You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

34-35 ਵਰ੍ਹੇ ਕੈਨਡਾ `ਚ ਰਹਿੰਦਿਆਂ ਮੈਂ ਕਦੇ ਵੀ ਸਾਈਕਲ ਦੀ ਸਵਾਰੀ ਨਹੀਂ ਕੀਤੀ, ਮਗਰ ਸਾਈਕਲਾਂ ਦੇ ਸੁਪਨਿਆਂ ਦੀ ਸਵਾਰੀ ਮੇਰੀ ਨੀਂਦਰ ਅੱਜ ਵੀ ਕਰਦੀ ਰਹਿੰਦੀ ਹੈ। ਕਦੀ ਮੈਂ ਆਪਣੇ ਵੱਡੇ ਭਰਾ ਬਲਵੰਤ ਦੇ ਸਾਈਕਲ ਦੇ ਪਿੱਛੇ ਬੈਠਾ ਹੁੰਦਾ ਹਾਂ ਤੇ ਕਦੇ ਪੰਕਚਰ ਹੋਏ ਚੱਕਿਆਂ ਲਈ ਮੈਂ ਸਾਈਕਲ-ਮੁਰੰਮਤੀ ਦੁਕਾਨਾਂ ਲਭਦਾ ਫਿਰਦਾ ਹੁੰਦਾ ਹਾਂ। ਕਦੇ ਮੇਰੇ ਸਾਈਕਲ ਦੀ ਚੇਨ ਟੁੱਟ ਜਾਂਦੀ ਹੈ ਤੇ ਕਦੇ ਕਿਸੇ ਸਾਈਕਲ-ਸਟੈਂਡ `ਤੇ ਖਲ੍ਹਿਆਰਿਆ ਮੇਰਾ ਸਾਈਕਲ, ਮੈਨੂੰ ਲਭਦਾ ਹੀ ਨਹੀਂ। ਚੱਕਿਆਂ ਦੀਆਂ ਤਾਰਾਂ ਦਾ ਟੁੱਟਣਾ ਤਾਂ ਮੇਰੇ ਸੁਪਨਿਆਂ . . . . Read more >

ਸਿਆਟਲ ਦਾ ਖੇਡ ਮੇਲਾ 28 ਤੇ 29 ਜੁਲਾਈ 2007 ਨੂੰ ਭਰਨਾ ਸੀ। ਮੇਲਾ ਕਮੇਟੀ ਨੇ ਇਸ ਦੀ ਕਾਫੀ ਮਸ਼ਹੂਰੀ ਕੀਤੀ ਸੀ। ਅਖ਼ਬਾਰਾਂ ਤੇ ਰਸਾਲਿਆਂ ਵਿੱਚ ਇਸ਼ਤਿਹਾਰ ਛਪੇ ਸਨ ਤੇ ਰੇਡੀਓ ਰਾਹੀਂ ਵੀ ਪਰਚਾਰ ਕੀਤਾ ਗਿਆ ਸੀ। ਇਸ ਵਾਰ ਦੇ ਖੇਡ ਮੇਲੇ ਦੀ ਵਿਸ਼ੇਸ਼ ਗੱਲ ਇਹ ਸੀ ਕਿ ਅੱਡੋ ਅੱਡ ਖੇਡ ਮੇਲੇ ਕਰਾਉਣ ਦੀ ਥਾਂ ਐਤਕੀਂ ਸਾਰੇ ਸਿਆਟਲੀਏ ਰਲ ਕੇ ਇਕੋ ਸਾਂਝਾ ਮੇਲਾ ਮਨਾ ਰਹੇ ਸਨ। ਏਕੇ ਵਿੱਚ ਬੜੀ ਬਰਕਤ ਹੁੰਦੀ ਹੈ ਜਿਸ ਨਾਲ ਫੰਡ `ਕੱਠਾ ਕਰਨਾ ਪਹਿਲਾਂ ਨਾਲੋਂ ਸੁਖਾਲਾ ਹੋ ਗਿਆ ਸੀ। ਦਰਸ਼ਕ ਵੀ ਬਿਨਾਂ ਕਿਸੇ ਨਿੰਦ ਵਿਚਾਰ . . . . Read more >

