You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ
Tuesday, 06 October 2009 15:16

ਨਮਸਕਾਰ

Written by ਵਰਿਆਮ ਸਿੰਘ ਸੰਧੂ

ਮੇਰਾ ਪਿਉ ਪਿਛਲੇ ਦਿਨਾਂ ਤੋਂ ਹਸਪਤਾਲ ਵਿਚ ਬੇਹੋਸ਼ ਪਿਆ ਸੀ। ਆਕਸੀਜਨ ਲੱਗੀ ਹੋਈ। ਮੇਰੀ ਮਾਂ ਉਸਦੇ ਸਿਰਹਾਣੇ ਬੈਠੀ ਹੋਈ। ਮੈਂ ਤੇ ਮੇਰਾ ਦੋਸਤ ਬੜਾ ਚਿਰ ਖੱਜਲ-ਖ਼ਰਾਬ ਹੋਣ ਤੋਂ ਪਿਛੋਂ ਮੈਡੀਕਲ ਕਾਲਜ ਤੋਂ ਕਿਸੇ ਟੈਸਟ ਦੀ ਰਿਪੋਰਟ ਲੈ ਕੇ ਪਰਤੇ ਤਾਂ ਸਾਨੂੰ ਆਉਂਦਾ ਵੇਖ ਕੇ ਮਾਂ ਦਰਵਾਜ਼ੇ ਵਿਚ ਅੱਗਲਵਾਂਢੀ ਆ ਖੜੋਤੀ ਤੇ ਕਹਿਣ ਲੱਗੀ :‘‘ਜਾਓ ਮੇਰੇ ਪੁੱਤ! ਪਹਿਲਾਂ ਰੋਟੀ ਖਾ ਆਓ। ਸਵੇਰ ਦਾ ਚਾਹ ਦਾ ਘੁੱਟ ਪੀ ਕੇ ਈ ਭੱਜੇ ਫਿਰਦੇ ਜੇ। ਉਤੋਂ ਦੁਪਹਿਰਾਂ ਚੜ੍ਹ ਆਈਆਂ।…ਮੈਂ ਬੈਠੀ ਆਂ ਤੁਹਾਡੇ ਪਿਉ ਕੋਲ…ਫ਼ਿਕਰ ਨਾ ਕਰੋ…’’ਉਸਦੇ . . . . Read more >

ਕੌੜਾ ਸੱਚ ਇਹ ਹੈ ਕਿ ਜੇਕਰ ਕੋਈ ਕੌਮ ਖਤਮ ਕਰਨੀ ਹੋਵੇ ਤਾਂ ਉਸ ਦੀ ਬੋਲੀ ਮਾਰ ਦਿਉ‎,‎ ਕੌਮ ਆਪਣੇ ਆਪ ਮਰ ਜਾਵੇਗੀ। ਦੁਨੀਆਂ ਵਿੱਚ ਉਹੀ ਕੌਮਾਂ ਜਿਊਂਦੀਆਂ ਨੇ ਜੋ: ੳ) ਆਪਣੇ ਵਿਰਸਾ‎,‎ ਆਪਣੀ ਬੋਲੀ ਤੇ ਆਪਣੇ ਪਿਛੋਕੜ ਨੂੰ ਨਹੀਂ ਭੁੱਲਦੀਆਂ ਅ) ਆਪਣਾ ਪਿਛੋਕੜ‎,‎ ਇਤਿਹਾਸ ਜੋ ਕਿ ਅਨੇਕਾਂ ਘਾਲਣਾ ਘਾਲਕੇ ਅਤੇ ਕਈ ਜਿੰਦਗੀਆਂ ਕੁਰਬਾਨ ਕਰਕੇ ਕੌਮਾਂ ਦੀ ਝੋਲੀ ਪੈਦਾਂ ਹੈ ਤੇ ਉਸ ਤੋਂ ਨਿਕਲੇ ਤੱਤ ਜੋ ਜਿੰਦਗੀ ਦੀ ਜੀਵਨ ਜਾਂਚ ਲਈ ਪ੍ਰੇਰਨਾ ਸਰੋਤ ਹੋ ਨਿੱਬੜਦੇ ਨੇ‎,‎ ਆਪਣੀਆਂ ਸਿਮਰਤੀਆਂ ਵਿੱਚ ਹਮੇਸ਼ਾ ਯਾਦ ਰੱਖਦੀਆਂ ਹਨ। 2001 ਤੋਂ . . . . Read more >

