|
ਮੁੱਖ ਪੰਨਾ
ਤਨ ਮਨ ਤੇ ਧਨ ਨਾਲ ਖੇਡਾਂ `ਚ ਯੋਗਦਾਨ ਪਾਉਣ ਵਾਲੇ ਪੰਜਾਬੀ ਪਰਿਵਾਰਾਂ ਵਿੱਚ ਹਕੀਮਪੁਰ ਦੇ ਪੁਰੇਵਾਲ ਪਰਿਵਾਰ ਦਾ ਨਾਂ ਮਾਣ ਨਾਲ ਲਿਆ ਜਾਂਦਾ ਹੈ। ਹਕੀਮਪੁਰ ਜ਼ਿਲਾ ਨਵਾਂ ਸ਼ਹਿਰ ਦਾ ਇਤਿਹਾਸਕ ਪਿੰਡ ਹੈ ਜਿਸ ਨੂੰ ਸਿੱਖਾਂ ਦੇ ਤਿੰਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ। ਉਥੇ ਸੌ ਕੁ ਸਾਲ ਪਹਿਲਾਂ ਸਾਧਾਰਨ ਕਿਸਾਨ ਸੁੰਦਰ ਸਿੰਘ ਦੇ ਘਰ ਊਧਮ ਸਿੰਘ ਦਾ ਜਨਮ ਹੋਇਆ ਸੀ। ਊਧਮ ਸਿੰਘ ਵੱਡਾ ਹੋ ਕੇ ਪਹਿਲਾਂ ਹੌਲੀਆਂ ਤੇ ਪਿਛੋਂ ਭਾਰੀਆਂ ਮੂੰਗਲੀਆਂ ਫੇਰਨ ਲੱਗਾ। ਫਿਰ ਉਹ ਭਾਰੇ ਵੱਟਿਆਂ, ਵੇਲਣਿਆਂ ਤੇ ਬੋਰੀਆਂ ਦੇ ਬਾਲੇ ਕੱਢਣ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਕਦ ਟਲਣ ਵਾਲ਼ੇ ਹਾਂ ਅਸੀਂ, ਚੱਲੇ ਹੋ ਟਾਲ਼ ਕੇ। ਚੱਲੇ ਕਿਧਰ ਨੂੰ ਹੋ ਤੁਸੀਂ, ਸੁਪਨੇ ਦਿਖਾਲ਼ ਕੇ। ਬਖਸ਼ੀ ਨਾ ਦਾਤ ਰੱਬ ਨੇ, ਗਾ ਗਾ ਕੇ ਲਿਖਣ ਦੀ, ਮੈਂ ਪਾਲ਼ਿਆ ਹੁਨਰ ਮਸਾਂ, ਸੌ ਜਫਰ ਜਾਲ਼ ਕੇ। ਪੜ੍ਹਕੇ ਪਛਾਣ ਲੈਣ ਗੇ, ਤੇਰਾ ਮੁਹਾਂਦਰਾ, ਗਜ਼ਲਾਂ `ਚ ਨਾਕਸ਼ ਮੈਂ ਤਿਰੇ, ਚੱਲਿਆਂ ਸੰਭਾਲ ਕੇ। ਢਹਿੰਦੀ ਕਲਾ ਨੂੰ ਛੱਡ, ਬਲ ਧਾਰ ਲੈ ਮਨਾ, ਪਾਇੰਗਾ ਮੰਜ਼ਲਾਂ ਕਿਵੇਂ, ਲੱਤਾਂ ਨਿਸਾਲ ਕੇ। ਧਰਤੀ `ਤੇ ਡਿਗਣ ਨਾ ਦਵੇ, ਸਾਗਰ ਕਮਾਲ ਹੈ, ਸੂਰਜ ਦੀ ਗੇਂਦ ਬੋਚਦਾ, ਹੈ ਇਓਂ ਉਛਾਲ . . . . Read more >
Published in
ਗ਼ਜ਼ਲਾਂ