ਮੇਰੀ ਪਹਿਲੀ ਪੁਸਤਕ ‘ਪੰਜਾਬ ਦੇ ਉੱਘੇ ਖਿਡਾਰੀ’ ਨਵਯੁੱਗ ਪਬਲਿਸ਼ਰਜ਼ ਦਿੱਲੀ ਨੇ ਪ੍ਰਕਾਸ਼ਿਤ ਕੀਤੀ ਸੀ। ਉਸ ਵਿੱਚ ਵੀਹ ਕੁ ਖਿਡਾਰੀਆਂ ਦੇ ਰੇਖਾ ਚਿੱਤਰ ਸਨ ਜੋ ‘ਆਰਸੀ’ ਵਿੱਚ ਛਪੇ ਸਨ। ਉਹ ਕਿਤਾਬ ਬੜੀ ਛੇਤੀ ਵਿਕ ਗਈ ਤੇ ਹੁਣ ਉਹਦੀ ਕੋਈ ਕਾਪੀ ਮੇਰੇ ਪਾਸ ਵੀ ਨਹੀਂ। ਭਾਪਾ ਪ੍ਰੀਤਮ ਸਿੰਘ ਨੇ ਉਹਨੀਂ ਦਿਨੀਂ ਮੈਨੂੰ ਇੱਕ ਹਜ਼ਾਰ ਰੁਪਿਆ ਰਾਇਲਟੀ ਦਾ ਦਿੱਤਾ ਸੀ। 1966 ਤੋਂ ਮੈਂ ‘ਆਰਸੀ’ ਵਿੱਚ ਛਪੇ ਆਪਣੇ ਆਰਟੀਕਲ ਕੱਟ ਕੇ ਸਾਂਭ ਲੈਂਦਾ ਸਾਂ। ਕੁੱਝ ਸਾਲਾਂ ਬਾਅਦ ਮੈਂ ਉਹ ਆਰਟੀਕਲ ਸੋਧ ਕੇ ਲਿਖੇ ਤੇ ਖਰੜਾ . . . . Read more >

ਪੰਜਾਬੀ ਜਿੰਨੇ ਚਾਅ ਨਾਲ ਮੇਲੇ ਵੇਖਦੇ ਹਨ ਉਨੇ ਹੀ ਚਾਅ ਨਾਲ ਖੇਡਾਂ ਖੇਡਦੇ ਹਨ। ਪੰਜਾਬ ਸਦਾ ਦਿਲਾਂ ਦੇ ਰਾਠ ਤੇ ਨਰੋਏ ਜੁੱਸਿਆਂ ਵਾਲੇ ਲੋਕਾਂ ਨੂੰ ਜਨਮ ਦਿੰਦਾ ਰਿਹਾ ਹੈ। ਮੁੱਢ ਕਦੀਮ ਤੋਂ ਏਥੇ ਸਰੀਰਕ ਕਰਤਬਾਂ ਦੀ ਗੱਲ ਹੁੰਦੀ ਆਈ ਹੈ। ਸਾਡੀਆਂ ਮਿਥਿਹਾਸਕ ਕਥਾਵਾਂ ਵਿੱਚ ਉਨ੍ਹਾਂ ਬਲੀ ਲੋਕਾਂ ਦਾ ਜ਼ਿਕਰ ਆਉਂਦਾ ਹੈ ਜਿਹੜੇ ਗੋਡਾ ਮਾਰ ਕੇ ਧਰਤੀ `ਚੋਂ ਪਾਣੀ ਕੱਢ ਦਿੰਦੇ ਸਨ ਤੇ ਚੰਦ ਸੂਰਜ ਨਾਲ ਘੁਲਦੇ ਸਨ। ਉਹਨਾਂ ਦੇ ਅਸਮਾਨਾਂ `ਚ ਵਗਾਹੇ ਹਾਥੀ ਅਜੇ ਤਕ ਨਹੀਂ ਮੁੜੇ! ਪੰਜਾਬ ਰਿਸ਼ੀਆਂ ਮੁਨੀਆਂ, ਗੁਰੂਆਂ ਪੀਰਾਂ, . . . . Read more >

