You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਚਿੱਠੀਆਂ ਜੋ ਖੁੱਲੀਆਂ ਮੈਂ ਪੌਣਾਂ ਨੂੰ ਪਾਈਆਂਪੜ੍ਹੀਆਂ ਨਾ ਗਈਆਂ‎,‎ ਨਾ ਮੁੜਕੇ ਹੀ ਆਈਆਂ। ਰਜ਼ਾ ਬਣੀਆਂ ਰੀਝਾਂ‎,‎ ਜੋ ਰੁੱਖਾਂ `ਤੇ ਟੰਗੀਆਂਸੁੱਕੀਆਂ ਨਾ ਝੜ੍ਹੀਆਂ‎,‎ ਨਾ ਪੈਰਾਂ `ਤੇ ਆਈਆਂ। ਉਨ੍ਹਾਂ ਅੱਖੀਆਂ `ਚ ਕੁਝ ਵੀ ਬੇਗਾਨਾ ਨਹੀਂ ਹੈਨਾ ਜਾਵਣ ਭੁਲਾਈਆਂ‎,‎ ਨਾ ਸੀਨੇ ਹੀ ਲਾਈਆਂ। ਸੋਚ ਮੇਰੀ ਤੋਂ‎,‎ ਮੁਖੜਾ ਉਹ ਮੋੜੀ ਖੜ੍ਹਾ ਹੈਹੋ ਅੱਖਰਾਂ ਤੋਂ ਓਹਲੇ‎,‎ ਮੈਂ ਲੀਕਾਂ ਵੀ ਵਾਹੀਆਂ। ਨਿੱਤ ਨੈਣਾਂ . . . . Read more >

ਅਜੇ ਦਿਨ ਦਾ ਚਾਨਣ ਲਾਹੌਰ ਦੇ ਪਿੰਡੇ ਨੂੰ ਸੁਨਹਿਰੀ ਕਿਰਨਾਂ ਦੇ ਪੋਟਿਆਂ ਨਾਲ ਸਹਿਲਾ ਹੀ ਰਿਹਾ ਸੀ ਜਦੋਂ ਅਸੀਂ ਚਾਹ ਪਾਣੀ ਪੀ ਕੇ ‘ਮਸਊਦ ਖ਼ੱਦਰ ਪੋਸ਼ ਟਰੱਸਟ’ ਵਾਲੇ ਸਮਾਗਮ ਤੋਂ ਵਿਹਲੇ ਵੀ ਹੋ ਗਏ। ਰਘਬੀਰ ਸਿੰਘ ਦੀ ਪਤਨੀ ਸੁਲੇਖਾ ਨੇ ਮੈਨੂੰ ਇਸ਼ਾਰਾ ਕੀਤਾ ਕਿ ਜੇ ਜਗਤਾਰ ਹੁਰੀਂ ਮੰਨ ਜਾਣ ਤਾਂ ਆਪਾਂ ਅਨਾਰਕਲੀ ਬਾਜ਼ਾਰ ਵੱਲ ਸ਼ਹਿਰ ਦਾ ਇਕ ਗੇੜਾ ਹੀ ਕੱਢ ਆਈਏ। ਉਮਰ ਗਨੀ ਅੱਜ ਲਾਹੌਰ ਵਿਚ ਹੀ ਰੁਕ ਗਿਆ ਸੀ। ਕਾਰ ਸਾਡੇ ਕੋਲ ਸੀ। ਜਗਤਾਰ ਨੂੰ ਤਾਂ ਅਸਾਂ ਮਨਾ ਹੀ ਲੈਣਾ ਸੀ।ਉਮਰ ਗਨੀ ਦੀ ਵੱਡੀ ਕਾਰ ਵਿਚ ਮੈਂ, ਰਘਬੀਰ ਤੇ ਸੁਲੇਖਾ ਪਿੱਛੇ . . . . Read more >

