨਜ਼ਾਰੇ ਬੰਨ੍ਹ ਦਿੰਦੀ ਹੈ। ਗਤਕਾ ਪਾਰਟੀਆਂ ਅੱਡ ਆਪਣੇ ਜੌਹਰ ਵਿਖਾਉਂਦੀਆਂ ਹਨ ਤੇ ਪਤੰਗਬਾਜ਼ ਵੱਖ ਆਪਣੇ ਹੁਨਰ ਦਾ ਵਿਖਾਵਾ ਕਰਦੇ ਹਨ। ਕਿਧਰੇ ਹਲਟ ਦੌੜਾਂ ਲੱਗਦੀਆਂ ਹਨ ਤੇ ਕਿਧਰੇ ਬੈਲ ਗੱਡੀਆਂ ਦੀਆਂ ਦੌੜਾਂ ਧੂੜਾਂ ਉਡਾਉਂਦੀਆਂ . . . . Read more >

ਸੱਠਵਿਆਂ ਤਕ ਸਿੱਖ ਖਿਡਾਰੀ ਸਿੱਖ ਸਰੂਪ ਵਿੱਚ ਖੇਡਣਾ ਮਾਣ ਦੀ ਗੱਲ ਸਮਝਦੇ ਸਨ। ਉਦੋਂ ਕਿਸੇ ਸਿੱਖ ਖਿਡਾਰੀ ਦਾ ਮੂੰਹ ਸਿਰ ਮੁੰਨਿਆ ਹੋਣਾ ਘਾਟੇ ਦੀ ਗੱਲ ਸੀ। ਵਿਰੋਧੀ ਖਿਡਾਰੀ ਉਸ ਨੂੰ ਰੋਡਾ ਭੋਡਾ ਜਿਹਾ ਸਮਝ ਕੇ ਪੈ ਜਾਂਦੇ! ਉਦੋਂ ਭਾਰਤ ਵਿੱਚ ਕੇਸ ਦਾੜ੍ਹੀ ਵਾਲਿਆਂ ਨੂੰ ਹੀ ਖਿਡਾਰੀ ਮੰਨਿਆ ਜਾਂਦਾ ਸੀ। ਇਹਦੇ ਪਿੱਛੇ ਕੇਸ ਦਾੜ੍ਹੀ ਵਾਲੇ ਖਿਡਾਰੀਆਂ ਦੀਆਂ ਮਾਰੀਆਂ ਮੱਲਾਂ ਸਨ। 1951 `ਚ ਨਵੀਂ ਦਿੱਲੀ ਦੀਆਂ ਪਹਿਲੀਆਂ ਏਸ਼ਿਆਈ ਖੇਡਾਂ `ਚੋਂ ਭਾਰਤ ਨੇ ਜਿੰਨੇ ਤਮਗ਼ੇ ਜਿੱਤੇ ਉਨ੍ਹਾਂ `ਚੋਂ ਨੱਬੇ ਫੀਸਦੀ ਕੇਸ . . . . Read more >

ਪਹਾੜਾਂ ਦੀ ਓਟ ਵਿੱਚ ਵਿਸਲਰ ਭਾਵੇਂ ਛੋਟਾ ਜਿਹਾ ਪਿੰਡ ਹੈ ਪਰ ਇਹ ਓਲੰਪਿਕ ਖੇਡਾਂ ਦਾ ਸਥਾਨ ਚੁਣਿਆਂ ਜਾਣ ਕਾਰਨ ਵਿਸ਼ਵ ਭਰ `ਚ ਪ੍ਰਸਿੱਧ ਹੋ ਗਿਆ ਹੈ। ਉਥੇ 2010 ਵਿੱਚ 12 ਫਰਵਰੀ ਤੋਂ 28 ਫਰਵਰੀ ਤਕ ਸਰਦੀਆਂ ਦੀਆਂ ਓਲੰਪਿਕ ਖੇਡਾਂ ਤੇ 12 ਤੋਂ 21 ਮਾਰਚ ਤਕ ਅਪਾਹਜਾਂ ਦੀਆਂ ਪੈਰਾਲਿੰਪਿਕ ਖੇਡਾਂ ਹੋਣਗੀਆਂ। ਖੇਡਾਂ ਸ਼ੁਰੂ ਹੋਣ `ਚ 1000 ਦਿਨ ਰਹਿ ਗਏ ਹਨ ਤੇ ਇਨ੍ਹਾਂ ਦਿਨਾਂ `ਚ ਖੇਡਾਂ ਦੀਆਂ ਤਿਆਰੀਆਂ ਬੜੇ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ। ਵੈਨਕੂਵਰ ਤੋਂ ਵਿਸਲਰ ਨੂੰ ਜਾਂਦਾ ਹਾਈਵੇ-99 . . . . Read more >

