You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਅਜਮੇਰ ਸਿੰਘ ਨੇ ਹੈਮਰ ਸੁੱਟਣ ਵਿੱਚ ਗੋਲਡਨ ਹੈਟ ਟ੍ਰਿਕ ਮਾਰਿਆ ਸੀ। ਯਾਨੀ ਲਗਾਤਾਰ ਤਿੰਨ ਸੋਨ ਤਮਗ਼ੇ ਜਿੱਤੇ ਸਨ। ਉਹ ਵੀ ਵਿਸ਼ਵ ਵੈਟਰਨ ਚੈਂਪੀਅਨ ਬਣਨ ਦੇ। ਉਹ ਪੰਜਾਬ ਪੁਲਿਸ `ਚੋਂ ਐੱਸ.ਪੀ ਦੇ ਅਹੁਦੇ ਤੋਂ ਰਿਟਾਇਰ ਹੋ ਕੇ ਅੱਜ ਕੱਲ੍ਹ ਆਪਣੇ ਪਿੰਡ ਰਹਿੰਦਾ ਹੈ ਤੇ ਸੱਥਾਂ ਦਾ ਸ਼ਿੰਗਾਰ ਹੈ। ਅਜੇ ਵੀ ਉਸ ਨੇ ਆਪਣਾ ਜੁੱਸਾ ਸੰਭਾਲਿਆ ਹੋਇਐ ਤੇ ਆਪਣੀ ਉਮਰ ਦੇ ਹੈਮਰ ਸੁਟਾਵਿਆਂ ਨੂੰ ਨੇੜੇ ਨਹੀਂ ਲੱਗਣ ਦਿੰਦਾ। ਮਈ 1966 ਦੀ ਗੱਲ ਹੈ। ਪਟਿਆਲੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਚੋਟੀ ਦੇ ਅਥਲੀਟਾਂ . . . . Read more >

ਉਮਰ ਗਨੀ ਤੇ ਰਿਜ਼ਵਾਨ ਪਿਛਲੀ ਰਾਤ ਉਮਰ ਗਨੀ ਦੇ ਪੁਰਾਣੇ ਬੇਲੀਆਂ ਨੂੰ ਮਿਲਣ ਗੁਜਰਾਂਵਾਲੇ ਚਲੇ ਗਏ ਸਨ। ਕੱਲ੍ਹ ਲਾਹੌਰ ਦਾ ਸ਼ਾਹੀ ਕਿਲ੍ਹਾ ਤੇ ਸ਼ਾਹੀ ਮਸਜਿਦ ਵੇਖਣੋਂ ਰਹਿ ਗਏ ਸਾਂ, ਇਸ ਲਈ ਉਮਰ ਗਨੀ ਹੁਰੀਂ ਸਵੇਰੇ ਅੱਠ ਵਜੇ ਹੀ ਸਾਡੇ ਕੋਲ ‘ਸ਼ਾਹਤਾਜ ਹੋਟਲ’ ਵਿਚ ਪਹੁੰਚ ਗਏ। ਥੋੜ੍ਹੀ ਦੇਰ ਬਾਅਦ ਜਗਤਾਰ ਦਾ ਇਕ ਹੋਰ ਪ੍ਰਸੰਸਕ ਸ਼ਾਇਰ ਨਵੀਦ ਸ਼ਹਿਜ਼ਾਦ ਵੀ ਪਹੁੰਚ ਗਿਆ। ਨਵੀਦ ਹੁਰੀਂ ਜਲੰਧਰ ਦੀ ਬਾਲੋਕੀ ਬਸਤੀ ਦੇ ਰਹਿਣ ਵਾਲੇ ਸਨ।ਗੱਲਾਂ ਦੇਸ਼ ਦੀ ਵੰਡ ਦੇ ਸੰਤਾਪ ਤੋਂ ਲੈ ਕੇ ਚੱਲਦੀਆਂ ਚੱਲਦੀਆਂ ਕਸ਼ਮੀਰ ਤੱਕ ਪੁੱਜੀਆਂ, ਫਿਰ ਪਾਕਿਸਤਾਨ . . . . Read more >

