You are here:ਮੁਖ ਪੰਨਾ»ਵਰਿਆਮ ਸਿੰਘ ਸੰਧੂ

ਦਾਖ਼ਲਾ

ਵਰਿਆਮ ਸਿੰਘ ਸੰਧੂ

ਵਰਿਆਮ ਸਿੰਘ ਸੰਧੂ

19 ਅਪ੍ਰੈਲ 2001 ਦੀ ਸਵੇਰ। ਲਾਹੌਰ ਨਾਲੋਂ ਵਿਛੜਣ ਦਾ ਵਕਤ ਆਣ ਪੁੱਜਾ। ਹੋਟਲ ਨੂੰ ਛੱਡਣ ਦੀ ਪੂਰੀ ਤਿਆਰੀ ਕਰ ਲੈਣ ਤੋਂ ਪਿੱਛੋਂ ਮੈਂ ਜਗਤਾਰ ਨੂੰ ਕਿਹਾ, ‘‘ਇਕ ਮਿੰਟ ਠਹਿਰੋ। ਮੈਂ ਲਾਹੌਰ ਨੂੰ ਅਲਵਿਦਾ ਕਹਿ ਲਵਾਂ।’’ ਹੋਟਲ ਦੀ ਪੰਜਵੀਂ ਮੰਜ਼ਿਲ ‘ਤੇ ਸਥਿਤ ਆਪਣੇ ਕਮਰੇ ‘ਚੋਂ ਬਾਹਰ ਨਿਕਲ ਕੇ ਮੈਂ ਟੈਰਸ ‘ਤੇ ਆਣ ਖੜੋਤਾ। ਸੂਰਜ ਅਜੇ ਚੜ੍ਹਿਆ ਨਹੀਂ ਸੀ ਤੇ ਸ਼ਾਂਤ ਘਸਮੈਲੀ ਰੌਸ਼ਨੀ ‘ਚੋਂ ਲਾਹੌਰ ਸ਼ਹਿਰ ਹੌਲੀ ਹੌਲੀ ਉਦੈ ਹੋ ਰਿਹਾ ਸੀ। ਉਹੋ ਉੱਚੇ ਨੀਵੇਂ ਮਕਾਨ ਤੇ ਇਮਾਰਤਾਂ। ਮਸਜਿਦਾਂ ਦੇ ਗੁੰਬਦ। ਆਸਮਾਨ ‘ਚ ਤੈਰਦੀਆਂ ਬੱਦਲਾਂ . . . . Read more >

‘‘ਹੁਣ ਆਪਾਂ ਸੇਫ਼ ਆਂ। ਲਾਹੌਰ ਆ ਗਿਐ। ਲੈ ਬਈ, ਇੱਛਰਾਂ ਬਾਜ਼ਾਰ ਦੇ ਬਾਹਰ ਕਾਰ ਰੋਕੀਂ। ਸੁਲੇਖਾ ਨਾਲੇ ਆਪ ਸ਼ੌਪਿੰਗ ਕਰ ਲਵੇਗੀ ਤੇ ਨਾਲੇ ਮੈਨੂੰ ਬੱਚਿਆਂ ਵਾਸਤੇ ਸੂਟ ਖ਼ਰੀਦ ਦਿਊ।’’ ਜਗਤਾਰ ਨੇ ਤਸੱਲੀ ਨਾਲ ਕਿਹਾ।ਇੱਛਰਾਂ ਬਜ਼ਾਰ ਦੇ ਬਾਹਰ ਗੱਡੀ ਖੜ੍ਹੀ ਕਰਕੇ ਅਸੀਂ ਬਾਹਰ ਨਿਕਲੇ ਤਾਂ ਕਾਰਾਂ ਦੀ ਪਾਰਕਿੰਗ ਲਈ ਪੈਸੇ ਉਗਰਾਹੁਣ ਵਾਲਾ ਆਦਮੀ ਸਾਡੇ ਕੋਲ ਆਇਆ। ਅਸੀਂ ਅਜੇ ਜੇਬ ਨੂੰ ਹੱਥ ਲਾ ਹੀ ਰਹੇ ਸਾਂ ਕਿ ਡਰਾਈਵਰ ਨੇ ਸਾਨੂੰ ਪੂਰੇ ਹੱਕ ਨਾਲ ਕਿਹਾ, ‘‘ਨਹੀਂ, ਪੈਸੇ ਨਹੀਂ ਦੇਣੇ।’’ਪਾਰਕਿੰਗ ਫੀਸ ਲੈਣ ਵਾਲਾ ਬੰਦਾ ਪੁੱਛਦੀਆਂ . . . . Read more >

ਅੱਜ ਸਾਡਾ ਲਾਹੌਰ ਵਿਚ ਆਖ਼ਰੀ ਦਿਨ ਸੀ। ਇਹ ਦਿਨ ਵੀ ਅਸੀਂ ਲੇਖੇ ਲੱਗਿਆ ਵੇਖਣਾ ਚਾਹੁੰਦੇ ਸਾਂ। ਕਸੂਰ ਵਿਚ ਬਾਬੇ ਬੁੱਲ੍ਹੇ ਸ਼ਾਹ ਦਾ ਮਜ਼ਾਰ ਦੇਖਣ ਦੀ ਤਾਂਘ ਤੜਪੀ ਤਾਂ ਮੈਂ ਡਾ. ਜਗਤਾਰ ਨੂੰ ਕਿਹਾ ਕਿ ਉਹ ‘ਸ਼ਾਹ ਜੀ’ ਨੂੰ ਕਹਿ ਕੇ ਕਾਰ ਦਾ ਬੰਦੋਬਸਤ ਕਰੇ। ‘ਸ਼ਾਹ ਜੀ’ ਪ੍ਰਮੁੱਖ ਉਰਦੂ ਅਖ਼ਬਾਰ ‘ਨਵਾਏ ਵਕਤ’ ਦਾ ਮੁਖ ਕਾਲਮ-ਨਵੀਸ ਹੋਣ ਕਰਕੇ ਉਹਦੀ ਕਾਰ ਵਿਚ ਲਾਹੌਰੋਂ ਬਾਹਰ ਨਿਕਲਣਾ ਸਾਨੂੰ ਵਧੇਰੇ ਸੁਰੱਖਿਅਤ ਲੱਗਦਾ ਸੀ। ਉਂਜ ਸਾਡੇ ਨਾਲ ਦੇ ਸਾਰੇ ਲੋਕ ਹੀ ਲਾਹੌਰੋਂ ਬਾਹਰ ਘੁੰਮ ਫਿਰ ਰਹੇ ਸਨ ਤੇ ਇਕ ਗਰੁੱਪ ਤਾਂ ਰਾਵਲਪਿੰਡੀ ਤੇ ਪੰਜਾ . . . . Read more >

ਸੂਰਜ ਡੁੱਬ ਚੁੱਕਾ ਸੀ। ਲਾਇਲਪੁਰ ਸ਼ਹਿਰ ਰੌਸ਼ਨੀਆਂ ਵਿਚ ਜਗਮਗ ਕਰਨ ਲੱਗਾ। ਪ੍ਰੇਮ ਸਿੰਘ ਦਾ ਤਾਂ ਲਾਇਲਪੁਰ ਤੋਂ ਬਾਹਰ ਨਿਕਲਣ ਨੂੰ ਦਿਲ ਨਹੀਂ ਸੀ ਕਰ ਰਿਹਾ, ਜਿਵੇਂ ਮੇਲਾ ਮੁੱਕ ਜਾਣ ਤੋਂ ਵੀ ਪਿੱਛੋਂ ਬੱਚੇ ਦਾ ਘਰ ਪਰਤਣ ਨੂੰ ਮਨ ਨਹੀਂ ਮੰਨਦਾ। ਉਸ ਦੇ ਕਹਿਣ ਉਤੇ ਰਾਇ ਅਜ਼ੀਜ਼-ਉੱਲਾ ਨੇ ਲਾਇਲਪੁਰ ਦੇ ਘੰਟਾ-ਘਰ ਵਾਲੇ ਚੌਕ ਵਿਚ ਕਾਰ ਲਿਆ ਖੜ੍ਹੀ ਕੀਤੀ। ਪ੍ਰੇਮ ਸਿੰਘ ਚੌਕ ਵਿਚੋਂ ਨਿਕਲਦੇ ਅੱਠਾਂ-ਬਜ਼ਾਰਾਂ ਤੇ ਉਨ੍ਹਾਂ ਵਿਚੋਂ ਨਿਕਲਦੀਆਂ ਗਲੀਆਂ ਵਿਚ ਘੁੰਮਣਾ ਚਾਹੁੰਦਾ ਸੀ। ਉਨ੍ਹਾਂ ਦੁਕਾਨਾਂ ਨੂੰ ਦੇਖਣਾ ਚਾਹੁੰਦਾ ਸੀ ਜਿਨ੍ਹਾਂ . . . . Read more >

