You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਸੰਸਾਰ ਵਿੱਚ ਸੈਂਕੜੇ ਖੇਡਾਂ ਖੇਡੀਆਂ ਜਾਂਦੀਆਂ ਹਨ। ਕਈ ਖੇਡਾਂ ਕਈ ਕਈ ਮੁਲਕਾਂ ਵਿੱਚ ਮਕਬੂਲ ਹਨ। ਉਹਨਾਂ ਦੇ ਖੇਡ ਮੁਕਾਬਲਿਆਂ ਦਾ ਬਾਕਾਇਦਾ ਸਿਸਟਮ ਹੈ। ਵਿਸ਼ਵ ਪੱਧਰ ਉਤੇ ਖੇਡਾਂ ਤੇ ਖਿਡਾਰੀਆਂ ਨੂੰ ਦੋ ਵਰਗਾਂ ਵਿੱਚ ਵੰਡਿਆ ਗਿਆ ਹੈ। ਇੱਕ ਐਮੇਚਿਓਰ ਯਾਨੀ ਸ਼ੌਕੀਆ ਤੇ ਦੂਜੇ ਪ੍ਰੋਫੈਸ਼ਨਲ ਯਾਨੀ ਪੇਸ਼ਾਵਰ। ਸ਼ੌਕੀਆ ਖਿਡਾਰੀ ਉਹ ਗਿਣੇ ਜਾਂਦੇ ਹਨ ਜਿਹੜੇ ਖੇਡ ਦੇ ਪੈਸੇ ਨਾ ਵੱਟਣ ਤੇ ਕੇਵਲ ਸ਼ੌਕ ਲਈ ਖੇਡਾਂ `ਚ ਭਾਗ ਲੈਣ। ਕੇਵਲ ਮਨੋਰੰਜਨ ਲਈ ਜਾਂ ਐਕਸੇਲੈਂਸ ਹਾਸਲ ਕਰਨ ਲਈ ਖੇਡ ਮੁਕਾਬਲਿਆਂ `ਚ ਜੂਝਣ। ਖੇਡ ਦਾ ਕੋਈ ਇਵਜ਼ਾਨਾ ਨਾ . . . . Read more >

ਇਹ ਮੇਰੀ ਪਹਿਲੀ ‘ਦੇਸ ਵਾਪਸੀ’ ਸੀ। ਦੋ ਸਾਲ ਆਸਟ੍ਰੇਲੀਆ ਰਹਿਣ ਪਿਛੋਂ ਪਹਿਲੀ ਵਾਰ ਦਿੱਲੀ ਦੇ ਅੰਤਰ-ਰਾਸ਼ਟਰੀ ਹਵਾਈ ਅੱਡੇ `ਤੇ ਉਤਰੇ ਸਾਂ। ਭਾਵੇਂ ਕਿ ਰਿਸ਼ਤੇਦਾਰਾਂ ਨੂੰ ਲੈਣ ਅਤੇ ਛੱਡਣ ਵਾਸਤੇ ਅਨੇਕਾਂ ਵਾਰ ਮੈਂ ਏਅਰਪੋਰਟ ਆਇਆ ਸਾਂ ਪਰ ਦੇਸ ਵਾਪਸੀ ਦਾ ਅਨੁਭਵ ਹੰਡਾਉਣ ਦਾ ਇਹ ਮੇਰਾ ਪਹਿਲਾ ਮੌਕਾ ਸੀ। ਮੇਰੇ ਮਾਮਾ ਜੀ ਅਤੇ ਛੋਟਾ ਭਣਵਈਆਂ‎,‎ ਸਾਨੂੰ ਲੈਣ ਵਾਸਤੇ ਆਏ ਸਨ। ਏਅਰਪੋਰਟ ਦੇ ਸ਼ੀਸ਼ਆਂ ਵਿਚਦੀ ਆਪਣਿਆਂ ਨੂੰ ਵੇਖ ਕੇ‎,‎ ਦੋਹਾਂ ਪਾਸਿਆਂ ਤੋਂ ਉਪਰ ਉਠੇ ਤੇ ਜ਼ੋਰ ਜ਼ੋਰ ਦੀ ਹਿਲਦੇ ਹੱਥਾਂ ਦੀਆਂ ਭਾਵਨਾਵਾਂ ਨੂੰ‎,‎ ਸ਼ਬਦਾਂ . . . . Read more >

