You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਤੁਰਦਾ ਮੈਂ ਕਿਸੇ ਹੋਰ ਥਾਂ ਨੂੰ ਸੀ ਪਹੁੰਚਦਾ ਕਿਸੇ ਹੋਰ ਥਾਂ ਸੀ। ਮਹਿੰਦਰਾ ਕਾਲਜ ਪਟਿਆਲੇ ਤੋਂ ਐੱਮ.ਏ.ਕਰਨ ਚੱਲਿਆ ਮੁਕਤਸਰ ਬੀ.ਐੱਡ ਕਰਨ ਉੱਤਰ ਗਿਆ ਸਾਂ। ਖ਼ਾਲਸਾ ਕਾਲਜ ਅੰਮ੍ਰਿਤਸਰ ਨੂੰ ਚੱਲਿਆ ਤਾਂ ਟਰੱਕ ਵਾਲਾ ਮੈਨੂੰ ਖ਼ਾਲਸਾ ਕਾਲਜ ਦਿੱਲੀ ਲੈ ਗਿਆ। ਫੌਜ `ਚ ਭਰਤੀ ਹੁੰਦਾ ਮੈਂ ਲੈਕਚਰਾਰ ਲੱਗਾ ਤਾਂ ਦਿੱਲੀ ਦੇ ਕਾਲਜ ਦੀ ਨੌਕਰੀ ਛੱਡ ਕੇ ਪਿੰਡ ਢੁੱਡੀਕੇ ਦੇ ਕਾਲਜ ਵਿੱਚ ਆ ਗਿਆ। 1983 ਵਿੱਚ ਗੁਰੂ ਨਾਨਕ ਕਾਲਜ ਮੋਗਾ ਦੀ ਪ੍ਰਿੰਸੀਪਲੀ ਮਿਲੀ ਤਾਂ ਜਵਾਬ ਦੇ ਦਿੱਤਾ ਪਰ 1996 ਵਿੱਚ ਮੁਕੰਦਪੁਰ ਦੇ ਅਮਰਦੀਪ ਸ਼ੇਰਗਿੱਲ . . . . Read more >

ਅਸੀਂ ਸ਼ੇਖ਼ੂਪੁਰੇ ਪੁੱਜੇ ਤਾਂ ਬੱਦਲਾਂ ਨੇ ਅਸਮਾਨ ਪੂਰੀ ਤਰ੍ਹਾਂ ਢਕ ਲਿਆ। ਮੌਸਮ ਦਿਲ ਨੂੰ ਮੋਹ ਲੈਣ ਵਾਲਾ ਸੀ। ਪਿਛਲੇ ਦਿਨੀਂ ਪੈ ਕੇ ਹਟੇ ਮੀਂਹ ਸਦਕਾ ਰੁਮਕ ਰਹੀ ਹਵਾ ਵਿਚ ਨਮੀ ਸੀ। ‘ਸ਼ੇਖੂਪੁਰਾ’ ਬਚਪਨ ਤੋਂ ਹੀ ਬਹੁਤ ਪੜ੍ਹਿਆ ਤੇ ਜਾਣਿਆ ਜਾਂਦਾ ਨਾਮ ਸੀ। ਗੁਰੂ ਨਾਨਕ ਦੇਵ ਦਾ ਲੇਖ ਲਿਖਦਿਆਂ ਪਹਿਲੀ ਸਤਰ ਅਕਸਰ ਇਹੋ ਹੀ ਹੁੰਦੀ ਸੀ, ‘ਆਪ ਦਾ ਜਨਮ ਮਹਿਤਾ ਕਾਲੂ ਤੇ ਮਾਤਾ ਤ੍ਰਿਪਤਾ ਦੇ ਘਰ ਰਾਇ ਭੋਇ ਦੀ ਤਲਵੰਡੀ (ਜਿਸ ਨੂੰ ਅੱਜ-ਕੱਲ੍ਹ ਨਨਕਾਣਾ ਸਾਹਿਬ ਆਖਦੇ ਹਨ) ਜ਼ਿਲਾ ਸ਼ੇਖ਼ੂਪੁਰਾ ਵਿਚ ਹੋਇਆ।’ਸ਼ੇਖ਼ੂਪੁਰਾ ਨਾਲ ਜੁੜੀਆਂ ਗੱਲਾਂ . . . . Read more >

