You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਅਸੀਂ ਸ਼ੇਖ਼ੂਪੁਰੇ ਪੁੱਜੇ ਤਾਂ ਬੱਦਲਾਂ ਨੇ ਅਸਮਾਨ ਪੂਰੀ ਤਰ੍ਹਾਂ ਢਕ ਲਿਆ। ਮੌਸਮ ਦਿਲ ਨੂੰ ਮੋਹ ਲੈਣ ਵਾਲਾ ਸੀ। ਪਿਛਲੇ ਦਿਨੀਂ ਪੈ ਕੇ ਹਟੇ ਮੀਂਹ ਸਦਕਾ ਰੁਮਕ ਰਹੀ ਹਵਾ ਵਿਚ ਨਮੀ ਸੀ। ‘ਸ਼ੇਖੂਪੁਰਾ’ ਬਚਪਨ ਤੋਂ ਹੀ ਬਹੁਤ ਪੜ੍ਹਿਆ ਤੇ ਜਾਣਿਆ ਜਾਂਦਾ ਨਾਮ ਸੀ। ਗੁਰੂ ਨਾਨਕ ਦੇਵ ਦਾ ਲੇਖ ਲਿਖਦਿਆਂ ਪਹਿਲੀ ਸਤਰ ਅਕਸਰ ਇਹੋ ਹੀ ਹੁੰਦੀ ਸੀ, ‘ਆਪ ਦਾ ਜਨਮ ਮਹਿਤਾ ਕਾਲੂ ਤੇ ਮਾਤਾ ਤ੍ਰਿਪਤਾ ਦੇ ਘਰ ਰਾਇ ਭੋਇ ਦੀ ਤਲਵੰਡੀ (ਜਿਸ ਨੂੰ ਅੱਜ-ਕੱਲ੍ਹ ਨਨਕਾਣਾ ਸਾਹਿਬ ਆਖਦੇ ਹਨ) ਜ਼ਿਲਾ ਸ਼ੇਖ਼ੂਪੁਰਾ ਵਿਚ ਹੋਇਆ।’ਸ਼ੇਖ਼ੂਪੁਰਾ ਨਾਲ ਜੁੜੀਆਂ ਗੱਲਾਂ . . . . Read more >

ਬਚਪਨ ਵਿੱਚ ਰਿਕਾਰਡ ਸੁਣਿਆ ਕਰਦੇ ਸਾਂ-ਨਨਕਾਣੇ ਵੱਲ ਨੂੰ ਜਾਂਦਿਆਂ ਰਾਹੀਆ ਵੇ, ਮੇਰੇ ਪ੍ਰੀਤਮ ਨੂੰ ਸੰਦੇਸ਼ਾ ਲੈਂਦਾ ਜਾ …। ਮਨ ਵਿਆਕੁਲ ਹੋ ਜਾਂਦਾ ਸੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ। ਉੱਡ ਕੇ ਜਾਣ ਨੂੰ ਜੀਅ ਕਰਦਾ ਸੀ। ਆਖ਼ਰ ਬਿਧ ਬਣ ਹੀ ਗਈ। ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਸਾਲਾ ਪ੍ਰਕਾਸ਼ ਦਿਵਸ ਦੇ ਸ਼ੁਭ ਅਵਸਰ `ਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਸੰਗਤਾਂ ਤੋਂ ਨਨਕਾਣਾ ਸਾਹਿਬ ਜਾਣ ਲਈ ਅਰਜ਼ੀਆਂ ਮੰਗੀਆਂ। ਮੈਂ ਮੋਗੇ ਦੇ ਸਿੰਘ ਸਭਾ ਗੁਰਦੁਆਰੇ `ਚੋਂ ਫਾਰਮ ਲੈ ਕੇ ਅਰਜ਼ੀ ਭਰ ਆਇਆ। ਪ੍ਰਕਾਸ਼ ਦਿਵਸ ਦੀ ਪੰਜਵੀਂ ਸ਼ਤਾਬਦੀ . . . . Read more >

