You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਤਨ ਮਨ ਤੇ ਧਨ ਨਾਲ ਖੇਡਾਂ `ਚ ਯੋਗਦਾਨ ਪਾਉਣ ਵਾਲੇ ਪੰਜਾਬੀ ਪਰਿਵਾਰਾਂ ਵਿੱਚ ਹਕੀਮਪੁਰ ਦੇ ਪੁਰੇਵਾਲ ਪਰਿਵਾਰ ਦਾ ਨਾਂ ਮਾਣ ਨਾਲ ਲਿਆ ਜਾਂਦਾ ਹੈ। ਹਕੀਮਪੁਰ ਜ਼ਿਲਾ ਨਵਾਂ ਸ਼ਹਿਰ ਦਾ ਇਤਿਹਾਸਕ ਪਿੰਡ ਹੈ ਜਿਸ ਨੂੰ ਸਿੱਖਾਂ ਦੇ ਤਿੰਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ। ਉਥੇ ਸੌ ਕੁ ਸਾਲ ਪਹਿਲਾਂ ਸਾਧਾਰਨ ਕਿਸਾਨ ਸੁੰਦਰ ਸਿੰਘ ਦੇ ਘਰ ਊਧਮ ਸਿੰਘ ਦਾ ਜਨਮ ਹੋਇਆ ਸੀ। ਊਧਮ ਸਿੰਘ ਵੱਡਾ ਹੋ ਕੇ ਪਹਿਲਾਂ ਹੌਲੀਆਂ ਤੇ ਪਿਛੋਂ ਭਾਰੀਆਂ ਮੂੰਗਲੀਆਂ ਫੇਰਨ ਲੱਗਾ। ਫਿਰ ਉਹ ਭਾਰੇ ਵੱਟਿਆਂ, ਵੇਲਣਿਆਂ ਤੇ ਬੋਰੀਆਂ ਦੇ ਬਾਲੇ ਕੱਢਣ . . . . Read more >

ਸਿਆਟਲ ਦਾ ਖੇਡ ਮੇਲਾ 28 ਤੇ 29 ਜੁਲਾਈ 2007 ਨੂੰ ਭਰਨਾ ਸੀ। ਮੇਲਾ ਕਮੇਟੀ ਨੇ ਇਸ ਦੀ ਕਾਫੀ ਮਸ਼ਹੂਰੀ ਕੀਤੀ ਸੀ। ਅਖ਼ਬਾਰਾਂ ਤੇ ਰਸਾਲਿਆਂ ਵਿੱਚ ਇਸ਼ਤਿਹਾਰ ਛਪੇ ਸਨ ਤੇ ਰੇਡੀਓ ਰਾਹੀਂ ਵੀ ਪਰਚਾਰ ਕੀਤਾ ਗਿਆ ਸੀ। ਇਸ ਵਾਰ ਦੇ ਖੇਡ ਮੇਲੇ ਦੀ ਵਿਸ਼ੇਸ਼ ਗੱਲ ਇਹ ਸੀ ਕਿ ਅੱਡੋ ਅੱਡ ਖੇਡ ਮੇਲੇ ਕਰਾਉਣ ਦੀ ਥਾਂ ਐਤਕੀਂ ਸਾਰੇ ਸਿਆਟਲੀਏ ਰਲ ਕੇ ਇਕੋ ਸਾਂਝਾ ਮੇਲਾ ਮਨਾ ਰਹੇ ਸਨ। ਏਕੇ ਵਿੱਚ ਬੜੀ ਬਰਕਤ ਹੁੰਦੀ ਹੈ ਜਿਸ ਨਾਲ ਫੰਡ `ਕੱਠਾ ਕਰਨਾ ਪਹਿਲਾਂ ਨਾਲੋਂ ਸੁਖਾਲਾ ਹੋ ਗਿਆ ਸੀ। ਦਰਸ਼ਕ ਵੀ ਬਿਨਾਂ ਕਿਸੇ ਨਿੰਦ ਵਿਚਾਰ . . . . Read more >

