You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਪੰਜਾਬੀ ਦੀ ਐੱਮ.ਏ.ਕਰਨ ਲਈ ਘਰੋਂ ਮੈਂ ਖਾਲਸਾ ਕਾਲਜ ਅੰਮ੍ਰਿਤਸਰ ਨੂੰ ਚੱਲਿਆ ਸਾਂ ਪਰ ਜਾ ਪੁੱਜਾ ਖਾਲਸਾ ਕਾਲਜ ਦਿੱਲੀ। ਮੇਰੇ ਕੈਰੀਅਰ ਵਿੱਚ ਅਚਾਨਕ ਮੋੜ ਆ ਜਾਂਦੇ ਰਹੇ। ਫੌਜ `ਚ ਭਰਤੀ ਹੁੰਦਾ ਹੁੰਦਾ ਮੈਂ ਪਟਿਆਲੇ ਐੱਮ.ਏ.ਕਰਨ ਚੱਲ ਪਿਆ ਸਾਂ ਤੇ ਪਟਿਆਲੇ ਜਾਂਦਾ ਜਾਂਦਾ ਮੁਕਤਸਰ ਬੀ.ਐੱਡ ਕਰਨ ਰੁਕ ਗਿਆ ਸਾਂ। ਬੀ.ਐੱਡ ਕਰ ਕੇ ਕਾਲਜ ਤੇ ਯੂਨੀਵਰਸਿਟੀ ਵੱਲੋਂ ਖੇਡਣ ਲਈ ਮੈਂ ਰੈਗੂਲਰ ਵਿਦਿਆਰਥੀ ਦੇ ਤੌਰ `ਤੇ ਐੱਮ.ਏ.ਕਰਨੀ ਚਾਹੁੰਦਾ ਸਾਂ। ਚੋਣ ਫਿਰ ਪਟਿਆਲੇ ਤੇ ਅੰਮ੍ਰਿਤਸਰ ਵਿਚਾਲੇ ਸੀ। ਪਹਿਲਾਂ ਇਹ ਦੱਸ ਦੇਵਾਂ . . . . Read more >

ਪਾਕਿਸਤਾਨ ਜਾਣ ਦੀ ਰੀਝ ਤਾਂ ਚਿਰੋਕੀ ਸੀ ਪਰ ਸਬੱਬ ਬਣ ਸਕਿਆ ਅਪ੍ਰੈਲ 2008 ਵਿਚ। ਪੰਜਾਬੀ ਖੋਜਗੜ੍ਹ, ਕਸੂਰ ਵਿਖੇ ਪਾਕਿਸਤਾਨੀ ਅਦੀਬ ਇਕਬਾਲ ਕੈਸਰ ਹੋਰਾਂ ਬਾਬਾ ਫਰੀਦ ਇੰਟਰਨੈਸ਼ਨਲ ਸੰਮੇਲਨ ਕਰਵਾਇਆ ਤਾਂ ਉਸ ਵਿੱਚ ਪੇਪਰ ਪੜ੍ਹਨ ਲਈ ਮੈਨੂੰ ਵੀ ਸੱਦਾ ਮਿਲਿਆ। ਕਹਾਣੀਕਾਰ ਤਲਵਿੰਦਰ ਸਿੰਘ ਦੇ ਉ-ੱਦਮ ਨਾਲ ਅੱਠ ਕੁ ਪੰਜਾਬੀ ਲੇਖਕਾਂ ਦਾ ਦਲ 17 ਅਪ੍ਰੈਲ ਤੋਂ 24 ਅਪ੍ਰੈਲ ਤੱਕ ਪਾਕਿਸਤਾਨ ਦੀ ਫੇਰੀ ਲਈ ਗਿਆ। ਹਫ਼ਤੇ ਕੁ ਦੇ ਸਮੇਂ ਵਿਚੋਂ ਦੋ ਦਿਨ 3 ਆਉਣ-ਜਾਣ ਦੇ ਪੰਜਾਹ-ਸੱਠ ਕਿਲੋਮੀਟਰ ਦੇ ਸਫ਼ਰ ਵਿੱਚ ਹੀ ਨਿਖੁੱਟ ਗਏ ਅਤੇ ਬਾਕੀ ਦੇ ਦਿਨਾਂ . . . . Read more >