ਕਬੱਡੀ ਪੰਜਾਬੀਆਂ `ਚ ਸਭ ਤੋਂ ਵੱਧ ਮਕਬੂਲ ਖੇਡ ਹੈ ਪਰ ਇਸ ਵਿੱਚ ਆਪਾਧਾਪੀ ਵੀ ਬਹੁਤ ਹੈ। ਅਨੁਸ਼ਾਸਨ ਦੀਆਂ ਜਿੰਨੀਆਂ ਧੱਜੀਆਂ ਇਸ ਖੇਡ ਵਿੱਚ ਉਡਾਈਆਂ ਜਾਂਦੀਆਂ ਹਨ ਸ਼ਾਇਦ ਹੀ ਕਿਸੇ ਹੋਰ ਖੇਡ ਵਿੱਚ ਉਡਾਈਆਂ ਜਾਂਦੀਆਂ ਹੋਣ। ਜੇ ਕੋਈ ਕਬੱਡੀ ਵਿੱਚ ਅਨੁਸ਼ਾਸਨ ਲਿਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹਦੇ ਉਲਟ ਇੱਕ ਹੋਰ ਗਰੁੱਪ ਖੜ੍ਹਾ ਕਰ ਲਿਆ ਜਾਂਦਾ ਹੈ। ਕਬੱਡੀ ਦਾ ਹਾਲ ਬਹੁਤ ਸਾਰੇ ਗੁਰਦੁਆਰਿਆਂ ਦੇ ਰੌਲੇ ਗੌਲੇ ਵਰਗਾ ਹੈ। ਸਿੱਖ ਜਿਥੇ ਵੀ ਗਏ ਹਨ ਉਹ ਗੁਰਦੁਆਰੇ ਤੇ ਕਬੱਡੀ ਆਪਣੇ ਨਾਲ ਲੈ ਗਏ ਹਨ। ਨਾ ਉਨ੍ਹਾਂ ਨੂੰ ਗੁਰਦਵਾਰਾ . . . . Read more >

ਜਿਵੇਂ ਸੰਸਾਰਪੁਰ ਨੂੰ ਹਾਕੀ ਖਿਡਾਰੀਆਂ ਦਾ ਪਿੰਡ ਕਿਹਾ ਜਾਂਦੈ ਉਵੇਂ ਢੁੱਡੀਕੇ ਨੂੰ ਲਿਖਾਰੀਆਂ ਦਾ ਪਿੰਡ ਕਿਹਾ ਜਾ ਸਕਦੈ। ਇਸ ਪਿੰਡ ਨਾਲ ਸੰਬੰਧਿਤ ਦਰਜਨ ਕੁ ਲੇਖਕ ਹਨ ਜਿਨ੍ਹਾਂ ਦੀਆਂ ਡੇਢ ਸੌ ਤੋਂ ਵੱਧ ਕਿਤਾਬਾਂ ਛਪ ਚੁੱਕੀਆਂ ਹਨ। ਲੰਮਾ ਸਮਾਂ ਢੁੱਡੀਕੇ ਰਹਿਣ ਕਾਰਨ ਮੈਨੂੰ ਵੀ ਢੁੱਡੀਕੇ ਦਾ ਹੀ ਸਮਝਿਆ ਜਾਂਦਾ ਹੈ। ਮੇਰੀਆਂ ਲਿਖਤਾਂ ਉਤੇ ਢੁੱਡੀਕੇ ਦੇ ਪੌਣ ਪਾਣੀ ਦਾ ਖਾਸਾ ਪ੍ਰਭਾਵ ਹੈ। ਐਨ ਉਵੇਂ ਜਿਵੇਂ ਰਾਮਪੁਰੀ ਸ਼ਾਇਰਾਂ `ਤੇ ਨਹਿਰ ਸਰਹੰਦ ਦੇ ਪਾਣੀ ਦਾ ਅਸਰ ਹੈ। ਇਹ ਗੱਲ ਉਹ ਖ਼ੁਦ ਕਹਿੰਦੇ ਹਨ। ਕਹਿੰਦੇ . . . . Read more >

