You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਅੰਦਾਜ਼ਾ ਹੈ ਕਿ ਮੈਂ ਹੁਣ ਤਕ ਦੋ ਲੱਖ ਕਿਲੋਮੀਟਰ ਤੁਰਿਆ ਹੋਵਾਂਗਾ। ਪਰ ਮੈਨੂੰ ਝੋਰਾ ਹੈ ਕਿ ਮੇਰਾ ਕਦੇ ਵੀ ਲਗਾਤਾਰ ਸੌ ਕਿਲੋਮੀਟਰ ਤੁਰਨ ਦਾ ਗੇੜ ਨਹੀਂ ਬਣਿਆ। ਦੁਨੀਆ `ਚ ਲੰਮੀਆਂ ਤੋਂ ਲੰਮੀਆਂ ਤੋਰਾਂ ਤੁਰਨ ਦੇ ਮੁਕਾਬਲੇ ਹੁੰਦੇ ਆ ਰਹੇ ਹਨ। ਮੈਂ ਕਿਸੇ ਮੁਕਾਬਲੇ ਵਿੱਚ ਨਹੀਂ ਪਿਆ। ਉਨ੍ਹਾਂ ਮੁਕਾਬਲਿਆਂ ਬਾਰੇ ਸਿਰਫ਼ ਲਿਖਦਾ ਹੀ ਰਿਹਾਂ। ਮੈਂ ਦਸ ਗਿਆਰਾਂ ਸਾਲ ਦੀ ਉਮਰ ਵਿੱਚ ਜਗਰਾਓਂ ਕਬੱਡੀ ਦਾ ਮੈਚ ਵੇਖਣ ਜਾਣ ਵੇਲੇ ਪੰਤਾਲੀ ਕੁ ਕਿਲੋਮੀਟਰ ਤੁਰਿਆ ਸਾਂ। ਪੰਦਰਾਂ ਸੋਲਾਂ ਸਾਲ ਦੀ ਉਮਰ ਵਿੱਚ ਕਿਲਾ ਰਾਏਪੁਰ . . . . Read more >

ਮੇਰਾ ਪੱਕਾ ਯਕੀਨ ਹੈ ਕਿ ਮੇਰੇ ਵਾਂਗ ਹੀ ਹਰ ਵਿਅਕਤੀ ਨੂੰ ਕਦੇ-ਕਦਾਈਂ ਅਜੀਬੋ-ਗਰੀਬ ‎ਸੁਪਨਿਆਂ ਦੀ ਪ੍ਰੇਸ਼ਾਨੀ `ਚੋਂ ਗੁਜ਼ਰਨਾ ਪੈਂਦਾ ਹੋਵੇਗਾ। ਮੈਨੂੰ ਅਨੇਕਾਂ ਅਜੇਹੇ ਸੁਪਨੇ ਵਾਰ ਵਾਰ ਆਉਂਦੇ ਨੇ ‎ਜਿਨ੍ਹਾਂ `ਚੋਂ ਗੁਜ਼ਰਦਿਆਂ ਮੈਂ ਸਾਹੋ-ਸਾਹ ਅਤੇ ਪਸੀਨੋ-ਪਸੀਨੀ ਹੋ ਜਾਂਦਾ ਹਾਂ। ਕਈਆਂ ਸੁਪਨਿਆਂ `ਚ ‎ਵਰਤਿਆ ਵਰਤਾਰਾ ਏਨਾ ਕਰੂਰ, ਕਮੀਨਾ, ਤੇ ਗਲੀਜ਼ ਹੁੰਦਾ ਹੈ ਕਿ ਅਗਰ ਇਹ ਹਕੀਕਤ ਹੋਵੇ ਤਾਂ ‎ਸੁਪਨਾ ਲੈਣ ਵਾਲਾ ਇਨਸਾਨ ਖੁਦਕੁਸ਼ੀ ਕਰ ਜਾਵੇ। ਵਾਰ ਵਾਰ ਦੁਹਰਾਏ ਜਾਂਦੇ ਇੱਕ ਸੁਪਨੇ `ਚ ਮੇਰਾ ਬਾਪ ਇੱਕ ਸ਼ਮਸ਼ਾਨਘਾਟ `ਚ ਮੁਰਦਾ . . . . Read more >