ਨਿੱਕਾ ਹੁੰਦਾ ਮੈਂ ਢੱਡ ਖੜਕਦੀ ਸੁਣਦਾ ਤਾਂ ਉਹ `ਚੂਹੜਚੱਕ-ਢੁੱਡੀਕੇ, ਚੂਹੜਚੱਕ-ਢੁੱਡੀਕੇ’ ਕਰਦੀ ਲੱਗਦੀ। ਚੂਹੜਚੱਕ ਤੇ ਢੁੱਡੀਕੇ ਦਾ ਨਾਂ ਇੱਟ ਖੜਿੱਕੇ ਵਾਂਗ ਖੜਕਦਾ। ਅਸੀਂ ਮਾਲ ਡੰਗਰ ਚਾਰਦੇ ਮੁੰਡੇ ਆਪਣੀਆਂ ਖੱਬੀਆਂ ਮੁੱਠਾਂ ਮੀਚ ਕੇ, ਉਹਨਾਂ ਉਤੇ ਸੱਜੇ ਹੱਥ ਦੀਆਂ ਉਂਗਲਾਂ ਮਾਰ ਕੇ ਸੋਹਣ ਸਿੰਘ ਸੀਤਲ ਦੇ ਢਾਡੀ ਜਥੇ ਦੀਆਂ ਰੀਸਾਂ ਕਰਦੇ। ਪਰ ਮੂੰਹੋਂ ਸੀਤਲ ਦੇ ਪ੍ਰਸੰਗ ਦੀ ਥਾਂ `ਚੂਹੜਚੱਕ-ਢੁੱਡੀਕੇ’ ਹੀ ਕਹਿੰਦੇ। ਸੀਤਲ ਦਾ ਜਥਾ ਇੱਕ ਵਾਰ ਸਾਡੇ ਪਿੰਡ ਆਇਆ ਸੀ ਤੇ ਅਸੀਂ ਉਸ ਦੀ ਰੀਸ ਨਾਲ ਆਪਣੀਆਂ ਮੁੱਠਾਂ . . . . Read more >

1. ਕਲਾ 1.1 ਅੱਜ ਕੱਲ੍ਹ‎,‎ ਕਲਾ ਕੇਵਲ ਬੁੱਤ ਘੜਨਾ ਅਤੇ ਚਿੱਤਰਕਾਰੀ ਤੀਕਰ ਸੀਮਤ ਨਹੀਂ ਹੈ।1.2 ਜਦੋਂ ਸਾਡਾ ਅਜੇਹੇ ਕੰਮਾਂ ਨਾਲ਼ ਸਾਹਮਣਾ ਹੁੰਦਾ ਹੈ‎,‎ ਜਿਹੜੇ ਕਿਸੇ ਵੀ ਕਾਇਦੇ ਕਾਨੂੰਨ ਦੀ ਅਧੀਨ ਨਹੀਂ ਹੁੰਦੇ‎,‎ ਉਹ ਭਾਵੇਂ ਕੋਈ ਵੀ ਹੋਣ‎,‎ ਅਸੀਂ ਆਮ ਤੌਰ ਤੇ ਉਨ੍ਹਾਂ ਨਾਲ਼ੋਂ ਆਪਣਾ ਨਾਤਾ ਤੋੜ ਲੈਂਦੇ ਹਾਂ।1.3 ਲਿਉਨਾਰਡ ਦ ਵਿਨਸੀ ਦਾ ਕਹਿਣਾ ਹੈ ਕਿ ਕਲਾ ਦਾ ਇੱਕ ਚਿਤਰਨ ਤੋਂ ਵੱਧ ਹੋਣਾ ਜ਼ਰੂਰੀ ਹੈ। ਕਲਾ ਵਿੱਚ ਇਨਸਾਨੀ ਹੁਨਰ ਹੋਣ ਦੀ ਮੰਗ ਹੁੰਦੀ ਹੈ। 1.4 ਅੱਜ ਕੱਲ੍ਹ ਅਸੀਂ ਕਲਾਕਾਰਾਂ ਨੂੰ ਕਰਤਾ ਦੇ ਰੂਪ ਵਿੱਚ . . . . Read more >

