You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਵੱਸਦਾ ਰੱਸਦਾ ਘਰ। ਸਬਰ‎,‎ ਸੰਤੋਖ ਦਾ ਪ੍ਰੀਵਾਰ ਵਿੱਚ ਪਸਾਰਾ। ਇੱਕ ਦੂਜੇ ਦੇ ਸਾਹੀਂ ਜਿਉਂਦੇ। ਇੱਕ ਦਾ ਦਰਦ‎,‎ ਸਭ ਦਾ ਦਰਦ। ਸਮੇਂ ਦੀ ਮਟਕਵੀਂ ਤੋਰ `ਚ‎,‎ ਚੇਤਿਆਂ ਚੋਂ ਖੁੱਰ ਚੁੱਕਾ‎,‎ ਵਕਤ ਦੇ ਬੀਤਣ ਦਾ ਅਹਿਸਾਸ। ਵਕਤ ਦਾ ਕਹਿਰ ਕਿ ਪ੍ਰੀਵਾਰ ਦੀ ਪਛਾਣ ਸਿਰਜਣ ਵਾਲਾ ਸਦਾ ਲਈ ਤੁੱਰ ਗਿਆ ਤੇ ਵਕਤ ਦੀ ਹਿੱਕ ਤੇ ਵਖਤ ਬੀਜ ਗਿਆ। ਵਕਤ ਤੁਹਾਡੀਆਂ ਤਲੀਆ `ਤੇ ਮਹਿੰਦੀ ਵੀ ਲਾਉਂਦਾ ਏ‎,‎ ਫੈਲੀ ਹੋਈ ਬਹੁਰੂਪਤਾ ਦੀ ਸਰੋਂ ਵੀ ਉਗਾਉਂਦਾ ਏ ਤੇ ਤੁਹਾਨੂੰ‎,‎ ਤੁਹਾਡੇ ਅੰਤਰੀਵ ਦੀ ਥਾਹ ਵੀ ਪਵਾਉਂਦਾ ਏ। ਵਖਤ‎,‎ ਵਕਤ ਦਾ ਕਰੂਰ ਸੱਚ। . . . . Read more >

ਮੇਰਾ ਪੱਕਾ ਯਕੀਨ ਹੈ ਕਿ ਮੇਰੇ ਵਾਂਗ ਹੀ ਹਰ ਵਿਅਕਤੀ ਨੂੰ ਕਦੇ-ਕਦਾਈਂ ਅਜੀਬੋ-ਗਰੀਬ ‎ਸੁਪਨਿਆਂ ਦੀ ਪ੍ਰੇਸ਼ਾਨੀ `ਚੋਂ ਗੁਜ਼ਰਨਾ ਪੈਂਦਾ ਹੋਵੇਗਾ। ਮੈਨੂੰ ਅਨੇਕਾਂ ਅਜੇਹੇ ਸੁਪਨੇ ਵਾਰ ਵਾਰ ਆਉਂਦੇ ਨੇ ‎ਜਿਨ੍ਹਾਂ `ਚੋਂ ਗੁਜ਼ਰਦਿਆਂ ਮੈਂ ਸਾਹੋ-ਸਾਹ ਅਤੇ ਪਸੀਨੋ-ਪਸੀਨੀ ਹੋ ਜਾਂਦਾ ਹਾਂ। ਕਈਆਂ ਸੁਪਨਿਆਂ `ਚ ‎ਵਰਤਿਆ ਵਰਤਾਰਾ ਏਨਾ ਕਰੂਰ, ਕਮੀਨਾ, ਤੇ ਗਲੀਜ਼ ਹੁੰਦਾ ਹੈ ਕਿ ਅਗਰ ਇਹ ਹਕੀਕਤ ਹੋਵੇ ਤਾਂ ‎ਸੁਪਨਾ ਲੈਣ ਵਾਲਾ ਇਨਸਾਨ ਖੁਦਕੁਸ਼ੀ ਕਰ ਜਾਵੇ। ਵਾਰ ਵਾਰ ਦੁਹਰਾਏ ਜਾਂਦੇ ਇੱਕ ਸੁਪਨੇ `ਚ ਮੇਰਾ ਬਾਪ ਇੱਕ ਸ਼ਮਸ਼ਾਨਘਾਟ `ਚ ਮੁਰਦਾ . . . . Read more >