ਅਮਰੀਕਾ ਮੇਰੇ ਲਈ ਹੁਣ ਚੰਡੀਗੜ੍ਹ ਪਟਿਆਲੇ ਜਾਣ ਵਾਂਗ ਹੈ। ਜਦੋਂ ਤੋਂ ਕੈਨੇਡਾ ਦਾ ਪਰਵਾਸੀ ਬਣਿਆ ਹਾਂ ਸਾਲ `ਚ ਚਾਰ ਪੰਜ ਗੇੜੇ ਅਮਰੀਕਾ ਦੇ ਲੱਗ ਜਾਂਦੇ ਹਨ। ਕਦੇ ਨਿਊਯਾਰਕ, ਕਦੇ ਸਿਆਟਲ, ਕਦੇ ਸ਼ਿਕਾਗੋ ਤੇ ਕਦੇ ਕੈਲੇਫੋਰਨੀਆ। ਕਬੱਡੀ ਮੇਲੇ ਕਰਾਉਣ ਵਾਲੇ ਅਕਸਰ ਸੱਦਦੇ ਰਹਿੰਦੇ ਹਨ। ਉਥੇ ਰਿਸ਼ਤੇਦਾਰ ਵੀ ਹਨ, ਦੋਸਤ ਮਿੱਤਰ ਵੀ ਤੇ ਮੇਰੇ ਪੁਰਾਣੇ ਵਿਦਿਆਰਥੀ ਵੀ ਹਨ। ਖੇਡਾਂ ਰਾਹੀਂ ਜੁੜੇ ਸੱਜਣ ਬੇਲੀ ਤੇ ਮੇਰੀਆਂ ਲਿਖਤਾਂ ਦੇ ਪਾਠਕ ਵੀ ਕਾਫੀ ਹਨ। ਅਮਰੀਕਾ ਜਾਣ ਵੇਲੇ ਲੱਗਦਾ ਹੀ ਨਹੀਂ ਕਿ ਕਿਸੇ ਬਿਗਾਨੇ ਮੁਲਕ . . . . Read more >

ਬਾਅਦ ਦੁਪਹਿਰ ਦਾ ਸੈਸ਼ਨ ਸ਼ੁਰੂ ਹੋਣ ਵਾਲਾ ਸੀ। ਸਤਿਨਾਮ ਮਾਣਕ ਖਿੱਚ ਕੇ ਮੈਨੂੰ ਫਿਰ ਅਗਲੀਆਂ ਕੁਰਸੀਆਂ ‘ਤੇ ਲੈ ਗਿਆ। ਇਸ ਸੈਸ਼ਨ ਦੀ ਕਾਰਵਾਈ ਇਲਿਆਸ ਘੁੰਮਣ ਨੇ ਚਲਾਉਣੀ ਸੀ। ਉਸ ਨੇ ਮੈਨੂੰ ਕਿਹਾ :‘‘ਮੈਂ ਸਦਾਰਤ ਲਈ ਸਟੇਜ ਉੱਤੇ ਬੈਠਣ ਵਾਲੇ ਬੰਦਿਆਂ ‘ਚੋਂ ਸਭ ਤੋਂ ਪਹਿਲਾਂ ਤੁਹਾਨੂੰ ਆਵਾਜ਼ ਮਾਰਨੀ ਹੈ। ਐਥੇ ਹੀ ਰਿਹੋ। ਹੁਣ ਕਿਧਰੇ ਜਾਇਓ ਨਾ।’’ਹੁਣੇ ਹੀ ਕੀਤੇ ਫ਼ੈਸਲੇ ਮੁਤਾਬਕ ਗੱਲ ਦੋਹਾਂ ਮੁਲਕਾਂ ਦੇ ਪੰਜਾਬੀ ਅਦਬ ਬਾਰੇ ਹੋਣੀ ਸੀ। ਭਾਰਤੀ ਪੰਜਾਬੀ ਅਦਬ ਬਾਰੇ ਨਿਰਣੇਜਨਕ ਢੰਗ ਨਾਲ ਗੱਲ ਕਰਨ ਲਈ ਉਸ ਨੇ ਮੈਨੂੰ ਕਿਸੇ . . . . Read more >