ਬਾਪੂ ਦਾ ਕਵੀਸ਼ਰੀ ਜੱਥਾ ਵਿਸਾਖ ਦੇ ਪਹਿਲੇ ਹਫ਼ਤੇ ਕਲਕੱਤੇ ਲਈ ਰਵਾਨਾ ਹੋ ‎ਗਿਆ ਸੀ। ਬਾਪੂ ਕਹਿ ਗਿਆ ਸੀ ਕਿ ਉਹ ਹਾੜ੍ਹ ਮਹੀਨਾ ਚੜ੍ਹਨ ਤੋਂ ਪਹਿਲਾਂ, ‎ਕਲਕੱਤਿਓਂ ਪਰਤ ਆਵੇਗਾ ਕਿਉਂਕਿ ਉਨ੍ਹੀਂ ਦਿਨੀਂ ਪੰਜਾਬ ਵਿੱਚ ਹਾੜ੍ਹ ਦਾ ਮਹੀਨਾ ‎ਸ਼ਾਦੀਆਂ ਦੇ ‘ਹੜ’ ਦਾ ਮਹੀਨਾ ਹੋਇਆ ਕਰਦਾ ਸੀ। ਹਾੜ੍ਹ ਦੀਆਂ ਸ਼ਾਦੀਆਂ `ਚ ‎ਗਾਇਕੀ ਕਰਨ ਲਈ, ਪੰਜਾਬ ਦੇ ਤੁਮਾਮ ਗਵੱਈਏ ਕਈ ਕਈ ਮਹੀਨੇ ਪਹਿਲਾਂ ਹੀ ‎ਬੁੱਕ ਕਰ ਲਏ ਜਾਂਦੇ ਸਨ। ਬਾਪੂ ਦੇ ਜੱਥੇ ਦੀ, ਕੋਟਕਪੂਰੇ ਦੇ ਇਲਾਕੇ ਦੇ ਪਿੰਡ ‎ਬਾਜਾਖ਼ਾਨਾ ਵਿੱਚ, ਹਾੜ੍ਹ ਦੇ ਮਹੀਨੇ ਕਿਸੇ ਸ਼ਾਦੀ ਦੇ ਸਮਾਗਮ . . . . Read more >

ਮਾਂ ਦੀ ਗੋਦ, ਵੱਡਿਆਂ ਦੇ ਕੰਧਾੜੇ ਤੇ ਸੁਹਾਗੇ ਉਤੇ ਚੜ੍ਹਨ ਤੋਂ ਲੈ ਕੇ ਮੈਨੂੰ ਡਿਜ਼ਨੀਲੈਂਡ ਦੀਆਂ ਢਾਣੀਆਂ ਲੈਣ ਤੇ ਲੰਡਨ ਦੀ ਚੰਡੋਲ ਝੂਟਣ ਦੇ ਮੌਕੇ ਮਿਲੇ ਹਨ। ਮੈਂ ਸਿਆਟਲ ਦੀ ਸਪੇਸ ਨੀਡਲ ਤੇ ਟੋਰਾਂਟੋ ਦੇ ਸੀ.ਐੱਨ.ਐੱਨ.ਟਾਵਰ ਉਤੇ ਵੀ ਚੜ੍ਹਿਆਂ ਹਾਂ। ਅਮਰੀਕਾ ਦੇ ਟ੍ਰੇਡ ਟਾਵਰ ਢਹਿਣ ਤੋਂ ਇੱਕ ਮਹੀਨਾ ਪਹਿਲਾਂ ਹੀ ਮੈਂ ਉਨ੍ਹਾਂ ਉਤੇ ਚੜ੍ਹ ਕੇ ਨਿਊਯਾਰਕ ਦੇ ਨਜ਼ਾਰੇ ਲਏ ਸਨ। ਜੇ ਗਿਆਰਾਂ ਅਗੱਸਤ ਦੀ ਥਾਂ ਗਿਆਰਾਂ ਸਤੰਬਰ ਨੂੰ ਚੜ੍ਹਦਾ ਤਾਂ ਉਥੋਂ ਈ ਉਤਾਂਹ ਚਲਾ ਜਾਂਦਾ। ਫਿਰ ਨਾ ਝੂਟਿਆਂ ਦੀ ਗੱਲ ਹੋਣੀ ਸੀ ਤੇ ਨਾ . . . . Read more >