ਤ੍ਰੈਮਾਸਿਕ ਕਹਾਣੀ ਬੈਠਕ ਕੁਲਜੀਤ ਮਾਨ   ਪ੍ਰਥਾ ਦਾ ਇਹ ਇਕ ਮਹਤਵ-ਪੂਰਨ ਪੜ੍ਹਾਅ ਸੀ। ਮਿੰਨੀ ਗਰੇਵਾਲ ਨੇ 6 ਫ਼ਰਵਰੀ ਦਾ ਦਿਨ ਮਿਥਿਆ ਸੀ। ਪਰਵਾਰਿਕ ਮਾਹੌਲ ਵਿਚ ਵਿਚਰ ਰਹੀ ਤਿਮਾਹੀ ਕਹਾਣੀ ਬੈਠਕ ਦੀ ਮੇਜ਼ਬਾਨੀ ਰਛਪਾਲ ਕੌਰ ਗਿੱਲ ਦਾ ਪਰਿਵਾਰ ਕਰ ਰਿਹਾ ਸੀ। ਦੁਪਿਹਰ ਦੇ ਤਿੰਨ ਤੋਂ ਰਾਤ ਦੇ ਇੱਕ ਵਜੇ ਤੱਕ ਚਲੀ ਇਸ ਮੀਟਿੰਗ ਵਿਚ ਕਹਾਣੀਕਾਰ ਤੇ ਸਰੋਤੇ ਮੰਤਰ-ਮੁਗਧ ਹੋਏ ਕਹਾਣੀਆਂ ਤੇ ਉਨ੍ਹਾਂ ਤੇ ਹੋ ਰਹੀ ਵਿਚਾਰ ਚਰਚਾ ਵਿਚ ਨਵੀਆਂ ਤੇ ਸਿਖ਼ਰਲੇ ਪੱਧਰ ਦੀਆਂ ਪੈੜਾਂ ਵਿਚ ਆਪਣਾ ਆਪਾ ਸਮੋਈ ਸੰਵਾਦ . . . . Read more >

11 ਅਕਤੂਬਰ 2009 ਦੀ ਸ਼ਾਮ ਨੂੰ ਸਰੀ ਦੇ ਬਿਲ ਪਰਫਾਰਮਿੰਗ ਆਰਟਸ ਥੀਏਟਰ ਵਿਚ ਪੰਜਾਬੀ ਨਾਟਕ ‘ਨਿਉਂ ਜੜ੍ਹ’ ਦਾ ਮੰਚਨ ਹੋਇਆ। ਇਹ ਨਾਟਕ ਪ੍ਰੋਫੈਸਰ ਅਜਮੇਰ ਔਲਖ ਦਾ ਲਿਖਿਆ ਹੋਇਆ ਹੈ ਅਤੇ ਉਨ੍ਹਾਂ  ਦੀ ਹੀ ਅਗਵਾਈ ਵਿਚ ਐਡਮਿੰਟਨ ਦੀ ਪੰਜਾਬੀ ਹੈਰੀਟੇਜ  ਥੀਏਟਰ ਐਸੋਸੀਏਸ਼ਨ ਵੱਲੋਂ ਖੇਡਿਆ ਗਿਆ। ਭਰੂਣ ਹੱਤਿਆ ਰੋਕਣ ਦਾ ਖੁਲ੍ਹ ਕੇ ਸੁਨੇਹਾ ਦਿੰਦੇ ਇਸ ਨਾਟਕ ਵਿਚ ਦਰਸ਼ਕਾਂ ਦੀ ਦਿਲਚਸ਼ਪੀ ਲਈ ਮਨੋਰੰਜਨ ਵੀ ਸੀ ਤੇ ਉਸਾਰੂ ਗੀਤ ਵੀ ਸਨ। ਭਾਵੁਕ ਕਰਨ ਵਾਲੇ ਦ੍ਰਿਸ਼ ਵੀ ਸਨ। ਪੰਜਾਬ ਤੋਂ ਇਸ ਨਾਟਕ ਵਿਚ ਹਿੱਸਾ ਲੈਣ ਆਏ ਸ੍ਰੀਮਤੀ . . . . Read more >