ਪਿੰਡ ਵਿੱਚ ਮੇਰੀ ਪਹਿਲੀ ਪਛਾਣ ਬਾਬਾ ਪਾਲਾ ਸਿਓਂ ਦੇ ਪੋਤੇ ਵਜੋਂ ਸੀ। ਜੇ ਮੈਂ ਕੋਈ ਮਾਅਰਕਾ ਮਾਰਦਾ ਤਾਂ ਉਹ ਪਾਲਾ ਸਿਓਂ ਦੇ ਪੋਤੇ ਦਾ ਵੱਜਦਾ। ਮੇਰੇ ਨਾਂ ਨੂੰ ਕੋਈ ਨਹੀਂ ਸੀ ਜਾਣਦਾ। ਮੈਂ ਵੀ ਆਪਣਾ ਨਾਂ ਦੱਸਣ ਦੀ ਥਾਂ ਪਾਲਾ ਸਿਓਂ ਦਾ ਪੋਤਾ ਦੱਸਦਾ। ਸਾਡੇ ਬਾਬੇ ਹੋਰੀਂ ਤਿੰਨ ਭਰਾ ਸਨ। ਵੱਡਾ ਪੋਲ੍ਹਾ ਸਿੰਘ, ਵਿਚਕਾਰਲਾ ਰਤਨ ਸਿੰਘ ਤੇ ਛੋਟਾ ਪਾਲਾ ਸਿੰਘ। ਉਨ੍ਹਾਂ ਦੇ ਪਿਤਾ ਵਰਿਆਮ ਸਿੰਘ ਹੋਰੀਂ ਚਾਰ ਭਾਈ ਸਨ। ਉਨ੍ਹਾਂ ਦੇ ਬਾਪ ਭਗਵਾਨ ਸਿੰਘ ਦਾ ਮੈਨੂੰ ਨਹੀਂ ਪਤਾ ਕਿ ਉਹ ਕਿੰਨੇ ਭਰਾ ਸਨ ਤੇ ਕਿੰਨਿਆਂ ਦੇ ਔਲਾਦ . . . . Read more >

1990 ਦੀ ਅਮਰੀਕਾ ਫੇਰੀ ਸਮੇਂ ਮੈਨੂੰ ਹਾਲੀਵੁੱਡ `ਚ ਯੂਨੀਵਰਸਲ ਸਟੂਡੀਓ ਵੇਖਣ ਦਾ ਮੌਕਾ ਮਿਲਿਆ। ਉਥੇ ਬੜਾ ਕੁੱਝ ਅਦਭੁੱਤ ਤੇ ਹੈਰਾਨ ਕਰਨ ਵਾਲਾ ਸੀ। ਮਸਨੂਈ ਮੀਂਹ, ਸ਼ੂਕਦੀਆਂ ਹਨ੍ਹੇਰੀਆਂ, ਗਰਜਦੇ ਬੱਦਲ ਤੇ ਭੁਚਾਲ ਸਭ ਕੁੱਝ ਸੀ। ਕਿਸੇ ਪਾਸੇ ਕੱਚੇ ਕੋਠੇ ਸਨ ਤੇ ਕਿਸੇ ਪਾਸੇ ਆਲੀਸ਼ਾਨ ਮਹੱਲ। ਵਿਚੇ ਭੂਤਵਾੜੇ ਸਨ ਤੇ ਵਿਚੇ ਵਸਦੀਆਂ ਨਗਰੀਆਂ। ਇੱਕ ਜਗ੍ਹਾ ਪੁਰਾਣੇ ਅਖ਼ਬਾਰ ਸੰਭਾਲੇ ਹੋਏ ਸਨ। ਗਾਈਡ ਕਹਿ ਰਿਹਾ ਸੀ, “ਏਥੇ ਤੁਸੀਂ ਆਪਣੇ ਜਨਮ ਦਿਨ ਦਾ ਅਖ਼ਬਾਰ ਵੇਖ ਸਕਦੇ ਓ।” ਕੁੱਝ ਸੈਲਾਨੀ ਆਪਣੀਆਂ ਜਨਮ ਤਾਰੀਖਾਂ . . . . Read more >

ਮੈਰਾਥਨ ਦੌੜ ਬਤਾਲੀ ਕੁ ਕਿਲੋਮੀਟਰ ਦੀ ਹੁੰਦੀ ਹੈ। ਮੈਨੂੰ ਖੇਡਾਂ ਤੇ ਖਿਡਾਰੀਆਂ ਬਾਰੇ ਲਿਖਦਿਆਂ ਬਤਾਲੀ ਕੁ ਸਾਲ ਹੋ ਚੱਲੇ ਹਨ। ਮੈਰਾਥਨ ਦੌੜਾਕ ਵਾਂਗ ਮੈਂ ਵੀ ਕਦੇ ਹੌਲੀ ਤੇ ਕਦੇ ਤੇਜ਼ ਹੋ ਜਾਂਦਾ ਹਾਂ। 1966 ਤੋਂ ਲਗਾਤਾਰ ਲਿਖੀ ਜਾ ਰਿਹਾਂ। ਜਿਵੇਂ ਮੈਰਾਥਨ ਦੌੜਾਕ ਦੌੜ ਮੁੱਕਣ ਦੇ ਨੇੜੇ ਸਿਰੜ ਨਾਲ ਹੋਰ ਤੇਜ਼ ਦੌੜਨ ਲੱਗਦੇ ਹਨ ਉਵੇਂ ਮੈਂ ਵੀ ਆਪਣੀ ਲਿਖਣ ਦੀ ਚਾਲ ਹੋਰ ਤੇਜ਼ ਕਰ ਦਿੱਤੀ ਹੈ। ਪੰਜ ਛੇ ਸਾਲਾਂ ਤੋਂ ਹਰੇਕ ਸਾਲ ਮੇਰੀ ਨਵੀਂ ਪੁਸਤਕ ਛਪ ਰਹੀ ਹੈ। ਪਿਛਲੇ ਸਾਲ ਦੋ ਛਪੀਆਂ ਸਨ। ‘ਫੇਰੀ ਵਤਨਾਂ ਦੀ’ . . . . Read more >

ਤੁਰਦਾ ਮੈਂ ਕਿਸੇ ਹੋਰ ਥਾਂ ਨੂੰ ਸੀ ਪਹੁੰਚਦਾ ਕਿਸੇ ਹੋਰ ਥਾਂ ਸੀ। ਮਹਿੰਦਰਾ ਕਾਲਜ ਪਟਿਆਲੇ ਤੋਂ ਐੱਮ.ਏ.ਕਰਨ ਚੱਲਿਆ ਮੁਕਤਸਰ ਬੀ.ਐੱਡ ਕਰਨ ਉੱਤਰ ਗਿਆ ਸਾਂ। ਖ਼ਾਲਸਾ ਕਾਲਜ ਅੰਮ੍ਰਿਤਸਰ ਨੂੰ ਚੱਲਿਆ ਤਾਂ ਟਰੱਕ ਵਾਲਾ ਮੈਨੂੰ ਖ਼ਾਲਸਾ ਕਾਲਜ ਦਿੱਲੀ ਲੈ ਗਿਆ। ਫੌਜ `ਚ ਭਰਤੀ ਹੁੰਦਾ ਮੈਂ ਲੈਕਚਰਾਰ ਲੱਗਾ ਤਾਂ ਦਿੱਲੀ ਦੇ ਕਾਲਜ ਦੀ ਨੌਕਰੀ ਛੱਡ ਕੇ ਪਿੰਡ ਢੁੱਡੀਕੇ ਦੇ ਕਾਲਜ ਵਿੱਚ ਆ ਗਿਆ। 1983 ਵਿੱਚ ਗੁਰੂ ਨਾਨਕ ਕਾਲਜ ਮੋਗਾ ਦੀ ਪ੍ਰਿੰਸੀਪਲੀ ਮਿਲੀ ਤਾਂ ਜਵਾਬ ਦੇ ਦਿੱਤਾ ਪਰ 1996 ਵਿੱਚ ਮੁਕੰਦਪੁਰ ਦੇ ਅਮਰਦੀਪ ਸ਼ੇਰਗਿੱਲ . . . . Read more >