ਕਵੀਸ਼ਰ ਕਰਨੈਲ ਸਿੰਘ ਪਾਰਸ ਦੇ ਜਥੇ ਨੂੰ ਮੈਂ ਨਿੱਕਾ ਹੁੰਦਾ ਵੇਖਦਾ ਤੇ ਸੁਣਦਾ ਰਿਹਾ ਸਾਂ। ਉਹ ਸਾਡੇ ਪਿੰਡ ਪੋਹ ਸੁਦੀ ਸੱਤਵੀਂ ਦੇ ਨਗਰ ਕੀਰਤਨ ਉਤੇ ਆਉਂਦੇ। ਉਨ੍ਹਾਂ ਦੀ ਕਵੀਸ਼ਰੀ ਦੇ ਬੋਲ ਸਾਡੇ ਬਾਲ ਮਨਾਂ ਉਤੇ ਉਕਰੇ ਜਾਂਦੇ। ਬੜੀ ਉੱਚੀ ਆਵਾਜ਼ ਹੁੰਦੀ ਸੀ ਰਣਜੀਤ ਸਿੰਘ ਸਿੱਧਵਾਂ ਦੀ। ਉਹ ਕੰਨ `ਤੇ ਹੱਥ ਰੱਖ ਕੇ ਦੋਹਰਾ ਲਾਉਂਦਾ। ਫਿਰ ਪਾਰਸ ਤੇ ਚੰਦ ਸਿੰਘ ਜੰਡੀ `ਕੱਠੇ ਅਤੇ ਰਣਜੀਤ ਸਿੰਘ `ਕੱਲਾ ਵਾਰੀ ਵਾਰੀ ਬੰਦ ਸੁਣਾਉਂਦੇ। ਬਾਹਾਂ ਕੱਢ ਕੇ ਕਵੀਸ਼ਰੀ ਕਰਦੇ-ਲੱਗਜੇ ਸਭਾ `ਚ ਫੁੱਲਝੜੀ ਛੰਦਾਂ ਦੀ …। ਕਦੇ ਗਾਉਂਦੇ-ਭਰਦੇ . . . . Read more >

ਮੇਰੇ ਘਰ ਦਿਆਂ ਦੇ ਖ਼ਾਬ ਖਿਆਲ `ਚ ਵੀ ਨਹੀਂ ਸੀ ਕਿ ਮੈਂ ਰਾਜਧਾਨੀ ਦਿੱਲੀ ਦੇ ਕਾਲਜ ਵਿੱਚ ਪੜ੍ਹਾਂਗਾ। ਦਿੱਲੀ ਤੋਂ ਮੁੜ ਕੇ ਜਦੋਂ ਮੈਂ ਸਾਰੀ ਕਹਾਣੀ ਸੁਣਾਈ ਤਾਂ ਉਹ ਬੜੇ ਹੈਰਾਨ ਹੋਏ। ਪੁੱਛਣ ਲੱਗੇ, “ਦਿੱਲੀ ਦੀ ਪੜ੍ਹਾਈ ਦਾ ਖਰਚ ਕਿੰਨਾ ਕੁ ਆਊ?” ਮੈਂ ਕਿਹਾ, “ਉਹ ਕਹਿੰਦੇ ਸੀ ਕਿ ਬਹੁਤਾ ਨੀ ਆਉਣਾ। ਫੇਰ ਵੀ ਸਾਲ ਦਾ ਦੋ ਕੁ ਹਜ਼ਾਰ ਤਾਂ ਆ ਈ ਜਾਊ।”ਉਨ੍ਹਾਂ ਦਿਨਾਂ `ਚ ਦੋ ਹਜ਼ਾਰ ਵੀ ਵੱਡੀ ਰਕਮ ਸੀ। ਪਹਿਲਾਂ ਬੀ.ਐੱਡ.ਕਰਨ ਉਤੇ ਵੀ ਦੋ ਢਾਈ ਹਜ਼ਾਰ ਲੱਗ ਚੁੱਕਾ ਸੀ। ਏਨੇ ਪੈਸਿਆਂ ਨਾਲ ਦੋ ਕਿੱਲੇ ਜ਼ਮੀਨ ਖਰੀਦੀ ਜਾ ਸਕਦੀ ਸੀ। . . . . Read more >

