|
ਮੁੱਖ ਪੰਨਾ
ਗਾਇਕੀ ਦੇ ਸੱਦਾ-ਪੱਤਰਾਂ `ਚ ਇੱਕ ਦਮ ਤੇਜ਼ੀ ਆ ਜਾਣ ਕਾਰਨ ਹੁਣ ਸਾਨੂੰ ਕਈ ਵਾਰ ਉਸੇ ਪਿੰਡ ਵਿੱਚ ਹੀ ਰਾਤ ਕੱਟਣੀ ਪੈਂਦੀ ਜਿੱਥੇ ਅਸੀਂ ਗਾਇਕੀ ਕਰਨੀ ਹੁੰਦੀ। ਪਿੰਡ ਵਾਲਿਆਂ ਵੱਲੋਂ ਸਾਡਾ ਉਤਾਰਾ, ਕਿਸੇ ਪਰਿਵਾਰ ਦੇ ਚੌਬਾਰੇ ਜਾਂ ਬੈਠਕ `ਚ, ਪਹਿਲਾਂ ਹੀ ਇੰਤਜ਼ਾਮਤ ਹੁੰਦਾ ਸੀ। ਉਨ੍ਹਾਂ ਦਿਨਾਂ `ਚ, ਕੁਰਸੀਆਂ ਮੇਜ਼ ਐਵੇਂ ਵਿਰਲੇ-ਵਿਰਲੇ ਘਰਾਂ `ਚ ਹੀ ਨਜ਼ਰ ਪਿਆ ਕਰਦੇ ਸਨ। ਮਹਿਮਾਨਾਂ ਦੇ, ਘਰ `ਚ ਅੰਦਰ ਦਾਖ਼ਲ ਹੁੰਦਿਆਂ ਹੀ, ਦਲਾਨ ਜਾਂ ਬੈਠਕ ਵਿੱਚ, ਕੰਧਾਂ ਦੇ ਮੋਢੇ ਲਾਏ ਮੰਜੇ, ਕੱਚੇ ਫ਼ਰਸ਼ `ਤੇ ਪੈਰਾਂ-ਭਾਰ ਹੋ ਜਾਇਆ ਕਰਦੇ ਸਨ। ਮੰਜਿਆਂ ਦੇ . . . . Read more >
Published in
ਇਕਬਾਲ ਰਾਮੂਵਾਲੀਆ
ਪਹਿਲਾਂ ‘ਸੁਖਨ ਸੁਰਜੀਤ ਪਾਤਰ ਦੇ’ ਹੀ ਪੜ੍ਹਦਾ ਹਾਂ। ਇਸ ਅੰਕ ਵਿੱਚ ਉਹਨੇ ਕੀਟਸ ਦੀ ਬੇਵਕਤ ਮੌਤ ਬਾਰੇ ਇੱਕ ਪੰਨੇਂ ਵਿੱਚ ਹੀ ਬਹੁਤ ਕੁੱਝ ਕਹਿ ਦਿੱਤਾ ਹੈ। ਬਾਇਰਨ ਤੇ ਆਪਣੇ ਬਾਰੇ ਵੀ ਦੱਸ ਦਿੱਤਾ ਕਿ ਉਹ ਮਾੜੇ ਮਾਹੌਲ ਵਿੱਚ ਵੀ ਜਿਉਂਦੇ ਰਹੇ ਪਰ ਕੀਟਸ ਵਰਗਾ ਬਹੁਤ ਵੱਡਾ ਕਵੀ ਇੱਕ ਲੇਖ ਨੇ ਮਾਰ ਦਿੱਤਾ (ਉਂਝ ਜਿਸ ਰਸਾਲੇ ਦਾ ਪਾਤਰ ਨੇ ਜ਼ਿਕਰ ਕੀਤਾ ਹੈ ਉਹ ਸ਼ੁਰੂ ਤੋਂ ਕੀਟਸ ਦੇ ਖਿਲਾਫ ਲਿਖਦਾ ਰਿਹਾ ਸੀ)। ਇਹੋ ਪੜ੍ਹ ਕੇ ਜੋ ਮਨ ਵਿੱਚ ਆਇਆ ਉਹੋ (ਤੱਤੇ ਘਾਅ) ਸੰਖੇਪ ਵਿੱਚ ਲਿਖ ਰਿਹਾ ਹਾਂ। ਮੈਨੂੰ ਯਾਦ ਹੈ ਜਦੋਂ 45 ਸਾਲ, ਪਹਿਲਾਂ ‘ਮੜ੍ਹੀ . . . . Read more >