ਕਿਸੇ ਪੁਰਾਣੇ ਚੈਂਪੀਅਨ ਨਾਲ ਮੁਲਾਕਾਤ ਕਰਨ ਦਾ ਆਪਣਾ ਅਨੰਦ ਹੈ। ਖ਼ਾਸ ਕਰ ਕੇ ਬਜ਼ੁਰਗ ਚੈਂਪੀਅਨ ਨਾਲ। ਉਸ ਦੀਆਂ ਗੱਲਾਂ ਕਈ ਸਾਲ ਪਹਿਲਾਂ ਦਾ ਸਮਾਂ ਅੱਖਾਂ ਅੱਗੇ ਲਿਆ ਦਿੰਦੀਆਂ ਹਨ। ਮੈਂ ਨਿੱਕਾ ਸਿੰਘ ਦਾ ਨਾਂ ਸੁਣਿਆ ਹੋਇਆ ਸੀ। ਉਸ ਨੇ 1951 ਦੀਆਂ ਏਸ਼ਿਆਈ ਖੇਡਾਂ ਵਿੱਚ 1500 ਮੀਟਰ ਦੀ ਦੌੜ `ਚੋਂ ਸੋਨੇ ਦਾ ਤਮਗ਼ਾ ਜਿੱਤਿਆ ਸੀ। ਉਥੇ ਹੀ ਛੋਟਾ ਸਿੰਘ ਮੈਰਾਥਨ ਦੌੜ ਦਾ ਜੇਤੂ ਸੀ। ਨਿੱਕਾ ਸਿੰਘ ਤੇ ਛੋਟਾ ਸਿੰਘ ਇਕੋ ਅਰਥ ਦੇਣ ਵਾਲੇ ਨਾਂ ਹੋਣ ਕਾਰਨ ਮੇਰੇ ਜ਼ਿਹਨ ਵਿੱਚ ਹੁਣ ਤਕ ਰਲਗੱਡ ਹੁੰਦੇ ਰਹਿੰਦੇ ਹਨ। ਕਦੇ . . . . Read more >

ਵੱਡਾ ਸਾਰਾ ਘਰ। ਪਾਰਕਿੰਗ ਵਿਚ ਨਵੀਨਤਮ ਮਾਡਲ ਦੀਆਂ ਕਾਰਾਂ। ਹਰ ਸੁੱਖ-ਸਹੂਲਤਾਂ ਨਾਲ ਭਰਿਆ ਹੋਇਆ ਘਰ। ਮੀਆਂ-ਬੀਵੀ ਦੋਵੇਂ ਦੋਹਰੀਆਂ-ਤੀਹਰੀਆਂ ਸ਼ਿਫਟਾਂ ਲਾਉਂਦੇ। ਪੈਸੇ ਇਕੱਠੇ ਕਰਨ ਦੀ ਦੌੜ `ਚ ਇੰਨੇ ਮਸਰੂਫ ਕਿ ਬੱਚਿਆਂ ਦੀਆਂ ਮਾਨਸਿਕ ਤੇ ਸਰੀਰਕ ਲੋੜਾਂ ਤੋਂ ਬੇਖਬਰ। ਦਾਦੇ-ਦਾਦੀ ਕੋਲ ਰਹਿੰਦੇ ਬੱਚੇ‎,‎ ਕੰਪਿਊਟਰ ਤੇ ਟੀ਼ ਵੀ ਦੁਆਲੇ ਆਪਣੀ ਹੀ ਦੁਨੀਆਂ ਵਿਚ ਗੁੰਮ-ਸੁੰਮ। ਸਕੂਲ ਕਦੋਂ ਜਾਂਦੇ‎,‎ ਕਿਸ ਕਲਾਸ ਵਿਚ ਪੜ੍ਹਦੇ‎,‎ ਕਿਹੜੇ ਉਹਨਾਂ ਦੇ ਦੋਸਤ‎,‎ ਕਿਸ ਤਰ੍ਹਾਂ ਦੀ ਸੰਗਤ ਵਿਚ ਉਹ ਵਿਚਰਦੇ‎,‎ ਕੀ ਖਾਂਦੇ‎,‎ ਕੀ . . . . Read more >