ਨਿਊਯਾਰਕ ਦੇ ਕਬੱਡੀ ਮੇਲੇ ਨਾਲ ਪੱਛਮੀ ਮੁਲਕਾਂ ਦਾ ਕਬੱਡੀ ਸੀਜ਼ਨ ਸ਼ੁਰੂ ਹੋ ਜਾਂਦਾ ਹੈ। ਐਤਕੀਂ ਇਹ ਮੇਲਾ 6 ਮਈ 2007 ਦੇ ਦਿਨ ਭਰਿਆ। ਇਹ ਏਨਾ ਭਰਵਾਂ ਰਿਹਾ ਕਿ ਪਹਿਲੇ ਸਾਰੇ ਰਿਕਾਰਡ ਟੁੱਟ ਗਏ। ਇਹਦਾ ਮੁੱਖ ਕਾਰਨ ਸੀ ਭਾਰਤ ਤੋਂ ਤਕੜੀ ਕਬੱਡੀ ਟੀਮ ਦਾ ਆਉਣਾ ਤੇ ਉਹਦਾ ਕੱਪ ਜਿੱਤਣਾ। ਪਿਛਲੇ ਕੁੱਝ ਸਾਲਾਂ ਤੋਂ ਕਬੱਡੀ ਟੂਰਨਾਮੈਂਟਾਂ ਦੇ ਕੱਪ ਟੋਰਾਂਟੋ ਦੀ ਟੀਮ ਜਿੱਤ ਰਹੀ ਸੀ। ਨਿਊਯਾਰਕ ਦੇ ਕਬੱਡੀ ਪ੍ਰੇਮੀ ਚਾਹੁੰਦੇ ਸਨ ਕਿ ਕਿਸੇ ਤਰ੍ਹਾਂ ਭਾਰਤ ਤੋਂ ਕੋਈ ਏਨੀ ਤਕੜੀ ਟੀਮ ਆਵੇ ਜਿਹੜੀ ਟੋਰਾਂਟੋ . . . . Read more >

ਅਜਮੇਰ ਸਿੰਘ ਨੇ ਹੈਮਰ ਸੁੱਟਣ ਵਿੱਚ ਗੋਲਡਨ ਹੈਟ ਟ੍ਰਿਕ ਮਾਰਿਆ ਸੀ। ਯਾਨੀ ਲਗਾਤਾਰ ਤਿੰਨ ਸੋਨ ਤਮਗ਼ੇ ਜਿੱਤੇ ਸਨ। ਉਹ ਵੀ ਵਿਸ਼ਵ ਵੈਟਰਨ ਚੈਂਪੀਅਨ ਬਣਨ ਦੇ। ਉਹ ਪੰਜਾਬ ਪੁਲਿਸ `ਚੋਂ ਐੱਸ.ਪੀ ਦੇ ਅਹੁਦੇ ਤੋਂ ਰਿਟਾਇਰ ਹੋ ਕੇ ਅੱਜ ਕੱਲ੍ਹ ਆਪਣੇ ਪਿੰਡ ਰਹਿੰਦਾ ਹੈ ਤੇ ਸੱਥਾਂ ਦਾ ਸ਼ਿੰਗਾਰ ਹੈ। ਅਜੇ ਵੀ ਉਸ ਨੇ ਆਪਣਾ ਜੁੱਸਾ ਸੰਭਾਲਿਆ ਹੋਇਐ ਤੇ ਆਪਣੀ ਉਮਰ ਦੇ ਹੈਮਰ ਸੁਟਾਵਿਆਂ ਨੂੰ ਨੇੜੇ ਨਹੀਂ ਲੱਗਣ ਦਿੰਦਾ। ਮਈ 1966 ਦੀ ਗੱਲ ਹੈ। ਪਟਿਆਲੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਚੋਟੀ ਦੇ ਅਥਲੀਟਾਂ . . . . Read more >