ਪ੍ਰੇਮ ਸਿੰਘ ਦੇ ਖ਼ਾਲਸਾ ਸਕੂਲ ਦੇ ਐਨ ਸਾਹਮਣਾ ਇਲਾਕਾ ਉਹੋ ਹੀ ਸੀ ਜਿੱਥੇ ਪ੍ਰੇਮ ਸਿੰਘ ਦਾ ਘਰ ਹੁੰਦਾ ਸੀ। ਮਾਡਲ ਟਾਊਨ ਨਾਂ ਦਾ ਘੁੱਗ ਵੱਸਦਾ ਇਹ ਇਲਾਕਾ ਭਾਵੇਂ ਕਿੰਨਾ ਫੈਲ ਗਿਆ ਸੀ, ਕਿੰਨਾ ਵਧੇਰੇ ਗਹਿ-ਗੱਚ ਵੱਸ ਗਿਆ ਸੀ ਪਰ ਪ੍ਰੇਮ ਸਿੰਘ ਨੂੰ ਵਿਸ਼ਵਾਸ ਸੀ ਕਿ ਸਕੂਲੋਂ ਨਿਕਲਦਿਆਂ ਹੀ ਥੋੜ੍ਹੀ ਵਿੱਥ ਉਤੇ ਬਣਿਆ ਆਪਣਾ ਮਕਾਨ ਉਹ ਪਲ-ਛਿਣ ਵਿਚ ਲੱਭ ਲਵੇਗਾ। ਉਹ ਸਾਡੇ ਅੱਗੇ ਅੱਗੇ ਕਾਹਲੀ ਕਾਹਲੀ ਤੁਰਿਆ ਜਾ ਰਿਹਾ ਸੀ। ਕਿਸੇ ਸਥਾਨਕ ਵਾਸੀ ਨੂੰ ਆਪਣੇ ਘਰ ਦਾ ਅਤਾ-ਪਤਾ ਪੁੱਛਣ ਦੀ ਉਸ ਨੂੰ ਕੋਈ ਲੋੜ ਨਹੀਂ ਸੀ।‘‘ਐਥੇ ਖਾਲੀ ਜਗ੍ਹਾ . . . . Read more >

ਨਿਊਯਾਰਕ ਦੇ ਕਬੱਡੀ ਮੇਲੇ ਨਾਲ ਪੱਛਮੀ ਮੁਲਕਾਂ ਦਾ ਕਬੱਡੀ ਸੀਜ਼ਨ ਸ਼ੁਰੂ ਹੋ ਜਾਂਦਾ ਹੈ। ਐਤਕੀਂ ਇਹ ਮੇਲਾ 6 ਮਈ 2007 ਦੇ ਦਿਨ ਭਰਿਆ। ਇਹ ਏਨਾ ਭਰਵਾਂ ਰਿਹਾ ਕਿ ਪਹਿਲੇ ਸਾਰੇ ਰਿਕਾਰਡ ਟੁੱਟ ਗਏ। ਇਹਦਾ ਮੁੱਖ ਕਾਰਨ ਸੀ ਭਾਰਤ ਤੋਂ ਤਕੜੀ ਕਬੱਡੀ ਟੀਮ ਦਾ ਆਉਣਾ ਤੇ ਉਹਦਾ ਕੱਪ ਜਿੱਤਣਾ। ਪਿਛਲੇ ਕੁੱਝ ਸਾਲਾਂ ਤੋਂ ਕਬੱਡੀ ਟੂਰਨਾਮੈਂਟਾਂ ਦੇ ਕੱਪ ਟੋਰਾਂਟੋ ਦੀ ਟੀਮ ਜਿੱਤ ਰਹੀ ਸੀ। ਨਿਊਯਾਰਕ ਦੇ ਕਬੱਡੀ ਪ੍ਰੇਮੀ ਚਾਹੁੰਦੇ ਸਨ ਕਿ ਕਿਸੇ ਤਰ੍ਹਾਂ ਭਾਰਤ ਤੋਂ ਕੋਈ ਏਨੀ ਤਕੜੀ ਟੀਮ ਆਵੇ ਜਿਹੜੀ ਟੋਰਾਂਟੋ . . . . Read more >