2 ਕੈਨੇਡਾ ਵਰਗੇ ਦੇਸ਼ `ਚ ਪੰਜਾਬਣ ਮੁਟਿਆਰਾਂ ਦੇ ਉਪਰੋਥਲੀ ਹੋ ਰਹੇ ਕਤਲ। ਹਰ ਸੰਵੇਦਨਸ਼ੀਲ ਅੱਖ ਰੋਈ। ਹਰ ਭਾਵੁਕ ਮਨ ਕੁਰਲਾਅ ਉੱਠਿਆ। ਧੀਆਂ ਤੇ ਭੈਣਾਂ ਵਾਲੇ ਅੱਥਰੂਆਂ ਦੀ ਨਦੀ `ਚ ਡੁੱਬ ਮੋਏ। ਔਰਤ ਨੂੰ ਸਨਮਾਨ ਦੇਣ ਵਾਲੇ ਗੁਰੂਆਂ ਦੇ ਸਿੱਖ‎,‎ ਆਪਣੀਆਂ ਪਤਨੀਆਂ ਤੇ ਧੀਆਂ ਦੇ ਕਾਤਲ ਬਣੇ ਕਿਹੜੀਂ ਰਾਹੀਂ ਤੁੱਰ ਪਏ ਨੇ? ਕਿਹੜੀ ਮਾਰੂ ਸੋਚ ਨੇ ਉਹਨਾਂ ਦੀ ਬੁੱਧੀ ਭ੍ਰਿਸ਼ਟ ਕਰ ਦਿਤੀ ਏ? ਕਿਉਂ ਉਹ ਗਰਕੀਆਂ ਕਦਰਾਂ ਕੀੰਮਤਾਂ ਦੇ ਰਾਹ ਤੁੱਰ ਪਏ ਨੇ? ਲੜੀਵਾਰ - 2 ਕਤਲਾਂ ਤੋਂ ਉਠੇ ਕਈ ਸਵਾਲ‎,‎ ਹਰ ਸੂਝਵਾਨ ਦੀ ਸੋਚ ਨੂੰ ਹਲੂਣਦੇ . . . . Read more >

ਕੋਠੇ ਤੇ ਫਾਜ਼ਿਲਕਾ ਮੈਂ ਚੜ੍ਹਦੀ ਵਰੇਸ ਦੇ ਸੱਤ ਅੱਠ ਸਾਲ ਬਿਤਾਏ ਹਨ। ਉਥੋਂ ਦੀ ਬੋਲੀ ਤੇ ਰਹਿਤਲ ਦਾ ਮੇਰੇ `ਤੇ ਕਾਫੀ ਅਸਰ ਹੈ। ਮੈਂ ਰਾਏ ਸਿੱਖਾਂ ਦੇ ਮੁੰਡਿਆਂ ਨਾਲ ਖੇਡਿਆ। ਬਾਗੜੀਆਂ ਤੇ ਕੰਬੋਆਂ ਦੇ ਮੁੰਡਿਆਂ ਨਾਲ ਪੜ੍ਹਿਆ। ਪਰ ਮੇਰੀ ਆੜੀ ਵਧੇਰੇ ਕਰ ਕੇ ਜੱਟਾਂ ਦੇ ਮੁੰਡਿਆਂ ਨਾਲ ਰਹੀ। ਮੁਨਸ਼ੀ ਰਾਮ ਕਾਲਜ ਵਿੱਚ ਬਾਗੜੀਆਂ ਦੇ ਮੁੰਡਿਆਂ ਦੀ ਗਿਣਤੀ ਤੀਹ ਪੈਂਤੀ ਸੀ ਤੇ ਜੱਟ ਸਿੱਖਾਂ ਦੇ ਮੁੰਡੇ ਵੀ ਏਨੇ ਕੁ ਹੀ ਸਨ। ਬਾਗੜੀਆਂ ਦੇ ਮੁੰਡਿਆਂ ਨੇ ਐਵਰਗਰੀਨ ਚੌਧਰੀ ਐਸੋਸੀਏਸ਼ਨ ਬਣਾਈ ਹੋਈ ਸੀ। ਉਹਦੀ ਰੀਸ ਨਾਲ ਸਿੱਖਾਂ . . . . Read more >