ਆਜ਼ਾਦੀ ਸਾਨੂੰ ਨਹੀਂ, ਉਨ੍ਹਾਂ ਨੂੰ ਮਿਲ਼ੀ ਸੀ, ਲੁੱਟਾਂ ਖੋਹਾਂ ਕਰਨ ਲਈ, ਘਪਲੇ ਘੁਟਾਲੇ, ਬਲਾਤਕਾਰ, ਤੇ ਕਤਲ ਕਰਨ ਲਈ। ਗਣਤੰਤਰ ਦਿਵਸ ਵੀ, ਉਨ੍ਹਾਂ ਦੇ ਲੇਖੇ ਹੈ। ਉਸ ਪੋਥੀ ਦੇ ਕਾਇਦੇ ਕਾਨੂੰਨ, ਸਾਡੇ ਲਈ ਹਨ। ਸਜਾਵਾਂ ਸਾਡੇ ਲਈ, ਜਰਮਾਨੇ ਸਾਡੇ ਲਈ, ਫਾਹੇ ਸਾਡੇ ਲਈ। ਉਹ ਸਭ ਕੁੱਝ ਕਰਕੇ ਵੀ, ਉਸ ਪੋਥੀ ਦੀ, ਕਿਸੇ ਧਾਰਾ ਦੀ ਓਟ ਵਿੱਚ, ਛੁੱਤ ਜਾਂਦੇ ਹਨ। ਦੇਸ ਦੇ ਹਰ ਪਰਾਂਤ ਦੀ, ਅਸੈੰਬਲੀ ਵਿੱਚ, ਦੇਸ ਦੀ ਪਾਰਲੀਮੈੰਟ ਵਿੱਚ, ਇੱਕ ਤਿਹਾਈ,. . . . Read more >
Published in
ਕਵਿਤਾਵਾਂ
ਮੱਲ੍ਹੇ ਦੇ ਸਕੂਲ `ਚੋਂ ਹਟ ਕੇ ਸੱਤਵੀਂ `ਚ ਮੈਂ ਫਾਜ਼ਿਲਕਾ ਦੇ ਡੀ.ਏ.ਵੀ.ਹਾਈ ਸਕੂਲ ਵਿੱਚ ਪੜ੍ਹਨ ਜਾ ਲੱਗਾ। ਮੇਰੀ ਭੂਆ ਸੁਜਾਨ ਕੌਰ ਫਾਜ਼ਿਲਕਾ ਕੋਲ ਪਿੰਡ ਕੋਠੇ ਵਿਆਹੀ ਹੋਈ ਸੀ। ਨਾ ਉਹਦੇ ਸੱਸ ਸਹੁਰਾ ਸਨ ਤੇ ਨਾ ਕੋਈ ਦਰਾਣੀ ਜਠਾਣੀ ਸੀ। ਵੱਡੇ ਘਰ `ਚ ਉਹਦਾ `ਕੱਲੀ ਦਾ ਜੀਅ ਨਹੀਂ ਸੀ ਲੱਗਦਾ ਤੇ ਉਹ ਮੈਨੂੰ ਆਪਣੇ ਕੋਲ ਪੜ੍ਹਨ ਲਈ ਕਹਿੰਦੀ ਰਹਿੰਦੀ ਸੀ। ਕਹਿੰਦੀ ਸੀ ਕਿ ਸ਼ਹਿਰ ਦੀ ਪੜ੍ਹਾਈ ਪਿੰਡਾਂ ਨਾਲੋਂ ਚੰਗੀ ਹੁੰਦੀ ਹੈ। ਉਹ ਮੈਨੂੰ ਸ਼ਹਿਰ ਦੇ ਬੱਤੇ ਪੀਣ ਦਾ ਵੀ ਲਾਲਚ ਦਿੰਦੀ ਸੀ। ਫੁੱਫੜ ਹੀਰਾ ਸਿੰਘ ਵੀ ਕਹਿ ਚੁੱਕਾ ਸੀ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਸੜਕ ਮੁੜ ਕੇ ਅਸੀਂ ਸਿੱਧੇ ਉਸ ਸੜਕੇ ਪੈ ਗਏ ਜਿਸ ‘ਤੇ ਦੋ ਕੁ ਸੌ ਗਜ਼ ਦੀ ਵਿੱਥ ਉਤੇ ਰੌਸ਼ਨੀਆਂ ਵਿਚ ਸ਼ਾਹਤਾਜ ਹੋਟਲ ਚਮਕ ਰਿਹਾ ਸੀ। ਸਾਨੂੰ ਕੋਲ ਦੀ ਤੁਰਿਆਂ ਜਾਂਦਿਆਂ ਵੇਖ ਕੇ ਇਕ ਸੱਠ-ਸੱਤਰ ਸਾਲ ਦਾ ਬਜ਼ੁਰਗ ਪਿੱਛੋਂ ਕਹਿਣ ਲੱਗਾ, ‘‘ਸਰਦਾਰੋ! ਕੀ ਹਾਲ ਜੇ!’’