ਜਦੋਂ ਮੈਂ ਕਾਲਜ ਵਿੱਚ ਦਾਖਲ ਹੋਇਆ ਸਾਂ ਤਾਂ ਸੀਨੀਅਰ ਮੁੰਡਿਆਂ ਨੇ ਮੇਰਾ ‘ਰਾਊਂਡ ਫੂਲ’ ਬਣਾਇਆ ਸੀ। ਬਾਅਦ ਵਿੱਚ ਪ੍ਰਿੰਸੀਪਲ ਨੇ ਮੈਨੂੰ ਕਾਲਜ ਦੇ ਆਲਰਾਊਂਡ ਬੈੱਸਟ ਸਟੂਡੈਂਟ ਦਾ ਸਰਟੀਫਿਕੇਟ ਦਿੱਤਾ। ਮੈਂ ਹਾਕੀ ਤੇ ਭੰਗੜਾ ਟੀਮਾਂ ਦੀਆਂ ਕਪਤਾਨੀਆਂ ਕੀਤੀਆਂ। ਮੈਗਜ਼ੀਨ ਦੇ ਪੰਜਾਬੀ ਸੈਕਸ਼ਨ ਦਾ ਐਡੀਟਰ ਤੇ ਕਾਲਜ ਦਾ ਬੈੱਸਟ ਅਥਲੀਟ ਬਣਿਆ। ਪੰਜਾਬੀ ਸਾਹਿਤ ਸਭਾ ਦਾ ਸਕੱਤਰ ਤੇ ਟਿਊਟੋਰੀਅਲ ਗਰੁੱਪ ਦਾ ਪ੍ਰਧਾਨ ਰਿਹਾ। 1960 `ਚ ਪੰਜਾਬ ਯੂਨੀਵਰਸਿਟੀ ਦੇ ਕਾਲਜਾਂ `ਚੋਂ ਚੁਣੇ ਗਰੁੱਪ ਨਾਲ ਮੈਂ ਪਹਾੜਾਂ . . . . Read more >

ਕੌੜਾ ਸੱਚ ਇਹ ਹੈ ਕਿ ਜੇਕਰ ਕੋਈ ਕੌਮ ਖਤਮ ਕਰਨੀ ਹੋਵੇ ਤਾਂ ਉਸ ਦੀ ਬੋਲੀ ਮਾਰ ਦਿਉ‎,‎ ਕੌਮ ਆਪਣੇ ਆਪ ਮਰ ਜਾਵੇਗੀ। ਦੁਨੀਆਂ ਵਿੱਚ ਉਹੀ ਕੌਮਾਂ ਜਿਊਂਦੀਆਂ ਨੇ ਜੋ: ੳ) ਆਪਣੇ ਵਿਰਸਾ‎,‎ ਆਪਣੀ ਬੋਲੀ ਤੇ ਆਪਣੇ ਪਿਛੋਕੜ ਨੂੰ ਨਹੀਂ ਭੁੱਲਦੀਆਂ ਅ) ਆਪਣਾ ਪਿਛੋਕੜ‎,‎ ਇਤਿਹਾਸ ਜੋ ਕਿ ਅਨੇਕਾਂ ਘਾਲਣਾ ਘਾਲਕੇ ਅਤੇ ਕਈ ਜਿੰਦਗੀਆਂ ਕੁਰਬਾਨ ਕਰਕੇ ਕੌਮਾਂ ਦੀ ਝੋਲੀ ਪੈਦਾਂ ਹੈ ਤੇ ਉਸ ਤੋਂ ਨਿਕਲੇ ਤੱਤ ਜੋ ਜਿੰਦਗੀ ਦੀ ਜੀਵਨ ਜਾਂਚ ਲਈ ਪ੍ਰੇਰਨਾ ਸਰੋਤ ਹੋ ਨਿੱਬੜਦੇ ਨੇ‎,‎ ਆਪਣੀਆਂ ਸਿਮਰਤੀਆਂ ਵਿੱਚ ਹਮੇਸ਼ਾ ਯਾਦ ਰੱਖਦੀਆਂ ਹਨ। 2001 ਤੋਂ . . . . Read more >