ਮੱਲ੍ਹੇ ਦੇ ਸਕੂਲ `ਚੋਂ ਹਟ ਕੇ ਸੱਤਵੀਂ `ਚ ਮੈਂ ਫਾਜ਼ਿਲਕਾ ਦੇ ਡੀ.ਏ.ਵੀ.ਹਾਈ ਸਕੂਲ ਵਿੱਚ ਪੜ੍ਹਨ ਜਾ ਲੱਗਾ। ਮੇਰੀ ਭੂਆ ਸੁਜਾਨ ਕੌਰ ਫਾਜ਼ਿਲਕਾ ਕੋਲ ਪਿੰਡ ਕੋਠੇ ਵਿਆਹੀ ਹੋਈ ਸੀ। ਨਾ ਉਹਦੇ ਸੱਸ ਸਹੁਰਾ ਸਨ ਤੇ ਨਾ ਕੋਈ ਦਰਾਣੀ ਜਠਾਣੀ ਸੀ। ਵੱਡੇ ਘਰ `ਚ ਉਹਦਾ `ਕੱਲੀ ਦਾ ਜੀਅ ਨਹੀਂ ਸੀ ਲੱਗਦਾ ਤੇ ਉਹ ਮੈਨੂੰ ਆਪਣੇ ਕੋਲ ਪੜ੍ਹਨ ਲਈ ਕਹਿੰਦੀ ਰਹਿੰਦੀ ਸੀ। ਕਹਿੰਦੀ ਸੀ ਕਿ ਸ਼ਹਿਰ ਦੀ ਪੜ੍ਹਾਈ ਪਿੰਡਾਂ ਨਾਲੋਂ ਚੰਗੀ ਹੁੰਦੀ ਹੈ। ਉਹ ਮੈਨੂੰ ਸ਼ਹਿਰ ਦੇ ਬੱਤੇ ਪੀਣ ਦਾ ਵੀ ਲਾਲਚ ਦਿੰਦੀ ਸੀ। ਫੁੱਫੜ ਹੀਰਾ ਸਿੰਘ ਵੀ ਕਹਿ ਚੁੱਕਾ ਸੀ . . . . Read more >

ਮੈਂ ਜਦੋਂ ਮੁਕੰਦਪੁਰ ਗਿਆ ਤਾਂ ਮਨ `ਚ ਕਈ ਤੌਖਲੇ ਸਨ। ਮੈਨੂੰ ਪੈਸੇ ਧੇਲੇ ਦਾ ਹਿਸਾਬ ਕਿਤਾਬ ਨਹੀਂ ਸੀ ਆਉਂਦਾ। ਮੈਂ ਇਸ ਨੂੰ ਬਾਣੀਆਂ ਦੇ ਕਰਨ ਵਾਲਾ ਮਹਾਜਨੀ ਕੰਮ ਸਮਝਦਾ ਸਾਂ। ਇਸੇ ਕਰਕੇ ਮੈਂ ਢੁੱਡੀਕੇ ਕਾਲਜ ਵਿੱਚ ਬਰਸਰ ਨਹੀਂ ਸਾਂ ਬਣਿਆ। ਪਰ ਪ੍ਰਿੰਸੀਪਲੀ ਕਰਦਿਆਂ ਤਾਂ ਨਿੱਤ ਹੀ ਬਿੱਲਾਂ ਨਾਲ ਵਾਹ ਪੈਣਾ ਸੀ। ਮੈਨੂੰ ਘਰ ਦਿਆਂ ਨੇ ਸਾਵਧਾਨ ਕੀਤਾ ਸੀ, “ਹੋਰ ਨਾ ਕਿਤੇ ਗ਼ਲਤ ਥਾਂ ਦਸਖ਼ਤ ਕਰ ਬੈਠੀਂ ਤੇ ਪਿੱਛੋਂ ਤਰੀਕਾਂ ਭੁਗਤਦਾ ਰਹੀਂ।” ਮੈਨੂੰ ਬਜਟਾਂ, ਸੈਂਕਸ਼ਨਾਂ, ਕੁਟੇਸ਼ਨਾਂ, ਆਰਡਰਾਂ ਤੇ ਬਿੱਲਾਂ . . . . Read more >