ਬਾਅਦ ਦੁਪਹਿਰ ਦਾ ਸੈਸ਼ਨ ਸ਼ੁਰੂ ਹੋਣ ਵਾਲਾ ਸੀ। ਸਤਿਨਾਮ ਮਾਣਕ ਖਿੱਚ ਕੇ ਮੈਨੂੰ ਫਿਰ ਅਗਲੀਆਂ ਕੁਰਸੀਆਂ ‘ਤੇ ਲੈ ਗਿਆ। ਇਸ ਸੈਸ਼ਨ ਦੀ ਕਾਰਵਾਈ ਇਲਿਆਸ ਘੁੰਮਣ ਨੇ ਚਲਾਉਣੀ ਸੀ। ਉਸ ਨੇ ਮੈਨੂੰ ਕਿਹਾ :‘‘ਮੈਂ ਸਦਾਰਤ ਲਈ ਸਟੇਜ ਉੱਤੇ ਬੈਠਣ ਵਾਲੇ ਬੰਦਿਆਂ ‘ਚੋਂ ਸਭ ਤੋਂ ਪਹਿਲਾਂ ਤੁਹਾਨੂੰ ਆਵਾਜ਼ ਮਾਰਨੀ ਹੈ। ਐਥੇ ਹੀ ਰਿਹੋ। ਹੁਣ ਕਿਧਰੇ ਜਾਇਓ ਨਾ।’’ਹੁਣੇ ਹੀ ਕੀਤੇ ਫ਼ੈਸਲੇ ਮੁਤਾਬਕ ਗੱਲ ਦੋਹਾਂ ਮੁਲਕਾਂ ਦੇ ਪੰਜਾਬੀ ਅਦਬ ਬਾਰੇ ਹੋਣੀ ਸੀ। ਭਾਰਤੀ ਪੰਜਾਬੀ ਅਦਬ ਬਾਰੇ ਨਿਰਣੇਜਨਕ ਢੰਗ ਨਾਲ ਗੱਲ ਕਰਨ ਲਈ ਉਸ ਨੇ ਮੈਨੂੰ ਕਿਸੇ . . . . Read more >

ਗੱਲ ਪੁਰਾਤਨ ਓਲੰਪਿਕ ਖੇਡਾਂ ਤੋਂ ਸ਼ੁਰੂ ਕਰਦੇ ਹਾਂ। ਇੱਕ ਦੰਦ ਕਥਾ ਅਨੁਸਾਰ ਐਲਿਸ ਦੇ ਰਾਜੇ ਓਨੋਮਸ ਨੇ ਇਹ ਸ਼ਰਤ ਰੱਖੀ ਹੋਈ ਸੀ ਕਿ ਉਹ ਆਪਣੀ ਖ਼ੂਬਸੂਰਤ ਧੀ ਹਿਪੋਡੇਮੀਆ ਦਾ ਡੋਲਾ ਉਸੇ ਰਾਜਕੁਮਾਰ ਨੂੰ ਦੇਵੇਗਾ ਜਿਹੜਾ ਰਾਜੇ ਦੇ ਰਥ ਨੂੰ ਡਾਹੀ ਨਾ ਦੇਵੇ। ਡਾਹੀ ਲੈਣ ਦੀ ਸੂਰਤ ਵਿੱਚ ਰਾਜੇ ਹੱਥੋਂ ਭੱਲੇ ਨਾਲ ਮਾਰੇ ਜਾਣ ਦੀ ਸਜ਼ਾ ਲਾਗੂ ਸੀ। ਰਾਜਕੁਮਾਰੀ ਨੂੰ ਵਰਨ ਲਈ ਵਾਰੀ ਵਾਰੀ ਰਾਜਕੁਮਾਰ ਨਿਤਰਦੇ। ਉਹ ਰਾਜਕੁਮਾਰੀ ਨੂੰ ਆਪਣੇ ਰਥ ਵਿੱਚ ਬਿਠਾ ਕੇ ਦੌੜਨ ਲੱਗਦੇ ਤਾਂ ਸ਼ਾਹੀ ਰਥ ਉਹਨਾਂ ਦਾ ਪਿੱਛਾ ਕਰਦਾ। ਸ਼ਾਹੀ ਰਥ . . . . Read more >