ਪ੍ਰੇਮ ਸਿੰਘ ਦੇ ਖ਼ਾਲਸਾ ਸਕੂਲ ਦੇ ਐਨ ਸਾਹਮਣਾ ਇਲਾਕਾ ਉਹੋ ਹੀ ਸੀ ਜਿੱਥੇ ਪ੍ਰੇਮ ਸਿੰਘ ਦਾ ਘਰ ਹੁੰਦਾ ਸੀ। ਮਾਡਲ ਟਾਊਨ ਨਾਂ ਦਾ ਘੁੱਗ ਵੱਸਦਾ ਇਹ ਇਲਾਕਾ ਭਾਵੇਂ ਕਿੰਨਾ ਫੈਲ ਗਿਆ ਸੀ, ਕਿੰਨਾ ਵਧੇਰੇ ਗਹਿ-ਗੱਚ ਵੱਸ ਗਿਆ ਸੀ ਪਰ ਪ੍ਰੇਮ ਸਿੰਘ ਨੂੰ ਵਿਸ਼ਵਾਸ ਸੀ ਕਿ ਸਕੂਲੋਂ ਨਿਕਲਦਿਆਂ ਹੀ ਥੋੜ੍ਹੀ ਵਿੱਥ ਉਤੇ ਬਣਿਆ ਆਪਣਾ ਮਕਾਨ ਉਹ ਪਲ-ਛਿਣ ਵਿਚ ਲੱਭ ਲਵੇਗਾ। ਉਹ ਸਾਡੇ ਅੱਗੇ ਅੱਗੇ ਕਾਹਲੀ ਕਾਹਲੀ ਤੁਰਿਆ ਜਾ ਰਿਹਾ ਸੀ। ਕਿਸੇ ਸਥਾਨਕ ਵਾਸੀ ਨੂੰ ਆਪਣੇ ਘਰ ਦਾ ਅਤਾ-ਪਤਾ ਪੁੱਛਣ ਦੀ ਉਸ ਨੂੰ ਕੋਈ ਲੋੜ ਨਹੀਂ ਸੀ।‘‘ਐਥੇ ਖਾਲੀ ਜਗ੍ਹਾ . . . . Read more >

‘‘ਲਓ ਜੀ! ਆ ਗਿਆ ਜੇ ਮੇਰਾ ਲਾਇਲਪੁਰ।’’ ਪ੍ਰੇਮ ਸਿੰਘ ਵਿਚ ਬਾਬੇ ਕਰਮ ਸਿੰਘ ਦੀ ਰੂਹ ਆਣ ਵੜੀ।ਵੱਡੇ ਬੋਰਡ ‘ਤੇ ਲਿਖੇ ਅੱਖਰ ਚਮਕ ਰਹੇ ਸਨ।City of Textile Welcomes you.ਇਹੋ ਹੀ ਸੀ ਉਹ ਇਲਾਕਾ ਜਿਸ ਨੂੰ ਕਦੀ ਸਾਂਦਲ ਬਾਰ ਕਿਹਾ ਜਾਂਦਾ ਸੀ। ਸਾਂਦਲ ਦੁੱਲੇ ਦੇ ਪਿਉ ਦਾ ਨਾਂ ਸੀ, ਇਸ ਲਈ ਇਸ ਨੂੰ ‘ਦੁੱਲੇ ਦੀ ਬਾਰ’ ਵੀ ਆਖਿਆ ਜਾਂਦਾ ਸੀ। ਇਹੋ ਸੀ ਉਹ ਇਲਾਕਾ ਜਿਸ ਬਾਰੇ ਹਿਜਰਤ ਕਰ ਕੇ ਭਾਰਤ ਪੁੱਜੇ ਲੋਕ ਅਕਸਰ ਜ਼ਿਕਰ ਕਰਦਿਆ ਕਰਦੇ ਤੇ ਹਰ ਗੱਲ ਨਾਲ ਆਖਦੇ, ‘‘ਜਦੋਂ ਅਸੀਂ ਬਾਰ ਵਿਚ ਹੁੰਦੇ ਸਾਂ, ਉਦੋਂ ਗੱਲ ਈ ਹੋਰ ਸੀ।’’‘ਬਾਰ’ ਦਾ ਵਾਰ-ਵਾਰ ਜ਼ਿਕਰ . . . . Read more >

ਵੀਹ ਬਾਈ ਸਾਲ ਪਹਿਲਾਂ ਗੁਰਮੀਤ ਦਾ ਛੋਟਾ ਭਰਾ ਨਿੰਮਾ ਜਥੇ ਨਾਲ ਨਨਕਾਣੇ ਸਾਹਿਬ ਗਿਆ ਸੀ। ਨਨਕਾਣੇ ਸਾਹਿਬ ਗੁਰਦੁਆਰੇ ਦੇ ਮੁੱਖ ਗੇਟ ਦੇ ਬਾਹਰ ਸਦਾ ਵਾਂਗ ਮੁਸਲਮਾਨਾਂ ਦੀ ਭੀੜ ਇੱਕਠੀ ਸੀ। ਇਧਰੋਂ ਗਏ ਸਿੱਖ ਲਾਊਡ ਸਪੀਕਰ ਉਤੇ ਆਪਣੇ ਆਉਣ ਬਾਰੇ ਤੇ ਆਪਣੇ ਪਿੰਡਾਂ ਦੇ ਕਿਸੇ ਬੰਦੇ ਦੇ ਬਾਹਰ ਆਏ ਹੋਣ ਬਾਰੇ ਪੁੱਛ ਰਹੇ ਸਨ। ਬਾਹਰ ਖਲੋਤੀ ਭੀੜ ਵਿਚੋਂ ਵੀ ਮੁਸਲਮਾਨ ਭਰਾ ਵੱਖੋ-ਵੱਖਰੇ ਸਿੱਖ ਭਰਾਵਾਂ ਨੂੰ ਉਨ੍ਹਾਂ ਦੇ ਜ਼ਿਲੇ ਤੇ ਪਿੰਡ ਦਾ ਨਾਮ ਪੁੱਛ ਰਹੇ ਸਨ। ਗੁਲਾਮ ਨਬੀ ਨੇ ਆਵਾਜ਼ ਦਿੱਤੀ, ‘‘ਭਰਾਵੋ! ਤੁਹਾਡੇ ‘ਚੋਂ ਕੋਈ ਜਲੰਧਰ ਜ਼ਿਲੇ . . . . Read more >

ਲਾਇਲਪੁਰ ਪ੍ਰੇਮ ਸਿੰਘ ਦੇ ਵਡੇਰਿਆਂ ਦਾ ਸ਼ਹਿਰ ਸੀ। ਇਸ ਸ਼ਹਿਰ ਵਿਚ ਉਸ ਦਾ ਬਚਪਨ ਤੇ ਜੁਆਨੀ ਦੇ ਮੁਢਲੇ ਸਾਲ ਬੀਤੇ ਸਨ। ਸ਼ੇਖ਼ੂਪੁਰੇ ਦੀ ਨਿਰਾਸ਼ਾ ਧੋ ਕੇ ਉਹ ਅਗਲੀ ਮੁਹਿੰਮ ਲਈ ਤਿਆਰ ਖੜ੍ਹਾ ਸੀ। ਲਾਇਲਪੁਰ ਜਾਣ ਲਈ। ਆਪਣੀ ਜਨਮ ਭੋਂ ਵੇਖਣ ਲਈ। ਗੁਆਚੀ ਹੋਈ ਉਤੇਜਨਾ ਉਸ ਵਿਚ ਫਿਰ ਪਰਤ ਆਈ ਸੀ।‘‘ਚਨਾਬ ਬੱਸ ਸਰਵਿਸ ਚੱਲਦੀ ਹੁੰਦੀ ਸੀ ਉਦੋਂ’’, ਉਹ ਪੁਰਾਣੇ ਚੇਤਿਆਂ ‘ਚੋਂ ਬੋਲਿਆ, ‘‘ਤਿੰਨ ਘੰਟੇ ਲੱਗਦੇ ਸਨ ਉਸ ਬੱਸ ਵਿਚ ਲਾਇਲਪੁਰ ਤੋਂ ਲਾਹੌਰ ਜਾਣ ਦੇ।’’ਉਹ ਆਪਣੇ ਰਓਂ ਵਿਚ ਬੋਲੀ ਜਾ ਰਿਹਾ ਸੀ। ਸਾਹਮਣੇ ਸੜਕ ਕਿਨਾਰੇ ਇਕ ਕਾਰ . . . . Read more >

ਅਸੀਂ ਸ਼ੇਖ਼ੂਪੁਰੇ ਪੁੱਜੇ ਤਾਂ ਬੱਦਲਾਂ ਨੇ ਅਸਮਾਨ ਪੂਰੀ ਤਰ੍ਹਾਂ ਢਕ ਲਿਆ। ਮੌਸਮ ਦਿਲ ਨੂੰ ਮੋਹ ਲੈਣ ਵਾਲਾ ਸੀ। ਪਿਛਲੇ ਦਿਨੀਂ ਪੈ ਕੇ ਹਟੇ ਮੀਂਹ ਸਦਕਾ ਰੁਮਕ ਰਹੀ ਹਵਾ ਵਿਚ ਨਮੀ ਸੀ। ‘ਸ਼ੇਖੂਪੁਰਾ’ ਬਚਪਨ ਤੋਂ ਹੀ ਬਹੁਤ ਪੜ੍ਹਿਆ ਤੇ ਜਾਣਿਆ ਜਾਂਦਾ ਨਾਮ ਸੀ। ਗੁਰੂ ਨਾਨਕ ਦੇਵ ਦਾ ਲੇਖ ਲਿਖਦਿਆਂ ਪਹਿਲੀ ਸਤਰ ਅਕਸਰ ਇਹੋ ਹੀ ਹੁੰਦੀ ਸੀ, ‘ਆਪ ਦਾ ਜਨਮ ਮਹਿਤਾ ਕਾਲੂ ਤੇ ਮਾਤਾ ਤ੍ਰਿਪਤਾ ਦੇ ਘਰ ਰਾਇ ਭੋਇ ਦੀ ਤਲਵੰਡੀ (ਜਿਸ ਨੂੰ ਅੱਜ-ਕੱਲ੍ਹ ਨਨਕਾਣਾ ਸਾਹਿਬ ਆਖਦੇ ਹਨ) ਜ਼ਿਲਾ ਸ਼ੇਖ਼ੂਪੁਰਾ ਵਿਚ ਹੋਇਆ।’ਸ਼ੇਖ਼ੂਪੁਰਾ ਨਾਲ ਜੁੜੀਆਂ ਗੱਲਾਂ . . . . Read more >