ਗੱਲ ਪੁਰਾਤਨ ਓਲੰਪਿਕ ਖੇਡਾਂ ਤੋਂ ਸ਼ੁਰੂ ਕਰਦੇ ਹਾਂ। ਇੱਕ ਦੰਦ ਕਥਾ ਅਨੁਸਾਰ ਐਲਿਸ ਦੇ ਰਾਜੇ ਓਨੋਮਸ ਨੇ ਇਹ ਸ਼ਰਤ ਰੱਖੀ ਹੋਈ ਸੀ ਕਿ ਉਹ ਆਪਣੀ ਖ਼ੂਬਸੂਰਤ ਧੀ ਹਿਪੋਡੇਮੀਆ ਦਾ ਡੋਲਾ ਉਸੇ ਰਾਜਕੁਮਾਰ ਨੂੰ ਦੇਵੇਗਾ ਜਿਹੜਾ ਰਾਜੇ ਦੇ ਰਥ ਨੂੰ ਡਾਹੀ ਨਾ ਦੇਵੇ। ਡਾਹੀ ਲੈਣ ਦੀ ਸੂਰਤ ਵਿੱਚ ਰਾਜੇ ਹੱਥੋਂ ਭੱਲੇ ਨਾਲ ਮਾਰੇ ਜਾਣ ਦੀ ਸਜ਼ਾ ਲਾਗੂ ਸੀ। ਰਾਜਕੁਮਾਰੀ ਨੂੰ ਵਰਨ ਲਈ ਵਾਰੀ ਵਾਰੀ ਰਾਜਕੁਮਾਰ ਨਿਤਰਦੇ। ਉਹ ਰਾਜਕੁਮਾਰੀ ਨੂੰ ਆਪਣੇ ਰਥ ਵਿੱਚ ਬਿਠਾ ਕੇ ਦੌੜਨ ਲੱਗਦੇ ਤਾਂ ਸ਼ਾਹੀ ਰਥ ਉਹਨਾਂ ਦਾ ਪਿੱਛਾ ਕਰਦਾ। ਸ਼ਾਹੀ ਰਥ . . . . Read more >

ਖੇਡ ਮੇਲੇ ਤਾਂ ਪੰਜਾਬ ਵਿੱਚ ਬਹੁਤ ਲੱਗਦੇ ਹਨ ਪਰ ਹਕੀਮਪੁਰ ਦੇ ਪੁਰੇਵਾਲ ਖੇਡ ਮੇਲੇ ਦਾ ਵੱਖਰਾ ਨਜ਼ਾਰਾ ਹੈ। ਉਥੇ ਉੱਚ ਪੱਧਰੀ ਕਬੱਡੀ ਤੇ ਕੁਸ਼ਤੀਆਂ ਦੇ ਨਾਲ ਅਨੇਕਾਂ ਵਿਰਾਸਤੀ ਤੇ ਆਧੁਨਿਕ ਖੇਡਾਂ ਦੇ ਮੁਕਾਬਲੇ ਹੁੰਦੇ ਹਨ। ਗਿੱਧੇ ਭੰਗੜੇ ਪੈਂਦੇ ਹਨ ਤੇ ਨਿਹੰਗਾਂ ਦੀ ਨੇਜ਼ਾਬਾਜ਼ੀ ਨਜ਼ਾਰੇ ਬੰਨ੍ਹ ਦਿੰਦੀ ਹੈ। ਗਤਕਾ ਪਾਰਟੀਆਂ ਅੱਡ ਆਪਣੇ ਜੌਹਰ ਵਿਖਾਉਂਦੀਆਂ ਹਨ ਤੇ ਪਤੰਗਬਾਜ਼ ਵੱਖ ਆਪਣੇ ਹੁਨਰ ਦਾ ਵਿਖਾਵਾ ਕਰਦੇ ਹਨ। ਕਿਧਰੇ ਹਲਟ ਦੌੜਾਂ ਲੱਗਦੀਆਂ ਹਨ ਤੇ ਕਿਧਰੇ ਬੈਲ ਗੱਡੀਆਂ ਦੀਆਂ ਦੌੜਾਂ ਧੂੜਾਂ ਉਡਾਉਂਦੀਆਂ . . . . Read more >