ਅਸੀਂ ਪਿੱਛੇ ਮੁੜ ਕੇ ਉਸ ਨੂੰ ਦੁਆ-ਸਲਾਮ ਕੀਤੀ ਤਾਂ ਉਹ ਕਹਿਣ ਲੱਗਾ, ‘‘ਤੁਸੀਂ ਉਦੋਂ ਜੇ ਸਾਡੇ ਨਾਲ ਰਲ ਜਾਂਦੇ ਤਾਂ ਚੰਗਾ ਸੀ। ਸਾਡੇ ਬਾਬੇ ਦਾ ਆਖਾ ਮੰਨ ਜਾਂਦੇ, ਕਾਇਦੇ ਆਜ਼ਮ ਦਾ, ਤਾਂ ਅੱਜ ਏਨੇ ਦੁਖੀ ਨਾ ਹੰੁਦੇ…। ਵੇਖ ਲੋ ਹੁਣ ਤੁਹਾਡੇ ਨਾਲ ਕੀ ਪਈ ਹੰੁਦੀ ਏ…ਤੇ ਉਧਰ ਕਸ਼ਮੀਰ . . . . Read more >
Published in
ਵਗਦੀ ਏ ਰਾਵੀ
‘‘ਵਰਿਆਮ!…ਤਿਆਰ ਰਹੀਂ…ਆਪਾਂ ਲਾਹੌਰ ਵੀ ਚੱਲਣੈ। ਫ਼ਖ਼ਰ ਜ਼ਮਾਂ ਕੋਸ਼ਿਸ਼ ਕਰ ਰਿਹੈ ਲਾਹੌਰ ਵਿਚ ਆਲਮੀ ਪੰਜਾਬੀ ਕਾਨਫ਼ਰੰਸ ਕਰਾਉਣ ਵਾਸਤੇ…।’’ਸੁਤਿੰਦਰ ਸਿੰਘ ਨੂਰ ਦੇ ਲਫ਼ਜ਼ ਸੁਣਦਿਆਂ ਮੇਰੇ ਅੰਦਰ ਰੌਸ਼ਨੀਆਂ ਕਹਿਕਸ਼ਾਂ ਵਿਚ ਗੁੰਦੇ ਤਾਰਿਆਂ ਵਾਂਗ ਲਿਸ਼ਕੀਆਂ। ਨਾੜਾਂ ‘ਚ ਲਹੂ ਦੀ ਗਤੀ ਬੁੜ੍ਹਕਦੀ ਹੋਈ ਹੱਸ ਪਈ।‘‘ਵੇਖਿਓ ! ਹੁਣ ਭੁਲ ਨਾ ਜਾਇਓ! ਜਦੋਂ ਵੀ ਕਾਨਫ਼ਰੰਸ ਹੋਈ, ਜ਼ਰੂਰ ਲੈ ਕੇ ਜਾਣਾ। ਮੇਰੀ ਬੜੀ ਡੂੰਘੀ ਹਸਰਤ ਹੈ ਲਾਹੌਰ ਜਾਣ ਦੀ।’’ ਮੈਂ ਬੱਚਿਆਂ ਵਾਲੇ ਉਤਸ਼ਾਹ ਨਾਲ ਆਖਿਆ।ਮੈਂ ਉਸ ਬਾਲ ਵਾਂਗ ਸਾਂ ਜੋ ਕਿਸੇ ਮੇਲੇ . . . . Read more >
Published in
ਵਗਦੀ ਏ ਰਾਵੀ