13 ਅਪ੍ਰੈਲ ਵਿਸਾਖੀ ਦਾ ਦਿਨ। ‘ਆਲਮੀ ਪੰਜਾਬੀ ਕਾਨਫ਼ਰੰਸ’ ਦਾ ਪਹਿਲਾ ਦਿਨ। ‘ਵਿਸ਼ਵ’ ਸ਼ਬਦ ‘ਆਲਮੀ’ ਵਿਚ ਤਬਦੀਲ ਹੋ ਗਿਆ ਸੀ। ਪਿਛਲੇ ਪੰਜਾਹ ਬਵੰਜਾ ਸਾਲਾਂ ਵਿਚ ਦੋਹਾਂ ਖਿੱਤਿਆਂ ਦੀ ਪੰਜਾਬੀ ਦਾ ਮੁਹਾਵਰਾ ਤੇ ਮੁਹਾਂਦਰਾ ਬਹੁਤ ਬਦਲ ਗਿਆ ਸੀ। ਚੜ੍ਹਦੇ ਪੰਜਾਬੀ ਵਿਚ ਹਿੰਦੀ ਤੇ ਸੰਸਕ੍ਰਿਤ ਅਤੇ ਲਹਿੰਦੇ ਪੰਜਾਬ ਵਿਚ ਉਰਦੂ ਫ਼ਾਰਸੀ ਨੇ ਪੰਜਾਬੀ ਉੱਤੇ ਆਪਣਾ ਚੋਖਾ ਰੰਗ ਚਾੜ੍ਹ ਲਿਆ ਸੀ।ਇਸੇ ਲਈ ਕਈ ਵਾਰ ਦੋਹਾਂ ਮੁਲਕਾਂ ਦੀ ਲਿਖੀ ਹੋਈ ਗੂੜ੍ਹ ਪੰਜਾਬੀ ਇਕ ਦੂਜੇ ਮੁਲਕ ਦੇ ਪਾਠਕ ਲਈ ਸਮਝਣੀ ਔਖੀ ਹੋ ਗਈ ਸੀ। ਪਿਛਲੇ ਕਈ ਸਾਲਾਂ ਤੋਂ . . . . Read more >

ਕਾਫ਼ੀ ਦਾ ਮੱਗ ਅਤੇ ਸੈਂਡਵਿੱਚ ਮੇਜ਼ ਤੇ ਰੱਖਦਿਆਂ ਧੀ ਨੇ ਆਖਿਆ ਸਵੇਰ ਦੀ ਪਰੇਡ ਹੀ ਵੇਖੀ ਜਾ ਰਹੇ ਹੋ ਪਾਪਾ ਅੱਜ ਕੰਮ ਤੇ ਨਹੀਂ ਜਾਣਾ ਥੋੜੀ ਦੇਰ ਲਈ ਭੁਲ ਗਿਆ ਸਾਂ ਕਿ 26 ਜਨਵਰੀ ਦੀ ਛੁੱਟੀ ਇੰਡੀਆ ਵਿੱਚ ਹੁੰਦੀ ਹੈ। ਮੈਂ ਝੱਟ ਦੇਣੀ ਟ਼ੀ ਵ਼ੀ ਬੰਦ ਕਰਦਾ ਹਾਂ ਘੜੀ ਵੱਲ ਵੇਖਦਾ ਹਾਂ ਤੇ ਆਜ਼ਾਦੀ ਦਿਵਸ ਦੇ ਚੱਲ ਰਹੇ ਜਸ਼ਨਾਂ ਬਾਰੇ ਸੋਚਦਾ ਹਾਂ ਕਿ 15 ਅਗਸਤ 1947 ਨੂੰ ਤੁਰੀ ਆਜ਼ਾਦੀ ਨੇ 26 ਜਨਵਰੀ 1950 ਤੱਕ ਪਹੁੰਚਦਿਆਂ ਕਿਉਂ ਵਿਸਾਰ ਦਿੱਤੇ ਬਲੀਦਾਨ ਭੁਲਾ ਦਿੱਤੇ ਸਕੰਲਪ ਪੀ . . . . Read more >