ਅਗਲੀ ਸਵੇਰ ਚਾਹ ਅਤੇ ਪਰਾਉਠਿਆਂ ਤੋਂ ਵਿਹਲੇ ਹੋਣ ਬਾਅਦ, ਸਾਨੂੰ ਤਿੰਨਾਂ ਭਰਾਵਾਂ ਨੂੰ ਬਾਪੂ ਦੇ ‘ਦਰਬਾਰ’ ‘ਚ ਹਾਜ਼ਰ ਹੋਣ ਦਾ ਹੁਕਮ ਹੋਇਆ। ਉਹ ਰੇਡੀਓ ਵਾਲੇ ਕਮਰੇ ‘ਚ ਫ਼ਰਸ਼ ‘ਤੇ ਵਿਛੀ ਇੱਕ ਪੁਰਾਣੀ ਦਰੀ ਉੱਤੇ ਚੌਂਕੜਾ ਮਾਰੀ, ਇੱਕ ਅਖ਼ਬਾਰ ਦੇ ਕਾਲਮਾਂ ‘ਚ ਗੁਆਚਿਆ ਹੋਇਆ ਸੀ। ਉਸ ਦੇ ਚਿਹਰੇ ‘ਚ ਨਾ ਕਸੇਵਾਂ ਸੀ, ਨਾ ਹੀ ਢਿੱਲ਼ਕ, ਤੇ ਨਾ ਹੀ ਖੇੜਾ! ਬਾਲੜੇ ਜੇਹੇ ਮੇਰੇ ਕੰਬਦੇ ਹੱਥ ਇੱਕ ਦੂਜੇ ਨੂੰ ਪਲ਼ੋਸਣ ਲੱਗੇ। ਭਾਵੇਂ ਪਹਿਲੀ ਸ਼ਾਮ, ਸਾਡੇ ਤਿੰਨਾਂ ਭਰਾਵਾਂ ਵੱਲੋਂ ਗਾਈ ਕਵੀਸ਼ਰੀ ਨੇ ਬਾਪੂ ਦੇ ਬੁੱਲ੍ਹਾਂ ‘ਚ ਮੁਸਕਾਨਾਂ ਉਗਾਅ ਦਿੱਤੀਆਂ . . . . Read more >

ਡਾ. ਜਗਤਾਰ ਦੀ ਡਾਇਰੀ ਉਸ ਦੇ ਪਾਕਿਸਤਾਨੀ ਮਿੱਤਰਾਂ ਦੇ ਟੈਲੀਫੋਨ ਨੰਬਰਾਂ ਨਾਲ ਭਰੀ ਹੋਈ ਸੀ। ਪਹਿਲੇ ਦਿਨ ਸਵੇਰੇ ਉਠਦਿਆਂ ਹੀ ਉਸਨੇ ਟੈਲੀਫੋਨ ਚੁੱਕਿਆ ਤੇ ਲਾਹੌਰ ਦੇ ਸਥਾਨਕ ਤੇ ਨੇੜੇ-ਤੇੜੇ ਦੇ ਮਿੱਤਰਾਂ ਨੂੰ ਆਪਣੇ ਆਉਣ ਦੀ ਖ਼ਬਰ ਦਿੱਤੀ। ਅਗਲੇ ਦਿਨ ਸਵੇਰੇ ਮੈਨੂੰ ਕਹਿਣ ਲੱਗਾ, ‘‘ਸੰਧੂ! ਯਾਰ ਆਹ ਫੋਨ ਫੜਾਈਂ ਜ਼ਰਾ। ਪਾਕਪਟਨ ‘ਚ ਆਪਣਾ ਮਿੱਤਰ ਹੈ ਇਕ ਉਮਰ ਗਨੀ…ਉਹਨੂੰ ਕਹਿੰਦੇ ਆਂ…ਆਪਣੀ ਕਾਰ-ਕੂਰ ਲੈ ਕੇ ਆਵੇ। ਸਾਨੂੰ ਘੁਮਾਵੇ-ਫਿਰਾਵੇ…ਦੋ ਦਿਨ ਲਾਹੌਰ ਵਿਚ…।’’ਹੈਰਾਨੀ ਦੀ ਗੱਲ, ਫੋਨ ਸੁਣਦਿਆਂ ਹੀ ਉਮਰ ਗਨੀ ਤਿਆਰ . . . . Read more >