ਸੂਰਜ ਦੂਰ ਦਿਸਹੱਦੇ ‘ਤੇ ਖੜੋਤੇ ਰੁੱਖਾਂ ਦੀਆਂ ਚੋਟੀਆਂ ਨੂੰ ਚੁੰਮਣ ਲਈ ਨੀਵਾਂ ਹੋ ਰਿਹਾ ਸੀ। ਸਵੇਰੇ ਸੱਤ ਵਜੇ ਅਟਾਰੀ ਪਹੁੰਚਣ ਤੋਂ ਲੈ ਕੇ ਇਕ ਲੰਮੀ ਪ੍ਰਕਿਰਿਆ ਵਿਚੋਂ ਗੁਜ਼ਰਨ ਉਪਰੰਤ ਹੁਣ ਕਿਤੇ ਗੱਡੀ ਲਾਹੌਰ ਨੂੰ ਤੁਰੀ ਸੀ। ਦੂਜੇ ਸਾਥੀਆਂ ਵਾਂਗ ਹੀ ਕਦੀ ਇਕ ਪਾਸੇ ਤੇ ਕਦੀ ਦੂਜੇ ਪਾਸੇ ਮੂੰਹ ਕਰਕੇ ਮੈਂ ਬਾਰੀ ਵਿਚੋਂ ਬਾਹਰ ਵੇਖ ਰਿਹਾ ਸਾਂ। ਕਾਹਲੀ-ਕਾਹਲੀ ਇਹ ਸਮੁੱਚਾ ਦ੍ਰਿਸ਼ ਆਪਣੀਆਂ ਅੱਖਾਂ ਵਿਚ ਵਸਾ ਲੈਣਾ ਚਾਹੁੰਦਾ ਸਾਂ। ਦੂਰ ਤੱਕ ਦਿਸਦੇ ਕਣਕਾਂ ਦੇ ਸੁਨਹਿਰੀ ਖੇਤ ਤੇ ਵਿਚ ਹਰੇ-ਭਰੇ ਦਰਖਤ। ਰੇਲਵੇ ਲਾਈਨ ਨਾਲ ਵੱਸਦੇ . . . . Read more >

ਸੜਕ ਮੁੜ ਕੇ ਅਸੀਂ ਸਿੱਧੇ ਉਸ ਸੜਕੇ ਪੈ ਗਏ ਜਿਸ ‘ਤੇ ਦੋ ਕੁ ਸੌ ਗਜ਼ ਦੀ ਵਿੱਥ ਉਤੇ ਰੌਸ਼ਨੀਆਂ ਵਿਚ ਸ਼ਾਹਤਾਜ ਹੋਟਲ ਚਮਕ ਰਿਹਾ ਸੀ। ਸਾਨੂੰ ਕੋਲ ਦੀ ਤੁਰਿਆਂ ਜਾਂਦਿਆਂ ਵੇਖ ਕੇ ਇਕ ਸੱਠ-ਸੱਤਰ ਸਾਲ ਦਾ ਬਜ਼ੁਰਗ ਪਿੱਛੋਂ ਕਹਿਣ ਲੱਗਾ, ‘‘ਸਰਦਾਰੋ! ਕੀ ਹਾਲ ਜੇ!’’ਅਸੀਂ ਪਿੱਛੇ ਮੁੜ ਕੇ ਉਸ ਨੂੰ ਦੁਆ-ਸਲਾਮ ਕੀਤੀ ਤਾਂ ਉਹ ਕਹਿਣ ਲੱਗਾ, ‘‘ਤੁਸੀਂ ਉਦੋਂ ਜੇ ਸਾਡੇ ਨਾਲ ਰਲ ਜਾਂਦੇ ਤਾਂ ਚੰਗਾ ਸੀ। ਸਾਡੇ ਬਾਬੇ ਦਾ ਆਖਾ ਮੰਨ ਜਾਂਦੇ, ਕਾਇਦੇ ਆਜ਼ਮ ਦਾ, ਤਾਂ ਅੱਜ ਏਨੇ ਦੁਖੀ ਨਾ ਹੰੁਦੇ…। ਵੇਖ ਲੋ ਹੁਣ ਤੁਹਾਡੇ ਨਾਲ ਕੀ ਪਈ ਹੰੁਦੀ ਏ…ਤੇ ਉਧਰ ਕਸ਼ਮੀਰ . . . . Read more >