ਚਿੱਠੀਆਂ ਜੋ ਖੁੱਲੀਆਂ ਮੈਂ ਪੌਣਾਂ ਨੂੰ ਪਾਈਆਂਪੜ੍ਹੀਆਂ ਨਾ ਗਈਆਂ‎,‎ ਨਾ ਮੁੜਕੇ ਹੀ ਆਈਆਂ। ਰਜ਼ਾ ਬਣੀਆਂ ਰੀਝਾਂ‎,‎ ਜੋ ਰੁੱਖਾਂ `ਤੇ ਟੰਗੀਆਂਸੁੱਕੀਆਂ ਨਾ ਝੜ੍ਹੀਆਂ‎,‎ ਨਾ ਪੈਰਾਂ `ਤੇ ਆਈਆਂ। ਉਨ੍ਹਾਂ ਅੱਖੀਆਂ `ਚ ਕੁਝ ਵੀ ਬੇਗਾਨਾ ਨਹੀਂ ਹੈਨਾ ਜਾਵਣ ਭੁਲਾਈਆਂ‎,‎ ਨਾ ਸੀਨੇ ਹੀ ਲਾਈਆਂ। ਸੋਚ ਮੇਰੀ ਤੋਂ‎,‎ ਮੁਖੜਾ ਉਹ ਮੋੜੀ ਖੜ੍ਹਾ ਹੈਹੋ ਅੱਖਰਾਂ ਤੋਂ ਓਹਲੇ‎,‎ ਮੈਂ ਲੀਕਾਂ ਵੀ ਵਾਹੀਆਂ। ਨਿੱਤ ਨੈਣਾਂ . . . . Read more >

ਪ੍ਰਾਇਮਰੀ ਸਕੂਲ ਵਿੱਚ ਦਾਖਲ ਹੋਣ ਤੋਂ ਕੁੱਝ ਦਿਨਾਂ ਬਾਅਦ ਹੀ ਮੈਨੂੰ ਪਹਿਲੀ ਕੱਚੀ ਤੋਂ ਪਹਿਲੀ ਪੱਕੀ `ਚ ਬਿਠਾ ਲਿਆ ਗਿਆ ਸੀ। ਇਹਦਾ ਕਾਰਨ ਸੀ ਕਿ ਮੈਂ ਘਰੋਂ ਹੀ ਪੈਂਤੀ ਪੜ੍ਹਨੀ ਸਿੱਖਿਆ ਹੋਇਆ ਸਾਂ ਤੇ ਕੁੱਝ ਪਹਾੜੇ ਵੀ ਮੂੰਹ ਜ਼ੁਬਾਨੀ ਯਾਦ ਸਨ। ਬਾਬਾ, ਬਾਪੂ ਤੇ ਭੂਆ ਹੋਰੀਂ ਅੱਖਰਾਂ ਦੇ ਸੂੰਹੇਂ ਸਨ ਜੋ ਘਰ `ਚ ਈ ਊੜਾ ਆੜਾ ਸਿਖਾਉਂਦੇ ਰਹਿੰਦੇ ਸਨ। ਮੇਰਾ ਵੱਡਾ ਭਰਾ ਪੜ੍ਹਨੋਂ ਵਿਹਰਿਆ ਹੋਇਆ ਸੀ। ਘਰ ਦੇ ਉਹਨੂੰ ਸਕੂਲ ਛੱਡ ਕੇ ਆਉਂਦੇ ਪਰ ਉਹ ਟਲ ਕੇ ਹੱਟੀ ਭੱਠੀ ਚਲਾ ਜਾਂਦਾ। ਉਹ ਪਲੇਠਾ ਪੁੱਤਰ ਸੀ ਜਿਸ ਕਰਕੇ ਵਧੇਰੇ . . . . Read more >