ਅਜਮੇਰ ਸਿੰਘ ਨੇ ਹੈਮਰ ਸੁੱਟਣ ਵਿੱਚ ਗੋਲਡਨ ਹੈਟ ਟ੍ਰਿਕ ਮਾਰਿਆ ਸੀ। ਯਾਨੀ ਲਗਾਤਾਰ ਤਿੰਨ ਸੋਨ ਤਮਗ਼ੇ ਜਿੱਤੇ ਸਨ। ਉਹ ਵੀ ਵਿਸ਼ਵ ਵੈਟਰਨ ਚੈਂਪੀਅਨ ਬਣਨ ਦੇ। ਉਹ ਪੰਜਾਬ ਪੁਲਿਸ `ਚੋਂ ਐੱਸ.ਪੀ ਦੇ ਅਹੁਦੇ ਤੋਂ ਰਿਟਾਇਰ ਹੋ ਕੇ ਅੱਜ ਕੱਲ੍ਹ ਆਪਣੇ ਪਿੰਡ ਰਹਿੰਦਾ ਹੈ ਤੇ ਸੱਥਾਂ ਦਾ ਸ਼ਿੰਗਾਰ ਹੈ। ਅਜੇ ਵੀ ਉਸ ਨੇ ਆਪਣਾ ਜੁੱਸਾ ਸੰਭਾਲਿਆ ਹੋਇਐ ਤੇ ਆਪਣੀ ਉਮਰ ਦੇ ਹੈਮਰ ਸੁਟਾਵਿਆਂ ਨੂੰ ਨੇੜੇ ਨਹੀਂ ਲੱਗਣ ਦਿੰਦਾ। ਮਈ 1966 ਦੀ ਗੱਲ ਹੈ। ਪਟਿਆਲੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਚੋਟੀ ਦੇ ਅਥਲੀਟਾਂ . . . . Read more >

ਕਈਆਂ ਨੂੰ ਇਹ ਸਿਰਲੇਖ ਅਜੀਬ ਲੱਗੇਗਾ। ਉਹਨਾਂ ਭਾਣੇ ਪੈਦਲ ਚੱਲਣਾ ਮਜਬੂਰੀ ਹੁੰਦੀ ਹੈ। ਬੰਦਾ ਤੰਗੀ, ਬਿਪਤਾ ਤੇ ਨੰਗ ਮਲੰਗੀ `ਚ ਪੈਰੀਂ ਤੁਰਦੈ। ਖਾਂਦਾ ਪੀਂਦਾ ਬੰਦਾ ਪੈਦਲ ਕਿਉਂ ਤੁਰੇ? ਉਹ ਗੱਡੀ ਚੜ੍ਹੇ, ਕਾਰ ਚਲਾਵੇ, ਸਕੂਟਰ ਫੜੇ, ਨਹੀਂ ਤਾਂ ਭੱਈਆਂ ਦੇ ਕੰਧਾੜੀਂ ਹੀ ਚੜ੍ਹ ਜਾਵੇ ਯਾਨੀ ਰਿਕਸ਼ਾ `ਤੇ ਚੜ੍ਹ ਬਹੇ। ਉਸ ਦੀ ਟੌਅ੍ਹਰ, ਸ਼ਾਨ ਤੇ ਸਰਦਾਰੀ ਇਸੇ ਵਿੱਚ ਹੈ! ਪੈਦਲ ਚੱਲਣਾ ਤਾਂ ਜਣੇ ਖਣੇ ਤੋਂ ਮਖੌਲ ਕਰਵਾਉਣਾ ਹੈ। ਬੱਸ ਦਾ ਕਿਰਾਇਆ ਬਚਾਉਣ ਵਾਲਾ ਸੂਮ ਕਹਾਉਣਾ ਹੈ। ਇਹੋ ਕਾਰਨ ਹੈ ਕਿ ਸਾਡੇ ਬਹੁਤੇ ਲੋਕ, . . . . Read more >