ਗਾਇਕੀ ਦੇ ਸੱਦਾ-ਪੱਤਰਾਂ `ਚ ਇੱਕ ਦਮ ਤੇਜ਼ੀ ਆ ਜਾਣ ਕਾਰਨ ਹੁਣ ਸਾਨੂੰ ਕਈ ਵਾਰ ਉਸੇ ਪਿੰਡ ਵਿੱਚ ਹੀ ਰਾਤ ਕੱਟਣੀ ਪੈਂਦੀ ਜਿੱਥੇ ਅਸੀਂ ਗਾਇਕੀ ਕਰਨੀ ਹੁੰਦੀ। ਪਿੰਡ ਵਾਲਿਆਂ ਵੱਲੋਂ ਸਾਡਾ ਉਤਾਰਾ, ਕਿਸੇ ਪਰਿਵਾਰ ਦੇ ਚੌਬਾਰੇ ਜਾਂ ਬੈਠਕ `ਚ, ਪਹਿਲਾਂ ਹੀ ਇੰਤਜ਼ਾਮਤ ਹੁੰਦਾ ਸੀ। ਉਨ੍ਹਾਂ ਦਿਨਾਂ `ਚ, ਕੁਰਸੀਆਂ ਮੇਜ਼ ਐਵੇਂ ਵਿਰਲੇ-ਵਿਰਲੇ ਘਰਾਂ `ਚ ਹੀ ਨਜ਼ਰ ਪਿਆ ਕਰਦੇ ਸਨ। ਮਹਿਮਾਨਾਂ ਦੇ, ਘਰ `ਚ ਅੰਦਰ ਦਾਖ਼ਲ ਹੁੰਦਿਆਂ ਹੀ, ਦਲਾਨ ਜਾਂ ਬੈਠਕ ਵਿੱਚ, ਕੰਧਾਂ ਦੇ ਮੋਢੇ ਲਾਏ ਮੰਜੇ, ਕੱਚੇ ਫ਼ਰਸ਼ `ਤੇ ਪੈਰਾਂ-ਭਾਰ ਹੋ ਜਾਇਆ ਕਰਦੇ ਸਨ। ਮੰਜਿਆਂ ਦੇ . . . . Read more >

ਵੱਡਾ ਸਾਰਾ ਘਰ। ਪਾਰਕਿੰਗ ਵਿਚ ਨਵੀਨਤਮ ਮਾਡਲ ਦੀਆਂ ਕਾਰਾਂ। ਹਰ ਸੁੱਖ-ਸਹੂਲਤਾਂ ਨਾਲ ਭਰਿਆ ਹੋਇਆ ਘਰ। ਮੀਆਂ-ਬੀਵੀ ਦੋਵੇਂ ਦੋਹਰੀਆਂ-ਤੀਹਰੀਆਂ ਸ਼ਿਫਟਾਂ ਲਾਉਂਦੇ। ਪੈਸੇ ਇਕੱਠੇ ਕਰਨ ਦੀ ਦੌੜ `ਚ ਇੰਨੇ ਮਸਰੂਫ ਕਿ ਬੱਚਿਆਂ ਦੀਆਂ ਮਾਨਸਿਕ ਤੇ ਸਰੀਰਕ ਲੋੜਾਂ ਤੋਂ ਬੇਖਬਰ। ਦਾਦੇ-ਦਾਦੀ ਕੋਲ ਰਹਿੰਦੇ ਬੱਚੇ‎,‎ ਕੰਪਿਊਟਰ ਤੇ ਟੀ਼ ਵੀ ਦੁਆਲੇ ਆਪਣੀ ਹੀ ਦੁਨੀਆਂ ਵਿਚ ਗੁੰਮ-ਸੁੰਮ। ਸਕੂਲ ਕਦੋਂ ਜਾਂਦੇ‎,‎ ਕਿਸ ਕਲਾਸ ਵਿਚ ਪੜ੍ਹਦੇ‎,‎ ਕਿਹੜੇ ਉਹਨਾਂ ਦੇ ਦੋਸਤ‎,‎ ਕਿਸ ਤਰ੍ਹਾਂ ਦੀ ਸੰਗਤ ਵਿਚ ਉਹ ਵਿਚਰਦੇ‎,‎ ਕੀ ਖਾਂਦੇ‎,‎ ਕੀ . . . . Read more >