1975-76 ਦੀ ਗੱਲ ਹੈ। ਉਹਨੀਂ ਦਿਨੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਣਕ ਦਾ ਨਵਾਂ ਬੀਜ ਡਬਲਯੂ ਐੱਲ 711 ਕੱਢਿਆ ਸੀ। ਉਸ ਬਾਰੇ ਪ੍ਰਚਾਰ ਸੀ ਕਿ ਇਸ ਦੇ ਦਾਣੇ ਮੋਟੇ ਸ਼ਰਬਤੀ ਹਨ ਅਤੇ ਝਾੜ ਪੀਬੀ 18 ਤੇ ਕਲਿਆਣ ਤੋਂ ਵੱਧ ਹੈ। ਕੁਦਰਤੀ ਸੀ ਕਿ ਕਿਸਾਨ ਇਸ ਬੀਜ ਵੱਲ ਖਿੱਚੇ ਗਏ। ਮੈਂ ਉਹ ਬੀਜ ਵੱਡੀ ਮਾਤਰਾ ਵਿੱਚ ਹਾਸਲ ਕਰਨ ਦੀ ਕਲਪਨਾ ਕਰ ਗਿਆ ਜਿਵੇਂ 66-67 ਵਿੱਚ ਬੌਡਿਆਂ ਤੋਂ ਚਕਰ ਨੂੰ ਜਾਂਦੇ ਹੋਏ ਪੀਬੀ 18 ਕਣਕ ਦੇ ਬੀਜ ਦੀ ਕੀਤੀ ਸੀ। ਉਦੋਂ ਮੈਂ ਦਮਦਮਾ ਸਾਹਿਬ ਤੋਂ ਸਾਢੇ ਤਿੰਨ ਕੁਇੰਟਲ ਬੀਜ ਬੱਸ `ਤੇ . . . . Read more >

ਬਾਬਾ ਗੁਲਾਬ ਸਿੰਘ ਜਦੋਂ ਜੀਂਦਾ ਸੀ ਤਾਂ ਉਹਦੇ ਬਾਰੇ ਮੈਂ ਇੱਕ ਆਰਟੀਕਲ ਲਿਖਿਆ ਸੀ-ਮੈਡਲਾਂ ਦਾ ਬੋਹਲ। ਵੈਟਰਨਜ਼ ਦੀਆਂ ਅੰਤਰਰਾਸ਼ਟਰੀ ਅਥਲੈਟਿਕ ਖੇਡਾਂ ਵਿਚੋਂ ਉਸ ਨੇ ਪੰਜਾਹ ਮੈਡਲ ਜਿੱਤੇ ਸਨ ਤੇ ਹੋਰ ਜਿੱਤੀ ਜਾ ਰਿਹਾ ਸੀ। ਵੱਡਉਮਰੇ ਖਿਡਾਰੀਆਂ ਵਿੱਚ ਉਹ ਭਾਰਤ ਦਾ ਪਹਿਲਾ ਅਥਲੀਟ ਸੀ ਜਿਸ ਨੇ ਕੌਮਾਂਤਰੀ ਪੱਧਰ `ਤੇ ਏਨੀਆਂ ਮੱਲਾਂ ਮਾਰੀਆਂ। ਉਸ ਤੋਂ ਪਿਛੋਂ ਕੈਨੇਡਾ ਵੱਸਦਾ ਕੇਸਰ ਸਿੰਘ ਪੂਨੀਆਂ ਬਾਬਾ ਗੁਲਾਬ ਸਿੰਘ ਦੇ ਰਾਹ ਪਿਆ ਹੋਇਐ। ਬਾਬਾ ਫੌਜਾ ਸਿੰਘ ਨੇ ਮੈਡਲ ਭਾਵੇਂ ਬਹੁਤੇ ਨਹੀਂ ਜਿੱਤੇ ਪਰ ਮੈਰਾਥਨ . . . . Read more >