1983-84 ਦੀ ਗੱਲ ਹੈ। ਉਹਨੀਂ ਦਿਨੀਂ ਮੈਂ ‘ਸਚਿੱਤਰ ਕੌਮੀ ਏਕਤਾ’ ਲਈ ‘ਖੇਡ ਮੈਦਾਨ `ਚੋਂ’ ਕਾਲਮ ਲਿਖਦਾ ਸਾਂ। ਗੁਰਦੇਵ ਸਿੰਘ ਮਾਨ ‘ਮੌਜੀ ਠਾਕਰ’ ਦੇ ਨਾਂ ਥੱਲੇ ‘ਕੁੰਡਾ ਖੋਲ੍ਹ ਬਸੰਤਰੀਏ’ ਲਿਖਦਾ ਸੀ। ਉਹਦੇ ਵਿੱਚ ਹਾਸਾ-ਖੇਡਾ ਸੀ। ਜਿਸ ਲੇਖਕ ਦੀਆਂ ਲਿਖਤਾਂ `ਚ ਹਾਸਾ-ਖੇਡਾ ਹੋਵੇ ਪਾਠਕ ਦਿਲਚਸਪੀ ਨਾਲ ਪੜ੍ਹਦੇ ਹਨ। ਜਦੋਂ ਮਾਨ ਪੱਕੇ ਤੌਰ `ਤੇ ਕੈਨੇਡਾ ਚਲਾ ਗਿਆ ਤਾਂ ਉਹਦਾ ਕਾਲਮ ਬੰਦ ਹੋ ਗਿਆ। ਕੌਮੀ ਏਕਤਾ ਦੇ ਐਡੀਟਰ ਰਾਜਿੰਦਰ ਸਿੰਘ ਨੂੰ ਪਤਾ ਸੀ ਕਿ ਮੈਂ ਪਿੰਡ ਦਾ ਜੰਮਪਲ ਹਾਂ ਤੇ ਉਦੋਂ ਰਹਿੰਦਾ ਵੀ ਪਿੰਡ ਢੁੱਡੀਕੇ . . . . Read more >

ਤਕਰੀਬਨ 5000 ਸਾਲ ਪਹਿਲਾਂ ਮਿਸਰ ਵਿੱਚ ਨੀਲ ਦਰਿਆ ਦੇ ਕੰਢੇ ਇੱਕ ਵਿਚਿੱਤਰ ਸਭਿਅਤਾ ਉਸਰੀ। ਉਸ ਸਮੇਂ ਦਾ ਇਤਿਹਾਸ ਚਿੰਨਾਂ ਦੇ ਮਾਧਿਅਮ ਰਾਹੀਂ ਲਿਖਤੀ ਰੂਪ ਵਿੱਚ ਲਿਖਿਆ ਮਿਲਦਾ ਹੈ। ਇਹ ਸਮਾਂ ਫ਼ੈਰੋਹਾਂ ਦਾ ਸੀ। ਫ਼ੈਰੋਹ ਦਾ ਅਰਥ ਹੈ ਜਿਹੜਾ ਮਹੱਲਾਂ ਵਿੱਚ ਰਹਿੰਦਾ ਹੈ। ਇਸ ਦਾ ਭਾਵ ਬਾਦਸ਼ਾਹ ਸੀ। ਫ਼ੈਰੋਹ ਆਪਣੇ ਆਪ ਨੂੰ ਦੇਵਤੇ ਦਾ ਦਰਜਾ ਦਿੰਦੇ ਸਨ। ਉਸ ਨੂੰ ਸਰਵ-ਸ਼ਕਤੀਮਾਨ ਸਮਝਿਆ ਜਾਂਦਾ ਸੀ। ਉਨ੍ਹਾਂ ਦਾ ਹੁਕਮ ਅਟੱਲ ਹੁੰਦਾ ਸੀ। ਲੋਕ ਉਨ੍ਹਾਂ ਨੂੰ ਸਤਿਕਾਰ ਨਾਲ ਮਾਨਤਾ ਦਿੰਦੇ ਸਨ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਫੈਰੋਹਾਂ ਕਰਕੇ . . . . Read more >