ਇਸ ਪੁਸਤਕ ਵਿੱਚ ਜਿਥੇ ਮੈਂ ਆਪਣੇ ਆਪ ਨੂੰ ਬਚਪਨ ਤੋਂ ਵਡੇਰੀ ਉਮਰ ਤਕ ਪਹੁੰਚਦੇ ਵਿਖਾਇਆ ਹੈ ਉਥੇ 1940 ਤੋਂ 2008 ਤਕ ਦੇ ਸਮੇਂ ਦੀਆਂ ਝਲਕਾਂ ਵੀ ਵਿਖਾਈਆਂ ਹਨ। ਜਦੋਂ ਮੇਰਾ ਜਨਮ ਹੋਇਆ ਉਦੋਂ ਦੂਜੀ ਵਿਸ਼ਵ ਜੰਗ ਲੱਗੀ ਹੋਈ ਸੀ। ਹਿੰਦੋਸਤਾਨ ਦੇ ਲੋਕ ਦੇਸ਼ ਦੀ ਆਜ਼ਾਦੀ ਲਈ ਜੂਝ ਰਹੇ ਸਨ। ਫਿਰ ਆਜ਼ਾਦੀ ਮਿਲੀ, ਪਾਕਿਸਤਾਨ ਬਣਿਆ ਤੇ ਮੁਲਕ ਵੰਡਿਆ ਗਿਆ। ਪੰਜਾਬ ਨੂੰ ਦੁਫਾੜ ਹੋਣਾ ਪਿਆ ਤੇ ਪੰਜਾਬੀਆਂ ਨੂੰ ਆਜ਼ਾਦੀ ਦੀ ਬਹੁਤ ਮਹਿੰਗੀ ਕੀਮਤ ਤਾਰਨੀ ਪਈ। ਲੱਖਾਂ ਲੋਕ ਅਨਿਆਈ ਮੌਤੇ ਮਾਰੇ ਗਏ। ਮੈਂ ਉਦੋਂ ਸੱਤ ਸਾਲ ਦਾ ਬੱਚਾ ਸਾਂ। ਉਸ . . . . Read more >

ਅੱਜ ਅਸੀਂ ਲਾਹੌਰ ਦਾ ਸ਼ਾਹੀ ਕਿਲਾ ਦੇਖਣ ਜਾਣਾ ਸੀ। ਉਮਰ ਗਨੀ, ਰਿਜ਼ਵਾਨ ਅਹਿਮਦ ਸਮੇਤ ਆਪਣੀ ਕਾਰ ਲੈ ਕੇ ਹਾਜ਼ਰ ਸੀ। ਅਸੀਂ ਨਹਾ ਧੋ ਕੇ ਤਿਆਰ ਹੋਏ ਤਾਂ ਖਾਵਰ ਰਾਜਾ ਵੀ ਆਪਣੀ ਲੜਕੀ ਅਲਬਰਕਾਤ ਤੇ ਆਪਣੇ ਦੋ ਸੋਹਣੇ ਮੰੁਡਿਆਂ ਦੇ ਸਾਥ ਵਿਚ ਗੁਜਰਾਂਵਾਲਾ ਤੋਂ ਆ ਪੁੱਜੀ। ਉਹ ਆਪਣੇ ਮੁਕੰਮਲ ਪਰਿਵਾਰ ਸਮੇਤ ਡਾ. ਜਗਤਾਰ ਨਾਲ ਦਿਹਾੜੀ ਗੁਜ਼ਾਰਨਾ ਚਾਹੁੰਦੀ ਸੀ।ਨਾਸ਼ਤਾ ਤਾਂ ਹੋਟਲ ਵਿਚ ਵੀ ਕੀਤਾ ਜਾ ਸਕਦਾ ਸੀ ਪਰ ਜਗਤਾਰ ਦੀ ਇੱਛਾ ਸੀ ਕਿ ਕਿਲੇ ਵੱਲ ਜਾਣ ਤੋਂ ਪਹਿਲਾਂ ਲਾਹੌਰ ਦੀ ਬਹੁਚਰਚਿਤ ‘ਫੂਡ ਸਟਰੀਟ’ ਵਿਚ ਨਾਸ਼ਤਾ ਕਰੀਏ। ਇਸ ਬਹਾਨੇ . . . . Read more >