ਪਾਕਿਸਤਾਨ ਜਾਣ ਦੀ ਰੀਝ ਤਾਂ ਚਿਰੋਕੀ ਸੀ ਪਰ ਸਬੱਬ ਬਣ ਸਕਿਆ ਅਪ੍ਰੈਲ 2008 ਵਿਚ। ਪੰਜਾਬੀ ਖੋਜਗੜ੍ਹ, ਕਸੂਰ ਵਿਖੇ ਪਾਕਿਸਤਾਨੀ ਅਦੀਬ ਇਕਬਾਲ ਕੈਸਰ ਹੋਰਾਂ ਬਾਬਾ ਫਰੀਦ ਇੰਟਰਨੈਸ਼ਨਲ ਸੰਮੇਲਨ ਕਰਵਾਇਆ ਤਾਂ ਉਸ ਵਿੱਚ ਪੇਪਰ ਪੜ੍ਹਨ ਲਈ ਮੈਨੂੰ ਵੀ ਸੱਦਾ ਮਿਲਿਆ। ਕਹਾਣੀਕਾਰ ਤਲਵਿੰਦਰ ਸਿੰਘ ਦੇ ਉ-ੱਦਮ ਨਾਲ ਅੱਠ ਕੁ ਪੰਜਾਬੀ ਲੇਖਕਾਂ ਦਾ ਦਲ 17 ਅਪ੍ਰੈਲ ਤੋਂ 24 ਅਪ੍ਰੈਲ ਤੱਕ ਪਾਕਿਸਤਾਨ ਦੀ ਫੇਰੀ ਲਈ ਗਿਆ। ਹਫ਼ਤੇ ਕੁ ਦੇ ਸਮੇਂ ਵਿਚੋਂ ਦੋ ਦਿਨ 3 ਆਉਣ-ਜਾਣ ਦੇ ਪੰਜਾਹ-ਸੱਠ ਕਿਲੋਮੀਟਰ ਦੇ ਸਫ਼ਰ ਵਿੱਚ ਹੀ ਨਿਖੁੱਟ ਗਏ ਅਤੇ ਬਾਕੀ ਦੇ ਦਿਨਾਂ . . . . Read more >

ਤੈਨੂੰ ਵੀ ਮਾਣ ਆਪਣਾ‎,‎ ਮੈਨੂੰ ਵੀ ਹੈ ਬਥੇਰਾ‎,‎ ਹੋਵਾਂ ਮੈਂ ਆ ਕੇ ਦੱਸ ਤੂੰ‎,‎ ਕਿਉਂਕਰ ਮੁਥਾਜ ਤੇਰਾ। ਕਾਇਰ ਵੀ ਹੋਣੀਆਂ ਦੀ‎,‎ ਜਦ ਸਾਣ ਤੇ  ਹੈ ਚੜ੍ਹਦਾ‎,‎ ਬਣਦਾ ਉਦੋਂ ਹੈ ਉਸ ਦਾ‎,‎ ਫੌਲਾਦ ਜਿਹਾ ਜੇਰਾ। ਚੇਤਨ ਮਨੁੱਖ ਹੀ ਤਾਂ‎,‎ ਜੀਵਨ ਦਾ ਹਾਣ ਬਣਦੇ‎,‎ ਪੈਰਾਂ `ਚ ਵਾਟ ਹੁੰਦੀ‎,‎ ਸੋਚਾਂ ਦੇ ਵਿੱਚ ਸੁਵੇਰਾ। ਮੈਂ ਜਿੰਦਗੀ ਨੂੰ ਤੇਰਾ‎,‎ ਨਾਂ ਲੈ ਕੇ ਹਾਕ ਮਾਰੀ‎,‎ ਉੰਝ ਬੋਲਿਆ ਕੋਈ ਨਾ‎,‎ ਪਰ ਗੂੰਜਿਆ ਚੁਫੇਰਾ। ਅੱਖਾਂ `ਚੋਂ ਨੀਂਦ ਖੋਈ‎,‎ ਜਦ ਤੋਂ ਵਿਹਾਜ ਆਇਆ‎,‎ ਹਾਸੇ‎,‎ ਜਿਨ੍ਹਾਂ . . . . Read more >