ਗੁਰਮੁਖੀ ਅਤੇ ਸ਼ਾਹਮੁਖੀ ਲਿੱਪੀ ਨਾਲ਼ ਸੰਬੰਧਿਤ ਕੰਪਿਊਟਰੀਕਰਨ ਦੀਆਂ ਸਮੱਸਿਆਵਾਂ ਕਿਰਪਾਲ ਸਿੰਘ ਪੰਨੂੰ   ਆਮ ਵਿਆਖਿਆ ਸੂਚਨਾ ਵਟਾਂਦਰੇ ਲਈ, ਬੋਲੀ ਦੀ ਉਸਾਰੀ ਇੱਕ ਕਰਾਮਾਤੀ ਕਾਰਜ ਮੰਨਿਆਂ ਗਿਆ ਹੈ। ਪਰ ਇਸ ਵਿੱਚ ਬੋਲ ਚਾਲ ਵਾਲ਼ਿਆਂ ਦੀ, ਇੱਕ ਹੱਦ ਤੀਕਰ ਲੋੜੀਂਦੀ ਆਪਸੀ ਨੇੜਤਾ ਅਤੇ ਹਰਕਾਰੇ ਵਜੋਂ ਉਸ ਵਿੱਚ ਹਵਾ ਦਾ ਹੋਣਾ ਜ਼ਰੂਰੀ ਹੈ। ਸਮਾਂ ਪਾ ਕੇ, ਲਿਖਤਾਂ ਰਾਹੀਂ ਸੂਚਨਾ ਵਟਾਂਦਰਾ ਹੋਣ ਲੱਗਿਆ। ਪਹਿਲੋਂ ਪਹਿਲ ਇਹ ਵਟਾਂਦਰਾ ਚਟਾਨਾਂ, ਸਪੂਤਾਂ ਉੱਤੇ ਹੋਣ ਕਾਰਨ ਇੱਕ ਸਥਾਨੀ ਰਹਿ . . . . Read more >

ਮਸ਼ਹੂਰ ਅੰਗਰੇਜ਼ੀ ਕਵੀ ਜੌਹਨ ਕੀਟਸ 28 ਸਾਲਾਂ ਦੀ ਉਮਰ ਵਿੱਚ ਹੀ ਜਹਾਨ ਤੋਂ ਤੁਰ ਗਿਆ ਸੀ। ਉਸ ਦੀ ਮੌਤ ਤੇ ਉਸ ਦੇ ਸਮਕਾਲੀ ਕਵੀ ਸ਼ੈਲੇ ਨੇ ਮਰਸੀਆ ਲਿਖਿਆ। ਉਸਦੀਆਂ ਪਹਿਲੀਆਂ ਦੋ ਸਤਰਾਂ ਹਨ:  ਕਿਸ ਨੇ ਹੱਤਿਆ ਕੀਤੀ ਜੌਹਨ ਕੀਟਸ ਦੀ?ਮੈਂ ਕੀਤੀ, ਇੱਕ ਤ੍ਰੈਮਾਸਿਕ ਪੱਤ੍ਰਿਕਾ ਬੋਲੀ ਸ਼ੈਲੇ  ਦਾ ਕਹਿਣਾ ਸੀ ਕਿ ਕੀਟਸ ਕਿਸੇ ਬੀਮਾਰੀ ਨਾਲ ਨਹੀਂ ਮਰਿਆ, ਉਸ ਨੂੰ ਇੱਕ ਤੈਮਾਸਿਕ ਪੱਤ੍ਰਿਕਾ ਨੇ ਮਾਰਿਆ ਹੈ। ਇਸ ਪੱਤ੍ਰਿਕਾ ਦਾ ਨਾਂ ‘ਕੁਆਰਟਰਲੀ ਰਿਵਿਊ’ ਸੀ। ਇਸ ਵਿੱਚ ਅਕਸਰ ਕੀਟਸ ਦੇ ਖ਼ਿਲਾਫ਼ ਲਿਖਿਆ ਜਾਂਦਾ। ਜਦੋਂ . . . . Read more >