ਪ੍ਰੇਮ ਸਿੰਘ ਦੇ ਖ਼ਾਲਸਾ ਸਕੂਲ ਦੇ ਐਨ ਸਾਹਮਣਾ ਇਲਾਕਾ ਉਹੋ ਹੀ ਸੀ ਜਿੱਥੇ ਪ੍ਰੇਮ ਸਿੰਘ ਦਾ ਘਰ ਹੁੰਦਾ ਸੀ। ਮਾਡਲ ਟਾਊਨ ਨਾਂ ਦਾ ਘੁੱਗ ਵੱਸਦਾ ਇਹ ਇਲਾਕਾ ਭਾਵੇਂ ਕਿੰਨਾ ਫੈਲ ਗਿਆ ਸੀ, ਕਿੰਨਾ ਵਧੇਰੇ ਗਹਿ-ਗੱਚ ਵੱਸ ਗਿਆ ਸੀ ਪਰ ਪ੍ਰੇਮ ਸਿੰਘ ਨੂੰ ਵਿਸ਼ਵਾਸ ਸੀ ਕਿ ਸਕੂਲੋਂ ਨਿਕਲਦਿਆਂ ਹੀ ਥੋੜ੍ਹੀ ਵਿੱਥ ਉਤੇ ਬਣਿਆ ਆਪਣਾ ਮਕਾਨ ਉਹ ਪਲ-ਛਿਣ ਵਿਚ ਲੱਭ ਲਵੇਗਾ। ਉਹ ਸਾਡੇ ਅੱਗੇ ਅੱਗੇ ਕਾਹਲੀ ਕਾਹਲੀ ਤੁਰਿਆ ਜਾ ਰਿਹਾ ਸੀ। ਕਿਸੇ ਸਥਾਨਕ ਵਾਸੀ ਨੂੰ ਆਪਣੇ ਘਰ ਦਾ ਅਤਾ-ਪਤਾ ਪੁੱਛਣ ਦੀ ਉਸ ਨੂੰ ਕੋਈ ਲੋੜ ਨਹੀਂ ਸੀ।‘‘ਐਥੇ ਖਾਲੀ ਜਗ੍ਹਾ . . . . Read more >

ਮੇਰੀ ਪਹਿਲੀ ਪੁਸਤਕ ‘ਪੰਜਾਬ ਦੇ ਉੱਘੇ ਖਿਡਾਰੀ’ ਨਵਯੁੱਗ ਪਬਲਿਸ਼ਰਜ਼ ਦਿੱਲੀ ਨੇ ਪ੍ਰਕਾਸ਼ਿਤ ਕੀਤੀ ਸੀ। ਉਸ ਵਿੱਚ ਵੀਹ ਕੁ ਖਿਡਾਰੀਆਂ ਦੇ ਰੇਖਾ ਚਿੱਤਰ ਸਨ ਜੋ ‘ਆਰਸੀ’ ਵਿੱਚ ਛਪੇ ਸਨ। ਉਹ ਕਿਤਾਬ ਬੜੀ ਛੇਤੀ ਵਿਕ ਗਈ ਤੇ ਹੁਣ ਉਹਦੀ ਕੋਈ ਕਾਪੀ ਮੇਰੇ ਪਾਸ ਵੀ ਨਹੀਂ। ਭਾਪਾ ਪ੍ਰੀਤਮ ਸਿੰਘ ਨੇ ਉਹਨੀਂ ਦਿਨੀਂ ਮੈਨੂੰ ਇੱਕ ਹਜ਼ਾਰ ਰੁਪਿਆ ਰਾਇਲਟੀ ਦਾ ਦਿੱਤਾ ਸੀ। 1966 ਤੋਂ ਮੈਂ ‘ਆਰਸੀ’ ਵਿੱਚ ਛਪੇ ਆਪਣੇ ਆਰਟੀਕਲ ਕੱਟ ਕੇ ਸਾਂਭ ਲੈਂਦਾ ਸਾਂ। ਕੁੱਝ ਸਾਲਾਂ ਬਾਅਦ ਮੈਂ ਉਹ ਆਰਟੀਕਲ ਸੋਧ ਕੇ ਲਿਖੇ ਤੇ ਖਰੜਾ . . . . Read more >