ਕਈਆਂ ਨੂੰ ਇਹ ਸਿਰਲੇਖ ਅਜੀਬ ਲੱਗੇਗਾ। ਉਹਨਾਂ ਭਾਣੇ ਪੈਦਲ ਚੱਲਣਾ ਮਜਬੂਰੀ ਹੁੰਦੀ ਹੈ। ਬੰਦਾ ਤੰਗੀ, ਬਿਪਤਾ ਤੇ ਨੰਗ ਮਲੰਗੀ `ਚ ਪੈਰੀਂ ਤੁਰਦੈ। ਖਾਂਦਾ ਪੀਂਦਾ ਬੰਦਾ ਪੈਦਲ ਕਿਉਂ ਤੁਰੇ? ਉਹ ਗੱਡੀ ਚੜ੍ਹੇ, ਕਾਰ ਚਲਾਵੇ, ਸਕੂਟਰ ਫੜੇ, ਨਹੀਂ ਤਾਂ ਭੱਈਆਂ ਦੇ ਕੰਧਾੜੀਂ ਹੀ ਚੜ੍ਹ ਜਾਵੇ ਯਾਨੀ ਰਿਕਸ਼ਾ `ਤੇ ਚੜ੍ਹ ਬਹੇ। ਉਸ ਦੀ ਟੌਅ੍ਹਰ, ਸ਼ਾਨ ਤੇ ਸਰਦਾਰੀ ਇਸੇ ਵਿੱਚ ਹੈ! ਪੈਦਲ ਚੱਲਣਾ ਤਾਂ ਜਣੇ ਖਣੇ ਤੋਂ ਮਖੌਲ ਕਰਵਾਉਣਾ ਹੈ। ਬੱਸ ਦਾ ਕਿਰਾਇਆ ਬਚਾਉਣ ਵਾਲਾ ਸੂਮ ਕਹਾਉਣਾ ਹੈ। ਇਹੋ ਕਾਰਨ ਹੈ ਕਿ ਸਾਡੇ ਬਹੁਤੇ ਲੋਕ, . . . . Read more >

ਏਸ਼ਿਆਈ ਖੇਡਾਂ ਭਾਵੇਂ 1951 ਵਿੱਚ ਨਵੀਂ ਦਿੱਲੀ ਤੋਂ ਸ਼ੁਰੂ ਹੋਈਆਂ ਪਰ ਇਨ੍ਹਾਂ ਦਾ ਬੀਜ ਕਾਫੀ ਸਮਾਂ ਪਹਿਲਾਂ ਬੀਜਿਆ ਜਾ ਚੁੱਕਾ ਸੀ। 1913 ਵਿੱਚ ‘ਓਰੀਐਂਟਲ ਓਲੰਪਿਕ ਖੇਡਾਂ’ ਦੇ ਨਾਂ ਥੱਲੇ ਫਿਲਪਾਈਨ ਦੇ ਸ਼ਹਿਰ ਮਨੀਲਾ ਵਿਖੇ ਤਿੰਨ ਏਸ਼ਿਆਈ ਮੁਲਕਾਂ ਦੇ ਖੇਡ ਮੁਕਾਬਲੇ ਹੋਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਫਿਲਪਾਈਨ 141 ਅੰਕ ਲੈ ਕੇ ਪ੍ਰਥਮ, ਚੀਨ 42 ਅੰਕਾਂ ਨਾਲ ਦੋਮ ਤੇ ਜਪਾਨ 16 ਅੰਕਾਂ ਨਾਲ ਫਾਡੀ ਸੀ। 1915 ਵਿੱਚ ‘ਫਾਰ ਈਸਟਰਨ ਏਸ਼ੀਆਟਕ ਖੇਡਾਂ’ ਦੇ ਨਾਂ ਹੇਠਾਂ ਫਿਰ ਉਪ੍ਰੋਕਤ ਦੇਸ਼ਾਂ ਦੇ ਮੁਕਾਬਲੇ ਚੀਨ ਦੇ ਸ਼ਹਿਰ ਸ਼ਿੰਘਾਈ . . . . Read more >