Published in
ਲੇਖ਼
ਨੌਕਰੀ ਤੋਂ ਰਿਟਾਇਰ ਹੋਣ ਪਿੱਛੋਂ ਬਹੁਤੇ ਬੰਦੇ ਆਰਾਮਪ੍ਰਸਤ ਹੋ ਜਾਂਦੇ ਹਨ। ਕਹਿੰਦੇ ਹਨ ਬਥੇਰਾ ਧੰਦ ਪਿੱਟ ਲਿਆ ਹੁਣ `ਰਾਮ ਨਾਲ ਘਰੇ ਬੈਠਾਂਗੇ। ਮੈਂ ਵੀ ਪਿੰਡ ਚਲਾ ਜਾਂਦਾ ਤਾਂ ਸੰਭਵ ਸੀ ਕਿ ਆਰਾਮ ਤਲਬੀ `ਚ ਪੈ ਜਾਂਦਾ ਤੇ ਟਿਕ ਕੇ ਬੈਠ ਜਾਂਦਾ। ਮਿਥਿਆ ਵੀ ਹੋਇਆ ਸੀ ਕਿ ਪਿੰਡ ਰਹਾਂਗੇ ਤੇ ਮੌਜ ਮੇਲਾ ਕਰਾਂਗੇ। ਪਰ ਸਾਡੇ ਛੋਟੇ ਪੁੱਤਰ ਗੁਰਵਿੰਦਰ ਦੇ ਕੈਨੇਡਾ ਚਲੇ ਜਾਣ ਨਾਲ ਸਾਨੂੰ ਵੀ ਕੈਨੇਡਾ ਜਾਣਾ ਪਿਆ। 1995 ਵਿੱਚ ਉਨ੍ਹਾਂ ਦੀ ਹਾਕੀ ਟੀਮ ਕੈਨੇਡਾ ਦੇ ਟੂਰ `ਤੇ ਗਈ ਤਾਂ ਉਸ ਨੂੰ ਕੈਨੇਡਾ ਬੜਾ ਪਸੰਦ ਆਇਆ। ਕੈਨੇਡਾ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਸੂਰਜ ਡੁੱਬ ਚੁੱਕਾ ਸੀ। ਲਾਇਲਪੁਰ ਸ਼ਹਿਰ ਰੌਸ਼ਨੀਆਂ ਵਿਚ ਜਗਮਗ ਕਰਨ ਲੱਗਾ। ਪ੍ਰੇਮ ਸਿੰਘ ਦਾ ਤਾਂ ਲਾਇਲਪੁਰ ਤੋਂ ਬਾਹਰ ਨਿਕਲਣ ਨੂੰ ਦਿਲ ਨਹੀਂ ਸੀ ਕਰ ਰਿਹਾ, ਜਿਵੇਂ ਮੇਲਾ ਮੁੱਕ ਜਾਣ ਤੋਂ ਵੀ ਪਿੱਛੋਂ ਬੱਚੇ ਦਾ ਘਰ ਪਰਤਣ ਨੂੰ ਮਨ ਨਹੀਂ ਮੰਨਦਾ। ਉਸ ਦੇ ਕਹਿਣ ਉਤੇ ਰਾਇ ਅਜ਼ੀਜ਼-ਉੱਲਾ ਨੇ ਲਾਇਲਪੁਰ ਦੇ ਘੰਟਾ-ਘਰ ਵਾਲੇ ਚੌਕ ਵਿਚ ਕਾਰ ਲਿਆ ਖੜ੍ਹੀ ਕੀਤੀ। ਪ੍ਰੇਮ ਸਿੰਘ ਚੌਕ ਵਿਚੋਂ ਨਿਕਲਦੇ ਅੱਠਾਂ-ਬਜ਼ਾਰਾਂ ਤੇ ਉਨ੍ਹਾਂ ਵਿਚੋਂ ਨਿਕਲਦੀਆਂ ਗਲੀਆਂ ਵਿਚ ਘੁੰਮਣਾ ਚਾਹੁੰਦਾ ਸੀ। ਉਨ੍ਹਾਂ ਦੁਕਾਨਾਂ ਨੂੰ ਦੇਖਣਾ ਚਾਹੁੰਦਾ ਸੀ ਜਿਨ੍ਹਾਂ . . . . Read more >