ਬਚਪਨ ਵਿੱਚ ਰਿਕਾਰਡ ਸੁਣਿਆ ਕਰਦੇ ਸਾਂ-ਨਨਕਾਣੇ ਵੱਲ ਨੂੰ ਜਾਂਦਿਆਂ ਰਾਹੀਆ ਵੇ, ਮੇਰੇ ਪ੍ਰੀਤਮ ਨੂੰ ਸੰਦੇਸ਼ਾ ਲੈਂਦਾ ਜਾ …। ਮਨ ਵਿਆਕੁਲ ਹੋ ਜਾਂਦਾ ਸੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ। ਉੱਡ ਕੇ ਜਾਣ ਨੂੰ ਜੀਅ ਕਰਦਾ ਸੀ। ਆਖ਼ਰ ਬਿਧ ਬਣ ਹੀ ਗਈ। ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਸਾਲਾ ਪ੍ਰਕਾਸ਼ ਦਿਵਸ ਦੇ ਸ਼ੁਭ ਅਵਸਰ `ਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਸੰਗਤਾਂ ਤੋਂ ਨਨਕਾਣਾ ਸਾਹਿਬ ਜਾਣ ਲਈ ਅਰਜ਼ੀਆਂ ਮੰਗੀਆਂ। ਮੈਂ ਮੋਗੇ ਦੇ ਸਿੰਘ ਸਭਾ ਗੁਰਦੁਆਰੇ `ਚੋਂ ਫਾਰਮ ਲੈ ਕੇ ਅਰਜ਼ੀ ਭਰ ਆਇਆ। ਪ੍ਰਕਾਸ਼ ਦਿਵਸ ਦੀ ਪੰਜਵੀਂ ਸ਼ਤਾਬਦੀ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਕਬੱਡੀ ਪੰਜਾਬੀਆਂ `ਚ ਸਭ ਤੋਂ ਵੱਧ ਮਕਬੂਲ ਖੇਡ ਹੈ ਪਰ ਇਸ ਵਿੱਚ ਆਪਾਧਾਪੀ ਵੀ ਬਹੁਤ ਹੈ। ਅਨੁਸ਼ਾਸਨ ਦੀਆਂ ਜਿੰਨੀਆਂ ਧੱਜੀਆਂ ਇਸ ਖੇਡ ਵਿੱਚ ਉਡਾਈਆਂ ਜਾਂਦੀਆਂ ਹਨ ਸ਼ਾਇਦ ਹੀ ਕਿਸੇ ਹੋਰ ਖੇਡ ਵਿੱਚ ਉਡਾਈਆਂ ਜਾਂਦੀਆਂ ਹੋਣ। ਜੇ ਕੋਈ ਕਬੱਡੀ ਵਿੱਚ ਅਨੁਸ਼ਾਸਨ ਲਿਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹਦੇ ਉਲਟ ਇੱਕ ਹੋਰ ਗਰੁੱਪ ਖੜ੍ਹਾ ਕਰ ਲਿਆ ਜਾਂਦਾ ਹੈ। ਕਬੱਡੀ ਦਾ ਹਾਲ ਬਹੁਤ ਸਾਰੇ ਗੁਰਦੁਆਰਿਆਂ ਦੇ ਰੌਲੇ ਗੌਲੇ ਵਰਗਾ ਹੈ। ਸਿੱਖ ਜਿਥੇ ਵੀ ਗਏ ਹਨ ਉਹ ਗੁਰਦੁਆਰੇ ਤੇ ਕਬੱਡੀ ਆਪਣੇ ਨਾਲ ਲੈ ਗਏ ਹਨ। ਨਾ ਉਨ੍ਹਾਂ ਨੂੰ ਗੁਰਦਵਾਰਾ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਅੱਜ ਇੱਕ ਇਸ਼ਤਿਹਾਰ ਪੜ੍ਹਿਐ-ਵਾਕ ਇਨਟੂ ਹੈੱਲਥ। ਯਾਨੀ ਤੁਰੋ ਤੇ ਤੰਦਰੁਸਤ ਰਹੋ। ਇਸ ਨੇ ਮੈਨੂੰ ਵੀਹ ਸਾਲ ਪਹਿਲਾਂ ਦੀ ਹੱਡਬੀਤੀ ਯਾਦ ਕਰਾ ਦਿੱਤੀ ਹੈ। ਉਦੋਂ ਮੈਂ ਲੇਖ ਲਿਖਿਆ ਸੀ-ਪੈਰੀਂ ਤੁਰਨ ਦਾ ਅਨੰਦ। ਲੇਖ ਪੜ੍ਹ ਕੇ ਵੈਨਕੂਵਰ ਤੋਂ ਗੁਰਚਰਨ ਰਾਮਪੁਰੀ ਨੇ ਚਿੱਠੀ ਲਿਖੀ ਸੀ ਕਿ ਉਹ ਆਰਟੀਕਲ ਕੱਟ ਕੇ ਉਸ ਨੇ ਆਪਣੇ ਮੇਜ਼ ਦੇ ਸਾਹਮਣੇ ਚਿਪਕਾ ਲਿਆ ਹੈ ਤਾਂ ਕਿ ਤੁਰਨਾ ਸਦਾ ਯਾਦ ਰਹੇ। ਉਨ੍ਹਾਂ ਦਿਨਾਂ ਵਿੱਚ ਮੈਂ ਖ਼ੁਦ ਲੰਮੀਆਂ ਤੋਰਾਂ ਦਾ ਅਭਿਆਸ ਕੀਤਾ ਸੀ ਤੇ ਤੁਰਨ ਦਾ ਅਨੰਦ ਮਾਣਨ ਦੇ ਨਾਲ ਮਨਇੱਛਤ ਫਲ ਪਾਇਆ ਸੀ। ਮੈਂ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
Wednesday, 28 October 2009 15:11
ਟਕਸਾਲੀ ਜਥੇਦਾਰ ਮਾਨ ਸਿੰਘ ਹੰਭੋ - ਅਕਾਲੀ ਮੋਰਚਿਆਂ ਦਾ ਮੋਹਰੀ – ਟਕਸਾਲੀ ਜਥੇਦਾWritten by ਪ੍ਰਿੰਸੀਪਲ ਬਲਕਾਰ ਸਿੰਘ ਬਾਜਵਾ‘ਵਾਹਵਾ ਤੇਰੀਆਂ ਕੁਦਰਤਾਂ, ਤੂੰ ਡਾਢਾ ਬੇਪ੍ਰਵਾਹ’। ਜਥੇਦਾਰ ਮਾਨ ਸਿੰਘ ਹੰਭੋ ਇਹ ਸ਼ਬਦ ਸਹਿਵਨ ਹੀ ਗੁਣ-ਗੁਣਾਉਂਦੇ ਹੁੰਦੇ ਸੀ। ਸ਼ਾਮ ਸਵੇਰੇ। ਪਰ੍ਹੇ `ਚ ਗੱਲਾਂ ਕਰਦਿਆਂ। ਬੋਹੜਾਂ ਹੇਠ ਜੁੜੇ ਇਕੱਠਾਂ ਵਿੱਚ। ਅਸਮਾਨ ਤੇ ਧਰਤੀ ਦੇ ਦਿਸਹੱਦਿਆਂ ਨੂੰ ਨਿਹਾਰਦਿਆਂ। ਪੰਛੀਆਂ ਨੂੰ ਦਰਖ਼ਤਾਂ `ਤੇ ਚਹਿ-ਚਹਾਉਂਦੇ ਤੱਕਦਿਆਂ। ਲੋਕਾਂ ਦੇ ਵਚਿੱਤਰ ਕਿੱਸੇ ਕਹਾਣੀਆਂ ਤੇ ਸਮੱਸਿਆਵਾਂ ਸੁਣਦਿਆਂ। ਗੁਰਬਾਣੀ ਅਤੇ ਸਿੱਖੀ ਨਾਲ ਉਹ ਮਨੋ ਤਨੋ ਅਤੇ ਧਨੋ ਸਾਰੀ ਉਮਰ ਪ੍ਰਣਾਏ ਰਹੇ। ‘ਬਲਿਹਾਰੀ ਕੁਦਰਤਿ ਵੱਸਿਆ, ਤੇਰਾ ਅੰਤ ਨਾ ਜਾਈ . . . . Read more >