1969 ਵਿੱਚ ਮੈਂ ਨਨਕਾਣਾ ਸਾਹਿਬ ਗਿਆ ਤਾਂ ਪਾਕਿਸਤਾਨ ਜਾਂਦਿਆਂ ਕੋਈ ਰੋਕ ਨਹੀਂ ਸੀ। ਪਰ 1982 ਵਿੱਚ ਪੰਜਾਬ ਤੋਂ ਦਿੱਲੀ ਦੀਆਂ ਏਸ਼ਿਆਈ ਖੇਡਾਂ ਵੇਖਣ ਜਾਣ ਤਕ ਬੜੇ ਅੜਿੱਕੇ ਸਨ। ਰਾਹ ਵਿੱਚ ਹਰਿਆਣਾ ਪੈਂਦਾ ਸੀ ਜਿਥੋਂ ਦੇ ਹਾਕਮਾਂ ਨੇ ਸਿੱਖਾਂ ਨੂੰ ਦਿੱਲੀ ਨਾ ਜਾਣ ਦੇਣ ਲਈ ਸਭਨਾਂ ਰਾਹਾਂ ਉਤੇ ਨਾਕੇਬੰਦੀ ਕੀਤੀ ਹੋਈ ਸੀ। ਅਕਾਲੀਆਂ ਦਾ ਐਲਾਨ ਸੀ ਕਿ ਉਹ ਦਿੱਲੀ ਦੀਆਂ ਏਸ਼ਿਆਈ ਖੇਡਾਂ ਸਮੇਂ ਰੋਸ ਵਿਖਾਵੇ ਕਰਨਗੇ। ਉਧਰ ਹਰਿਆਣੇ ਦੇ ਮੁੱਖ ਮੰਤਰੀ ਭਜਨ ਲਾਲ ਨੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਹਿ ਰੱਖਿਆ ਸੀ ਕਿ ਮੈਂ . . . . Read more >

13 ਅਪ੍ਰੈਲ ਵਿਸਾਖੀ ਦਾ ਦਿਨ। ‘ਆਲਮੀ ਪੰਜਾਬੀ ਕਾਨਫ਼ਰੰਸ’ ਦਾ ਪਹਿਲਾ ਦਿਨ। ‘ਵਿਸ਼ਵ’ ਸ਼ਬਦ ‘ਆਲਮੀ’ ਵਿਚ ਤਬਦੀਲ ਹੋ ਗਿਆ ਸੀ। ਪਿਛਲੇ ਪੰਜਾਹ ਬਵੰਜਾ ਸਾਲਾਂ ਵਿਚ ਦੋਹਾਂ ਖਿੱਤਿਆਂ ਦੀ ਪੰਜਾਬੀ ਦਾ ਮੁਹਾਵਰਾ ਤੇ ਮੁਹਾਂਦਰਾ ਬਹੁਤ ਬਦਲ ਗਿਆ ਸੀ। ਚੜ੍ਹਦੇ ਪੰਜਾਬੀ ਵਿਚ ਹਿੰਦੀ ਤੇ ਸੰਸਕ੍ਰਿਤ ਅਤੇ ਲਹਿੰਦੇ ਪੰਜਾਬ ਵਿਚ ਉਰਦੂ ਫ਼ਾਰਸੀ ਨੇ ਪੰਜਾਬੀ ਉੱਤੇ ਆਪਣਾ ਚੋਖਾ ਰੰਗ ਚਾੜ੍ਹ ਲਿਆ ਸੀ।ਇਸੇ ਲਈ ਕਈ ਵਾਰ ਦੋਹਾਂ ਮੁਲਕਾਂ ਦੀ ਲਿਖੀ ਹੋਈ ਗੂੜ੍ਹ ਪੰਜਾਬੀ ਇਕ ਦੂਜੇ ਮੁਲਕ ਦੇ ਪਾਠਕ ਲਈ ਸਮਝਣੀ ਔਖੀ ਹੋ ਗਈ ਸੀ। ਪਿਛਲੇ ਕਈ ਸਾਲਾਂ ਤੋਂ . . . . Read more >

«StartPrev12NextEnd»
Page 1 of 2