ਫਲੈਟੀਜ਼ ਹੋਟਲ ਪੁਹੰਚੇ ਤਾਂ ਪਤਾ ਲੱਗਾ ਪੁਲੀਸ ਨੇ ਸੁਨੇਹਾ ਭੇਜਿਆ ਸੀ ਕਿ ਨਿਯਮ ਅਨੁਸਾਰ ਭਾਰਤੀ ਡੈਲੀਗੇਟਾਂ ਨੇ ਪੁਲੀਸ ਕੋਲ ਆਪਣੀ ਹਾਜ਼ਰੀ ਕਿਉਂ ਨਹੀਂ ਲਵਾਈ। ਇਹ ਕੰਮ ਤਾਂ ਪਹਿਲੇ ਦਿਨ ਹੀ ਹੋਣਾ ਚਾਹੀਦਾ ਸੀ ਪਰ ਪ੍ਰਬੰਧਕਾਂ ਵਲੋਂ ਕੋਈ ਨਿਸਚਿਤ ਆਦੇਸ਼ ਜਾਂ ਸਲਾਹ ਨਾ ਮਿਲਣ ਕਾਰਨ, ‘‘ਕੁਝ ਨਹੀਂ ਹੁੰਦਾ’ ਕਹਿ ਕੇ ਸਾਰੇ ਕਾਨਫ਼ਰੰਸ ਦੇ ਮੇਲੇ-ਗੇਲੇ ਵਿਚ ਰੁੱਝ ਗਏ। ਹੁਣ ਇਕਦਮ ਸਿਰ ਆ ਬਣੀ। ਭੀੜ ਕਾਰਨ ਸਾਰੇ ਲੋਕ ਸਵੇਰ ਦੇ ਪਰੇਸ਼ਾਨ ਸਨ। ਕਦੀ ਐੱਸ.ਐੱਸ.ਪੀ. ਦੇ ਦਫ਼ਤਰ ਤੇ ਕਦੀ ਥਾਣੇ ਦੇ ਚੱਕਰ ਲਾ ਰਹੇ ਸਨ। ਸਤਨਾਮ ਮਾਣਕ ਮੈਨੂੰ ਕਹਿਣ . . . . Read more >

2 ਕੈਨੇਡਾ ਵਰਗੇ ਦੇਸ਼ `ਚ ਪੰਜਾਬਣ ਮੁਟਿਆਰਾਂ ਦੇ ਉਪਰੋਥਲੀ ਹੋ ਰਹੇ ਕਤਲ। ਹਰ ਸੰਵੇਦਨਸ਼ੀਲ ਅੱਖ ਰੋਈ। ਹਰ ਭਾਵੁਕ ਮਨ ਕੁਰਲਾਅ ਉੱਠਿਆ। ਧੀਆਂ ਤੇ ਭੈਣਾਂ ਵਾਲੇ ਅੱਥਰੂਆਂ ਦੀ ਨਦੀ `ਚ ਡੁੱਬ ਮੋਏ। ਔਰਤ ਨੂੰ ਸਨਮਾਨ ਦੇਣ ਵਾਲੇ ਗੁਰੂਆਂ ਦੇ ਸਿੱਖ‎,‎ ਆਪਣੀਆਂ ਪਤਨੀਆਂ ਤੇ ਧੀਆਂ ਦੇ ਕਾਤਲ ਬਣੇ ਕਿਹੜੀਂ ਰਾਹੀਂ ਤੁੱਰ ਪਏ ਨੇ? ਕਿਹੜੀ ਮਾਰੂ ਸੋਚ ਨੇ ਉਹਨਾਂ ਦੀ ਬੁੱਧੀ ਭ੍ਰਿਸ਼ਟ ਕਰ ਦਿਤੀ ਏ? ਕਿਉਂ ਉਹ ਗਰਕੀਆਂ ਕਦਰਾਂ ਕੀੰਮਤਾਂ ਦੇ ਰਾਹ ਤੁੱਰ ਪਏ ਨੇ? ਲੜੀਵਾਰ - 2 ਕਤਲਾਂ ਤੋਂ ਉਠੇ ਕਈ ਸਵਾਲ‎,‎ ਹਰ ਸੂਝਵਾਨ ਦੀ ਸੋਚ ਨੂੰ ਹਲੂਣਦੇ . . . . Read more >