ਵੱਡਾ ਸਾਰਾ ਘਰ। ਪਾਰਕਿੰਗ ਵਿਚ ਨਵੀਨਤਮ ਮਾਡਲ ਦੀਆਂ ਕਾਰਾਂ। ਹਰ ਸੁੱਖ-ਸਹੂਲਤਾਂ ਨਾਲ ਭਰਿਆ ਹੋਇਆ ਘਰ। ਮੀਆਂ-ਬੀਵੀ ਦੋਵੇਂ ਦੋਹਰੀਆਂ-ਤੀਹਰੀਆਂ ਸ਼ਿਫਟਾਂ ਲਾਉਂਦੇ। ਪੈਸੇ ਇਕੱਠੇ ਕਰਨ ਦੀ ਦੌੜ `ਚ ਇੰਨੇ ਮਸਰੂਫ ਕਿ ਬੱਚਿਆਂ ਦੀਆਂ ਮਾਨਸਿਕ ਤੇ ਸਰੀਰਕ ਲੋੜਾਂ ਤੋਂ ਬੇਖਬਰ। ਦਾਦੇ-ਦਾਦੀ ਕੋਲ ਰਹਿੰਦੇ ਬੱਚੇ‎,‎ ਕੰਪਿਊਟਰ ਤੇ ਟੀ਼ ਵੀ ਦੁਆਲੇ ਆਪਣੀ ਹੀ ਦੁਨੀਆਂ ਵਿਚ ਗੁੰਮ-ਸੁੰਮ। ਸਕੂਲ ਕਦੋਂ ਜਾਂਦੇ‎,‎ ਕਿਸ ਕਲਾਸ ਵਿਚ ਪੜ੍ਹਦੇ‎,‎ ਕਿਹੜੇ ਉਹਨਾਂ ਦੇ ਦੋਸਤ‎,‎ ਕਿਸ ਤਰ੍ਹਾਂ ਦੀ ਸੰਗਤ ਵਿਚ ਉਹ ਵਿਚਰਦੇ‎,‎ ਕੀ ਖਾਂਦੇ‎,‎ ਕੀ . . . . Read more >

ਸਿਆਟਲ ਦਾ ਖੇਡ ਮੇਲਾ 28 ਤੇ 29 ਜੁਲਾਈ 2007 ਨੂੰ ਭਰਨਾ ਸੀ। ਮੇਲਾ ਕਮੇਟੀ ਨੇ ਇਸ ਦੀ ਕਾਫੀ ਮਸ਼ਹੂਰੀ ਕੀਤੀ ਸੀ। ਅਖ਼ਬਾਰਾਂ ਤੇ ਰਸਾਲਿਆਂ ਵਿੱਚ ਇਸ਼ਤਿਹਾਰ ਛਪੇ ਸਨ ਤੇ ਰੇਡੀਓ ਰਾਹੀਂ ਵੀ ਪਰਚਾਰ ਕੀਤਾ ਗਿਆ ਸੀ। ਇਸ ਵਾਰ ਦੇ ਖੇਡ ਮੇਲੇ ਦੀ ਵਿਸ਼ੇਸ਼ ਗੱਲ ਇਹ ਸੀ ਕਿ ਅੱਡੋ ਅੱਡ ਖੇਡ ਮੇਲੇ ਕਰਾਉਣ ਦੀ ਥਾਂ ਐਤਕੀਂ ਸਾਰੇ ਸਿਆਟਲੀਏ ਰਲ ਕੇ ਇਕੋ ਸਾਂਝਾ ਮੇਲਾ ਮਨਾ ਰਹੇ ਸਨ। ਏਕੇ ਵਿੱਚ ਬੜੀ ਬਰਕਤ ਹੁੰਦੀ ਹੈ ਜਿਸ ਨਾਲ ਫੰਡ `ਕੱਠਾ ਕਰਨਾ ਪਹਿਲਾਂ ਨਾਲੋਂ ਸੁਖਾਲਾ ਹੋ ਗਿਆ ਸੀ। ਦਰਸ਼ਕ ਵੀ ਬਿਨਾਂ ਕਿਸੇ ਨਿੰਦ ਵਿਚਾਰ . . . . Read more >