1957-58 ਦੀਆਂ ਬਾਤਾਂ ਨੇ: ਓਦੋਂ ਮੈਂ ਪੰਜਵੀਂ-ਛੇਵੀਂ ਦੀਆਂ ਕਿਤਾਬਾਂ `ਚ ਉਲਝਿਆ ਹੋਇਆ ਹੋਵਾਂਗਾ। ਟੀ ਵੀ ਤੇ ਟ੍ਰਾਂਜ਼ਿਸਟਰ ਰੇਡੀਓ ਅਮਰੀਕਾ ਜਪਾਨ ਵਰਗੇ ਵਿਕਸਤ ਮੁਲਕਾਂ `ਚ ਭਾਵੇਂ ਅਵਤਾਰ ਧਾਰ ਚੁੱਕੇ ਸਨ ਪ੍ਰੰਤੂ ਪੰਜਾਬ `ਚ ਇਨ੍ਹਾਂ ਦੇ ਨਾਮ ਐਵੇਂ ਗਿਣਤੀ ਦਿਆਂ ਲੋਕਾਂ ਨੇ ਹੀ ਸੁਣੇ ਹੋਣਗੇ। ਪਿੰਡਾਂ `ਚ ਕਿਸੇ ਇੱਕ-ਅੱਧੀ ਛੱਤ `ਤੇ ਦੋ ਬਾਂਸ ਗੱਡ ਕੇ, ਉਨ੍ਹਾਂ ਦੇ ਉੱਪਰਲੇ ਸਿਰਿਆਂ ਉੱਤੇ ਇੱਕ ਤੋਂ ਦੂਜੇ ਤੀਕ ਲਟਕਾਈਆਂ ਏਰੀਅਲ ਦੀਆਂ ਤਾਰਾਂ ਏਹ ਐਲਾਨ ਕਰਦੀਆਂ ਸਨ ਕਿ ਇਸ ਘਰ `ਚ ਇੱਕ ਰੇਡੀਓ-ਸੈੱਟ ਵੀ ਵਸਦਾ ਹੈ ਜਿਹੜਾ ਆਮ ਲੋਕਾਂ ਦੀ . . . . Read more >

ਮੈਂ ਤਿੰਨ ਸਕੂਲਾਂ ਵਿੱਚ ਪੜ੍ਹਿਆ। ਪਹਿਲਾ ਗੁਰੂਘਰ ਦਾ ਸਕੂਲ ਸੀ, ਦੂਜਾ ਡਿਸਟ੍ਰਿਕ ਬੋਰਡ ਦਾ ਤੇ ਤੀਜਾ ਡੀ.ਏ.ਵੀ.ਸਕੂਲ। ਮੈਨੂੰ ਤਿੰਨੇ ਸਕੂਲਾਂ ਦੇ ਤਿੰਨੇ ਰੰਗਾਂ ਦਾ ਪਾਹ ਚੜ੍ਹਿਆ। ਪਹਿਲੇ ਸਕੂਲ ਨੇ ਮੈਨੂੰ ਪ੍ਰਾਇਮਰੀ ਸਿੱਖਿਆ ਦੇ ਨਾਲ ਪੰਜ ਗ੍ਰੰਥੀ ਪੜ੍ਹਾਈ, ਦੂਜੇ ਸਕੂਲ ਨੇ ਆਮ ਸਿੱਖਿਆ ਤੋਂ ਬਿਨਾਂ ਖੇਡਣ ਮੱਲ੍ਹਣ ਦੇ ਮੌਕੇ ਦਿੱਤੇ ਤੇ ਤੀਜੇ ਨੇ ਹਵਨ ਕਰਵਾਉਣ ਦੇ ਨਾਲ ਪੰਜਾਬੀ ਘੱਟ ਤੇ ਹਿੰਦੀ ਵੱਧ ਪੜ੍ਹਾਈ। ਉਰਦੂ ਮੈਂ ਪਾਕਿਸਤਾਨ ਬਣਨ ਹੀ ਤਕ ਪੜ੍ਹ ਸਕਿਆ। ਹਿੰਦੀ ਅੱਠਵੀਂ ਤਕ, ਅੰਗਰੇਜ਼ੀ ਬੀ.ਏ.ਤੇ ਪੰਜਾਬੀ . . . . Read more >