ਕਬੱਡੀ ਪੰਜਾਬੀਆਂ `ਚ ਸਭ ਤੋਂ ਵੱਧ ਮਕਬੂਲ ਖੇਡ ਹੈ ਪਰ ਇਸ ਵਿੱਚ ਆਪਾਧਾਪੀ ਵੀ ਬਹੁਤ ਹੈ। ਅਨੁਸ਼ਾਸਨ ਦੀਆਂ ਜਿੰਨੀਆਂ ਧੱਜੀਆਂ ਇਸ ਖੇਡ ਵਿੱਚ ਉਡਾਈਆਂ ਜਾਂਦੀਆਂ ਹਨ ਸ਼ਾਇਦ ਹੀ ਕਿਸੇ ਹੋਰ ਖੇਡ ਵਿੱਚ ਉਡਾਈਆਂ ਜਾਂਦੀਆਂ ਹੋਣ। ਜੇ ਕੋਈ ਕਬੱਡੀ ਵਿੱਚ ਅਨੁਸ਼ਾਸਨ ਲਿਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹਦੇ ਉਲਟ ਇੱਕ ਹੋਰ ਗਰੁੱਪ ਖੜ੍ਹਾ ਕਰ ਲਿਆ ਜਾਂਦਾ ਹੈ। ਕਬੱਡੀ ਦਾ ਹਾਲ ਬਹੁਤ ਸਾਰੇ ਗੁਰਦੁਆਰਿਆਂ ਦੇ ਰੌਲੇ ਗੌਲੇ ਵਰਗਾ ਹੈ। ਸਿੱਖ ਜਿਥੇ ਵੀ ਗਏ ਹਨ ਉਹ ਗੁਰਦੁਆਰੇ ਤੇ ਕਬੱਡੀ ਆਪਣੇ ਨਾਲ ਲੈ ਗਏ ਹਨ। ਨਾ ਉਨ੍ਹਾਂ ਨੂੰ ਗੁਰਦਵਾਰਾ . . . . Read more >

ਅੱਜ ਇੱਕ ਇਸ਼ਤਿਹਾਰ ਪੜ੍ਹਿਐ-ਵਾਕ ਇਨਟੂ ਹੈੱਲਥ। ਯਾਨੀ ਤੁਰੋ ਤੇ ਤੰਦਰੁਸਤ ਰਹੋ। ਇਸ ਨੇ ਮੈਨੂੰ ਵੀਹ ਸਾਲ ਪਹਿਲਾਂ ਦੀ ਹੱਡਬੀਤੀ ਯਾਦ ਕਰਾ ਦਿੱਤੀ ਹੈ। ਉਦੋਂ ਮੈਂ ਲੇਖ ਲਿਖਿਆ ਸੀ-ਪੈਰੀਂ ਤੁਰਨ ਦਾ ਅਨੰਦ। ਲੇਖ ਪੜ੍ਹ ਕੇ ਵੈਨਕੂਵਰ ਤੋਂ ਗੁਰਚਰਨ ਰਾਮਪੁਰੀ ਨੇ ਚਿੱਠੀ ਲਿਖੀ ਸੀ ਕਿ ਉਹ ਆਰਟੀਕਲ ਕੱਟ ਕੇ ਉਸ ਨੇ ਆਪਣੇ ਮੇਜ਼ ਦੇ ਸਾਹਮਣੇ ਚਿਪਕਾ ਲਿਆ ਹੈ ਤਾਂ ਕਿ ਤੁਰਨਾ ਸਦਾ ਯਾਦ ਰਹੇ। ਉਨ੍ਹਾਂ ਦਿਨਾਂ ਵਿੱਚ ਮੈਂ ਖ਼ੁਦ ਲੰਮੀਆਂ ਤੋਰਾਂ ਦਾ ਅਭਿਆਸ ਕੀਤਾ ਸੀ ਤੇ ਤੁਰਨ ਦਾ ਅਨੰਦ ਮਾਣਨ ਦੇ ਨਾਲ ਮਨਇੱਛਤ ਫਲ ਪਾਇਆ ਸੀ। ਮੈਂ . . . . Read more >