ਅੰਦਰਲੇ ਹਾਲ ਵਿਚ ਲਗਪਗ ਸਾਰੀਆਂ ਕੁਰਸੀਆਂ ਭਰ ਚੁੱਕੀਆਂ ਸਨ। ਮੁੱਖ ਬੁਲਾਰੇ ਵੀ ਮੰਚ ਉੱਤੇ ਬੈਠ ਚੁੱਕੇ ਸਨ। ਬਾਹਰਲੇ ਹਾਲ ਵਿਚ ਸੱਜੇ ਪਾਸੇ ਬੁੱਕ ਸਟਾਲ ਸਨ ਤੇ ਖੱਬੇ ਅੱਧ ਵਿਚ ਡੱਠੀਆਂ ਕੁਰਸੀਆਂ ਸਾਹਮਣੇ ਟੀ.ਵੀ. ਪਏ ਹੋਏ ਸਨ ਜਿਨ੍ਹਾਂ ਦੀ ਸਕਰੀਨ ‘ਤੇ ਅੰਦਰਲੇ  ਹਾਲ ਦੀ ਕਾਰਵਾਈ ਨਾਲ ਦੇ ਨਾਲ ਦਿਸਣੀ ਸੀ। ਅੰਦਰਲੇ ਹਾਲ ਵਿਚ ਵੜ ਕੇ ਮੈਂ ਤੇ ਜਗਤਾਰ ਪਿਛਲੀਆਂ ਕਤਾਰਾਂ ‘ਚ ਖ਼ਾਲੀ ਥਾਂ ਲੱਭ ਕੇ ਬੈਠਣ ਲਈ ਅਹੁਲ ਹੀ ਰਹੇ ਸਾਂ ਕਿ ਅੱਗੋਂ ਸਤਿਨਾਮ ਮਾਣਕ ਨੇ ਖੜੋ ਕੇ ਆਵਾਜ਼ ਮਾਰੀ, ‘‘ਸੰਧੂ ਯਾਰ! ਐਥੇ ਅੱਗੇ ਆਵੋ। ਪਿੱਛੇ ਕਿਉਂ ਬੈਠੀ ਜਾਂਦੇ . . . . Read more >

ਮੇਰੀ ਪਹਿਲੀ ਪੁਸਤਕ ‘ਪੰਜਾਬ ਦੇ ਉੱਘੇ ਖਿਡਾਰੀ’ ਨਵਯੁੱਗ ਪਬਲਿਸ਼ਰਜ਼ ਦਿੱਲੀ ਨੇ ਪ੍ਰਕਾਸ਼ਿਤ ਕੀਤੀ ਸੀ। ਉਸ ਵਿੱਚ ਵੀਹ ਕੁ ਖਿਡਾਰੀਆਂ ਦੇ ਰੇਖਾ ਚਿੱਤਰ ਸਨ ਜੋ ‘ਆਰਸੀ’ ਵਿੱਚ ਛਪੇ ਸਨ। ਉਹ ਕਿਤਾਬ ਬੜੀ ਛੇਤੀ ਵਿਕ ਗਈ ਤੇ ਹੁਣ ਉਹਦੀ ਕੋਈ ਕਾਪੀ ਮੇਰੇ ਪਾਸ ਵੀ ਨਹੀਂ। ਭਾਪਾ ਪ੍ਰੀਤਮ ਸਿੰਘ ਨੇ ਉਹਨੀਂ ਦਿਨੀਂ ਮੈਨੂੰ ਇੱਕ ਹਜ਼ਾਰ ਰੁਪਿਆ ਰਾਇਲਟੀ ਦਾ ਦਿੱਤਾ ਸੀ। 1966 ਤੋਂ ਮੈਂ ‘ਆਰਸੀ’ ਵਿੱਚ ਛਪੇ ਆਪਣੇ ਆਰਟੀਕਲ ਕੱਟ ਕੇ ਸਾਂਭ ਲੈਂਦਾ ਸਾਂ। ਕੁੱਝ ਸਾਲਾਂ ਬਾਅਦ ਮੈਂ ਉਹ ਆਰਟੀਕਲ ਸੋਧ ਕੇ ਲਿਖੇ ਤੇ ਖਰੜਾ . . . . Read more >