Published in
ਲੇਖ਼
ਕੌੜਾ ਸੱਚ ਇਹ ਹੈ ਕਿ ਜੇਕਰ ਕੋਈ ਕੌਮ ਖਤਮ ਕਰਨੀ ਹੋਵੇ ਤਾਂ ਉਸ ਦੀ ਬੋਲੀ ਮਾਰ ਦਿਉ, ਕੌਮ ਆਪਣੇ ਆਪ ਮਰ ਜਾਵੇਗੀ। ਦੁਨੀਆਂ ਵਿੱਚ ਉਹੀ ਕੌਮਾਂ ਜਿਊਂਦੀਆਂ ਨੇ ਜੋ: ੳ) ਆਪਣੇ ਵਿਰਸਾ, ਆਪਣੀ ਬੋਲੀ ਤੇ ਆਪਣੇ ਪਿਛੋਕੜ ਨੂੰ ਨਹੀਂ ਭੁੱਲਦੀਆਂ ਅ) ਆਪਣਾ ਪਿਛੋਕੜ, ਇਤਿਹਾਸ ਜੋ ਕਿ ਅਨੇਕਾਂ ਘਾਲਣਾ ਘਾਲਕੇ ਅਤੇ ਕਈ ਜਿੰਦਗੀਆਂ ਕੁਰਬਾਨ ਕਰਕੇ ਕੌਮਾਂ ਦੀ ਝੋਲੀ ਪੈਦਾਂ ਹੈ ਤੇ ਉਸ ਤੋਂ ਨਿਕਲੇ ਤੱਤ ਜੋ ਜਿੰਦਗੀ ਦੀ ਜੀਵਨ ਜਾਂਚ ਲਈ ਪ੍ਰੇਰਨਾ ਸਰੋਤ ਹੋ ਨਿੱਬੜਦੇ ਨੇ, ਆਪਣੀਆਂ ਸਿਮਰਤੀਆਂ ਵਿੱਚ ਹਮੇਸ਼ਾ ਯਾਦ ਰੱਖਦੀਆਂ ਹਨ। 2001 ਤੋਂ . . . . Read more >
Published in
ਲੇਖ਼
ਜਿਵੇਂ ਮੈਂ ਪਟਿਆਲੇ ਨੂੰ ਚੱਲਿਆ ਮੁਕਤਸਰ ਉਤਰ ਗਿਆ ਸਾਂ ਤੇ ਅੰਮ੍ਰਿਤਸਰ ਦੀ ਬੱਸ ਲੰਘ ਜਾਣ ਕਾਰਨ ਦਿੱਲੀ ਚਲਾ ਗਿਆ ਸਾਂ ਉਵੇਂ ਢੁੱਡੀਕੇ ਕਾਲਜ ਦੀ ਥਾਂ ਅਮਰਦੀਪ ਕਾਲਜ ਮੁਕੰਦਪੁਰ ਦਾ ਪ੍ਰਿੰਸੀਪਲ ਜਾ ਬਣਿਆ। ਜਦੋਂ ਢੁੱਡੀਕੇ `ਚ ਕਾਲਜ ਖੁੱਲ੍ਹਣਾ ਸੀ ਤਾਂ ਪ੍ਰੋ.ਪ੍ਰੀਤਮ ਸਿੰਘ ਨੇ ਜਸਵੰਤ ਸਿੰਘ ਕੰਵਲ ਹੋਰਾਂ ਨੂੰ ਸਲਾਹ ਦਿੱਤੀ ਸੀ ਕਿ ਪਿੰਡਾਂ ਦੇ ਪ੍ਰੋਫੈਸਰ ਤੇ ਪ੍ਰਿੰਸੀਪਲ ਰੱਖਿਓ। ਸ਼ਹਿਰੀਆਂ ਨੇ ਪਿੰਡ ਵਿੱਚ ਨਹੀਂ ਟਿਕਣਾ। ਇਸੇ ਸਲਾਹ ਸਦਕਾ ਕੰਵਲ ਨੇ ਮੈਨੂੰ ਦਿੱਲੀ ਦੀ ਪੋਸਟ ਤੋਂ ਪੱਟ ਕੇ ਢੁੱਡੀਕੇ ਲਿਆਂਦਾ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
|