ਪਾਕਿਸਤਾਨ ਜਾਣ ਦੀ ਰੀਝ ਤਾਂ ਚਿਰੋਕੀ ਸੀ ਪਰ ਸਬੱਬ ਬਣ ਸਕਿਆ ਅਪ੍ਰੈਲ 2008 ਵਿਚ। ਪੰਜਾਬੀ ਖੋਜਗੜ੍ਹ, ਕਸੂਰ ਵਿਖੇ ਪਾਕਿਸਤਾਨੀ ਅਦੀਬ ਇਕਬਾਲ ਕੈਸਰ ਹੋਰਾਂ ਬਾਬਾ ਫਰੀਦ ਇੰਟਰਨੈਸ਼ਨਲ ਸੰਮੇਲਨ ਕਰਵਾਇਆ ਤਾਂ ਉਸ ਵਿੱਚ ਪੇਪਰ ਪੜ੍ਹਨ ਲਈ ਮੈਨੂੰ ਵੀ ਸੱਦਾ ਮਿਲਿਆ। ਕਹਾਣੀਕਾਰ ਤਲਵਿੰਦਰ ਸਿੰਘ ਦੇ ਉ-ੱਦਮ ਨਾਲ ਅੱਠ ਕੁ ਪੰਜਾਬੀ ਲੇਖਕਾਂ ਦਾ ਦਲ 17 ਅਪ੍ਰੈਲ ਤੋਂ 24 ਅਪ੍ਰੈਲ ਤੱਕ ਪਾਕਿਸਤਾਨ ਦੀ ਫੇਰੀ ਲਈ ਗਿਆ। ਹਫ਼ਤੇ ਕੁ ਦੇ ਸਮੇਂ ਵਿਚੋਂ ਦੋ ਦਿਨ 3 ਆਉਣ-ਜਾਣ ਦੇ ਪੰਜਾਹ-ਸੱਠ ਕਿਲੋਮੀਟਰ ਦੇ ਸਫ਼ਰ ਵਿੱਚ ਹੀ ਨਿਖੁੱਟ ਗਏ ਅਤੇ ਬਾਕੀ ਦੇ ਦਿਨਾਂ . . . . Read more >

ਡਾ. ਜਗਤਾਰ ਦੀ ਡਾਇਰੀ ਉਸ ਦੇ ਪਾਕਿਸਤਾਨੀ ਮਿੱਤਰਾਂ ਦੇ ਟੈਲੀਫੋਨ ਨੰਬਰਾਂ ਨਾਲ ਭਰੀ ਹੋਈ ਸੀ। ਪਹਿਲੇ ਦਿਨ ਸਵੇਰੇ ਉਠਦਿਆਂ ਹੀ ਉਸਨੇ ਟੈਲੀਫੋਨ ਚੁੱਕਿਆ ਤੇ ਲਾਹੌਰ ਦੇ ਸਥਾਨਕ ਤੇ ਨੇੜੇ-ਤੇੜੇ ਦੇ ਮਿੱਤਰਾਂ ਨੂੰ ਆਪਣੇ ਆਉਣ ਦੀ ਖ਼ਬਰ ਦਿੱਤੀ। ਅਗਲੇ ਦਿਨ ਸਵੇਰੇ ਮੈਨੂੰ ਕਹਿਣ ਲੱਗਾ, ‘‘ਸੰਧੂ! ਯਾਰ ਆਹ ਫੋਨ ਫੜਾਈਂ ਜ਼ਰਾ। ਪਾਕਪਟਨ ‘ਚ ਆਪਣਾ ਮਿੱਤਰ ਹੈ ਇਕ ਉਮਰ ਗਨੀ…ਉਹਨੂੰ ਕਹਿੰਦੇ ਆਂ…ਆਪਣੀ ਕਾਰ-ਕੂਰ ਲੈ ਕੇ ਆਵੇ। ਸਾਨੂੰ ਘੁਮਾਵੇ-ਫਿਰਾਵੇ…ਦੋ ਦਿਨ ਲਾਹੌਰ ਵਿਚ…।’’ਹੈਰਾਨੀ ਦੀ ਗੱਲ, ਫੋਨ ਸੁਣਦਿਆਂ ਹੀ ਉਮਰ ਗਨੀ ਤਿਆਰ . . . . Read more >