ਮੈਂ ਗੱਡੇ ਤੇ ਬੋਤੇ ਤੋਂ ਲੈ ਕੇ ਕਾਰਾਂ ਤੇ ਹਵਾਈ ਜਹਾਜ਼ਾਂ `ਤੇ ਚੜ੍ਹਿਆ ਹਾਂ। ਸਾਈਕਲ ਤੇ ਸਕੂਟਰ ਵੀ ਬਹੁਤ ਚਲਾਏ ਹਨ। ਟੈਂਪੂ, ਟਰੱਕ, ਬੱਸਾਂ, ਰੇਲਾਂ ਤੇ ਮੈਟਰੋ `ਤੇ ਚੜ੍ਹਦਾ ਆ ਰਿਹਾਂ। ਲੱਖਾਂ ਮੀਲਾਂ ਦਾ ਸਫ਼ਰ ਤਹਿ ਕੀਤਾ ਹੈ। ਇਹ ਤਾਂ ਲਿਖ ਈ ਚੁੱਕਾਂ ਕਿ ਪੈਦਲ ਵੀ ਦੋ ਲੱਖ ਕਿਲੋਮੀਟਰ ਤੁਰਿਆ ਹੋਵਾਂਗਾ। ਸਫ਼ਰ ਕਰਦਿਆਂ ਬਹੁਤ ਕੁੱਝ ਵੇਖਿਆ ਹੈ ਤੇ ਕਈ ਤਰ੍ਹਾਂ ਦੇ ਅਨੁਭਵ ਹੋਏ ਹਨ। ਦੂਰ ਨੇੜੇ ਦੇ ਸਫ਼ਰ ਦੀਆਂ ਅਨੇਕਾਂ ਯਾਦਾਂ ਹਨ ਜਿਹੜੀਆਂ ਮੁੜ ਮੁੜ ਯਾਦ ਆ ਜਾਂਦੀਆਂ ਹਨ। ਸੱਤਰ ਸਾਲ ਦੇ ਨੇੜ ਢੁੱਕ ਕੇ ਬਚਪਨ ਕੁੱਝ ਵਧੇਰੇ . . . . Read more >

ਮਈ 1966 ਦੀ ਗੱਲ ਹੈ। ਕਾਲਜ ਵਿੱਚ ਛੁੱਟੀਆਂ ਸਨ। ਦਿੱਲੀ ਤੋਂ ਛੁੱਟੀਆਂ ਕੱਟਣ ਮੈਂ ਪਿੰਡ ਆਇਆ ਹੋਇਆ ਸਾਂ। ਉਨ੍ਹਾਂ ਦਿਨਾਂ `ਚ ਫਲ੍ਹੇ ਚਲਦੇ ਸਨ, ਧੜਾਂ ਉਡਦੀਆਂ ਤੇ ਤੂੜੀ ਦਾਣੇ ਢੋਏ ਜਾਂਦੇ ਸਨ। ਪਿੰਡਾਂ `ਚ ਬੰਦਾ ਬੁੜ੍ਹੀ ਤਾਂ ਕੀ, ਕੋਈ ਬੱਚਾ ਵੀ ਵਿਹਲਾ ਨਹੀਂ ਸੀ ਹੁੰਦਾ। ਸਕੂਲਾਂ ਵਿੱਚ ਵਾਢੀ ਦੀਆਂ ਛੁੱਟੀਆਂ ਹੁੰਦੀਆਂ ਸਨ। ਪਾੜ੍ਹੇ ਪਿੜਾਂ `ਚ ਕੰਮ ਕਰਵਾਉਂਦੇ ਸਨ। ਮੈਨੂੰ ