You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

14 ਅਪਰੈਲ ਨੂੰ ਕਾਨਫ਼ਰੰਸ ਦਾ ਸ਼ਾਮ ਵਾਲਾ ਸੈਸ਼ਨ ਖਤਮ ਹੋਣ ਵਾਲਾ ਸੀ। ਸਟੇਜ ਨੇੜਲੀਆਂ ਕੁਰਸੀਆਂ ਉਤੇ ਮੈਂ, ਰਘਬੀਰ ਸਿੰਘ, ਸੁਲੇਖਾ, ਸਰਵਣ ਸਿੰਘ ਤੇ ਉਸ ਦਾ ਮਿੱਤਰ ਸ਼ਿੰਗਾਰਾ ਸਿੰਘ ਕਿੰਗਰਾ ਬੈਠੇ ਹੋਏ ਸਾਂ। ਸਾਡੇ ਨਾਲ ਹੀ ਬੈਠੇ ਸਨ ਰਾਇ ਅਜ਼ੀਜ਼ ਉੱਲਾ ਖਾਨ ਜਿਨ੍ਹਾਂ ਦੇ ਖਾਨਦਾਨ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ‘ਗੰਗਾ ਸਾਗਰ’ ਆਪਣੀ ਯਾਦ-ਨਿਸ਼ਾਨੀ ਵਜੋਂ ਦਿੱਤਾ ਸੀ। ਮੈਂ ਰਾਇ ਸਾਹਿਬ ਨੂੰ ਕੁਝ ਸਾਲ ਹੋਏ ਉਨ੍ਹਾਂ ਦੀ ਭਾਰਤ ਫੇਰੀ ਉਤੇ ਜਲੰਧਰ ਦੇ ਸਰਕਟ ਹਾਊਸ ਵਿਚ ਉਨ੍ਹਾਂ ਦੇ ਸਨਮਾਨ ਵਿਚ ਹੋਏ ਸਮਾਗਮ ਵਿਚ ਮਿਲਿਆ ਸਾਂ। ਉਨ੍ਹਾਂ ਦੀ . . . . Read more >

ਅੰਦਾਜ਼ਾ ਹੈ ਕਿ ਮੈਂ ਹੁਣ ਤਕ ਦੋ ਲੱਖ ਕਿਲੋਮੀਟਰ ਤੁਰਿਆ ਹੋਵਾਂਗਾ। ਪਰ ਮੈਨੂੰ ਝੋਰਾ ਹੈ ਕਿ ਮੇਰਾ ਕਦੇ ਵੀ ਲਗਾਤਾਰ ਸੌ ਕਿਲੋਮੀਟਰ ਤੁਰਨ ਦਾ ਗੇੜ ਨਹੀਂ ਬਣਿਆ। ਦੁਨੀਆ `ਚ ਲੰਮੀਆਂ ਤੋਂ ਲੰਮੀਆਂ ਤੋਰਾਂ ਤੁਰਨ ਦੇ ਮੁਕਾਬਲੇ ਹੁੰਦੇ ਆ ਰਹੇ ਹਨ। ਮੈਂ ਕਿਸੇ ਮੁਕਾਬਲੇ ਵਿੱਚ ਨਹੀਂ ਪਿਆ। ਉਨ੍ਹਾਂ ਮੁਕਾਬਲਿਆਂ ਬਾਰੇ ਸਿਰਫ਼ ਲਿਖਦਾ ਹੀ ਰਿਹਾਂ। ਮੈਂ ਦਸ ਗਿਆਰਾਂ ਸਾਲ ਦੀ ਉਮਰ ਵਿੱਚ ਜਗਰਾਓਂ ਕਬੱਡੀ ਦਾ ਮੈਚ ਵੇਖਣ ਜਾਣ ਵੇਲੇ ਪੰਤਾਲੀ ਕੁ ਕਿਲੋਮੀਟਰ ਤੁਰਿਆ ਸਾਂ। ਪੰਦਰਾਂ ਸੋਲਾਂ ਸਾਲ ਦੀ ਉਮਰ ਵਿੱਚ ਕਿਲਾ ਰਾਏਪੁਰ . . . . Read more >

ਗਾਇਕੀ ਦੇ ਸੱਦਾ-ਪੱਤਰਾਂ `ਚ ਇੱਕ ਦਮ ਤੇਜ਼ੀ ਆ ਜਾਣ ਕਾਰਨ ਹੁਣ ਸਾਨੂੰ ਕਈ ਵਾਰ ਉਸੇ ਪਿੰਡ ਵਿੱਚ ਹੀ ਰਾਤ ਕੱਟਣੀ ਪੈਂਦੀ ਜਿੱਥੇ ਅਸੀਂ ਗਾਇਕੀ ਕਰਨੀ ਹੁੰਦੀ। ਪਿੰਡ ਵਾਲਿਆਂ ਵੱਲੋਂ ਸਾਡਾ ਉਤਾਰਾ, ਕਿਸੇ ਪਰਿਵਾਰ ਦੇ ਚੌਬਾਰੇ ਜਾਂ ਬੈਠਕ `ਚ, ਪਹਿਲਾਂ ਹੀ ਇੰਤਜ਼ਾਮਤ ਹੁੰਦਾ ਸੀ। ਉਨ੍ਹਾਂ ਦਿਨਾਂ `ਚ, ਕੁਰਸੀਆਂ ਮੇਜ਼ ਐਵੇਂ ਵਿਰਲੇ-ਵਿਰਲੇ ਘਰਾਂ `ਚ ਹੀ ਨਜ਼ਰ ਪਿਆ ਕਰਦੇ ਸਨ। ਮਹਿਮਾਨਾਂ ਦੇ, ਘਰ `ਚ ਅੰਦਰ ਦਾਖ਼ਲ ਹੁੰਦਿਆਂ ਹੀ, ਦਲਾਨ ਜਾਂ ਬੈਠਕ ਵਿੱਚ, ਕੰਧਾਂ ਦੇ ਮੋਢੇ ਲਾਏ ਮੰਜੇ, ਕੱਚੇ ਫ਼ਰਸ਼ `ਤੇ ਪੈਰਾਂ-ਭਾਰ ਹੋ ਜਾਇਆ ਕਰਦੇ ਸਨ। ਮੰਜਿਆਂ ਦੇ . . . . Read more >

ਗੱਲ ਪੁਰਾਤਨ ਓਲੰਪਿਕ ਖੇਡਾਂ ਤੋਂ ਸ਼ੁਰੂ ਕਰਦੇ ਹਾਂ। ਇੱਕ ਦੰਦ ਕਥਾ ਅਨੁਸਾਰ ਐਲਿਸ ਦੇ ਰਾਜੇ ਓਨੋਮਸ ਨੇ ਇਹ ਸ਼ਰਤ ਰੱਖੀ ਹੋਈ ਸੀ ਕਿ ਉਹ ਆਪਣੀ ਖ਼ੂਬਸੂਰਤ ਧੀ ਹਿਪੋਡੇਮੀਆ ਦਾ ਡੋਲਾ ਉਸੇ ਰਾਜਕੁਮਾਰ ਨੂੰ ਦੇਵੇਗਾ ਜਿਹੜਾ ਰਾਜੇ ਦੇ ਰਥ ਨੂੰ ਡਾਹੀ ਨਾ ਦੇਵੇ। ਡਾਹੀ ਲੈਣ ਦੀ ਸੂਰਤ ਵਿੱਚ ਰਾਜੇ ਹੱਥੋਂ ਭੱਲੇ ਨਾਲ ਮਾਰੇ ਜਾਣ ਦੀ ਸਜ਼ਾ ਲਾਗੂ ਸੀ। ਰਾਜਕੁਮਾਰੀ ਨੂੰ ਵਰਨ ਲਈ ਵਾਰੀ ਵਾਰੀ ਰਾਜਕੁਮਾਰ ਨਿਤਰਦੇ। ਉਹ ਰਾਜਕੁਮਾਰੀ ਨੂੰ ਆਪਣੇ ਰਥ ਵਿੱਚ ਬਿਠਾ ਕੇ ਦੌੜਨ ਲੱਗਦੇ ਤਾਂ ਸ਼ਾਹੀ ਰਥ ਉਹਨਾਂ ਦਾ ਪਿੱਛਾ ਕਰਦਾ। ਸ਼ਾਹੀ ਰਥ . . . . Read more >

Tuesday, 27 October 2009 14:21

ਬੇਨਾਮ

Written by ਸੰਦੀਪ ਧਨੋਆ

ਬੰਦ ਹੋਠਾਂ ਦੇ ਬੂਹੇ ਪਿੱਛੇ‎,‎ ਖਾਮੋਸ਼ ਤੇ ਗੁੰਮਨਾਮ ਬੋਲ ਆਵਾਜ਼ ਦੇ ਦੇ ਮਾਲਕਾ‎,‎ ਨਹੀਂ ਸਹਿਕਦੇ ਰਹਿ ਜਾਣਗੇ। ਸੁਪਨੇ ਵਿੱਚ ਵੀ ਕਿੰਝ ਕਹਾਂ‎,‎ “ਰਹਿਨੁਮਾ ਮੇਰੇ ਨਾਲ ਚੱਲ”‎,‎ ਜੋ ਮੇਰੇ ਪਿੱਛੋਂ ਆਉਣਗੇ‎,‎ ਰਾਹ ਭਟਕਦੇ ਰਹਿ ਜਾਣਗੇ। ਮੇਰੀ ਸੋਚ ਜੇਕਰ ਮੇਰਿਆਂ ਨੈਣਾਂ `ਤੇ ਆ ਕੇ ਮੁੱਕ ਗਈ ਲਹਿਰਾਂ ਦੇ ਖ਼ਾਬ ਕੰਢੇ ਉੱਤੇ‎,‎ ਡੁੱਬ ਕੇ ਮਰ ਜਾਣਗੇ। ਆ‎,‎ ਅੱਗ ਬਣਕੇ ਚੀਰਦੇ‎,‎ ਤੂੰ ਚਿਣਗ ਦੀ ਇਸ ਚੀਕ ਨੂੰ ਦਿਨ-ਦਿਹਾੜੇ ਮਾਸੂਮ ਵੀ‎,‎ ਜੁਗਨੂੰ ਤੋਂ ਡਰਦੇ ਰਹਿਣਗੇ। ਸੰਨ੍ਹ ਲਾ ਕੇ ਹੱਥੀਂ ਲੁੱਟੀ‎,‎ . . . . Read more >

ਬੁਧੀਆ ਸਿੰਘ ਪੰਜ ਛੇ ਸਾਲ ਦਾ ਹੈ ਤੇ ਫੌਜਾ ਸਿੰਘ ਚੁਰੰਨਵੇਂ ਪਚੰਨਵੇਂ ਸਾਲਾਂ ਦਾ। ਬੁਧੀਆ ਸੱਤ ਘੰਟੇ ਦੋ ਮਿੰਟਾਂ ਵਿੱਚ ਪੈਂਟ੍ਹ ਕਿਲੋਮੀਟਰ ਦੌੜਿਆ ਤੇ ਫੌਜਾ ਸਿੰਘ ਨੇ 42.2 ਕਿਲੋਮੀਟਰ ਦੀ ਮੈਰਾਥਨ ਪੰਜ ਘੰਟੇ ਚਾਲੀ ਮਿੰਟਾਂ `ਚ ਲਾਈ ਹੈ। ਉਮਰ ਦੇ ਹਿਸਾਬ ਦੋਹਾਂ ਨੇ ਵਿਸ਼ਵ ਰਿਕਾਰਡ ਰੱਖੇ ਹਨ। ਉਹ ਖ਼ਬਰਾਂ ਵਿੱਚ ਨਾ ਹੁੰਦੇ ਤੇ ਨਾ ਰਿਕਾਰਡਾਂ ਦੀਆਂ ਕਿਤਾਬਾਂ ਉਤੇ, ਜੇ ਬੁਧੀਆ ਬਾਲਕਾਂ ਵਾਂਗ ਸ਼ਰਾਰਤਾਂ ਕਰੀ ਜਾਂਦਾ ਤੇ ਫੌਜਾ ਸਿੰਘ ਬਿਰਧਾਂ ਵਾਂਗ ਮੰਜੇ `ਤੇ ਪਿਆ ਰਹਿੰਦਾ। ਫਿਰ ਉਨ੍ਹਾਂ ਨੂੰ ਕਿਸੇ ਨੇ ਪੁੱਛਣਾ ਨਹੀਂ . . . . Read more >

ਸਾਡੇ ਪਿੰਡਾਂ ਵੱਲ 1947 ਦੇ ਸਾਲ ਨੂੰ ਰੌਲਿਆਂ ਵਾਲਾ ਸਾਲ ਕਹਿੰਦੇ ਹਨ। ਆਜ਼ਾਦੀ ਦਾ ਸਾਲ ਉਨ੍ਹਾਂ ਦੇ ਮੂੰਹ ਨਹੀਂ ਚੜ੍ਹਿਆ। ਕਈ ਹੱਲਿਆਂ ਗੁੱਲਿਆਂ ਤੇ ਵੱਢ-ਟੁੱਕ ਦੇ ਦਿਨ ਵੀ ਕਹਿ ਦਿੰਦੇ ਹਨ। ਮੈਂ ਉਦੋਂ ਸੱਤਾਂ ਸਾਲਾਂ ਦਾ ਸਾਂ ਤੇ ਦੂਜੀ ਵਿੱਚ ਪੜ੍ਹਦਾ ਸਾਂ। ਮਿਰਾਸੀਆਂ ਤੇ ਜੁਲਾਹਿਆਂ ਦੇ ਮੁੰਡੇ ਮੇਰੇ ਪਹਿਲੇ ਆੜੀ ਸਨ ਜੋ ਜਲੂਸ ਸਮੇਂ ਸ਼ਬਦ ਗਾਇਆ ਕਰਦੇ ਸਨ-ਉੱਚਾ ਦਰ ਬਾਬੇ ਨਾਨਕ ਦਾ … ਆ ਗਿਆ ਜੀ ਬਾਬਾ ਵੈਦ ਰੋਗੀਆਂ ਦਾ …। ਅਸੀਂ ਰੇਤੇ ਦੇ ਘਰ ਬਣਾਉਂਦੇ ਤੇ ਬੇਰੀਆਂ ਦੇ ਬੇਰ ਚੁਗਦੇ। ਕਈ ਵਾਰ ਖੇਡਦਿਆਂ ਨੂੰ . . . . Read more >

ਕਈਆਂ ਨੂੰ ਇਹ ਸਿਰਲੇਖ ਅਜੀਬ ਲੱਗੇਗਾ। ਉਹਨਾਂ ਭਾਣੇ ਪੈਦਲ ਚੱਲਣਾ ਮਜਬੂਰੀ ਹੁੰਦੀ ਹੈ। ਬੰਦਾ ਤੰਗੀ, ਬਿਪਤਾ ਤੇ ਨੰਗ ਮਲੰਗੀ `ਚ ਪੈਰੀਂ ਤੁਰਦੈ। ਖਾਂਦਾ ਪੀਂਦਾ ਬੰਦਾ ਪੈਦਲ ਕਿਉਂ ਤੁਰੇ? ਉਹ ਗੱਡੀ ਚੜ੍ਹੇ, ਕਾਰ ਚਲਾਵੇ, ਸਕੂਟਰ ਫੜੇ, ਨਹੀਂ ਤਾਂ ਭੱਈਆਂ ਦੇ ਕੰਧਾੜੀਂ ਹੀ ਚੜ੍ਹ ਜਾਵੇ ਯਾਨੀ ਰਿਕਸ਼ਾ `ਤੇ ਚੜ੍ਹ ਬਹੇ। ਉਸ ਦੀ ਟੌਅ੍ਹਰ, ਸ਼ਾਨ ਤੇ ਸਰਦਾਰੀ ਇਸੇ ਵਿੱਚ ਹੈ! ਪੈਦਲ ਚੱਲਣਾ ਤਾਂ ਜਣੇ ਖਣੇ ਤੋਂ ਮਖੌਲ ਕਰਵਾਉਣਾ ਹੈ। ਬੱਸ ਦਾ ਕਿਰਾਇਆ ਬਚਾਉਣ ਵਾਲਾ ਸੂਮ ਕਹਾਉਣਾ ਹੈ। ਇਹੋ ਕਾਰਨ ਹੈ ਕਿ ਸਾਡੇ ਬਹੁਤੇ ਲੋਕ, . . . . Read more >