ਬਚਪਨ ਵਿੱਚ ਮੈਂ ਚਾਹ ਤੇ ਲੱਸੀ ਦੇ ਝਗੜੇ ਵਰਗਾ ਚਿੱਠਾ ਲਿਖਣ ਤੇ ਕਵੀਸ਼ਰ ਜਾਂ ਮਾਸਟਰ ਬਣਨ ਬਾਰੇ ਚਿਤਵਿਆ ਸੀ। ਪਰ ਭਾਸ਼ਾ ਵਿਭਾਗ ਪੰਜਾਬ ਨੇ ਆਪਣੇ ਪੁਰਸਕਾਰ ਨਾਲ ਮੈਨੂੰ ਸ਼੍ਰੋਮਣੀ ਲੇਖਕ ਤੇ ਡਾ.ਸਰਦਾਰਾ ਸਿੰਘ ਜੌਹਲ ਹੋਰਾਂ ਨੇ ਕਾਲਜ ਦਾ ਪ੍ਰਿੰਸੀਪਲ ਬਣਾ ਦਿੱਤਾ। ਬੋਤੇ `ਤੇ ਬਹਿਣ ਵਾਲੇ ਬੱਚੇ ਨੂੰ ਹਵਾਈ ਜਹਾਜ਼ਾਂ ਦੇ ਝੂਟੇ ਤੇ ਦੇਸ਼ ਵਿਦੇਸ਼ ਘੁੰਮਣ ਦੇ ਮੌਕੇ ਦੇ ਦਿੱਤੇ। ਮੈਂ ਸਮਝਦਾ ਹਾਂ ਜਿਵੇਂ ਸਾਧਾਰਨ ਕਿਸਾਨ ਦੇ ਸਾਧਾਰਨ ਪੁੱਤਰ ਨੂੰ ਪ੍ਰਿੰਸੀਪਲ ਦੀ ਪਦਵੀ ਤਕ ਪਹੁੰਚਣ ਦੇ ਵਸੀਲੇ ਬਣੇ ਉਵੇਂ ਹਰ ਬਾਲਕ ਦੇ . . . . Read more >

‘ਵਾਹਵਾ ਤੇਰੀਆਂ ਕੁਦਰਤਾਂ‎,‎ ਤੂੰ ਡਾਢਾ ਬੇਪ੍ਰਵਾਹ’। ਜਥੇਦਾਰ ਮਾਨ ਸਿੰਘ ਹੰਭੋ ਇਹ ਸ਼ਬਦ ਸਹਿਵਨ ਹੀ ਗੁਣ-ਗੁਣਾਉਂਦੇ ਹੁੰਦੇ ਸੀ। ਸ਼ਾਮ ਸਵੇਰੇ। ਪਰ੍ਹੇ `ਚ ਗੱਲਾਂ ਕਰਦਿਆਂ। ਬੋਹੜਾਂ ਹੇਠ ਜੁੜੇ ਇਕੱਠਾਂ ਵਿੱਚ। ਅਸਮਾਨ ਤੇ ਧਰਤੀ ਦੇ ਦਿਸਹੱਦਿਆਂ ਨੂੰ ਨਿਹਾਰਦਿਆਂ। ਪੰਛੀਆਂ ਨੂੰ ਦਰਖ਼ਤਾਂ `ਤੇ ਚਹਿ-ਚਹਾਉਂਦੇ ਤੱਕਦਿਆਂ। ਲੋਕਾਂ ਦੇ ਵਚਿੱਤਰ ਕਿੱਸੇ ਕਹਾਣੀਆਂ ਤੇ ਸਮੱਸਿਆਵਾਂ ਸੁਣਦਿਆਂ। ਗੁਰਬਾਣੀ ਅਤੇ ਸਿੱਖੀ ਨਾਲ ਉਹ ਮਨੋ ਤਨੋ ਅਤੇ ਧਨੋ ਸਾਰੀ ਉਮਰ ਪ੍ਰਣਾਏ ਰਹੇ। ‘ਬਲਿਹਾਰੀ ਕੁਦਰਤਿ ਵੱਸਿਆ‎,‎ ਤੇਰਾ ਅੰਤ ਨਾ ਜਾਈ . . . . Read more >