ਜ਼ਿੰਦਗੀ ਦੇ ਛੇ ਦਹਾਕਿਆਂ ਦੇ ਲੰਮੇ ਸਫ਼ਰ ਦੌਰਾਨ, ਅਣਗਿਣਤ ਠੰਡੀਆਂ-ਤੱਤੀਆਂ ‎ਹਵਾਵਾਂ `ਚੋਂ ਗੁਜ਼ਰਨ ਤੇ ਵੰਨ-ਸੁਵੰਨੇ, ਸੁਰੇ, ਬਿਸੁਰੇ ਵਿਅਕਤੀਆਂ ਨਾਲ ਵਿਚਰਣ ਤੋਂ ਬਾਅਦ ਮੈਂ ‎ਇਹ ਯਕੀਨ ਕਰਨ ਲੱਗ ਪਿਆ ਹਾਂ ਕਿ ਬੁੱਧੀ ਦੀ ਸਧਾਰਨ (ਨੌਰਮਲ) ਯੋਗਤਾ ਵਾਲ਼ਾ ਹਰ ‎ਵਿਅਕਤੀ, ਕੋਈ ਨਾ ਕੋਈ ਹੁਨਰ, ਕੁਦਰਤ ਵੱਲੋਂ ਹੀ ਲੈ ਕੇ ਆਉਂਦਾ ਹੈ। ਮੈਨੂੰ ਏਸ ਗੱਲ `ਚ ਵੀ ‎ਦਮ ਨਜ਼ਰ ਆਉਂਦਾ ਹੈ ਕਿ ਕਿਸੇ ਖ਼ਾਸ ਹਾਲਾਤ ਵਿੱਚ, ਨਿੱਕੇ ਤੋਂ ਨਿੱਕਾ ਅਤੇ ਤੁੱਛ ਤੋਂ ਤੁੱਛ ‎ਸਮਝਿਆ ਜਾਂਦਾ, ਦੁਨੀਆਂ ਦਾ ਹਰ ਹੁਨਰ ਵੀ ਮਹਾਨ ਹੁੰਦਾ ਹੈ; ਇਹ ਗੱਲ ਵੱਖਰੀ ਹੈ ਕਿ ਕਿਸੇ . . . . Read more >

ਅੱਜ ਅਸੀਂ ਲਾਹੌਰ ਦਾ ਸ਼ਾਹੀ ਕਿਲਾ ਦੇਖਣ ਜਾਣਾ ਸੀ। ਉਮਰ ਗਨੀ, ਰਿਜ਼ਵਾਨ ਅਹਿਮਦ ਸਮੇਤ ਆਪਣੀ ਕਾਰ ਲੈ ਕੇ ਹਾਜ਼ਰ ਸੀ। ਅਸੀਂ ਨਹਾ ਧੋ ਕੇ ਤਿਆਰ ਹੋਏ ਤਾਂ ਖਾਵਰ ਰਾਜਾ ਵੀ ਆਪਣੀ ਲੜਕੀ ਅਲਬਰਕਾਤ ਤੇ ਆਪਣੇ ਦੋ ਸੋਹਣੇ ਮੰੁਡਿਆਂ ਦੇ ਸਾਥ ਵਿਚ ਗੁਜਰਾਂਵਾਲਾ ਤੋਂ ਆ ਪੁੱਜੀ। ਉਹ ਆਪਣੇ ਮੁਕੰਮਲ ਪਰਿਵਾਰ ਸਮੇਤ ਡਾ. ਜਗਤਾਰ ਨਾਲ ਦਿਹਾੜੀ ਗੁਜ਼ਾਰਨਾ ਚਾਹੁੰਦੀ ਸੀ।ਨਾਸ਼ਤਾ ਤਾਂ ਹੋਟਲ ਵਿਚ ਵੀ ਕੀਤਾ ਜਾ ਸਕਦਾ ਸੀ ਪਰ ਜਗਤਾਰ ਦੀ ਇੱਛਾ ਸੀ ਕਿ ਕਿਲੇ ਵੱਲ ਜਾਣ ਤੋਂ ਪਹਿਲਾਂ ਲਾਹੌਰ ਦੀ ਬਹੁਚਰਚਿਤ ‘ਫੂਡ ਸਟਰੀਟ’ ਵਿਚ ਨਾਸ਼ਤਾ ਕਰੀਏ। ਇਸ ਬਹਾਨੇ . . . . Read more >