ਹੋਟਲ ਪੁੱਜ ਕੇ ਖਾਣਾ ਖਾਣ ਤੋਂ ਬਾਅਦ ਜਗਤਾਰ ਤਾਂ ਲੇਟ ਗਿਆ ਤੇ ਮੈਂ ਸਵੇਰ ਦੇ ਲੰਮੇ ਸਫਰ ਬਾਰੇ ਸੋਚਣ ਲੱਗਾ। ਜੇ ਮੈਂ ਸਵੇਰੇ ਰਾਵਲਪਿੰਡੀ, ਪੰਜਾ ਸਾਹਿਬ ਦੀ ਯਾਤਰਾ ‘ਤੇ ਜਾਣਾ ਸੀ ਤਾਂ ਮੈਨੂੰ ਆਪਣਾ ਸਾਮਾਨ ਪੈਕ ਕਰਕੇ ਨਾਲ ਹੀ ਲਿਜਾਣਾ ਪੈਣਾ ਸੀ ਕਿਉਂਕਿ ਯਾਤਰਾ ਉਪਰੰਤ 19 ਅਪ੍ਰੈਲ ਨੂੰ ਸਿੱਧਾ ਸਵੇਰੇ ਲਾਹੌਰ ਰੇਲਵੇ ਸਟੇਸ਼ਨ ‘ਤੇ ਹੀ ਪੁੱਜਣ ਦਾ ਪ੍ਰੋਗਰਾਮ ਸੀ। ਰਾਤ ਨੂੰ ਮੈਂ ਸਾਮਾਨ ਸਾਂਭਦਿਆਂ ਡਾ. ਜਗਤਾਰ ਨੂੰ ਅਜੇ ਵੀ ਆਪਣੇ ਨਾਲ ਜਾਣ ਲਈ ਮਨਾ ਰਿਹਾ ਸਾਂ ਪਰ, ‘ਸਿਹਤ ਏਨੇ ਲੰਮੇ ਸਫਰ ਦੀ ਇਜਾਜ਼ਤ ਨਹੀਂ ਦਿੰਦੀ’ ਵਾਲਾ ਉਹਦਾ ਬਹਾਨਾ . . . . Read more >

ਸੜਕ ਮੁੜ ਕੇ ਅਸੀਂ ਸਿੱਧੇ ਉਸ ਸੜਕੇ ਪੈ ਗਏ ਜਿਸ ‘ਤੇ ਦੋ ਕੁ ਸੌ ਗਜ਼ ਦੀ ਵਿੱਥ ਉਤੇ ਰੌਸ਼ਨੀਆਂ ਵਿਚ ਸ਼ਾਹਤਾਜ ਹੋਟਲ ਚਮਕ ਰਿਹਾ ਸੀ। ਸਾਨੂੰ ਕੋਲ ਦੀ ਤੁਰਿਆਂ ਜਾਂਦਿਆਂ ਵੇਖ ਕੇ ਇਕ ਸੱਠ-ਸੱਤਰ ਸਾਲ ਦਾ ਬਜ਼ੁਰਗ ਪਿੱਛੋਂ ਕਹਿਣ ਲੱਗਾ, ‘‘ਸਰਦਾਰੋ! ਕੀ ਹਾਲ ਜੇ!’’ਅਸੀਂ ਪਿੱਛੇ ਮੁੜ ਕੇ ਉਸ ਨੂੰ ਦੁਆ-ਸਲਾਮ ਕੀਤੀ ਤਾਂ ਉਹ ਕਹਿਣ ਲੱਗਾ, ‘‘ਤੁਸੀਂ ਉਦੋਂ ਜੇ ਸਾਡੇ ਨਾਲ ਰਲ ਜਾਂਦੇ ਤਾਂ ਚੰਗਾ ਸੀ। ਸਾਡੇ ਬਾਬੇ ਦਾ ਆਖਾ ਮੰਨ ਜਾਂਦੇ, ਕਾਇਦੇ ਆਜ਼ਮ ਦਾ, ਤਾਂ ਅੱਜ ਏਨੇ ਦੁਖੀ ਨਾ ਹੰੁਦੇ…। ਵੇਖ ਲੋ ਹੁਣ ਤੁਹਾਡੇ ਨਾਲ ਕੀ ਪਈ ਹੰੁਦੀ ਏ…ਤੇ ਉਧਰ ਕਸ਼ਮੀਰ . . . . Read more >

ਫਲੈਟੀਜ਼ ਹੋਟਲ ਪੁਹੰਚੇ ਤਾਂ ਪਤਾ ਲੱਗਾ ਪੁਲੀਸ ਨੇ ਸੁਨੇਹਾ ਭੇਜਿਆ ਸੀ ਕਿ ਨਿਯਮ ਅਨੁਸਾਰ ਭਾਰਤੀ ਡੈਲੀਗੇਟਾਂ ਨੇ ਪੁਲੀਸ ਕੋਲ ਆਪਣੀ ਹਾਜ਼ਰੀ ਕਿਉਂ ਨਹੀਂ ਲਵਾਈ। ਇਹ ਕੰਮ ਤਾਂ ਪਹਿਲੇ ਦਿਨ ਹੀ ਹੋਣਾ ਚਾਹੀਦਾ ਸੀ ਪਰ ਪ੍ਰਬੰਧਕਾਂ ਵਲੋਂ ਕੋਈ ਨਿਸਚਿਤ ਆਦੇਸ਼ ਜਾਂ ਸਲਾਹ ਨਾ ਮਿਲਣ ਕਾਰਨ, ‘‘ਕੁਝ ਨਹੀਂ ਹੁੰਦਾ’ ਕਹਿ ਕੇ ਸਾਰੇ ਕਾਨਫ਼ਰੰਸ ਦੇ ਮੇਲੇ-ਗੇਲੇ ਵਿਚ ਰੁੱਝ ਗਏ। ਹੁਣ ਇਕਦਮ ਸਿਰ ਆ ਬਣੀ। ਭੀੜ ਕਾਰਨ ਸਾਰੇ ਲੋਕ ਸਵੇਰ ਦੇ ਪਰੇਸ਼ਾਨ ਸਨ। ਕਦੀ ਐੱਸ.ਐੱਸ.ਪੀ. ਦੇ ਦਫ਼ਤਰ ਤੇ ਕਦੀ ਥਾਣੇ ਦੇ ਚੱਕਰ ਲਾ ਰਹੇ ਸਨ। ਸਤਨਾਮ ਮਾਣਕ ਮੈਨੂੰ ਕਹਿਣ . . . . Read more >

ਅੱਜ ਅਸੀਂ ਲਾਹੌਰ ਦਾ ਸ਼ਾਹੀ ਕਿਲਾ ਦੇਖਣ ਜਾਣਾ ਸੀ। ਉਮਰ ਗਨੀ, ਰਿਜ਼ਵਾਨ ਅਹਿਮਦ ਸਮੇਤ ਆਪਣੀ ਕਾਰ ਲੈ ਕੇ ਹਾਜ਼ਰ ਸੀ। ਅਸੀਂ ਨਹਾ ਧੋ ਕੇ ਤਿਆਰ ਹੋਏ ਤਾਂ ਖਾਵਰ ਰਾਜਾ ਵੀ ਆਪਣੀ ਲੜਕੀ ਅਲਬਰਕਾਤ ਤੇ ਆਪਣੇ ਦੋ ਸੋਹਣੇ ਮੰੁਡਿਆਂ ਦੇ ਸਾਥ ਵਿਚ ਗੁਜਰਾਂਵਾਲਾ ਤੋਂ ਆ ਪੁੱਜੀ। ਉਹ ਆਪਣੇ ਮੁਕੰਮਲ ਪਰਿਵਾਰ ਸਮੇਤ ਡਾ. ਜਗਤਾਰ ਨਾਲ ਦਿਹਾੜੀ ਗੁਜ਼ਾਰਨਾ ਚਾਹੁੰਦੀ ਸੀ।ਨਾਸ਼ਤਾ ਤਾਂ ਹੋਟਲ ਵਿਚ ਵੀ ਕੀਤਾ ਜਾ ਸਕਦਾ ਸੀ ਪਰ ਜਗਤਾਰ ਦੀ ਇੱਛਾ ਸੀ ਕਿ ਕਿਲੇ ਵੱਲ ਜਾਣ ਤੋਂ ਪਹਿਲਾਂ ਲਾਹੌਰ ਦੀ ਬਹੁਚਰਚਿਤ ‘ਫੂਡ ਸਟਰੀਟ’ ਵਿਚ ਨਾਸ਼ਤਾ ਕਰੀਏ। ਇਸ ਬਹਾਨੇ . . . . Read more >