ਉਹ ਬੰਦੇ ਕਿਸਮਤ ਵਾਲੇ ਕਹੇ ਜਾ ਸਕਦੇ ਹਨ ਜਿਹੜੇ ਪੰਜਾਬ ਦੇ ਦਹਿਸ਼ਤੀ ਦੌਰ `ਚ ਬਚੇ ਰਹੇ। ਉਹਨਾਂ ਦਿਨਾਂ `ਚ ਮੌਤ ਦਾ ਕੋਈ ਵਿਸਾਹ ਨਹੀਂ ਸੀ। ਬੰਦੇ ਚੰਗੇ ਭਲੇ ਘਰੋਂ ਜਾਂਦੇ ਤੇ ਓਦੋਂ ਈ ਪਤਾ ਲੱਗਦਾ ਜਦੋਂ ਮਰ ਗਿਆਂ ਦੀ ਖ਼ਬਰ ਆ ਜਾਂਦੀ। ਕਿਸੇ ਨੂੰ ਬੱਸ `ਚੋਂ ਲਾਹ ਕੇ ਮਾਰ ਦਿੱਤਾ ਗਿਆ ਹੁੰਦਾ ਤੇ ਕਿਸੇ ਦਾ ਝੂਠਾ ਪੁਲਿਸ ਮੁਕਾਬਲਾ ਬਣਾ ਦਿੱਤਾ ਜਾਂਦਾ। ਜੇ ਕਿਤੇ ਮੈਨੂੰ ਲਿਖੀ ਚਿੱਠੀ ਸੱਚਮੁੱਚ ਹੀ ਇਨਾਮੀ ਖਾੜਕੂ ਜਰਨੈਲ ਸਿੰਘ ਹਲਵਾਰਾ ਦੀ ਹੁੰਦੀ ਤਾਂ ਮੇਰਾ ਵੀ ਕੀ ਭਰੋਸਾ ਸੀ? ਚਿੱਠੀ ਲਿਖਣ ਵਾਲੇ ਨੇ ਐਸਾ ਪਲਾਟ ਗੁੰਦਿਆ . . . . Read more >

ਮੈਂ ਜਦੋਂ ਮੁਕੰਦਪੁਰ ਗਿਆ ਤਾਂ ਮਨ `ਚ ਕਈ ਤੌਖਲੇ ਸਨ। ਮੈਨੂੰ ਪੈਸੇ ਧੇਲੇ ਦਾ ਹਿਸਾਬ ਕਿਤਾਬ ਨਹੀਂ ਸੀ ਆਉਂਦਾ। ਮੈਂ ਇਸ ਨੂੰ ਬਾਣੀਆਂ ਦੇ ਕਰਨ ਵਾਲਾ ਮਹਾਜਨੀ ਕੰਮ ਸਮਝਦਾ ਸਾਂ। ਇਸੇ ਕਰਕੇ ਮੈਂ ਢੁੱਡੀਕੇ ਕਾਲਜ ਵਿੱਚ ਬਰਸਰ ਨਹੀਂ ਸਾਂ ਬਣਿਆ। ਪਰ ਪ੍ਰਿੰਸੀਪਲੀ ਕਰਦਿਆਂ ਤਾਂ ਨਿੱਤ ਹੀ ਬਿੱਲਾਂ ਨਾਲ ਵਾਹ ਪੈਣਾ ਸੀ। ਮੈਨੂੰ ਘਰ ਦਿਆਂ ਨੇ ਸਾਵਧਾਨ ਕੀਤਾ ਸੀ, “ਹੋਰ ਨਾ ਕਿਤੇ ਗ਼ਲਤ ਥਾਂ ਦਸਖ਼ਤ ਕਰ ਬੈਠੀਂ ਤੇ ਪਿੱਛੋਂ ਤਰੀਕਾਂ ਭੁਗਤਦਾ ਰਹੀਂ।” ਮੈਨੂੰ ਬਜਟਾਂ, ਸੈਂਕਸ਼ਨਾਂ, ਕੁਟੇਸ਼ਨਾਂ, ਆਰਡਰਾਂ ਤੇ ਬਿੱਲਾਂ . . . . Read more >