ਨਿਊਯਾਰਕ ਦੇ ਕਬੱਡੀ ਮੇਲੇ ਨਾਲ ਪੱਛਮੀ ਮੁਲਕਾਂ ਦਾ ਕਬੱਡੀ ਸੀਜ਼ਨ ਸ਼ੁਰੂ ਹੋ ਜਾਂਦਾ ਹੈ। ਐਤਕੀਂ ਇਹ ਮੇਲਾ 6 ਮਈ 2007 ਦੇ ਦਿਨ ਭਰਿਆ। ਇਹ ਏਨਾ ਭਰਵਾਂ ਰਿਹਾ ਕਿ ਪਹਿਲੇ ਸਾਰੇ ਰਿਕਾਰਡ ਟੁੱਟ ਗਏ। ਇਹਦਾ ਮੁੱਖ ਕਾਰਨ ਸੀ ਭਾਰਤ ਤੋਂ ਤਕੜੀ ਕਬੱਡੀ ਟੀਮ ਦਾ ਆਉਣਾ ਤੇ ਉਹਦਾ ਕੱਪ ਜਿੱਤਣਾ। ਪਿਛਲੇ ਕੁੱਝ ਸਾਲਾਂ ਤੋਂ ਕਬੱਡੀ ਟੂਰਨਾਮੈਂਟਾਂ ਦੇ ਕੱਪ ਟੋਰਾਂਟੋ ਦੀ ਟੀਮ ਜਿੱਤ ਰਹੀ ਸੀ। ਨਿਊਯਾਰਕ ਦੇ ਕਬੱਡੀ ਪ੍ਰੇਮੀ ਚਾਹੁੰਦੇ ਸਨ ਕਿ ਕਿਸੇ ਤਰ੍ਹਾਂ ਭਾਰਤ ਤੋਂ ਕੋਈ ਏਨੀ ਤਕੜੀ ਟੀਮ ਆਵੇ ਜਿਹੜੀ ਟੋਰਾਂਟੋ . . . . Read more >

ਪੰਜਾਬੀ ਜਿੰਨੇ ਚਾਅ ਨਾਲ ਮੇਲੇ ਵੇਖਦੇ ਹਨ ਉਨੇ ਹੀ ਚਾਅ ਨਾਲ ਖੇਡਾਂ ਖੇਡਦੇ ਹਨ। ਪੰਜਾਬ ਸਦਾ ਦਿਲਾਂ ਦੇ ਰਾਠ ਤੇ ਨਰੋਏ ਜੁੱਸਿਆਂ ਵਾਲੇ ਲੋਕਾਂ ਨੂੰ ਜਨਮ ਦਿੰਦਾ ਰਿਹਾ ਹੈ। ਮੁੱਢ ਕਦੀਮ ਤੋਂ ਏਥੇ ਸਰੀਰਕ ਕਰਤਬਾਂ ਦੀ ਗੱਲ ਹੁੰਦੀ ਆਈ ਹੈ। ਸਾਡੀਆਂ ਮਿਥਿਹਾਸਕ ਕਥਾਵਾਂ ਵਿੱਚ ਉਨ੍ਹਾਂ ਬਲੀ ਲੋਕਾਂ ਦਾ ਜ਼ਿਕਰ ਆਉਂਦਾ ਹੈ ਜਿਹੜੇ ਗੋਡਾ ਮਾਰ ਕੇ ਧਰਤੀ `ਚੋਂ ਪਾਣੀ ਕੱਢ ਦਿੰਦੇ ਸਨ ਤੇ ਚੰਦ ਸੂਰਜ ਨਾਲ ਘੁਲਦੇ ਸਨ। ਉਹਨਾਂ ਦੇ ਅਸਮਾਨਾਂ `ਚ ਵਗਾਹੇ ਹਾਥੀ ਅਜੇ ਤਕ ਨਹੀਂ ਮੁੜੇ! ਪੰਜਾਬ ਰਿਸ਼ੀਆਂ ਮੁਨੀਆਂ, ਗੁਰੂਆਂ ਪੀਰਾਂ, . . . . Read more >