ਦੁਨੀਆਂ ਹੋ ਹੋ ਤੁਰੀ ਜਾਂਦੀ ਹੈ। ਪੰਜਾਹ ਕਿਲੋਮੀਟਰ ਵਾਕ ਦਾ ਚੈਂਪੀਅਨ ਜ਼ੋਰਾ ਸਿੰਘ ਸਦਾ ਲਈ ਤੁਰ ਗਿਆ ਹੈ। ਉਹਦੇ ਅਕਾਲ ਚਲਾਣੇ ਦਾ ਪਤਾ ਮੈਨੂੰ ਕਈ ਮਹੀਨੇ ਬਾਅਦ ਲੱਗਾ। ਅਜਿਹੇ ਵਿਲੱਖਣ ਅਥਲੀਟ ਦੀ ਯਾਦ ਖੇਡ ਜਗਤ ਨਾਲ ਸਾਂਝੀ ਕਰਨੀ ਬਣਦੀ ਹੈ। ਸਾਡੇ ਬਹੁਤ ਸਾਰੇ ਖਿਡਾਰੀ ਆਪਣੀ ਖੇਡ ਸਮੇਂ ਲੋਕਾਂ ਵਿੱਚ ਬੜੇ ਹਰਮਨ ਪਿਆਰੇ ਹੁੰਦੇ ਹਨ ਪਰ ਬਾਅਦ ਵਿੱਚ ਉਹ ਭੁੱਲ ਭੁਲਾ ਜਾਂਦੇ ਹਨ। ਕਈਆਂ ਦਾ ਬੁਢਾਪਾ ਇਕਲਾਪੇ ਤੇ ਗੁੰਮਨਾਮੀ ਵਿੱਚ ਗੁਜ਼ਰਦਾ ਹੈ ਤੇ ਉਨ੍ਹਾਂ ਦੇ ਪਰਲੋਕ ਸਿਧਾਰ ਜਾਣ ਦਾ ਵੀ ਪਤਾ ਨਹੀਂ ਲੱਗਦਾ। ਡਿਸਕਸ . . . . Read more >

ਲਾਇਲਪੁਰ ਪ੍ਰੇਮ ਸਿੰਘ ਦੇ ਵਡੇਰਿਆਂ ਦਾ ਸ਼ਹਿਰ ਸੀ। ਇਸ ਸ਼ਹਿਰ ਵਿਚ ਉਸ ਦਾ ਬਚਪਨ ਤੇ ਜੁਆਨੀ ਦੇ ਮੁਢਲੇ ਸਾਲ ਬੀਤੇ ਸਨ। ਸ਼ੇਖ਼ੂਪੁਰੇ ਦੀ ਨਿਰਾਸ਼ਾ ਧੋ ਕੇ ਉਹ ਅਗਲੀ ਮੁਹਿੰਮ ਲਈ ਤਿਆਰ ਖੜ੍ਹਾ ਸੀ। ਲਾਇਲਪੁਰ ਜਾਣ ਲਈ। ਆਪਣੀ ਜਨਮ ਭੋਂ ਵੇਖਣ ਲਈ। ਗੁਆਚੀ ਹੋਈ ਉਤੇਜਨਾ ਉਸ ਵਿਚ ਫਿਰ ਪਰਤ ਆਈ ਸੀ।‘‘ਚਨਾਬ ਬੱਸ ਸਰਵਿਸ ਚੱਲਦੀ ਹੁੰਦੀ ਸੀ ਉਦੋਂ’’, ਉਹ ਪੁਰਾਣੇ ਚੇਤਿਆਂ ‘ਚੋਂ ਬੋਲਿਆ, ‘‘ਤਿੰਨ ਘੰਟੇ ਲੱਗਦੇ ਸਨ ਉਸ ਬੱਸ ਵਿਚ ਲਾਇਲਪੁਰ ਤੋਂ ਲਾਹੌਰ ਜਾਣ ਦੇ।’’ਉਹ ਆਪਣੇ ਰਓਂ ਵਿਚ ਬੋਲੀ ਜਾ ਰਿਹਾ ਸੀ। ਸਾਹਮਣੇ ਸੜਕ ਕਿਨਾਰੇ ਇਕ ਕਾਰ . . . . Read more >