Published in
ਵਗਦੀ ਏ ਰਾਵੀ
ਕਦ ਟਲਣ ਵਾਲ਼ੇ ਹਾਂ ਅਸੀਂ, ਚੱਲੇ ਹੋ ਟਾਲ਼ ਕੇ। ਚੱਲੇ ਕਿਧਰ ਨੂੰ ਹੋ ਤੁਸੀਂ, ਸੁਪਨੇ ਦਿਖਾਲ਼ ਕੇ। ਬਖਸ਼ੀ ਨਾ ਦਾਤ ਰੱਬ ਨੇ, ਗਾ ਗਾ ਕੇ ਲਿਖਣ ਦੀ, ਮੈਂ ਪਾਲ਼ਿਆ ਹੁਨਰ ਮਸਾਂ, ਸੌ ਜਫਰ ਜਾਲ਼ ਕੇ। ਪੜ੍ਹਕੇ ਪਛਾਣ ਲੈਣ ਗੇ, ਤੇਰਾ ਮੁਹਾਂਦਰਾ, ਗਜ਼ਲਾਂ `ਚ ਨਾਕਸ਼ ਮੈਂ ਤਿਰੇ, ਚੱਲਿਆਂ ਸੰਭਾਲ ਕੇ। ਢਹਿੰਦੀ ਕਲਾ ਨੂੰ ਛੱਡ, ਬਲ ਧਾਰ ਲੈ ਮਨਾ, ਪਾਇੰਗਾ ਮੰਜ਼ਲਾਂ ਕਿਵੇਂ, ਲੱਤਾਂ ਨਿਸਾਲ ਕੇ। ਧਰਤੀ `ਤੇ ਡਿਗਣ ਨਾ ਦਵੇ, ਸਾਗਰ ਕਮਾਲ ਹੈ, ਸੂਰਜ ਦੀ ਗੇਂਦ ਬੋਚਦਾ, ਹੈ ਇਓਂ ਉਛਾਲ . . . . Read more >
Published in
ਗ਼ਜ਼ਲਾਂ
ਅੱਜ ਅਸੀਂ ਲਾਹੌਰ ਦਾ ਸ਼ਾਹੀ ਕਿਲਾ ਦੇਖਣ ਜਾਣਾ ਸੀ। ਉਮਰ ਗਨੀ, ਰਿਜ਼ਵਾਨ ਅਹਿਮਦ ਸਮੇਤ ਆਪਣੀ ਕਾਰ ਲੈ ਕੇ ਹਾਜ਼ਰ ਸੀ। ਅਸੀਂ ਨਹਾ ਧੋ ਕੇ ਤਿਆਰ ਹੋਏ ਤਾਂ ਖਾਵਰ ਰਾਜਾ ਵੀ ਆਪਣੀ ਲੜਕੀ ਅਲਬਰਕਾਤ ਤੇ ਆਪਣੇ ਦੋ ਸੋਹਣੇ ਮੰੁਡਿਆਂ ਦੇ ਸਾਥ ਵਿਚ ਗੁਜਰਾਂਵਾਲਾ ਤੋਂ ਆ ਪੁੱਜੀ। ਉਹ ਆਪਣੇ ਮੁਕੰਮਲ ਪਰਿਵਾਰ ਸਮੇਤ ਡਾ. ਜਗਤਾਰ ਨਾਲ ਦਿਹਾੜੀ ਗੁਜ਼ਾਰਨਾ ਚਾਹੁੰਦੀ ਸੀ।ਨਾਸ਼ਤਾ ਤਾਂ ਹੋਟਲ ਵਿਚ ਵੀ ਕੀਤਾ ਜਾ ਸਕਦਾ ਸੀ ਪਰ ਜਗਤਾਰ ਦੀ ਇੱਛਾ ਸੀ ਕਿ ਕਿਲੇ ਵੱਲ ਜਾਣ ਤੋਂ ਪਹਿਲਾਂ ਲਾਹੌਰ ਦੀ ਬਹੁਚਰਚਿਤ ‘ਫੂਡ ਸਟਰੀਟ’ ਵਿਚ ਨਾਸ਼ਤਾ ਕਰੀਏ। ਇਸ ਬਹਾਨੇ . . . . Read more >