ਪੰਜਾਬ ਦੇ ਮਸ਼ਹੂਰ ਸ਼ਹਿਰ ਮੋਗੇ ਤੋਂ ਚੜ੍ਹਦੇ ਪਾਸੇ ਦਸ ਬਾਰਾਂ ਕੁ ਕਿਲੋਮੀਟਰ ਦੇ ਰੇਤ ਤੇ ਚਿੱਕੜ ਭਰੇ ਕੱਚੇ ਰਸਤੇ ਜਾ ਕੇ ਇੱਕ ਪਿੰਡ ਆਉਂਦਾ ਸੀ ਜਿਸ ਨੂੰ ਰਾਮੂਵਾਲਾ ਨਵਾਂ ਦੇ ਨਾਮ ਨਾਲ਼ ਜਾਣਿਆਂ ਜਾਂਦਾ ਹੈ। ਇਹ ਪਿੰਡ ਹੁਣ ਭਾਵੇਂ ਬਿਜਲੀ, ਵਾਟਰਵਰਕਸ, ਸਕੂਲ ਅਤੇ ਪੱਕੀਆਂ ਗਲ਼ੀਆਂ-ਨਾਲ਼ੀਆਂ ਨਾਲ਼ “ਚਕਾਚੌਂਧ” ਕਰਨ ਲੱਗ ਪਿਆ ਹੈ ਪਰ ਜਿਸ ਸਮੇਂ ਇਕਬਾਲ ਨੇ ਇਸ ਪਿੰਡ `ਚ ਜਨਮ ਲਿਆ ਤਾਂ ਉਥੇ ਪੰਜ ਜਮਾਤਾਂ ਦਾ ਡੈਸਕ-ਮੇਜ਼ ਤੋਂ ਸੱਖਣਾ, ਭਾਂ-ਭਾਂ ਕਰਦਾ ਸਕੂਲ ਸੀ; ਪਿੰਡ ਦੀਆਂ ਕੱਚੀਆਂ ਕੰਧਾਂ ਵਿਚਕਾਰ ਗੋਡੇ-ਗੋਡੇ ਚਿੱਕੜ `ਚ ਪਲ਼ਦੇ ਮੱਛਰ ਦਾ . . . . Read more >

ਸ਼ਾਹ ਹੁਸੈਨ ਦਾ ਮਜ਼ਾਰ ਡਾ. ਜਗਤਾਰ ਨੇ ਪਹਿਲਾਂ ਦੇਖਿਆ ਹੋਇਆ ਸੀ ਤੇ ਅਸੀਂ ਠੀਕ ਰਸਤੇ ‘ਤੇ ਹੀ ਜਾ ਰਹੇ ਸਾਂ ਪਰ ਫਿਰ ਵੀ ਪੁਸ਼ਟ ਕਰ ਲੈਣ ਲਈ ਡਰਾਈਵਰ ਨੂੰ ਕਿਹਾ। ਡਰਾਈਵਰ ਕਿਉਂਕਿ ਸਾਡੇ ਕੋਲੋਂ ‘ਸ਼ਾਹ ਹੁਸੈਨ’ ਬਾਰ-ਬਾਰ ਸੁਣ ਰਿਹਾ ਸੀ, ਉਸ ਨੇ ਹੌਲੀ ਕਰ ਕੇ ਕਿਸੇ ਨੂੰ ਪੁੱਛਿਆ, ‘‘ਸ਼ਾਹ ਹੁਸੈਨ ਦਾ ਮਜ਼ਾਰ ਕਿਥੇ ਹੈ?’’ਉਸ ਬੰਦੇ ਨੇ ਲਾਇਲਮੀ ਜ਼ਾਹਿਰ ਕੀਤੀ ਤਾਂ ਜਗਤਾਰ ਨੇ ਡਰਾਈਵਰ ਨੂੰ ਸਮਝਾਇਆ, ‘‘ਏਥੇ ਸ਼ਾਹ ਹੁਸੈਨ ਆਖਿਆਂ ਕਿਸੇ ਨੂੰ ਪਤਾ ਨਹੀਂ ਲੱਗਣਾ, ਮਾਧੋ ਲਾਲ ਹੁਸੈਨ ਆਖ।’’ਉਸ ਨੇ ਅਗਲੇ ਬੰਦੇ ਨੂੰ ਮਾਧੋ ਲਾਲ ਹੁਸੈਨ ਦਾ ਨਾਂ . . . . Read more >