ਫਾਜ਼ਿਲਕਾ ਕਾਲਜ ਵਿੱਚ ਪੜ੍ਹਦਿਆਂ ਮੈਨੂੰ ਪੰਜਾਬ ਯੂਨੀਵਰਸਿਟੀ ਦੇ ਹਾਕੀ ਕੋਚਿੰਗ ਕੈਂਪ ਅਤੇ ਹਾਈਕਿੰਗ ਟ੍ਰੈਕਿੰਗ ਟੂਰ ਲਾਉਣ ਦੇ ਮੌਕੇ ਮਿਲੇ। ਇਓਂ ਮੇਰਾ ਬਾਹਰਲੇ ਕਾਲਜਾਂ ਦੇ ਮੁੰਡਿਆਂ ਨਾਲ ਮੇਲ ਜੋਲ ਹੋਇਆ ਤੇ ਬਾਹਰਲੀ ਦੁਨੀਆ ਦਿਸੀ। ਘਰੋਂ, ਪਿੰਡੋਂ ਤੇ ਆਪਣੇ ਦਾਇਰੇ `ਚੋਂ ਨਿਕਲਣ ਨਾਲ ਵਿਦਿਆਰਥੀ ਵਧੇਰੇ ਕੁੱਝ ਸਿੱਖਣ ਤੇ ਆਤਮ ਨਿਰਭਰ ਹੋਣ ਲੱਗਦੇ ਹਨ। ਜਿਹੜੇ ਇਕੋ ਥਾਂ ਬੈਠੇ ਜਾਂ ਇਕੋ ਜਗ੍ਹਾ ਰਹੀ ਜਾਂਦੇ ਹੋਣ ਉਨ੍ਹਾਂ ਦਾ ਜੀਵਨ ਅਨੁਭਵ ਸੀਮਤ ਰਹਿ ਜਾਂਦਾ ਹੈ। ਖੂਹ ਦੇ ਡੱਡੂ ਦੀ ਮਿਸਾਲ ਇਸੇ ਪਰਸੰਗ . . . . Read more >

ਸਾਡੇ ਪਿੰਡ ਉਦੋਂ ਚਾਰ ਜਮਾਤਾਂ ਦਾ ਪ੍ਰਾਇਮਰੀ ਸਕੂਲ ਹੀ ਸੀ। ਹੁਣ ਬਾਰਾਂ ਜਮਾਤਾਂ ਦਾ ਹੋ ਗਿਐ। ਚਕਰ ਦੇ ਮੁੰਡਿਆਂ ਨੂੰ ਪੰਜਵੀਂ `ਚ ਡੀ.ਬੀ.ਹਾਈ ਸਕੂਲ ਮੱਲ੍ਹੇ ਪੜ੍ਹਨ ਜਾਣਾ ਪੈਂਦਾ ਸੀ। ਉਦੋਂ ਅੱਠਾਂ ਦਸਾਂ ਪਿੰਡਾਂ ਵਿੱਚ ਇਕੋ ਹਾਈ ਸਕੂਲ ਹੁੰਦਾ ਸੀ। ਮੱਲ੍ਹੇ ਦੇ ਹਾਈ ਸਕੂਲ ਵਿੱਚ ਚਕਰ, ਲੱਖਾ, ਮਾਣੂੰਕੇ, ਦੇਹੜਕੇ, ਡੱਲਾ, ਰਸੂਲਪੁਰ, ਮੱਲੇਆਣੇ ਤੇ ਲੋਪੋਂ ਦੇ ਵਿਦਿਆਰਥੀ ਵੀ ਪੜ੍ਹਦੇ ਸਨ। ਇੱਕਾ ਦੁੱਕਾ ਦੌਧਰ, ਮੀਨੀਆਂ, ਕੁੱਸੇ ਤੇ ਰਾਮੇ ਤੋਂ ਵੀ ਆ ਲੱਗਦੇ ਸਨ। ਉਂਜ ਇਲਾਕੇ ਵਿੱਚ ਕਮਾਲਪੁਰਾ, ਬੁੱਟਰ, ਚੂਹੜਚੱਕ . . . . Read more >