ਟੋਰਾਂਟੋ ਵਿੱਚ 6 ਅਗੱਸਤ 2006 ਤੋਂ ਲੱਗੀ ਕਬੱਡੀ ਦੀ ਔੜ 27 ਮਈ 2007 ਨੂੰ ਟੁੱਟੀ। ਟੁੱਟੀ ਵੀ ਅਜਿਹੀ ਕਿ ਨਾਲ ਮੀਂਹ ਵੀ ਲੈ ਆਈ। ਮੀਂਹ ਕਾਰਨ ਦਰਸ਼ਕ ਵੱਡੀ ਗਿਣਤੀ ਵਿੱਚ ਤਾਂ ਨਾ ਪਹੁੰਚ ਸਕੇ ਪਰ ਜਿਹੜੇ ਪਹੁੰਚੇ ਉਨ੍ਹਾਂ ਨੇ ਟਿਕਟਾਂ ਲੈ ਕੇ ਵੇਖੀ ਕਾਂਟੇਦਾਰ ਕਬੱਡੀ ਦਾ ਪੂਰਾ ਅਨੰਦ ਮਾਣਿਆਂ। ਕਬੱਡੀ ਪ੍ਰੇਮੀਆਂ ਨੂੰ ਖ਼ਦਸ਼ਾ ਸੀ ਕਿ ਐਤਕੀਂ ਪੰਜਾਬ ਦੇ ਖਿਡਾਰੀਆਂ ਨੂੰ ਵੀਜ਼ੇ ਘੱਟ ਮਿਲੇ ਹੋਣ ਕਾਰਨ ਸ਼ਾਇਦ ਕਬੱਡੀ ਮੈਚ ਓਨੇ ਨਜ਼ਾਰੇਦਾਰ ਨਾ ਹੋਣ। ਪਰ ਜਿੰਨੇ ਵੀ ਮੈਚ ਖੇਡੇ ਗਏ ਉਹ ਬੜੇ ਫਸਵੇਂ . . . . Read more >

ਬੰਦਾ ਜੀਵਨ ਦਾ ਤੀਜਾ ਹਿੱਸਾ ਸੌਂ ਕੇ ਹੀ ਗੁਜ਼ਾਰ ਦਿੰਦੈ। ਸੌਣ ਵਾਲੀਆਂ ਥਾਵਾਂ ਦਾ ਜ਼ਿਕਰ ਕਰਨਾ ਵੀ ਦਿਲਚਸਪੀ ਤੋਂ ਖਾਲੀ ਨਹੀਂ। ਮੈਨੂੰ ਆਪਣੇ ਰੈਣ ਬਸੇਰੇ ਅਕਸਰ ਚੇਤੇ ਆ ਜਾਂਦੇ ਹਨ। ਮੈਨੂੰ ਇਹ ਤਾਂ ਨਹੀਂ ਪਤਾ ਕਿ ਮੈਂ ਮਾਂ ਦਾ ਦੁੱਧ ਕਿੰਨੀ ਦੇਰ ਚੁੰਘਿਆ ਤੇ ਉਹਦੀ ਕੁੱਛੜ ਕਿੰਨਾ ਚਿਰ ਰਿਹਾ ਪਰ ਇਹ ਯਾਦ ਹੈ ਕਿ ਸਾਡੇ ਕੱਚੇ ਘਰ ਦਾ ਵਿਹੜਾ ਬਹੁਤਾ ਖੁੱਲ੍ਹਾ ਨਹੀਂ ਸੀ। ਉਸ ਦੇ ਇੱਕ ਪਾਸੇ ਖੁਰਲੀਆਂ ਸਨ ਜਿਥੇ ਡੰਗਰ ਬੱਝਦੇ ਤੇ ਕੋਲ ਹੀ ਅਸੀਂ ਮੰਜੇ ਡਾਹ ਕੇ ਸੌਂ ਜਾਂਦੇ। ਪਸ਼ੂਆਂ ਦੇ ਗੋਹੇ ਪਿਸ਼ਾਬ ਦਾ ਮੁਸ਼ਕ ਮੈਨੂੰ ਨਹੀਂ ਲੱਗਦਾ ਬਚਪਨ . . . . Read more >