Published in
ਵਗਦੀ ਏ ਰਾਵੀ
2007 ਦੇ ਸ਼ੁਰੂ ਵਿੱਚ ਪੰਜਾਹ ਓਵਰਾਂ ਵਾਲਾ ਵਰਲਡ ਕ੍ਰਿਕਟ ਕੱਪ ਭਾਰਤੀ ਟੀਮ ਪਹਿਲੇ ਹੀ ਰਾਊਂਡ ਵਿੱਚ ਹਾਰ ਗਈ ਸੀ। ਬੰਗਲਾ ਦੇਸ਼ ਦੀ ਕਮਜ਼ੋਰ ਗਿਣੀ ਜਾਂਦੀ ਟੀਮ ਨੇ ਉਸ ਨੂੰ ਕੱਪ ਦੇ ਮੁਕਾਬਲੇ `ਚੋਂ ਬਾਹਰ ਕਰ ਦਿੱਤਾ ਸੀ। ਪਾਕਿਸਤਾਨ ਦੀ ਕ੍ਰਿਕਟ ਟੀਮ ਵੀ ਪਹਿਲੇ ਰਾਊਂਡ ਵਿੱਚ ਹੀ ਆਊਟ ਹੋ ਗਈ ਸੀ। ਉਦੋਂ ਹਾਰ ਗਿਆਂ ਦੀ ‘ਹਾਰਡ ਲੱਕ’ ਕਹਿ ਕੇ ਦਿਲਜੋਈ ਕਰਨੀ ਤਾਂ ਇੱਕ ਬੰਨੇ ਰਹੀ ਦੋਹਾਂ ਮੁਲਕਾਂ ਦੇ ਖਿਡਾਰੀਆਂ ਦੀ ਬਹੁਤ ਤੋਏ ਤੋਏ ਹੋਈ। ਉਨ੍ਹਾਂ ਦੇ ਘਰਾਂ `ਤੇ ਪਹਿਰੇ ਲਾਏ ਗਏ ਤਾਂ ਜੋ ਕ੍ਰਿਕਟ ਦੇ ਜਨੂੰਨੀ ਉਨ੍ਹਾਂ ਨੂੰ ਅੱਗ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਅਮਰੀਕਾ ਮੇਰੇ ਲਈ ਹੁਣ ਚੰਡੀਗੜ੍ਹ ਪਟਿਆਲੇ ਜਾਣ ਵਾਂਗ ਹੈ। ਜਦੋਂ ਤੋਂ ਕੈਨੇਡਾ ਦਾ ਪਰਵਾਸੀ ਬਣਿਆ ਹਾਂ ਸਾਲ `ਚ ਚਾਰ ਪੰਜ ਗੇੜੇ ਅਮਰੀਕਾ ਦੇ ਲੱਗ ਜਾਂਦੇ ਹਨ। ਕਦੇ ਨਿਊਯਾਰਕ, ਕਦੇ ਸਿਆਟਲ, ਕਦੇ ਸ਼ਿਕਾਗੋ ਤੇ ਕਦੇ ਕੈਲੇਫੋਰਨੀਆ। ਕਬੱਡੀ ਮੇਲੇ ਕਰਾਉਣ ਵਾਲੇ ਅਕਸਰ ਸੱਦਦੇ ਰਹਿੰਦੇ ਹਨ। ਉਥੇ ਰਿਸ਼ਤੇਦਾਰ ਵੀ ਹਨ, ਦੋਸਤ ਮਿੱਤਰ ਵੀ ਤੇ ਮੇਰੇ ਪੁਰਾਣੇ ਵਿਦਿਆਰਥੀ ਵੀ ਹਨ। ਖੇਡਾਂ ਰਾਹੀਂ ਜੁੜੇ ਸੱਜਣ ਬੇਲੀ ਤੇ ਮੇਰੀਆਂ ਲਿਖਤਾਂ ਦੇ ਪਾਠਕ ਵੀ ਕਾਫੀ ਹਨ। ਅਮਰੀਕਾ ਜਾਣ ਵੇਲੇ ਲੱਗਦਾ ਹੀ ਨਹੀਂ ਕਿ ਕਿਸੇ ਬਿਗਾਨੇ ਮੁਲਕ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਬੰਦ ਹੋਠਾਂ ਦੇ ਬੂਹੇ ਪਿੱਛੇ, ਖਾਮੋਸ਼ ਤੇ ਗੁੰਮਨਾਮ ਬੋਲ ਆਵਾਜ਼ ਦੇ ਦੇ ਮਾਲਕਾ, ਨਹੀਂ ਸਹਿਕਦੇ ਰਹਿ ਜਾਣਗੇ। ਸੁਪਨੇ ਵਿੱਚ ਵੀ ਕਿੰਝ ਕਹਾਂ, “ਰਹਿਨੁਮਾ ਮੇਰੇ ਨਾਲ ਚੱਲ”, ਜੋ ਮੇਰੇ ਪਿੱਛੋਂ ਆਉਣਗੇ, ਰਾਹ ਭਟਕਦੇ ਰਹਿ ਜਾਣਗੇ। ਮੇਰੀ ਸੋਚ ਜੇਕਰ ਮੇਰਿਆਂ ਨੈਣਾਂ `ਤੇ ਆ ਕੇ ਮੁੱਕ ਗਈ ਲਹਿਰਾਂ ਦੇ ਖ਼ਾਬ ਕੰਢੇ ਉੱਤੇ, ਡੁੱਬ ਕੇ ਮਰ ਜਾਣਗੇ। ਆ, ਅੱਗ ਬਣਕੇ ਚੀਰਦੇ, ਤੂੰ ਚਿਣਗ ਦੀ ਇਸ ਚੀਕ ਨੂੰ ਦਿਨ-ਦਿਹਾੜੇ ਮਾਸੂਮ ਵੀ, ਜੁਗਨੂੰ ਤੋਂ ਡਰਦੇ ਰਹਿਣਗੇ। ਸੰਨ੍ਹ ਲਾ ਕੇ ਹੱਥੀਂ ਲੁੱਟੀ, . . . . Read more >
Published in
ਕਵਿਤਾਵਾਂ
ਅਸੀਂ ਸ਼ੇਖ਼ੂਪੁਰੇ ਪੁੱਜੇ ਤਾਂ ਬੱਦਲਾਂ ਨੇ ਅਸਮਾਨ ਪੂਰੀ ਤਰ੍ਹਾਂ ਢਕ ਲਿਆ। ਮੌਸਮ ਦਿਲ ਨੂੰ ਮੋਹ ਲੈਣ ਵਾਲਾ ਸੀ। ਪਿਛਲੇ ਦਿਨੀਂ ਪੈ ਕੇ ਹਟੇ ਮੀਂਹ ਸਦਕਾ ਰੁਮਕ ਰਹੀ ਹਵਾ ਵਿਚ ਨਮੀ ਸੀ। ‘ਸ਼ੇਖੂਪੁਰਾ’ ਬਚਪਨ ਤੋਂ ਹੀ ਬਹੁਤ ਪੜ੍ਹਿਆ ਤੇ ਜਾਣਿਆ ਜਾਂਦਾ ਨਾਮ ਸੀ। ਗੁਰੂ ਨਾਨਕ ਦੇਵ ਦਾ ਲੇਖ ਲਿਖਦਿਆਂ ਪਹਿਲੀ ਸਤਰ ਅਕਸਰ ਇਹੋ ਹੀ ਹੁੰਦੀ ਸੀ, ‘ਆਪ ਦਾ ਜਨਮ ਮਹਿਤਾ ਕਾਲੂ ਤੇ ਮਾਤਾ ਤ੍ਰਿਪਤਾ ਦੇ ਘਰ ਰਾਇ ਭੋਇ ਦੀ ਤਲਵੰਡੀ (ਜਿਸ ਨੂੰ ਅੱਜ-ਕੱਲ੍ਹ ਨਨਕਾਣਾ ਸਾਹਿਬ ਆਖਦੇ ਹਨ) ਜ਼ਿਲਾ ਸ਼ੇਖ਼ੂਪੁਰਾ ਵਿਚ ਹੋਇਆ।’ਸ਼ੇਖ਼ੂਪੁਰਾ ਨਾਲ ਜੁੜੀਆਂ ਗੱਲਾਂ . . . . Read more >
Published in
ਵਗਦੀ ਏ ਰਾਵੀ
ਸਾਡੇ ਪਿੰਡਾਂ ਵੱਲ 1947 ਦੇ ਸਾਲ ਨੂੰ ਰੌਲਿਆਂ ਵਾਲਾ ਸਾਲ ਕਹਿੰਦੇ ਹਨ। ਆਜ਼ਾਦੀ ਦਾ ਸਾਲ ਉਨ੍ਹਾਂ ਦੇ ਮੂੰਹ ਨਹੀਂ ਚੜ੍ਹਿਆ। ਕਈ ਹੱਲਿਆਂ ਗੁੱਲਿਆਂ ਤੇ ਵੱਢ-ਟੁੱਕ ਦੇ ਦਿਨ ਵੀ ਕਹਿ ਦਿੰਦੇ ਹਨ। ਮੈਂ ਉਦੋਂ ਸੱਤਾਂ ਸਾਲਾਂ ਦਾ ਸਾਂ ਤੇ ਦੂਜੀ ਵਿੱਚ ਪੜ੍ਹਦਾ ਸਾਂ। ਮਿਰਾਸੀਆਂ ਤੇ ਜੁਲਾਹਿਆਂ ਦੇ ਮੁੰਡੇ ਮੇਰੇ ਪਹਿਲੇ ਆੜੀ ਸਨ ਜੋ ਜਲੂਸ ਸਮੇਂ ਸ਼ਬਦ ਗਾਇਆ ਕਰਦੇ ਸਨ-ਉੱਚਾ ਦਰ ਬਾਬੇ ਨਾਨਕ ਦਾ … ਆ ਗਿਆ ਜੀ ਬਾਬਾ ਵੈਦ ਰੋਗੀਆਂ ਦਾ …। ਅਸੀਂ ਰੇਤੇ ਦੇ ਘਰ ਬਣਾਉਂਦੇ ਤੇ ਬੇਰੀਆਂ ਦੇ ਬੇਰ ਚੁਗਦੇ। ਕਈ ਵਾਰ ਖੇਡਦਿਆਂ ਨੂੰ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਉਦੋਂ ਦਿੱਲੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਨਹੀਂ ਸੀ ਗਿਆ। ਉਹ ਕਰੋਲ ਬਾਗ ਨੇੜੇ ਦੇਵ ਨਗਰ ਵਿੱਚ ਸੀ। ਹੁਣ ਉਥੇ ਈਵਨਿੰਗ ਕਾਲਜ ਹੈ। ਉਹਦੇ ਇੱਕ ਪਾਸੇ ਟੈਕਸੀ ਸਟੈਂਡ ਹੁੰਦਾ ਸੀ ਤੇ ਦੂਜੇ ਪਾਸੇ ਦੇਸ਼ ਬੰਧੂ ਗੁਪਤਾ ਰੋਡ। ਕਾਲਜ ਦਾ ਕੈਂਪਸ ਤੰਗ ਜਿਹਾ ਸੀ ਜਿਸ ਵਿੱਚ ਵਾਲੀਬਾਲ ਦੇ ਗਰਾਊਂਡ ਤੋਂ ਬਿਨਾਂ ਕੋਈ ਖੇਡ ਮੈਦਾਨ ਨਹੀਂ ਸੀ। ਸਕੂਲ ਵੱਲ ਦੇ ਪਾਸੇ ਬਾਸਕਟਬਾਲ ਦਾ ਕੋਰਟ ਸੀ। ਬਹੁਮੰਜ਼ਲੀ ਇਮਾਰਤ ਦੇ ਅੱਧੇ ਹਿੱਸੇ ਵਿੱਚ ਕਾਲਜ ਦੇ ਪੰਦਰਾਂ ਸੌ ਵਿਦਿਆਰਥੀ ਪੜ੍ਹਦੇ ਸਨ। ਦੂਜੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
|