ਸੰਨ 2000 ਦੀ ਆਮਦ ਦੀ ਗਲੋਬਲੀ ਛਣਕਾਹਟ ਨੂੰ ਗੁਜ਼ਰਿਆਂ ਛੇ ਮਹੀਨੇ ਬੀਤ ਗਏ ਸਨ। ‎ਬਾਕੀ ਸੰਸਾਰ ਵਾਂਗ, ਟਰਾਂਟੋ ਨਿਵਾਸੀ ਵੀ, ਨਵੀਂ ਸਦੀ ਦੇ ਜਸ਼ਨਾਂ ਦੀ ਚਮਕ-ਦਮਕ ਤੇ ਚਾਅ ਨੂੰ ਖੂਬ ‎ਹੰਢਾਅ ਕੇ, ਪੂਰੀ ਤਰ੍ਹਾਂ ਸਹਿਜ ਵੱਲ ਪਰਤ ਆਏ ਸਨ। ਘਰਾਂ ਦੇ ਦਰਵਾਜ਼ਿਆਂ, ਛੱਤਾਂ, ਤੇ ਰੁੰਡ-ਮਰੁੰਡ ‎ਦਰਖ਼ਤਾਂ ਨੂੰ ਲਾੜੀਆਂ ਵਾਂਗ ਸਜਾਉਣ ਵਾਲੀਆਂ ਰੰਗੀਨ ਲਾਈਟਾਂ, ਗੱਤੇ ਦੇ ਬਕਸਿਆਂ `ਚ ਗੁੰਝਲ਼ੀਆਂ ‎ਬਣ ਕੇ, ਘਰਾਂ ਦੀਆਂ ਬੇਸਮੈਂਟਾਂ `ਚ ਉੱਤਰ ਗਈਆਂ ਸਨ। ਬਜ਼ਾਰਾਂ `ਚ, ਸੜਕਾਂ ਦੇ ਸਿਰਾਂ ਉੱਤੋਂ ਦੀ, ‎ਇੱਕ ਪਾਸੇ ਦੇ ਖੰਭਿਆਂ ਤੋਂ ਦੂਸਰੇ ਪਾਸੇ ਦੇ ਖੰਭਿਆਂ . . . . Read more >

ਨਿਊਯਾਰਕ ਦੇ ਕਬੱਡੀ ਮੇਲੇ ਨਾਲ ਪੱਛਮੀ ਮੁਲਕਾਂ ਦਾ ਕਬੱਡੀ ਸੀਜ਼ਨ ਸ਼ੁਰੂ ਹੋ ਜਾਂਦਾ ਹੈ। ਐਤਕੀਂ ਇਹ ਮੇਲਾ 6 ਮਈ 2007 ਦੇ ਦਿਨ ਭਰਿਆ। ਇਹ ਏਨਾ ਭਰਵਾਂ ਰਿਹਾ ਕਿ ਪਹਿਲੇ ਸਾਰੇ ਰਿਕਾਰਡ ਟੁੱਟ ਗਏ। ਇਹਦਾ ਮੁੱਖ ਕਾਰਨ ਸੀ ਭਾਰਤ ਤੋਂ ਤਕੜੀ ਕਬੱਡੀ ਟੀਮ ਦਾ ਆਉਣਾ ਤੇ ਉਹਦਾ ਕੱਪ ਜਿੱਤਣਾ। ਪਿਛਲੇ ਕੁੱਝ ਸਾਲਾਂ ਤੋਂ ਕਬੱਡੀ ਟੂਰਨਾਮੈਂਟਾਂ ਦੇ ਕੱਪ ਟੋਰਾਂਟੋ ਦੀ ਟੀਮ ਜਿੱਤ ਰਹੀ ਸੀ। ਨਿਊਯਾਰਕ ਦੇ ਕਬੱਡੀ ਪ੍ਰੇਮੀ ਚਾਹੁੰਦੇ ਸਨ ਕਿ ਕਿਸੇ ਤਰ੍ਹਾਂ ਭਾਰਤ ਤੋਂ ਕੋਈ ਏਨੀ ਤਕੜੀ ਟੀਮ ਆਵੇ ਜਿਹੜੀ ਟੋਰਾਂਟੋ . . . . Read more >