ਇਹ ਮੇਰੀ ਪਹਿਲੀ ‘ਦੇਸ ਵਾਪਸੀ’ ਸੀ। ਦੋ ਸਾਲ ਆਸਟ੍ਰੇਲੀਆ ਰਹਿਣ ਪਿਛੋਂ ਪਹਿਲੀ ਵਾਰ ਦਿੱਲੀ ਦੇ ਅੰਤਰ-ਰਾਸ਼ਟਰੀ ਹਵਾਈ ਅੱਡੇ `ਤੇ ਉਤਰੇ ਸਾਂ। ਭਾਵੇਂ ਕਿ ਰਿਸ਼ਤੇਦਾਰਾਂ ਨੂੰ ਲੈਣ ਅਤੇ ਛੱਡਣ ਵਾਸਤੇ ਅਨੇਕਾਂ ਵਾਰ ਮੈਂ ਏਅਰਪੋਰਟ ਆਇਆ ਸਾਂ ਪਰ ਦੇਸ ਵਾਪਸੀ ਦਾ ਅਨੁਭਵ ਹੰਡਾਉਣ ਦਾ ਇਹ ਮੇਰਾ ਪਹਿਲਾ ਮੌਕਾ ਸੀ। ਮੇਰੇ ਮਾਮਾ ਜੀ ਅਤੇ ਛੋਟਾ ਭਣਵਈਆਂ‎,‎ ਸਾਨੂੰ ਲੈਣ ਵਾਸਤੇ ਆਏ ਸਨ। ਏਅਰਪੋਰਟ ਦੇ ਸ਼ੀਸ਼ਆਂ ਵਿਚਦੀ ਆਪਣਿਆਂ ਨੂੰ ਵੇਖ ਕੇ‎,‎ ਦੋਹਾਂ ਪਾਸਿਆਂ ਤੋਂ ਉਪਰ ਉਠੇ ਤੇ ਜ਼ੋਰ ਜ਼ੋਰ ਦੀ ਹਿਲਦੇ ਹੱਥਾਂ ਦੀਆਂ ਭਾਵਨਾਵਾਂ ਨੂੰ‎,‎ ਸ਼ਬਦਾਂ . . . . Read more >

ਬਾਪੂ ਦਸਦਾ ਕਿ ਉਹ ਤਾਂ ਆਪਣੀ ਕਿਸ਼ੋਰ ਅਵਸਥਾ ਤੋਂ ਹੀ ਕਵੀਸ਼ਰੀ ਵਿੱਚ ‎ਭਿੱਜਿਆ ਹੋਇਆ ਸੀ। ਜਿੱਥੋਂ ਤੀਕ ਮੇਰੀ ਸੁਰਤ ਜਾਂਦੀ ਹੈ ਉਥੋਂ ਤੋਂ ਹੀ ਉਹ ਮੈਨੂੰ ‎ਕਵੀਸ਼ਰੀ ਲਿਖਦਾ, ਕਵੀਸ਼ਰੀ ਗੁਣਗਣਾਉਂਦਾ, ਕਵੀਸ਼ਰੀ ਦੇ ਸਾਹ ਲੈਂਦਾ, ਤੇ ‎ਕਵੀਸ਼ਰੀ ਵਰਗੀ ਲੈਅਦਾਰ ਤੇ ਪ੍ਰਵਾਹਦਾਰ ਜ਼ਿੰਦਗੀ ਜੀਂਦਾ ਦਿਸਦਾ ਹੈ। ਆਮ ਤੌਰ ‎‎`ਤੇ ਉਸ ਦੀ ਕਵੀਸ਼ਰੀ ਉਸ ਨੂੰ ਚੱਕਰਵਰਤੀ ਬਣਾਈ ਰਖਦੀ: ਕਦੇ ਕਿਸੇ ਪਿੰਡ ‎‎`ਚ, ਕਦੇ ਕਿਸੇ ਮੇਲੇ `ਤੇ, ਕਦੇ ਕਿਸੇ ਧਾਰਮਿਕ ਦੀਵਾਨ `ਚ, ਤੇ ਕਦੇ ਕਿਸੇ ‎ਕਾਨਫੰਰੰਸ `ਤੇ, ਪਰ ਜਿਸ ਦਿਨ ਵੀ ਉਹ ਕਿਤੇ ਬਾਹਰ ਨਾ ਗਿਆ ਹੁੰਦਾ, ਸਾਰੀ . . . . Read more >