ਉਮਰ ਗਨੀ ਤੇ ਰਿਜ਼ਵਾਨ ਪਿਛਲੀ ਰਾਤ ਉਮਰ ਗਨੀ ਦੇ ਪੁਰਾਣੇ ਬੇਲੀਆਂ ਨੂੰ ਮਿਲਣ ਗੁਜਰਾਂਵਾਲੇ ਚਲੇ ਗਏ ਸਨ। ਕੱਲ੍ਹ ਲਾਹੌਰ ਦਾ ਸ਼ਾਹੀ ਕਿਲ੍ਹਾ ਤੇ ਸ਼ਾਹੀ ਮਸਜਿਦ ਵੇਖਣੋਂ ਰਹਿ ਗਏ ਸਾਂ, ਇਸ ਲਈ ਉਮਰ ਗਨੀ ਹੁਰੀਂ ਸਵੇਰੇ ਅੱਠ ਵਜੇ ਹੀ ਸਾਡੇ ਕੋਲ ‘ਸ਼ਾਹਤਾਜ ਹੋਟਲ’ ਵਿਚ ਪਹੁੰਚ ਗਏ। ਥੋੜ੍ਹੀ ਦੇਰ ਬਾਅਦ ਜਗਤਾਰ ਦਾ ਇਕ ਹੋਰ ਪ੍ਰਸੰਸਕ ਸ਼ਾਇਰ ਨਵੀਦ ਸ਼ਹਿਜ਼ਾਦ ਵੀ ਪਹੁੰਚ ਗਿਆ। ਨਵੀਦ ਹੁਰੀਂ ਜਲੰਧਰ ਦੀ ਬਾਲੋਕੀ ਬਸਤੀ ਦੇ ਰਹਿਣ ਵਾਲੇ ਸਨ।ਗੱਲਾਂ ਦੇਸ਼ ਦੀ ਵੰਡ ਦੇ ਸੰਤਾਪ ਤੋਂ ਲੈ ਕੇ ਚੱਲਦੀਆਂ ਚੱਲਦੀਆਂ ਕਸ਼ਮੀਰ ਤੱਕ ਪੁੱਜੀਆਂ, ਫਿਰ ਪਾਕਿਸਤਾਨ . . . . Read more >

ਅਸੀ ‘ਵਿਲੇਜ ਰੈਸਟੋਰੈਂਟ’ ਦਾ ਚੱਕਰ ਲਾ ਕੇ ਪਰਤ ਵੀ ਆਏ ਸਾਂ ਪਰ ਅਜੇ ਸਭਿਆਚਾਰ ਪ੍ਰੋਗਰਾਮ ਸ਼ੁਰੂ ਨਹੀਂ ਸੀ ਹੋਇਆ। ਹੋਰ ਤਾਂ ਹੋਰ ਅੰਦਰਲੇ ਹਾਲ ਦਾ ਤਾਂ ਅਜੇ ਤਕ ਦਰਵਾਜ਼ਾ ਵੀ ਨਹੀਂ ਸੀ ਖੁੱਲ੍ਹਾ। ਬਾਹਰ ਲੋਕਾਂ ਦੀ ਇਕ ਵੱਡੀ ਭੀੜ ਸੀ। ਏਨੀ ਭੀੜ ਦਾ ਤਾਂ ਛੋਟੇ ਜਿਹੇ ਹਾਲ ਵਿਚ ਸਮਾ ਸਕਣਾ ਵੀ ਨਾਮੁਮਕਿਨ ਸੀ। ਕਿਸੇ ਪ੍ਰਬੰਧਕ ਨੇ ਹੌਲੀ ਜਿਹੀ ਮੇਰੇ ਕੰਨ ਵਿਚ ਕਿਹਾ, ‘‘ਤੁਸੀਂ ਖੱਬੇ ਰੁਖ਼ ਹੋ  ਕੇ ਹੋਟਲ ਦੇ ਪਿਛਲੇ ਹਿੱਸੇ ਵੱਲ ਜਾ ਕੇ ਪਿਛਲੇ ਦਰਵਾਜ਼ੇ ਰਾਹੀਂ ਹਾਲ ਵਿਚ ਚਲੇ ਜਾਓ। ਭੀੜ ਤੋਂ ਬਚਾ ਕਰਨ ਲਈ ਅਸੀਂ ਇਹੋ ਹੀ ਤਰੀਕਾ ਅਖ਼ਤਿਆਰ ਕੀਤਾ . . . . Read more >

15 ਅਪਰੈਲ ਦੀ ਸਲੋਨੀ ਸ਼ਾਮ ਲਾਹੌਰ ਸ਼ਹਿਰ ਦੀਆਂ ਰੌਸ਼ਨੀਆਂ ਵਿਚ ਦਮਕ ਰਹੀ ਸੀ ਜਦੋਂ ਅਸੀਂ ਫਲੈਟੀਜ਼ ਹੋਟਲ ਪਹੁੰਚੇ। ਅੱਜ ਰਾਤ ਕਾਨਫ਼ਰੰਸ ਹਾਲ ਵਿਚ ਹੀ ਸਭਿਆਚਾਰਕ ਪ੍ਰੋਗਰਾਮ ਹੋਣਾ ਸੀ। ਪਰਸੋਂ ਰਾਤ ਕਾਨਫ਼ਰੰਸ ਦੇ ਪਹਿਲੇ ਦਿਨ ਇਸੇ ਹੀ ਹਾਲ ਵਿਚ ਰਾਤ ਭਰ ਕਵੀ ਦਰਬਾਰ ਚੱਲਿਆ ਸੀ। ਕੱਲ੍ਹ ਰਾਤ ਜਦੋਂ ਅਸੀਂ ਰਾਇ ਅਜ਼ੀਜ਼ ਉਲਾ ਖਾਂ ਦੀ ਪ੍ਰਾਹੁਣਚਾਰੀ ਦਾ ਆਨੰਦ ਮਾਣ ਰਹੇ ਸਾਂ ਤਾਂ ਸਾਡੇ ਸਾਥੀ ਡੈਲੀਗੇਟ ਪ੍ਰਬੰਧਕਾਂ ਵਲੋਂ ਤਿਆਰ ਕਰਵਾਇਆ ਨਾਟਕ ਦੇਖ ਰਹੇ ਸਨ। ਬੁੱਲ੍ਹੇ ਸ਼ਾਹ ਦੇ ਜੀਵਨ ਸਮਾਚਾਰਾਂ ਨਾਲ ਸਬੰਧਤ ਆਮ ਲੋਕਾਂ ਦੇ ਪੈਂਤੜੇ ਤੋਂ . . . . Read more >

ਪ੍ਰਸਿੱਧ ਸੂਫੀ ਸੰਤ ਸਾਈਂ ਮੀਆਂ ਮੀਰ ਦੀ ਯਾਦਗਾਰ ਫੌਜੀ ਛਾਉਣੀ ਦੇ ਪੱਛਮ ਵਿਚ, ਮੀਆਂ ਮੀਰ ਦੇ ਨਾਂ ‘ਤੇ ਬਣੇ ਪੱੱਛਮੀ ਰੇਲਵੇ ਸਟੇਸ਼ਨ ਤੋਂ ਲਗਪਗ ਅੱਧਾ ਮੀਲ ਦੂਰ ਸਥਿਤ ਹੈ। ਫੌਜੀ ਛਾਉਣੀ ਦਾ ਨਾਂ ਵੀ ਸਾਈਂ ਮੀਆਂ ਮੀਰ ਦੇ ਨਾਂ ਨਾਲ ਹੀ ਸਬੰਧਤ ਹੈ ਜਿਸ ਨੂੰ ਆਮ ਤੌਰ ‘ਤੇ ‘ਮੀਆਂ ਮੀਰ ਛਾਉਣੀ’ ਆਖਿਆ ਜਾਂਦਾ ਹੈ। ਕਿੰਨਾ ਅਜੀਬ ਇਤਫ਼ਾਕ ਹੈ। ਸੁਲ੍ਹਾ ਅਤੇ ਮੁਹੱਬਤ ਦਾ ਪੈਗਾਮ ਦੇਣ ਵਾਲੇ ਦੇ ਨਾਂ ਉਤੇ ਹੀ ਫੌਜੀ ਛਾਉਣੀ, ਦਾ ਨਾਂ ਰੱਖਿਆ ਗਿਆ। ਅੰਗਰੇਜ਼ਾਂ ਨੇ ਪੰਜਾਬ ਉਤੇ ਕਬਜ਼ੇ ਤੋਂ ਪਿਛੋਂ ਪਹਿਲਾਂ ਤਾਂ ਅਨਾਰਕਲੀ ਦੇ ਸਥਾਨ ‘ਤੇ ਫੌਜੀ ਛਾਉਣੀ . . . . Read more >

ਡਾ. ਜਗਤਾਰ ਦੀ ਡਾਇਰੀ ਉਸ ਦੇ ਪਾਕਿਸਤਾਨੀ ਮਿੱਤਰਾਂ ਦੇ ਟੈਲੀਫੋਨ ਨੰਬਰਾਂ ਨਾਲ ਭਰੀ ਹੋਈ ਸੀ। ਪਹਿਲੇ ਦਿਨ ਸਵੇਰੇ ਉਠਦਿਆਂ ਹੀ ਉਸਨੇ ਟੈਲੀਫੋਨ ਚੁੱਕਿਆ ਤੇ ਲਾਹੌਰ ਦੇ ਸਥਾਨਕ ਤੇ ਨੇੜੇ-ਤੇੜੇ ਦੇ ਮਿੱਤਰਾਂ ਨੂੰ ਆਪਣੇ ਆਉਣ ਦੀ ਖ਼ਬਰ ਦਿੱਤੀ। ਅਗਲੇ ਦਿਨ ਸਵੇਰੇ ਮੈਨੂੰ ਕਹਿਣ ਲੱਗਾ, ‘‘ਸੰਧੂ! ਯਾਰ ਆਹ ਫੋਨ ਫੜਾਈਂ ਜ਼ਰਾ। ਪਾਕਪਟਨ ‘ਚ ਆਪਣਾ ਮਿੱਤਰ ਹੈ ਇਕ ਉਮਰ ਗਨੀ…ਉਹਨੂੰ ਕਹਿੰਦੇ ਆਂ…ਆਪਣੀ ਕਾਰ-ਕੂਰ ਲੈ ਕੇ ਆਵੇ। ਸਾਨੂੰ ਘੁਮਾਵੇ-ਫਿਰਾਵੇ…ਦੋ ਦਿਨ ਲਾਹੌਰ ਵਿਚ…।’’ਹੈਰਾਨੀ ਦੀ ਗੱਲ, ਫੋਨ ਸੁਣਦਿਆਂ ਹੀ ਉਮਰ ਗਨੀ ਤਿਆਰ . . . . Read more >