ਲਾਹੌਰ ਸ਼ਹਿਰ ਜਗ ਮਗ ਕਰ ਰਿਹਾ ਸੀ ਜਦੋਂ ਅਸੀਂ ਕਾਰਾਂ ਤੋਂ ਉੱਤਰ ਕੇ ਗਵਾਲ ਮੰਡੀ ਦੀ ਫੂਡ ਸਟਰੀਟ ਵਿਚ ਪਹੁੰਚੇ। ਅੰਮ੍ਰਿਤਸਰ ਦੇ ਹਾਲ ਬਾਜ਼ਾਰ ਜਿੰਨੀ ਚੌੜੀ ਤੇ ਲੰਬਾਈ ਪੱਖੋਂ ਉਸ ਤੋਂ ਕੁਝ ਛੋਟੀ ਹੀ ਹੈ ਇਹ ਫੂਡ ਸਟਰੀਟ। ਇਹ ਇਕ ਆਈ.ਏ.ਐੱਸ. ਅਧਿਕਾਰੀ ਮਿਸਟਰ ਲਾਸ਼ਾਰੀ ਦੇ ਦਿਮਾਗ ਦੀ ਉਪਜ ਹੈ। ਸੰਨ ਸੰਤਾਲੀ ਤੋਂ ਪਹਿਲਾਂ ਦੀਆਂ ਦੋ ਮੰਜ਼ਲੀਆਂ-ਤਿਮੰਜ਼ਲੀਆਂ ਇਮਾਰਤਾਂ ਨੂੰ ਉਦੋਂ ਵਾਲੇ ਸਰੂਪ ਵਿਚ ਹੀ ਸਾਂਭ ਕੇ ਰੱਖਿਆ ਹੋਇਆ। ਉਂਜ ਹੀ ਬਾਰੀ ਦਰਵਾਜ਼ਿਆਂ ਸਾਹਵੇਂ ਚਿੱਕਾਂ ਤਣੀਆਂ ਹੋਈਆਂ। ਇਮਾਰਤਾਂ ਵਿਚ ਜਗ ਰਹੀਆਂ ਮੱਧਮ ਰੌਸ਼ਨੀਆਂ। . . . . Read more >

ਮੈਂ ਹਾਲੇ ਸੁਰਤ ਵੀ ਨਹੀਂ ਸੀ ਸੰਭਲ਼ੀ ਜਦੋਂ ਗਾਇਕੀ ਮੇਰੇ ਆਲ਼ੇ-ਦੁਆਲ਼ੇ ਸਾਹਾਂ ਵਾਂਗ ਵਗਣ ਲੱਗ ਪਈ ਸੀ। ਬੁਖ਼ਾਰ ਵਾਂਗ ਭਖ਼ਦੇ, ਅਪਰੈਲ-ਮਈ ਦੇ ਦਿਨੀਂ, ਪੇਂਡੂ ਲੋਕ ਕਣਕਾਂ ਵੱਢਣ, ਗਹੁਣ, ਛਜਲੀਆਂ ਲਾਉਣ, ਤੇ ਬੋਹਲ਼ ਬਣਾਉਣ ਦੇ ਕਸ਼ਟਮਈ ਤੇ ਲਮਕਵੇਂ ਕਾਰਜ ਵਿੱਚ ਮਸਰੂਫ਼ ਹੋਣ ਕਾਰਨ, ਬਾਪੂ ਦਾ ਕਵੀਸ਼ਰੀ ਜੱਥਾ ਬਿਲਕੁਲ ਵਿਹਲਾ ਹੁੰਦਾ ਸੀ। ਉਸ ਦੇ ਦੋ ਜੋਟੀਦਾਰ, ਚੰਦ ਜੰਡੀ ਤੇ ਰਣਜੀਤ ਸਿੱਧਵਾਂ, ਗਰਮੀਆਂ ਦੇ ਦਿਨੀਂ ਅਕਸਰ ਸਾਡੇ ਪਿੰਡ ਹੀ ਹੁੰਦੇ। ਸਵੇਰ ਤੋਂ ਹੀ ਸਾਡੇ ਵਿਸ਼ਾਲ ਦਲਾਨ ਵਿੱਚ ਮੰਜਿਆਂ ਦੀ ਰੌਣਕ ਜੁੜ ਜਾਂਦੀ। ਸਵੇਰੇ-ਸਵੇਰੇ . . . . Read more >