ਆਜ਼ਾਦੀ ਸਾਨੂੰ ਨਹੀਂ‎,‎ ਉਨ੍ਹਾਂ ਨੂੰ ਮਿਲ਼ੀ ਸੀ‎,‎ ਲੁੱਟਾਂ ਖੋਹਾਂ ਕਰਨ ਲਈ‎,‎ ਘਪਲੇ ਘੁਟਾਲੇ‎,‎ ਬਲਾਤਕਾਰ‎,‎ ਤੇ ਕਤਲ ਕਰਨ ਲਈ। ਗਣਤੰਤਰ ਦਿਵਸ ਵੀ‎,‎ ਉਨ੍ਹਾਂ ਦੇ ਲੇਖੇ ਹੈ। ਉਸ ਪੋਥੀ ਦੇ ਕਾਇਦੇ ਕਾਨੂੰਨ‎,‎ ਸਾਡੇ ਲਈ ਹਨ। ਸਜਾਵਾਂ ਸਾਡੇ ਲਈ‎,‎ ਜਰਮਾਨੇ ਸਾਡੇ ਲਈ‎,‎ ਫਾਹੇ ਸਾਡੇ ਲਈ। ਉਹ ਸਭ ਕੁੱਝ ਕਰਕੇ ਵੀ‎,‎ ਉਸ ਪੋਥੀ ਦੀ‎,‎ ਕਿਸੇ ਧਾਰਾ ਦੀ ਓਟ ਵਿੱਚ‎,‎ ਛੁੱਤ ਜਾਂਦੇ ਹਨ। ਦੇਸ ਦੇ ਹਰ ਪਰਾਂਤ ਦੀ‎,‎ ਅਸੈੰਬਲੀ ਵਿੱਚ‎,‎ ਦੇਸ ਦੀ ਪਾਰਲੀਮੈੰਟ ਵਿੱਚ‎,‎ ਇੱਕ ਤਿਹਾਈ‎,‎. . . . Read more >

ਨੌਕਰੀ ਤੋਂ ਰਿਟਾਇਰ ਹੋਣ ਪਿੱਛੋਂ ਬਹੁਤੇ ਬੰਦੇ ਆਰਾਮਪ੍ਰਸਤ ਹੋ ਜਾਂਦੇ ਹਨ। ਕਹਿੰਦੇ ਹਨ ਬਥੇਰਾ ਧੰਦ ਪਿੱਟ ਲਿਆ ਹੁਣ `ਰਾਮ ਨਾਲ ਘਰੇ ਬੈਠਾਂਗੇ। ਮੈਂ ਵੀ ਪਿੰਡ ਚਲਾ ਜਾਂਦਾ ਤਾਂ ਸੰਭਵ ਸੀ ਕਿ ਆਰਾਮ ਤਲਬੀ `ਚ ਪੈ ਜਾਂਦਾ ਤੇ ਟਿਕ ਕੇ ਬੈਠ ਜਾਂਦਾ। ਮਿਥਿਆ ਵੀ ਹੋਇਆ ਸੀ ਕਿ ਪਿੰਡ ਰਹਾਂਗੇ ਤੇ ਮੌਜ ਮੇਲਾ ਕਰਾਂਗੇ। ਪਰ ਸਾਡੇ ਛੋਟੇ ਪੁੱਤਰ ਗੁਰਵਿੰਦਰ ਦੇ ਕੈਨੇਡਾ ਚਲੇ ਜਾਣ ਨਾਲ ਸਾਨੂੰ ਵੀ ਕੈਨੇਡਾ ਜਾਣਾ ਪਿਆ। 1995 ਵਿੱਚ ਉਨ੍ਹਾਂ ਦੀ ਹਾਕੀ ਟੀਮ ਕੈਨੇਡਾ ਦੇ ਟੂਰ `ਤੇ ਗਈ ਤਾਂ ਉਸ ਨੂੰ ਕੈਨੇਡਾ ਬੜਾ ਪਸੰਦ ਆਇਆ। ਕੈਨੇਡਾ . . . . Read more >