ਅਜੇ ਦਿਨ ਦਾ ਚਾਨਣ ਲਾਹੌਰ ਦੇ ਪਿੰਡੇ ਨੂੰ ਸੁਨਹਿਰੀ ਕਿਰਨਾਂ ਦੇ ਪੋਟਿਆਂ ਨਾਲ ਸਹਿਲਾ ਹੀ ਰਿਹਾ ਸੀ ਜਦੋਂ ਅਸੀਂ ਚਾਹ ਪਾਣੀ ਪੀ ਕੇ ‘ਮਸਊਦ ਖ਼ੱਦਰ ਪੋਸ਼ ਟਰੱਸਟ’ ਵਾਲੇ ਸਮਾਗਮ ਤੋਂ ਵਿਹਲੇ ਵੀ ਹੋ ਗਏ। ਰਘਬੀਰ ਸਿੰਘ ਦੀ ਪਤਨੀ ਸੁਲੇਖਾ ਨੇ ਮੈਨੂੰ ਇਸ਼ਾਰਾ ਕੀਤਾ ਕਿ ਜੇ ਜਗਤਾਰ ਹੁਰੀਂ ਮੰਨ ਜਾਣ ਤਾਂ ਆਪਾਂ ਅਨਾਰਕਲੀ ਬਾਜ਼ਾਰ ਵੱਲ ਸ਼ਹਿਰ ਦਾ ਇਕ ਗੇੜਾ ਹੀ ਕੱਢ ਆਈਏ। ਉਮਰ ਗਨੀ ਅੱਜ ਲਾਹੌਰ ਵਿਚ ਹੀ ਰੁਕ ਗਿਆ ਸੀ। ਕਾਰ ਸਾਡੇ ਕੋਲ ਸੀ। ਜਗਤਾਰ ਨੂੰ ਤਾਂ ਅਸਾਂ ਮਨਾ ਹੀ ਲੈਣਾ ਸੀ।ਉਮਰ ਗਨੀ ਦੀ ਵੱਡੀ ਕਾਰ ਵਿਚ ਮੈਂ, ਰਘਬੀਰ ਤੇ ਸੁਲੇਖਾ ਪਿੱਛੇ . . . . Read more >

ਕਾਨਫਰੰਸ ਦਾ ਅੱਜ ਬਾਅਦ ਦੁਪਹਿਰ ਦਾ ਸੈਸ਼ਨ ਨਹੀਂ ਸੀ ਹੋ ਰਿਹਾ। ਉਸ ਦੀ ਥਾਂ ਸਾਰੇ ਡੈਲੀਗੇਟਾਂ ਨੂੰ ‘ਮਸਊਦ ਖ਼ੱਦਰ ਪੋਸ਼ ਟਰੱਸਟ’ ਵਲੋਂ ਕਰਵਾਏ ਜਾਣ ਵਾਲੇ ਇਨਾਮ ਵੰਡ ਸਮਾਗਮ ਵਿਚ ਹਾਜ਼ਰ ਹੋਣ ਦਾ ਸੱਦਾ ਸੀ। ਇਹ ਸਮਾਗਮ ਫਲੈਟੀਜ਼ ਹੋਟਲ ਦੀ ਥਾਂ ਲਾਰੰਸ ਗਾਰਡਨ ਵੱਲ ਜਾਂਦੀ ਸੜਕ ‘ਤੇ ਬਣੇ ਅਲਹਮਰਾ ਕੰਪਲੈਕਸ ਵਿਚੋਂ ਇਕ ਵੱਡੇ ਹਾਲ ਵਿਚ ਹੋ ਰਿਹਾ ਸੀ।ਸਾਡੇ ਜਾਂਦਿਆਂ ਨੂੰ ਸਮਾਗਮ ਸ਼ੁਰੂ ਹੋ ਚੁੱਕਾ ਸੀ ਤੇ ਸਾਰਾ ਹਾਲ ਖਚਾਖਚ ਭਰਿਆ ਹੋਇਆ ਸੀ। ਹਾਲ ਦੀਆਂ ਇਕ ਹਜ਼ਾਰ ਦੇ ਕਰੀਬ ਸੀਟਾਂ ਤਾਂ ਪੁਰ ਸਨ ਹੀ ਸਗੋਂ ਕੁਰਸੀਆਂ ਦੇ ਵਿਚੋਂ ਲੰਘਣ ਵਾਲਾ . . . . Read more >

‘‘ਸੰਧੂ ਨੂੰ ਪਹਿਲਾਂ ਜਹਾਂਗੀਰ ਤੇ ਨੂਰਜਹਾਂ ਦਾ ਮਕਬਰਾ ਦਿਖਾ ਲਿਆਈਏ। ਗੁਰਦੁਆਰਾ ਡੇਰਾ ਸਾਹਿਬ ਤੇ ਸ਼ਾਹੀ ਕਿਲੇ ਵੱਲ ਪਿੱਛੋਂ ਆਉਂਦੇ ਹਾਂ’’ ਡਾ. ਜਗਤਾਰ ਨੇ ਅਗਲਾ ਪ੍ਰੋਗਰਾਮ ਉਲੀਕਿਆ।ਡਰਾਈਵਰ ਨੇ ਕਾਰ ਉਧਰ ਮੋੜ ਲਈ। ਪਤਾ ਲੱਗਾ ਕਿ ਜਹਾਂਗੀਰ ਤੇ ਨੂਰਜਹਾਂ ਦਾ ਮਕਬਰਾ ਰਾਵੀਓਂ ਪਾਰ ਸ਼ਾਹਦਰੇ ਵਿਚ ਸੀ। ਰਾਵੀ ਦਾ ਨਾਮ ਸੁਣਦਿਆਂ ਹੀ ਮੇਰੇ ਅੰਦਰ ਇਕ ਝੁਣਝਣੀ ਆਈ। ਲਾਹੌਰ ਦੀ ਵੱਖੀ ਨਾਲ ਖਹਿ ਕੇ ਲੰਘਦੀ ਰਾਵੀ ਸਦੀਆਂ ਤੋਂ ਪੰਜਾਬੀਆਂ ਦੇ ਲੋਕ ਮਨਾਂ ਵਿਚ ਲਿਸ਼ਕਦੀ ਆਈ ਹੈ। ਮਨ ਦੀਆਂ ਧੁਰ ਡੂੰਘਾਣਾਂ ‘ਚੋ ਲੋਕ-ਗੀਤ ਦੀਆਂ ਸਤਰਾਂ . . . . Read more >

ਸ਼ਾਹ ਹੁਸੈਨ ਦਾ ਮਜ਼ਾਰ ਡਾ. ਜਗਤਾਰ ਨੇ ਪਹਿਲਾਂ ਦੇਖਿਆ ਹੋਇਆ ਸੀ ਤੇ ਅਸੀਂ ਠੀਕ ਰਸਤੇ ‘ਤੇ ਹੀ ਜਾ ਰਹੇ ਸਾਂ ਪਰ ਫਿਰ ਵੀ ਪੁਸ਼ਟ ਕਰ ਲੈਣ ਲਈ ਡਰਾਈਵਰ ਨੂੰ ਕਿਹਾ। ਡਰਾਈਵਰ ਕਿਉਂਕਿ ਸਾਡੇ ਕੋਲੋਂ ‘ਸ਼ਾਹ ਹੁਸੈਨ’ ਬਾਰ-ਬਾਰ ਸੁਣ ਰਿਹਾ ਸੀ, ਉਸ ਨੇ ਹੌਲੀ ਕਰ ਕੇ ਕਿਸੇ ਨੂੰ ਪੁੱਛਿਆ, ‘‘ਸ਼ਾਹ ਹੁਸੈਨ ਦਾ ਮਜ਼ਾਰ ਕਿਥੇ ਹੈ?’’ਉਸ ਬੰਦੇ ਨੇ ਲਾਇਲਮੀ ਜ਼ਾਹਿਰ ਕੀਤੀ ਤਾਂ ਜਗਤਾਰ ਨੇ ਡਰਾਈਵਰ ਨੂੰ ਸਮਝਾਇਆ, ‘‘ਏਥੇ ਸ਼ਾਹ ਹੁਸੈਨ ਆਖਿਆਂ ਕਿਸੇ ਨੂੰ ਪਤਾ ਨਹੀਂ ਲੱਗਣਾ, ਮਾਧੋ ਲਾਲ ਹੁਸੈਨ ਆਖ।’’ਉਸ ਨੇ ਅਗਲੇ ਬੰਦੇ ਨੂੰ ਮਾਧੋ ਲਾਲ ਹੁਸੈਨ ਦਾ ਨਾਂ . . . . Read more >