ਜਿਵੇਂ ਪੰਜਾਬੀਆਂ ਨੂੰ ਕਬੱਡੀ ਚੜ੍ਹੀ ਹੋਈ ਹੈ ਉਵੇਂ ਜਪਾਨੀ ਸੁਮੋ ਕੁਸ਼ਤੀ ਦੇ ਪੱਟੇ ਹੋਏ ਹਨ। ਦੋਹਾਂ ਖੇਡਾਂ ਵਿੱਚ ਤੇੜ ਕੇਵਲ ਲੰਗੋਟ ਜਾਂ ਕੱਛੇ ਹੀ ਹੁੰਦੇ ਹਨ ਜਦ ਕਿ ਬਾਕੀ ਸਾਰਾ ਧੜ ਨੰਗਾ ਹੁੰਦਾ ਹੈ। ਦੋਹਾਂ `ਚ ਖਿਡਾਰੀ ਜੱਫੋਜੱਫੀ ਤੇ ਧੱਕੋਧੱਕੀ ਹੁੰਦੇ ਹਨ ਤੇ ਧੱਕੜ ਖਿਡਾਰੀ ਜਿੱਤਦਾ ਹੈ। ਪਰ ਕਬੱਡੀ ਤੇ ਸੁਮੋ ਵਿੱਚ ਕਾਫੀ ਕੁੱਝ ਮਿਲਦਾ ਹੋਣ ਦੇ ਬਾਵਜੂਦ ਬਹੁਤ ਕੁੱਝ ਵੱਖਰਾ ਵੀ ਹੈ। ਕਬੱਡੀ ਵੱਡੇ ਦਾਇਰੇ ਵਿੱਚ ਖੇਡੀ ਜਾਂਦੀ ਹੈ ਜਦ ਕਿ ਸੁਮੋ ਛੋਟੇ ਜਿਹੇ ਦਾਇਰੇ ਵਿੱਚ ਹੁੰਦੀ ਹੈ। ਕਬੱਡੀ `ਚ ਦੌੜਾਂ ਵੀ . . . . Read more >

ਗੁਰਬਖ਼ਸ਼ ਸਿੰਘ ਜੰਮਿਆਂ ਭਾਵੇਂ ਪਿਸ਼ਾਵਰ ਵਿੱਚ ਸੀ ਪਰ ਵੱਜਦਾ ਉਹ ਬੰਗਾਲ ਦਾ ਹੈ। ਬੰਗਾਲ ਲਈ ਉਹ ਲਗਾਤਾਰ ਪੰਦਰਾਂ ਵਰ੍ਹੇ ਹਾਕੀ ਖੇਡਿਆ। ਜਿੰਨਾ ਨਾਮਣਾ ਬੰਗਾਲ ਵਿੱਚ ਜਰਨੈਲ ਸਿੰਘ ਪਨਾਮੀਏ ਨੇ ਫੁੱਟਬਾਲ ਖੇਡ ਕੇ ਕਮਾਇਆ ਉਨਾ ਹੀ ਜੱਸ ਗੁਰਬਖ਼ਸ਼ ਸਿੰਘ ਨੇ ਹਾਕੀ ਖੇਡ ਕੇ ਖੱਟਿਆ। ਸੱਠਵਿਆਂ ਵਿੱਚ ਉਹਦੀ ਗੁੱਡੀ ਸਿਖ਼ਰ ਉੱਤੇ ਸੀ ਤੇ ਕੋਈ ਵੀ ਭਾਰਤੀ ਹਾਕੀ ਟੀਮ ਗੁਰਬਖ਼ਸ਼ ਸਿੰਘ ਦੀ ਸ਼ਮੂਲੀਅਤ ਤੋਂ ਬਿਨਾਂ ਮੁਕੰਮਲ ਨਹੀਂ ਸੀ ਸਮਝੀ ਜਾਂਦੀ। ਉਦੋਂ ਉਹ ਪ੍ਰਿਥੀਪਾਲ ਸਿੰਘ ਨਾਲ ਹਾਕੀ ਦਾ ਦੂਜਾ ਫੁੱਲ ਬੈਕ ਹੁੰਦਾ ਸੀ। 1968 . . . . Read more >