1. ਕਲਾ 1.1 ਅੱਜ ਕੱਲ੍ਹ‎,‎ ਕਲਾ ਕੇਵਲ ਬੁੱਤ ਘੜਨਾ ਅਤੇ ਚਿੱਤਰਕਾਰੀ ਤੀਕਰ ਸੀਮਤ ਨਹੀਂ ਹੈ।1.2 ਜਦੋਂ ਸਾਡਾ ਅਜੇਹੇ ਕੰਮਾਂ ਨਾਲ਼ ਸਾਹਮਣਾ ਹੁੰਦਾ ਹੈ‎,‎ ਜਿਹੜੇ ਕਿਸੇ ਵੀ ਕਾਇਦੇ ਕਾਨੂੰਨ ਦੀ ਅਧੀਨ ਨਹੀਂ ਹੁੰਦੇ‎,‎ ਉਹ ਭਾਵੇਂ ਕੋਈ ਵੀ ਹੋਣ‎,‎ ਅਸੀਂ ਆਮ ਤੌਰ ਤੇ ਉਨ੍ਹਾਂ ਨਾਲ਼ੋਂ ਆਪਣਾ ਨਾਤਾ ਤੋੜ ਲੈਂਦੇ ਹਾਂ।1.3 ਲਿਉਨਾਰਡ ਦ ਵਿਨਸੀ ਦਾ ਕਹਿਣਾ ਹੈ ਕਿ ਕਲਾ ਦਾ ਇੱਕ ਚਿਤਰਨ ਤੋਂ ਵੱਧ ਹੋਣਾ ਜ਼ਰੂਰੀ ਹੈ। ਕਲਾ ਵਿੱਚ ਇਨਸਾਨੀ ਹੁਨਰ ਹੋਣ ਦੀ ਮੰਗ ਹੁੰਦੀ ਹੈ। 1.4 ਅੱਜ ਕੱਲ੍ਹ ਅਸੀਂ ਕਲਾਕਾਰਾਂ ਨੂੰ ਕਰਤਾ ਦੇ ਰੂਪ ਵਿੱਚ . . . . Read more >

ਪਿੰਡ ਵਿੱਚ ਮੇਰੀ ਪਹਿਲੀ ਪਛਾਣ ਬਾਬਾ ਪਾਲਾ ਸਿਓਂ ਦੇ ਪੋਤੇ ਵਜੋਂ ਸੀ। ਜੇ ਮੈਂ ਕੋਈ ਮਾਅਰਕਾ ਮਾਰਦਾ ਤਾਂ ਉਹ ਪਾਲਾ ਸਿਓਂ ਦੇ ਪੋਤੇ ਦਾ ਵੱਜਦਾ। ਮੇਰੇ ਨਾਂ ਨੂੰ ਕੋਈ ਨਹੀਂ ਸੀ ਜਾਣਦਾ। ਮੈਂ ਵੀ ਆਪਣਾ ਨਾਂ ਦੱਸਣ ਦੀ ਥਾਂ ਪਾਲਾ ਸਿਓਂ ਦਾ ਪੋਤਾ ਦੱਸਦਾ। ਸਾਡੇ ਬਾਬੇ ਹੋਰੀਂ ਤਿੰਨ ਭਰਾ ਸਨ। ਵੱਡਾ ਪੋਲ੍ਹਾ ਸਿੰਘ, ਵਿਚਕਾਰਲਾ ਰਤਨ ਸਿੰਘ ਤੇ ਛੋਟਾ ਪਾਲਾ ਸਿੰਘ। ਉਨ੍ਹਾਂ ਦੇ ਪਿਤਾ ਵਰਿਆਮ ਸਿੰਘ ਹੋਰੀਂ ਚਾਰ ਭਾਈ ਸਨ। ਉਨ੍ਹਾਂ ਦੇ ਬਾਪ ਭਗਵਾਨ ਸਿੰਘ ਦਾ ਮੈਨੂੰ ਨਹੀਂ ਪਤਾ ਕਿ ਉਹ ਕਿੰਨੇ ਭਰਾ ਸਨ ਤੇ ਕਿੰਨਿਆਂ ਦੇ ਔਲਾਦ . . . . Read more >