ਐਤਵਾਰ, ਪੰਦਰਾਂ ਅਪਰੈਲ, ਕਾਨਫ਼ਰੰਸ ਦਾ ਤੀਸਰਾ ਦਿਨ ਸੀ। ਅਸੀਂ ਕਾਨਫ਼ਰੰਸ ‘ਚੋਂ ਘੁਸਾਈ ਮਾਰਨ ਦਾ ਫ਼ੈਸਲਾ ਕਰ ਲਿਆ।ਡਾ. ਜਗਤਾਰ ਦੇ ਮਿੱਤਰ ਉਮਰ ਗਨੀ ਦੀ ਜਹਾਜ਼ ਜਿੱਡੀ ਕਾਰ ਸੀ। ਪੇਂਡੂ ਪਹਿਰਾਵੇ ਵਾਲੇ ਡਰਾਈਵਰ ਨਾਲ ਅਗਲੀ ਸੀਟ ਉਤੇ ਡਾ. ਜਗਤਾਰ ਬੈਠਾ ਸੀ, ਪਿੱਛੇ ਉਮਰ ਗਨੀ, ‘ਰਵੇਲ’ ਦਾ ਨੌਜਵਾਨ ਐਡੀਟਰ ਰਿਜ਼ਵਾਨ ਅਹਿਮਦ ਤੇ ਮੈਂ। ਕਿਸੇ ਬੈਂਕਿੰਗ ਅਦਾਰੇ ਵਿਚੋਂ ਬਹੁਤ ਵੱਡੇ ਅਹੁਦੇ ਤੋਂ ਰਿਟਾਇਰ ਹੋਇਆ ਉਮਰ ਗਨੀ ਪਾਕਪਟਨ ਤੋਂ ਜਗਤਾਰ ਦੇ ਬੁਲਾਵੇ ਉਤੇ ਉਚੇਚਾ ਇਥੇ ਆਇਆ ਸੀ ਸਾਨੂੰ ਲਾਹੌਰ ਦੀ ਸੈਰ ਕਰਾਉਣ। ਸਾਡੇ ਪਾਸਪੋਰਟ ਉੱਤੇ . . . . Read more >

ਲਾਹੌਰ ਸ਼ਹਿਰ ਜਗ ਮਗ ਕਰ ਰਿਹਾ ਸੀ ਜਦੋਂ ਅਸੀਂ ਕਾਰਾਂ ਤੋਂ ਉੱਤਰ ਕੇ ਗਵਾਲ ਮੰਡੀ ਦੀ ਫੂਡ ਸਟਰੀਟ ਵਿਚ ਪਹੁੰਚੇ। ਅੰਮ੍ਰਿਤਸਰ ਦੇ ਹਾਲ ਬਾਜ਼ਾਰ ਜਿੰਨੀ ਚੌੜੀ ਤੇ ਲੰਬਾਈ ਪੱਖੋਂ ਉਸ ਤੋਂ ਕੁਝ ਛੋਟੀ ਹੀ ਹੈ ਇਹ ਫੂਡ ਸਟਰੀਟ। ਇਹ ਇਕ ਆਈ.ਏ.ਐੱਸ. ਅਧਿਕਾਰੀ ਮਿਸਟਰ ਲਾਸ਼ਾਰੀ ਦੇ ਦਿਮਾਗ ਦੀ ਉਪਜ ਹੈ। ਸੰਨ ਸੰਤਾਲੀ ਤੋਂ ਪਹਿਲਾਂ ਦੀਆਂ ਦੋ ਮੰਜ਼ਲੀਆਂ-ਤਿਮੰਜ਼ਲੀਆਂ ਇਮਾਰਤਾਂ ਨੂੰ ਉਦੋਂ ਵਾਲੇ ਸਰੂਪ ਵਿਚ ਹੀ ਸਾਂਭ ਕੇ ਰੱਖਿਆ ਹੋਇਆ। ਉਂਜ ਹੀ ਬਾਰੀ ਦਰਵਾਜ਼ਿਆਂ ਸਾਹਵੇਂ ਚਿੱਕਾਂ ਤਣੀਆਂ ਹੋਈਆਂ। ਇਮਾਰਤਾਂ ਵਿਚ ਜਗ ਰਹੀਆਂ ਮੱਧਮ ਰੌਸ਼ਨੀਆਂ। . . . . Read more >

14 ਅਪਰੈਲ ਨੂੰ ਕਾਨਫ਼ਰੰਸ ਦਾ ਸ਼ਾਮ ਵਾਲਾ ਸੈਸ਼ਨ ਖਤਮ ਹੋਣ ਵਾਲਾ ਸੀ। ਸਟੇਜ ਨੇੜਲੀਆਂ ਕੁਰਸੀਆਂ ਉਤੇ ਮੈਂ, ਰਘਬੀਰ ਸਿੰਘ, ਸੁਲੇਖਾ, ਸਰਵਣ ਸਿੰਘ ਤੇ ਉਸ ਦਾ ਮਿੱਤਰ ਸ਼ਿੰਗਾਰਾ ਸਿੰਘ ਕਿੰਗਰਾ ਬੈਠੇ ਹੋਏ ਸਾਂ। ਸਾਡੇ ਨਾਲ ਹੀ ਬੈਠੇ ਸਨ ਰਾਇ ਅਜ਼ੀਜ਼ ਉੱਲਾ ਖਾਨ ਜਿਨ੍ਹਾਂ ਦੇ ਖਾਨਦਾਨ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ‘ਗੰਗਾ ਸਾਗਰ’ ਆਪਣੀ ਯਾਦ-ਨਿਸ਼ਾਨੀ ਵਜੋਂ ਦਿੱਤਾ ਸੀ। ਮੈਂ ਰਾਇ ਸਾਹਿਬ ਨੂੰ ਕੁਝ ਸਾਲ ਹੋਏ ਉਨ੍ਹਾਂ ਦੀ ਭਾਰਤ ਫੇਰੀ ਉਤੇ ਜਲੰਧਰ ਦੇ ਸਰਕਟ ਹਾਊਸ ਵਿਚ ਉਨ੍ਹਾਂ ਦੇ ਸਨਮਾਨ ਵਿਚ ਹੋਏ ਸਮਾਗਮ ਵਿਚ ਮਿਲਿਆ ਸਾਂ। ਉਨ੍ਹਾਂ ਦੀ . . . . Read more >

ਸੁਰਮਈ ਸ਼ਾਮ ਉੱਤਰ ਰਹੀ ਸੀ। ਫਲੈਟੀਜ਼ ਹੋਟਲ ਦੇ ਬਾਹਰ ਦੋਸਤ-ਮਿੱਤਰ ਇਕ ਦੂਜੇ ਨੂੰ ਮਿਲ ਰਹੇ ਸਨ। ਸਾਂਝਾਂ ਬਣ ਰਹੀਆਂ ਸਨ। ਮੈਂ, ਸਤਿਨਾਮ ਮਾਣਕ ਤੇ ਰਘਬੀਰ ਸਿੰਘ ਤੇ ਉਸ ਦੀ ਪਤਨੀ ਖੜੋਤੇ ਸਾਂ। ਇਕ ਪਾਕਿਸਤਾਨੀ ਲੇਖਕ ਤੇ ਉਸ ਦੇ ਨਾਲ ਖੜੋਤੀ ਬੀਬੀ ਸਾਡੇ ਵੱਲ ਅਹੁਲੇ। ਦੁਆ ਸਲਾਮ ਹੋਈ। ਉਨ੍ਹਾਂ ਨੇ ਹੁਣੇ ਸਾਨੂੰ ਹਾਲ ਵਿਚ ਬੋਲਦਿਆਂ ਸੁਣਿਆ ਸੀ। ਲੇਖਕ ਜ਼ਾਹਿਦ ਹਸਨ ਨੇ ਬੀਬੀ ਦਾ ਤੁਆਰਫ ਕਰਾਇਆ, ‘‘ਇਹਦਾ ਨਾਂ ਜ਼ੋਇਆ ਹੈ। ਇਹ ਵੀ ਬਹੁਤ ਵਧੀਆ ਕਹਾਣੀਆਂ ਲਿਖਦੀ ਹੈ।’’ਜ਼ੋਇਆ ਨੇ ਦੋਵੇਂ ਹੱਥ ਨਾਹ ਵਿਚ ਹਿਲਾਏ, ‘‘ਓ ਛੱਡੋ ਜੀ! ਮੈਨੂੰ ਮਸ਼ਹੂਰ . . . . Read more >

ਬਾਅਦ ਦੁਪਹਿਰ ਦਾ ਸੈਸ਼ਨ ਸ਼ੁਰੂ ਹੋਣ ਵਾਲਾ ਸੀ। ਸਤਿਨਾਮ ਮਾਣਕ ਖਿੱਚ ਕੇ ਮੈਨੂੰ ਫਿਰ ਅਗਲੀਆਂ ਕੁਰਸੀਆਂ ‘ਤੇ ਲੈ ਗਿਆ। ਇਸ ਸੈਸ਼ਨ ਦੀ ਕਾਰਵਾਈ ਇਲਿਆਸ ਘੁੰਮਣ ਨੇ ਚਲਾਉਣੀ ਸੀ। ਉਸ ਨੇ ਮੈਨੂੰ ਕਿਹਾ :‘‘ਮੈਂ ਸਦਾਰਤ ਲਈ ਸਟੇਜ ਉੱਤੇ ਬੈਠਣ ਵਾਲੇ ਬੰਦਿਆਂ ‘ਚੋਂ ਸਭ ਤੋਂ ਪਹਿਲਾਂ ਤੁਹਾਨੂੰ ਆਵਾਜ਼ ਮਾਰਨੀ ਹੈ। ਐਥੇ ਹੀ ਰਿਹੋ। ਹੁਣ ਕਿਧਰੇ ਜਾਇਓ ਨਾ।’’ਹੁਣੇ ਹੀ ਕੀਤੇ ਫ਼ੈਸਲੇ ਮੁਤਾਬਕ ਗੱਲ ਦੋਹਾਂ ਮੁਲਕਾਂ ਦੇ ਪੰਜਾਬੀ ਅਦਬ ਬਾਰੇ ਹੋਣੀ ਸੀ। ਭਾਰਤੀ ਪੰਜਾਬੀ ਅਦਬ ਬਾਰੇ ਨਿਰਣੇਜਨਕ ਢੰਗ ਨਾਲ ਗੱਲ ਕਰਨ ਲਈ ਉਸ ਨੇ ਮੈਨੂੰ ਕਿਸੇ . . . . Read more >