ਕਿਥੇ ਮੇਰੀਅਨ ਜੋਨਜ਼ ਤੇ ਕਿਥੇ ਕਬੱਡੀ ਦੇ ਖਿਡਾਰੀ? ਹੈ ਕੋਈ ਜੋੜ? ਹਾਂ ਇੱਕ ਗੱਲੋਂ ਜੋੜ ਹੈ। ਵਿਸ਼ਵ ਪ੍ਰਸਿੱਧ ਅਥਲੀਟ ਮੇਰੀਅਨ ਜੋਨਜ਼ ਪਾਬੰਦੀਸ਼ੁਦਾ ਡਰੱਗ ਸੇਵਨ ਦੀ ਦੋਸ਼ੀ ਪਾਈ ਗਈ ਹੈ ਤੇ ਉਸ ਦੇ ਮੈਡਲ ਵਾਪਸ ਲੈ ਲਏ ਗਏ ਹਨ। ਆਮ ਲੋਕਾਂ ਨੂੰ ਪਤਾ ਹੋਵੇ ਜਾਂ ਨਾ ਪਰ ਇਹ ਸੱਚ ਹੈ ਕਿ ਪੰਜਾਬ ਦੀ ਦੇਸੀ ਖੇਡ ਕਬੱਡੀ ਦੇ ਕਈ ਸਟਾਰ ਖਿਡਾਰੀ ਵਰਜਿਤ ਡਰੱਗਾਂ ਲੈ ਰਹੇ ਹਨ। ਜੇਕਰ ਤੁਰਤ ਕੋਈ ਉਪਾਅ ਨਾ ਕੀਤਾ ਗਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਉਹ ਉਨ੍ਹਾਂ ਨੂੰ ਲੈ ਬਹਿਣਗੀਆਂ। ਉਹਦੀ ਸ਼ੁਰੂਆਤ ਹੋ ਚੁੱਕੀ ਹੈ। ਕਿਸੇ ਖਿਡਾਰੀ ਦੀ ਅਣਿਆਈ . . . . Read more >

ਡਾ. ਜਗਤਾਰ ਦੀ ਡਾਇਰੀ ਉਸ ਦੇ ਪਾਕਿਸਤਾਨੀ ਮਿੱਤਰਾਂ ਦੇ ਟੈਲੀਫੋਨ ਨੰਬਰਾਂ ਨਾਲ ਭਰੀ ਹੋਈ ਸੀ। ਪਹਿਲੇ ਦਿਨ ਸਵੇਰੇ ਉਠਦਿਆਂ ਹੀ ਉਸਨੇ ਟੈਲੀਫੋਨ ਚੁੱਕਿਆ ਤੇ ਲਾਹੌਰ ਦੇ ਸਥਾਨਕ ਤੇ ਨੇੜੇ-ਤੇੜੇ ਦੇ ਮਿੱਤਰਾਂ ਨੂੰ ਆਪਣੇ ਆਉਣ ਦੀ ਖ਼ਬਰ ਦਿੱਤੀ। ਅਗਲੇ ਦਿਨ ਸਵੇਰੇ ਮੈਨੂੰ ਕਹਿਣ ਲੱਗਾ, ‘‘ਸੰਧੂ! ਯਾਰ ਆਹ ਫੋਨ ਫੜਾਈਂ ਜ਼ਰਾ। ਪਾਕਪਟਨ ‘ਚ ਆਪਣਾ ਮਿੱਤਰ ਹੈ ਇਕ ਉਮਰ ਗਨੀ…ਉਹਨੂੰ ਕਹਿੰਦੇ ਆਂ…ਆਪਣੀ ਕਾਰ-ਕੂਰ ਲੈ ਕੇ ਆਵੇ। ਸਾਨੂੰ ਘੁਮਾਵੇ-ਫਿਰਾਵੇ…ਦੋ ਦਿਨ ਲਾਹੌਰ ਵਿਚ…।’’ਹੈਰਾਨੀ ਦੀ ਗੱਲ, ਫੋਨ ਸੁਣਦਿਆਂ ਹੀ ਉਮਰ ਗਨੀ ਤਿਆਰ . . . . Read more >