ਮੇਰੇ ਘਰ ਦਿਆਂ ਦੇ ਖ਼ਾਬ ਖਿਆਲ `ਚ ਵੀ ਨਹੀਂ ਸੀ ਕਿ ਮੈਂ ਰਾਜਧਾਨੀ ਦਿੱਲੀ ਦੇ ਕਾਲਜ ਵਿੱਚ ਪੜ੍ਹਾਂਗਾ। ਦਿੱਲੀ ਤੋਂ ਮੁੜ ਕੇ ਜਦੋਂ ਮੈਂ ਸਾਰੀ ਕਹਾਣੀ ਸੁਣਾਈ ਤਾਂ ਉਹ ਬੜੇ ਹੈਰਾਨ ਹੋਏ। ਪੁੱਛਣ ਲੱਗੇ, “ਦਿੱਲੀ ਦੀ ਪੜ੍ਹਾਈ ਦਾ ਖਰਚ ਕਿੰਨਾ ਕੁ ਆਊ?” ਮੈਂ ਕਿਹਾ, “ਉਹ ਕਹਿੰਦੇ ਸੀ ਕਿ ਬਹੁਤਾ ਨੀ ਆਉਣਾ। ਫੇਰ ਵੀ ਸਾਲ ਦਾ ਦੋ ਕੁ ਹਜ਼ਾਰ ਤਾਂ ਆ ਈ ਜਾਊ।”ਉਨ੍ਹਾਂ ਦਿਨਾਂ `ਚ ਦੋ ਹਜ਼ਾਰ ਵੀ ਵੱਡੀ ਰਕਮ ਸੀ। ਪਹਿਲਾਂ ਬੀ.ਐੱਡ.ਕਰਨ ਉਤੇ ਵੀ ਦੋ ਢਾਈ ਹਜ਼ਾਰ ਲੱਗ ਚੁੱਕਾ ਸੀ। ਏਨੇ ਪੈਸਿਆਂ ਨਾਲ ਦੋ ਕਿੱਲੇ ਜ਼ਮੀਨ ਖਰੀਦੀ ਜਾ ਸਕਦੀ ਸੀ। . . . . Read more >

ਇਹ ਮੇਰੀ ਪਹਿਲੀ ‘ਦੇਸ ਵਾਪਸੀ’ ਸੀ। ਦੋ ਸਾਲ ਆਸਟ੍ਰੇਲੀਆ ਰਹਿਣ ਪਿਛੋਂ ਪਹਿਲੀ ਵਾਰ ਦਿੱਲੀ ਦੇ ਅੰਤਰ-ਰਾਸ਼ਟਰੀ ਹਵਾਈ ਅੱਡੇ `ਤੇ ਉਤਰੇ ਸਾਂ। ਭਾਵੇਂ ਕਿ ਰਿਸ਼ਤੇਦਾਰਾਂ ਨੂੰ ਲੈਣ ਅਤੇ ਛੱਡਣ ਵਾਸਤੇ ਅਨੇਕਾਂ ਵਾਰ ਮੈਂ ਏਅਰਪੋਰਟ ਆਇਆ ਸਾਂ ਪਰ ਦੇਸ ਵਾਪਸੀ ਦਾ ਅਨੁਭਵ ਹੰਡਾਉਣ ਦਾ ਇਹ ਮੇਰਾ ਪਹਿਲਾ ਮੌਕਾ ਸੀ। ਮੇਰੇ ਮਾਮਾ ਜੀ ਅਤੇ ਛੋਟਾ ਭਣਵਈਆਂ‎,‎ ਸਾਨੂੰ ਲੈਣ ਵਾਸਤੇ ਆਏ ਸਨ। ਏਅਰਪੋਰਟ ਦੇ ਸ਼ੀਸ਼ਆਂ ਵਿਚਦੀ ਆਪਣਿਆਂ ਨੂੰ ਵੇਖ ਕੇ‎,‎ ਦੋਹਾਂ ਪਾਸਿਆਂ ਤੋਂ ਉਪਰ ਉਠੇ ਤੇ ਜ਼ੋਰ ਜ਼ੋਰ ਦੀ ਹਿਲਦੇ ਹੱਥਾਂ ਦੀਆਂ ਭਾਵਨਾਵਾਂ ਨੂੰ‎,‎ ਸ਼ਬਦਾਂ . . . . Read more >