ਅੰਦਰਲੇ ਹਾਲ ਵਿਚ ਲਗਪਗ ਸਾਰੀਆਂ ਕੁਰਸੀਆਂ ਭਰ ਚੁੱਕੀਆਂ ਸਨ। ਮੁੱਖ ਬੁਲਾਰੇ ਵੀ ਮੰਚ ਉੱਤੇ ਬੈਠ ਚੁੱਕੇ ਸਨ। ਬਾਹਰਲੇ ਹਾਲ ਵਿਚ ਸੱਜੇ ਪਾਸੇ ਬੁੱਕ ਸਟਾਲ ਸਨ ਤੇ ਖੱਬੇ ਅੱਧ ਵਿਚ ਡੱਠੀਆਂ ਕੁਰਸੀਆਂ ਸਾਹਮਣੇ ਟੀ.ਵੀ. ਪਏ ਹੋਏ ਸਨ ਜਿਨ੍ਹਾਂ ਦੀ ਸਕਰੀਨ ‘ਤੇ ਅੰਦਰਲੇ  ਹਾਲ ਦੀ ਕਾਰਵਾਈ ਨਾਲ ਦੇ ਨਾਲ ਦਿਸਣੀ ਸੀ। ਅੰਦਰਲੇ ਹਾਲ ਵਿਚ ਵੜ ਕੇ ਮੈਂ ਤੇ ਜਗਤਾਰ ਪਿਛਲੀਆਂ ਕਤਾਰਾਂ ‘ਚ ਖ਼ਾਲੀ ਥਾਂ ਲੱਭ ਕੇ ਬੈਠਣ ਲਈ ਅਹੁਲ ਹੀ ਰਹੇ ਸਾਂ ਕਿ ਅੱਗੋਂ ਸਤਿਨਾਮ ਮਾਣਕ ਨੇ ਖੜੋ ਕੇ ਆਵਾਜ਼ ਮਾਰੀ, ‘‘ਸੰਧੂ ਯਾਰ! ਐਥੇ ਅੱਗੇ ਆਵੋ। ਪਿੱਛੇ ਕਿਉਂ ਬੈਠੀ ਜਾਂਦੇ . . . . Read more >

13 ਅਪ੍ਰੈਲ ਵਿਸਾਖੀ ਦਾ ਦਿਨ। ‘ਆਲਮੀ ਪੰਜਾਬੀ ਕਾਨਫ਼ਰੰਸ’ ਦਾ ਪਹਿਲਾ ਦਿਨ। ‘ਵਿਸ਼ਵ’ ਸ਼ਬਦ ‘ਆਲਮੀ’ ਵਿਚ ਤਬਦੀਲ ਹੋ ਗਿਆ ਸੀ। ਪਿਛਲੇ ਪੰਜਾਹ ਬਵੰਜਾ ਸਾਲਾਂ ਵਿਚ ਦੋਹਾਂ ਖਿੱਤਿਆਂ ਦੀ ਪੰਜਾਬੀ ਦਾ ਮੁਹਾਵਰਾ ਤੇ ਮੁਹਾਂਦਰਾ ਬਹੁਤ ਬਦਲ ਗਿਆ ਸੀ। ਚੜ੍ਹਦੇ ਪੰਜਾਬੀ ਵਿਚ ਹਿੰਦੀ ਤੇ ਸੰਸਕ੍ਰਿਤ ਅਤੇ ਲਹਿੰਦੇ ਪੰਜਾਬ ਵਿਚ ਉਰਦੂ ਫ਼ਾਰਸੀ ਨੇ ਪੰਜਾਬੀ ਉੱਤੇ ਆਪਣਾ ਚੋਖਾ ਰੰਗ ਚਾੜ੍ਹ ਲਿਆ ਸੀ।ਇਸੇ ਲਈ ਕਈ ਵਾਰ ਦੋਹਾਂ ਮੁਲਕਾਂ ਦੀ ਲਿਖੀ ਹੋਈ ਗੂੜ੍ਹ ਪੰਜਾਬੀ ਇਕ ਦੂਜੇ ਮੁਲਕ ਦੇ ਪਾਠਕ ਲਈ ਸਮਝਣੀ ਔਖੀ ਹੋ ਗਈ ਸੀ। ਪਿਛਲੇ ਕਈ ਸਾਲਾਂ ਤੋਂ . . . . Read more >

ਸੂਰਜ ਦੂਰ ਦਿਸਹੱਦੇ ‘ਤੇ ਖੜੋਤੇ ਰੁੱਖਾਂ ਦੀਆਂ ਚੋਟੀਆਂ ਨੂੰ ਚੁੰਮਣ ਲਈ ਨੀਵਾਂ ਹੋ ਰਿਹਾ ਸੀ। ਸਵੇਰੇ ਸੱਤ ਵਜੇ ਅਟਾਰੀ ਪਹੁੰਚਣ ਤੋਂ ਲੈ ਕੇ ਇਕ ਲੰਮੀ ਪ੍ਰਕਿਰਿਆ ਵਿਚੋਂ ਗੁਜ਼ਰਨ ਉਪਰੰਤ ਹੁਣ ਕਿਤੇ ਗੱਡੀ ਲਾਹੌਰ ਨੂੰ ਤੁਰੀ ਸੀ। ਦੂਜੇ ਸਾਥੀਆਂ ਵਾਂਗ ਹੀ ਕਦੀ ਇਕ ਪਾਸੇ ਤੇ ਕਦੀ ਦੂਜੇ ਪਾਸੇ ਮੂੰਹ ਕਰਕੇ ਮੈਂ ਬਾਰੀ ਵਿਚੋਂ ਬਾਹਰ ਵੇਖ ਰਿਹਾ ਸਾਂ। ਕਾਹਲੀ-ਕਾਹਲੀ ਇਹ ਸਮੁੱਚਾ ਦ੍ਰਿਸ਼ ਆਪਣੀਆਂ ਅੱਖਾਂ ਵਿਚ ਵਸਾ ਲੈਣਾ ਚਾਹੁੰਦਾ ਸਾਂ। ਦੂਰ ਤੱਕ ਦਿਸਦੇ ਕਣਕਾਂ ਦੇ ਸੁਨਹਿਰੀ ਖੇਤ ਤੇ ਵਿਚ ਹਰੇ-ਭਰੇ ਦਰਖਤ। ਰੇਲਵੇ ਲਾਈਨ ਨਾਲ ਵੱਸਦੇ . . . . Read more >

ਗੱਡੀ ਸਰਹੱਦ ਪਾਰ ਕਰ ਗਈ। ਇਕ ਪਲ ਵਿਚ ਹੀ! ਕਿੰਨੀ ਸਹਿਜ ਸੀ ਇਹ ਗੱਲ! ਆਹ ਹਿੰਦੁਸਤਾਨ ਵਿਚ ਸਾਂ ਤੇ ਹੁਣ ਪਾਕਿਸਤਾਨ ਵਿਚ! ਕਿੰਨੀ ਸੌਖੀ ਤਰ੍ਹਾਂ ਹੋ ਗਿਆ ਇਹ ਸਭ ਕੁਝ! ਪਰ ਇਸ ਪਿੱਛੇ ਕਿੰਨੀਆਂ ਔਖਿਆਈਆਂ ਸਨ। ਕਿੰਨੇ ਸਾਲ ਲੱਗ ਗਏ ਸਨ ਏਨੀ ਕੁ ਗੱਲ ਲਈ!‘‘ਆ ਗਿਆ ਪਾਕਿਸਤਾਨ’’ ਕਿਸੇ ਦਾ ਅੰਦਰਲਾ ਉਤਸ਼ਾਹ ਉਹਦੀ ਜ਼ੁਬਾਨ ਵਿਚ ਥਰਥਰਾ ਰਿਹਾ ਸੀ।‘‘ਔਹ ਹੈ ਹੱਦ…ਕਣਕਾਂ ਦੇ ਵਿਚੋਂ ਵਿਚ ਆਹ ਜਿਹੜੀ ਚਾਰ ਪੰਜ ਕਰਮਾਂ ਥਾਂ ਦੋਵਾਂ ਪਾਸਿਆਂ ਤੋਂ ਵਗੀ ਹੋਈ। ਔਹ ਵੱਟ ਜਿਹੀ, ਘਾਹ-ਬੂਟ ਵਾਲੀ।’’ਅਸੀਂ ਜਿਵੇਂ ਕਹਿ ਰਹੇ ਸਾਂ ਸਰਹੱਦ ਨੂੰ, . . . . Read more >