ਪਹਾੜਾਂ ਦੀ ਓਟ ਵਿੱਚ ਵਿਸਲਰ ਭਾਵੇਂ ਛੋਟਾ ਜਿਹਾ ਪਿੰਡ ਹੈ ਪਰ ਇਹ ਓਲੰਪਿਕ ਖੇਡਾਂ ਦਾ ਸਥਾਨ ਚੁਣਿਆਂ ਜਾਣ ਕਾਰਨ ਵਿਸ਼ਵ ਭਰ `ਚ ਪ੍ਰਸਿੱਧ ਹੋ ਗਿਆ ਹੈ। ਉਥੇ 2010 ਵਿੱਚ 12 ਫਰਵਰੀ ਤੋਂ 28 ਫਰਵਰੀ ਤਕ ਸਰਦੀਆਂ ਦੀਆਂ ਓਲੰਪਿਕ ਖੇਡਾਂ ਤੇ 12 ਤੋਂ 21 ਮਾਰਚ ਤਕ ਅਪਾਹਜਾਂ ਦੀਆਂ ਪੈਰਾਲਿੰਪਿਕ ਖੇਡਾਂ ਹੋਣਗੀਆਂ। ਖੇਡਾਂ ਸ਼ੁਰੂ ਹੋਣ `ਚ 1000 ਦਿਨ ਰਹਿ ਗਏ ਹਨ ਤੇ ਇਨ੍ਹਾਂ ਦਿਨਾਂ `ਚ ਖੇਡਾਂ ਦੀਆਂ ਤਿਆਰੀਆਂ ਬੜੇ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ। ਵੈਨਕੂਵਰ ਤੋਂ ਵਿਸਲਰ ਨੂੰ ਜਾਂਦਾ ਹਾਈਵੇ-99 . . . . Read more >

ਦੁਨੀਆਂ ਹੋ ਹੋ ਤੁਰੀ ਜਾਂਦੀ ਹੈ। ਪੰਜਾਹ ਕਿਲੋਮੀਟਰ ਵਾਕ ਦਾ ਚੈਂਪੀਅਨ ਜ਼ੋਰਾ ਸਿੰਘ ਸਦਾ ਲਈ ਤੁਰ ਗਿਆ ਹੈ। ਉਹਦੇ ਅਕਾਲ ਚਲਾਣੇ ਦਾ ਪਤਾ ਮੈਨੂੰ ਕਈ ਮਹੀਨੇ ਬਾਅਦ ਲੱਗਾ। ਅਜਿਹੇ ਵਿਲੱਖਣ ਅਥਲੀਟ ਦੀ ਯਾਦ ਖੇਡ ਜਗਤ ਨਾਲ ਸਾਂਝੀ ਕਰਨੀ ਬਣਦੀ ਹੈ। ਸਾਡੇ ਬਹੁਤ ਸਾਰੇ ਖਿਡਾਰੀ ਆਪਣੀ ਖੇਡ ਸਮੇਂ ਲੋਕਾਂ ਵਿੱਚ ਬੜੇ ਹਰਮਨ ਪਿਆਰੇ ਹੁੰਦੇ ਹਨ ਪਰ ਬਾਅਦ ਵਿੱਚ ਉਹ ਭੁੱਲ ਭੁਲਾ ਜਾਂਦੇ ਹਨ। ਕਈਆਂ ਦਾ ਬੁਢਾਪਾ ਇਕਲਾਪੇ ਤੇ ਗੁੰਮਨਾਮੀ ਵਿੱਚ ਗੁਜ਼ਰਦਾ ਹੈ ਤੇ ਉਨ੍ਹਾਂ ਦੇ ਪਰਲੋਕ ਸਿਧਾਰ ਜਾਣ ਦਾ ਵੀ ਪਤਾ ਨਹੀਂ ਲੱਗਦਾ। ਡਿਸਕਸ . . . . Read more >