ਮੇਰੀ ਇਸ ਫੇਰੀ ਦਾ ਸਬੱਬ ਐਡਮਿੰਟਨ ਕਬੱਡੀ ਕੱਪ ਕਰਾਉਣ ਵਾਲੇ ਸੱਜਣਾਂ ਮਿੱਤਰਾਂ ਨੇ ਬਣਾਇਆ ਸੀ। ਉਥੇ ਇੰਦਰਜੀਤ ਸਿੰਘ ਮੁੱਲਾਂਪੁਰ ‘ਦੇਸ਼ ਵਿਦੇਸ਼ ਟਾਈਮਜ਼’ ਨਾਂ ਦਾ ਮੈਗਜ਼ੀਨ ਕੱਢਦਾ ਹੈ। ਉਹ ਬੜਾ ਹਿੰਮਤੀ ਤੇ ਮਿਲਾਪੜਾ ਨੌਜੁਆਨ ਹੈ ਜਿਸ ਨੂੰ ਕਬੱਡੀ ਤੇ ਗਾਇਕੀ ਦੇ ਬੜੇ ਵੱਡੇ ਮੇਲੇ ਕਰਾਉਣ ਦਾ ਤਜਰਬਾ ਹੈ। ਕਬੱਡੀ ਨੂੰ ਐਡਮਿੰਟਨ ਦੀਆਂ ਵਰਲਡ ਮਾਸਟਰ ਖੇਡਾਂ ਵਿੱਚ ਦਰਸ਼ਨੀ ਖੇਡ ਵਜੋਂ ਸ਼ਾਮਲ ਕਰਵਾਉਣ ਦਾ ਸਿਹਰਾ ਉਹਦੇ ਤੇ ਐਡਮਿੰਟਨ ਦੇ ਕਬੱਡੀ ਪ੍ਰੇਮੀਆਂ ਸਿਰ ਹੈ। ਅਗਲੇ ਸਾਲ ਉਹ ਆਪਣੇ ਸ਼ਹਿਰ ਵਿੱਚ ਕਬੱਡੀ ਦਾ . . . . Read more >

1975-76 ਦੀ ਗੱਲ ਹੈ। ਉਹਨੀਂ ਦਿਨੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਣਕ ਦਾ ਨਵਾਂ ਬੀਜ ਡਬਲਯੂ ਐੱਲ 711 ਕੱਢਿਆ ਸੀ। ਉਸ ਬਾਰੇ ਪ੍ਰਚਾਰ ਸੀ ਕਿ ਇਸ ਦੇ ਦਾਣੇ ਮੋਟੇ ਸ਼ਰਬਤੀ ਹਨ ਅਤੇ ਝਾੜ ਪੀਬੀ 18 ਤੇ ਕਲਿਆਣ ਤੋਂ ਵੱਧ ਹੈ। ਕੁਦਰਤੀ ਸੀ ਕਿ ਕਿਸਾਨ ਇਸ ਬੀਜ ਵੱਲ ਖਿੱਚੇ ਗਏ। ਮੈਂ ਉਹ ਬੀਜ ਵੱਡੀ ਮਾਤਰਾ ਵਿੱਚ ਹਾਸਲ ਕਰਨ ਦੀ ਕਲਪਨਾ ਕਰ ਗਿਆ ਜਿਵੇਂ 66-67 ਵਿੱਚ ਬੌਡਿਆਂ ਤੋਂ ਚਕਰ ਨੂੰ ਜਾਂਦੇ ਹੋਏ ਪੀਬੀ 18 ਕਣਕ ਦੇ ਬੀਜ ਦੀ ਕੀਤੀ ਸੀ। ਉਦੋਂ ਮੈਂ ਦਮਦਮਾ ਸਾਹਿਬ ਤੋਂ ਸਾਢੇ ਤਿੰਨ ਕੁਇੰਟਲ ਬੀਜ ਬੱਸ `ਤੇ . . . . Read more >