‘ਵਿਸ਼ਵ ਪੰਜਾਬੀਅਤ ਫਾਊਂਡੇਸ਼ਨ’ ਵਲੋਂ ‘ਪੰਜਾਬ ਆਰਟਸ ਕੌਂਸਲ’ ਚੰਡੀਗੜ੍ਹ ਦੇ ਅਹੁਦੇਦਾਰਾਂ ਨਾਲ ਮਿਲ ਕੇ ਲਾਹੌਰ ਵਿਚ ‘ਆਲਮੀ ਪੰਜਾਬੀ ਕਾਨਫ਼ਰੰਸ’ ਕਰਵਾਉਣ ਦੀਆਂ ਖ਼ਬਰਾਂ ਅਖ਼ਬਾਰਾਂ ਵਿਚ ਛਪੀਆਂ ਤਾਂ ਮੈਂ ਦਿੱਲੀ ਸੁਤਿੰਦਰ ਸਿੰਘ ਨੂਰ ਨਾਲ ਸੰਪਰਕ ਕੀਤਾ। ਉਸ ਨੇ ਚੰਡੀਗੜ੍ਹ ਵਿਚ ਹੁਕਮ ਸਿੰਘ ਭੱਟੀ ਨਾਲ ਤਾਲਮੇਲ ਕਰਨ ਲਈ ਕਿਹਾ। ਭੱਟੀ ਨੂੰ ਫੋਨ ਕੀਤਾ ਤਾਂ ਉਸ ਉਤਸ਼ਾਹ ਭਰਿਆ ਜਵਾਬ ਦਿੱਤਾ, ‘‘ਲਓ! ਤੁਹਾਥੋਂ ਬਿਨਾਂ ਕਿਵੇਂ ਜਾ ਸਕਦੇ ਹਾਂ! ਅਸੀਂ ਤਾਂ ਤੁਹਾਨੂੰ ਅਕਾਦਮੀ ਪੁਰਸਕਾਰ ਮਿਲਣ ‘ਤੇ ਏਥੇ ਸੱਦ ਕੇ ਕੰਬਲ ਸ਼ੰਬਲ ਵੀ ਦੇਣਾ . . . . Read more >

‘‘ਵਰਿਆਮ!…ਤਿਆਰ ਰਹੀਂ…ਆਪਾਂ ਲਾਹੌਰ ਵੀ ਚੱਲਣੈ। ਫ਼ਖ਼ਰ ਜ਼ਮਾਂ ਕੋਸ਼ਿਸ਼ ਕਰ ਰਿਹੈ ਲਾਹੌਰ ਵਿਚ ਆਲਮੀ ਪੰਜਾਬੀ ਕਾਨਫ਼ਰੰਸ ਕਰਾਉਣ ਵਾਸਤੇ…।’’ਸੁਤਿੰਦਰ ਸਿੰਘ ਨੂਰ ਦੇ ਲਫ਼ਜ਼ ਸੁਣਦਿਆਂ  ਮੇਰੇ ਅੰਦਰ ਰੌਸ਼ਨੀਆਂ ਕਹਿਕਸ਼ਾਂ ਵਿਚ ਗੁੰਦੇ ਤਾਰਿਆਂ ਵਾਂਗ ਲਿਸ਼ਕੀਆਂ। ਨਾੜਾਂ ‘ਚ ਲਹੂ ਦੀ ਗਤੀ ਬੁੜ੍ਹਕਦੀ ਹੋਈ ਹੱਸ ਪਈ।‘‘ਵੇਖਿਓ ! ਹੁਣ ਭੁਲ ਨਾ ਜਾਇਓ! ਜਦੋਂ ਵੀ ਕਾਨਫ਼ਰੰਸ ਹੋਈ, ਜ਼ਰੂਰ ਲੈ ਕੇ ਜਾਣਾ। ਮੇਰੀ ਬੜੀ ਡੂੰਘੀ ਹਸਰਤ ਹੈ ਲਾਹੌਰ ਜਾਣ ਦੀ।’’ ਮੈਂ ਬੱਚਿਆਂ ਵਾਲੇ ਉਤਸ਼ਾਹ ਨਾਲ ਆਖਿਆ।ਮੈਂ ਉਸ ਬਾਲ ਵਾਂਗ ਸਾਂ ਜੋ ਕਿਸੇ ਮੇਲੇ . . . . Read more >

ਦੇਸ਼ ਦੀ ਵੰਡ ਸਮੇਂ ਹੋਈਆਂ ਅਣਹੋਣੀਆਂ ਸਦਕਾ ਲੱਗੇ ਡੰੂਘੇ ਜ਼ਖ਼ਮਾਂ ਦੀ ਪੀੜ ਅੱਜ ਵੀ ਕਰੋੜਾਂ ਪੰਜਾਬੀਆਂ ਦੇ ਅੰਗ-ਸੰਗ ਹੈ। ਇਹਨਾਂ ਉਤੇ ਮਰਹਮ ਲਾਉਣ ਦੀ ਥਾਂ, ਜਦੋਂ ਕਦੀ ਮਾੜਾ ਮੋਟਾ ਅੰਗੂਰ ਆਉਣ ਦੀ ਕੋਈ ਗੰੁਜਾਇਸ਼ ਬਣਦੀ ਵੀ ਹੈ ਤਾਂ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਇਕ ਦੂਜੇ ਉਤੇ ਦੋਸ਼ ਮੜ੍ਹਦੀਆਂ ਤਿੱਖੇ ਨਹੰੂਆਂ ਵਾਲੇ ਅਜਿਹੇ ਨਫ਼ਰਤੀ-ਘਰੰੂਡ ਭਰਦੀਆਂ ਹਨ ਕਿ ਜ਼ਖ਼ਮ ਹੋਰ ਛਿੱਲੇ ਜਾਂਦੇ ਹਨ ਤੇ ਸਾਧਾਰਨ ਅਵਾਮ ਕਈ ਸਾਲ ਇਸ ਪੀੜ ਵਿਚ ਲੁੱਛਦੇ ਕੁਰਲਾਉਂਦੇ ਰਹਿੰਦੇ ਹਨ।‘ਅਹਿਲੇ ਸਿਆਸਤ’ ਦੀ ਹਊਮੈਂ, ਉਸਦੀ ਕੁਰਸੀ ਦੀ ਲੋੜ ਅਤੇ . . . . Read more >

ਮੇਰਾ ਪਿਉ ਪਿਛਲੇ ਦਿਨਾਂ ਤੋਂ ਹਸਪਤਾਲ ਵਿਚ ਬੇਹੋਸ਼ ਪਿਆ ਸੀ। ਆਕਸੀਜਨ ਲੱਗੀ ਹੋਈ। ਮੇਰੀ ਮਾਂ ਉਸਦੇ ਸਿਰਹਾਣੇ ਬੈਠੀ ਹੋਈ। ਮੈਂ ਤੇ ਮੇਰਾ ਦੋਸਤ ਬੜਾ ਚਿਰ ਖੱਜਲ-ਖ਼ਰਾਬ ਹੋਣ ਤੋਂ ਪਿਛੋਂ ਮੈਡੀਕਲ ਕਾਲਜ ਤੋਂ ਕਿਸੇ ਟੈਸਟ ਦੀ ਰਿਪੋਰਟ ਲੈ ਕੇ ਪਰਤੇ ਤਾਂ ਸਾਨੂੰ ਆਉਂਦਾ ਵੇਖ ਕੇ ਮਾਂ ਦਰਵਾਜ਼ੇ ਵਿਚ ਅੱਗਲਵਾਂਢੀ ਆ ਖੜੋਤੀ ਤੇ ਕਹਿਣ ਲੱਗੀ :‘‘ਜਾਓ ਮੇਰੇ ਪੁੱਤ! ਪਹਿਲਾਂ ਰੋਟੀ ਖਾ ਆਓ। ਸਵੇਰ ਦਾ ਚਾਹ ਦਾ ਘੁੱਟ ਪੀ ਕੇ ਈ ਭੱਜੇ ਫਿਰਦੇ ਜੇ। ਉਤੋਂ ਦੁਪਹਿਰਾਂ ਚੜ੍ਹ ਆਈਆਂ।…ਮੈਂ ਬੈਠੀ ਆਂ ਤੁਹਾਡੇ ਪਿਉ ਕੋਲ…ਫ਼ਿਕਰ ਨਾ ਕਰੋ…’’ਉਸਦੇ . . . . Read more >

ਅੱਜ ਭੋਗ ਪੈ ਗਿਆ ਸੀ। ਰਸਮ ਅਨੁਸਾਰ ਵੱਡੇ ਮੁੰਡੇ ਅਮਰੀਕ ਨੂੰ ਨਾਨਕੇ ਜ਼ਿੰਮੇਵਾਰੀ ਦੀ ਪੱਗ ਬੰਨ੍ਹਾ ਗਏ ਸਨ। ਇਸਦੇ ਨਾਲ ਹੀ ਉਸ ਨਿੱਕੇ ਜਿਹੇ ਅਦਨੇ ਆਦਮੀ ਦੇ ਨਿੱਕੇ ਜਿਹੇ ਇਤਿਹਾਸ ਦਾ ਅੰਤ ਹੋ ਗਿਆ ਸੀ; ਜਿਸ ਇਤਿਹਾਸ ਨੂੰ ਕਿਸੇ ਪੁਸਤਕ ਵਿੱਚ ਨਹੀਂ ਸੀ ਲਿਖਿਆ ਜਾਣਾ। ਪਰ ਜਿਸਦੇ ਕੀਤੇ ਛੋਟੇ ਵੱਡੇ ਕੰਮਾਂ ਨੇ ਉਸ ਛੋਟੇ ਜਿਹੇ ਪਰਿਵਾਰ ਦੇ ਜੀਵਨ ਉੱਪਰ ਵੱਖ-ਵੱਖ ਰੂਪਾਂ ਵਿੱਚ ਅਸਰ-ਅੰਦਾਜ਼ ਹੋਣਾ ਸੀ।       ਸਾਰਾ ਪਰਿਵਾਰ ਹਨੇਰੀ ਰਾਤ ਵਿੱਚ ਬਾਹਰ ਆਪੋ ਆਪਣੀਆਂ ਮੰਜੀਆਂ `ਤੇ ਲੇਟਿਆ ਹੋਇਆ ਸੀ। ਇੱਕ ਚੁੱਪ ਹਨੇਰੇ ਵਾਤਾਵਰਣ . . . . Read more >