ਮਸ਼ਹੂਰ ਅੰਗਰੇਜ਼ੀ ਕਵੀ ਜੌਹਨ ਕੀਟਸ 28 ਸਾਲਾਂ ਦੀ ਉਮਰ ਵਿੱਚ ਹੀ ਜਹਾਨ ਤੋਂ ਤੁਰ ਗਿਆ ਸੀ। ਉਸ ਦੀ ਮੌਤ ਤੇ ਉਸ ਦੇ ਸਮਕਾਲੀ ਕਵੀ ਸ਼ੈਲੇ ਨੇ ਮਰਸੀਆ ਲਿਖਿਆ। ਉਸਦੀਆਂ ਪਹਿਲੀਆਂ ਦੋ ਸਤਰਾਂ ਹਨ:  ਕਿਸ ਨੇ ਹੱਤਿਆ ਕੀਤੀ ਜੌਹਨ ਕੀਟਸ ਦੀ?ਮੈਂ ਕੀਤੀ, ਇੱਕ ਤ੍ਰੈਮਾਸਿਕ ਪੱਤ੍ਰਿਕਾ ਬੋਲੀ ਸ਼ੈਲੇ  ਦਾ ਕਹਿਣਾ ਸੀ ਕਿ ਕੀਟਸ ਕਿਸੇ ਬੀਮਾਰੀ ਨਾਲ ਨਹੀਂ ਮਰਿਆ, ਉਸ ਨੂੰ ਇੱਕ ਤੈਮਾਸਿਕ ਪੱਤ੍ਰਿਕਾ ਨੇ ਮਾਰਿਆ ਹੈ। ਇਸ ਪੱਤ੍ਰਿਕਾ ਦਾ ਨਾਂ ‘ਕੁਆਰਟਰਲੀ ਰਿਵਿਊ’ ਸੀ। ਇਸ ਵਿੱਚ ਅਕਸਰ ਕੀਟਸ ਦੇ ਖ਼ਿਲਾਫ਼ ਲਿਖਿਆ ਜਾਂਦਾ। ਜਦੋਂ . . . . Read more >

ਅਮਰਦੀਪ ਮੈਮੋਰੀਅਲ ਕਾਲਜ ਮੁਕੰਦਪੁਰ ਜਿਥੇ ਮੈਂ ਪ੍ਰਿੰਸੀਪਲ ਰਿਹਾ ਉਥੋਂ ਦਾ ਸਪੋਰਟਸ ਸਰਪ੍ਰਸਤ ਦਰਸ਼ਨ ਸਿੰਘ ਗਿੱਲ ਵਿਕਟੋਰੀਆ ਰਹਿੰਦਾ ਹੈ। ਉਹ ਆਪਣੇ ਸਮੇਂ ਦਾ ਤਕੜਾ ਖਿਡਾਰੀ ਸੀ। ਹੁਣ ਉਹ ਵੈਟਰਨਜ਼ ਦੇ ਪਾਵਰ ਲਿਫਟਿੰਗ ਮੁਕਾਬਲਿਆਂ ਵਿੱਚ ਭਾਗ ਲੈਂਦਾ ਹੈ ਤੇ ਸੱਤਰ ਸਾਲ ਦੀ ਉਮਰ ਤੋਂ ਵਡੇਰਿਆਂ ਦਾ ਕੈਨੇਡੀਅਨ ਚੈਂਪੀਅਨ ਹੈ। ਉਸ ਦਾ ਸੱਦਾ ਸੀ ਕਿ ਵੈਨਕੂਵਰ ਆਏ ਤਾਂ ਮਿਲੇ ਬਿਨਾਂ ਨਾ ਜਾਣਾ। ਮੈਂ ਸੰਤੋਖ ਮੰਡੇਰ ਨੂੰ ਵੀ ਵਿਕਟੋਰੀਆ ਜਾਣ ਲਈ ਤਿਆਰ ਕਰ ਲਿਆ। ਅਸੀਂ ਤਵਾਸਨ ਤੋਂ ਤਿੰਨ ਵਜੇ ਵਾਲੀ ਫੈਰੀ ਫੜਨੀ . . . . Read more >

«StartPrev12NextEnd»
Page 1 of 2