ਅਗਲੀ ਸਵੇਰ ਚਾਹ ਅਤੇ ਪਰਾਉਠਿਆਂ ਤੋਂ ਵਿਹਲੇ ਹੋਣ ਬਾਅਦ, ਸਾਨੂੰ ਤਿੰਨਾਂ ਭਰਾਵਾਂ ਨੂੰ ਬਾਪੂ ਦੇ ‘ਦਰਬਾਰ’ ‘ਚ ਹਾਜ਼ਰ ਹੋਣ ਦਾ ਹੁਕਮ ਹੋਇਆ। ਉਹ ਰੇਡੀਓ ਵਾਲੇ ਕਮਰੇ ‘ਚ ਫ਼ਰਸ਼ ‘ਤੇ ਵਿਛੀ ਇੱਕ ਪੁਰਾਣੀ ਦਰੀ ਉੱਤੇ ਚੌਂਕੜਾ ਮਾਰੀ, ਇੱਕ ਅਖ਼ਬਾਰ ਦੇ ਕਾਲਮਾਂ ‘ਚ ਗੁਆਚਿਆ ਹੋਇਆ ਸੀ। ਉਸ ਦੇ ਚਿਹਰੇ ‘ਚ ਨਾ ਕਸੇਵਾਂ ਸੀ, ਨਾ ਹੀ ਢਿੱਲ਼ਕ, ਤੇ ਨਾ ਹੀ ਖੇੜਾ! ਬਾਲੜੇ ਜੇਹੇ ਮੇਰੇ ਕੰਬਦੇ ਹੱਥ ਇੱਕ ਦੂਜੇ ਨੂੰ ਪਲ਼ੋਸਣ ਲੱਗੇ। ਭਾਵੇਂ ਪਹਿਲੀ ਸ਼ਾਮ, ਸਾਡੇ ਤਿੰਨਾਂ ਭਰਾਵਾਂ ਵੱਲੋਂ ਗਾਈ ਕਵੀਸ਼ਰੀ ਨੇ ਬਾਪੂ ਦੇ ਬੁੱਲ੍ਹਾਂ ‘ਚ ਮੁਸਕਾਨਾਂ ਉਗਾਅ ਦਿੱਤੀਆਂ . . . . Read more >

ਕਦ ਟਲਣ ਵਾਲ਼ੇ ਹਾਂ ਅਸੀਂ‎,‎ ਚੱਲੇ ਹੋ ਟਾਲ਼ ਕੇ। ਚੱਲੇ ਕਿਧਰ ਨੂੰ ਹੋ ਤੁਸੀਂ‎,‎ ਸੁਪਨੇ ਦਿਖਾਲ਼ ਕੇ। ਬਖਸ਼ੀ ਨਾ ਦਾਤ ਰੱਬ ਨੇ‎,‎ ਗਾ ਗਾ ਕੇ ਲਿਖਣ ਦੀ‎,‎ ਮੈਂ ਪਾਲ਼ਿਆ ਹੁਨਰ ਮਸਾਂ‎,‎ ਸੌ ਜਫਰ ਜਾਲ਼ ਕੇ। ਪੜ੍ਹਕੇ ਪਛਾਣ ਲੈਣ ਗੇ‎,‎ ਤੇਰਾ ਮੁਹਾਂਦਰਾ‎,‎ ਗਜ਼ਲਾਂ `ਚ ਨਾਕਸ਼ ਮੈਂ ਤਿਰੇ‎,‎ ਚੱਲਿਆਂ ਸੰਭਾਲ ਕੇ। ਢਹਿੰਦੀ ਕਲਾ ਨੂੰ ਛੱਡ‎,‎ ਬਲ ਧਾਰ ਲੈ ਮਨਾ‎,‎ ਪਾਇੰਗਾ ਮੰਜ਼ਲਾਂ ਕਿਵੇਂ‎,‎ ਲੱਤਾਂ ਨਿਸਾਲ ਕੇ। ਧਰਤੀ `ਤੇ ਡਿਗਣ ਨਾ ਦਵੇ‎,‎ ਸਾਗਰ ਕਮਾਲ ਹੈ‎,‎ ਸੂਰਜ ਦੀ ਗੇਂਦ ਬੋਚਦਾ‎,‎ ਹੈ ਇਓਂ ਉਛਾਲ . . . . Read more >