34-35 ਵਰ੍ਹੇ ਕੈਨਡਾ `ਚ ਰਹਿੰਦਿਆਂ ਮੈਂ ਕਦੇ ਵੀ ਸਾਈਕਲ ਦੀ ਸਵਾਰੀ ਨਹੀਂ ਕੀਤੀ, ਮਗਰ ਸਾਈਕਲਾਂ ਦੇ ਸੁਪਨਿਆਂ ਦੀ ਸਵਾਰੀ ਮੇਰੀ ਨੀਂਦਰ ਅੱਜ ਵੀ ਕਰਦੀ ਰਹਿੰਦੀ ਹੈ। ਕਦੀ ਮੈਂ ਆਪਣੇ ਵੱਡੇ ਭਰਾ ਬਲਵੰਤ ਦੇ ਸਾਈਕਲ ਦੇ ਪਿੱਛੇ ਬੈਠਾ ਹੁੰਦਾ ਹਾਂ ਤੇ ਕਦੇ ਪੰਕਚਰ ਹੋਏ ਚੱਕਿਆਂ ਲਈ ਮੈਂ ਸਾਈਕਲ-ਮੁਰੰਮਤੀ ਦੁਕਾਨਾਂ ਲਭਦਾ ਫਿਰਦਾ ਹੁੰਦਾ ਹਾਂ। ਕਦੇ ਮੇਰੇ ਸਾਈਕਲ ਦੀ ਚੇਨ ਟੁੱਟ ਜਾਂਦੀ ਹੈ ਤੇ ਕਦੇ ਕਿਸੇ ਸਾਈਕਲ-ਸਟੈਂਡ `ਤੇ ਖਲ੍ਹਿਆਰਿਆ ਮੇਰਾ ਸਾਈਕਲ, ਮੈਨੂੰ ਲਭਦਾ ਹੀ ਨਹੀਂ। ਚੱਕਿਆਂ ਦੀਆਂ ਤਾਰਾਂ ਦਾ ਟੁੱਟਣਾ ਤਾਂ ਮੇਰੇ ਸੁਪਨਿਆਂ . . . . Read more >

ਇਹ ਮੇਰੀ ਪਹਿਲੀ ‘ਦੇਸ ਵਾਪਸੀ’ ਸੀ। ਦੋ ਸਾਲ ਆਸਟ੍ਰੇਲੀਆ ਰਹਿਣ ਪਿਛੋਂ ਪਹਿਲੀ ਵਾਰ ਦਿੱਲੀ ਦੇ ਅੰਤਰ-ਰਾਸ਼ਟਰੀ ਹਵਾਈ ਅੱਡੇ `ਤੇ ਉਤਰੇ ਸਾਂ। ਭਾਵੇਂ ਕਿ ਰਿਸ਼ਤੇਦਾਰਾਂ ਨੂੰ ਲੈਣ ਅਤੇ ਛੱਡਣ ਵਾਸਤੇ ਅਨੇਕਾਂ ਵਾਰ ਮੈਂ ਏਅਰਪੋਰਟ ਆਇਆ ਸਾਂ ਪਰ ਦੇਸ ਵਾਪਸੀ ਦਾ ਅਨੁਭਵ ਹੰਡਾਉਣ ਦਾ ਇਹ ਮੇਰਾ ਪਹਿਲਾ ਮੌਕਾ ਸੀ। ਮੇਰੇ ਮਾਮਾ ਜੀ ਅਤੇ ਛੋਟਾ ਭਣਵਈਆਂ‎,‎ ਸਾਨੂੰ ਲੈਣ ਵਾਸਤੇ ਆਏ ਸਨ। ਏਅਰਪੋਰਟ ਦੇ ਸ਼ੀਸ਼ਆਂ ਵਿਚਦੀ ਆਪਣਿਆਂ ਨੂੰ ਵੇਖ ਕੇ‎,‎ ਦੋਹਾਂ ਪਾਸਿਆਂ ਤੋਂ ਉਪਰ ਉਠੇ ਤੇ ਜ਼ੋਰ ਜ਼ੋਰ ਦੀ ਹਿਲਦੇ ਹੱਥਾਂ ਦੀਆਂ ਭਾਵਨਾਵਾਂ ਨੂੰ‎,‎ ਸ਼ਬਦਾਂ . . . . Read more >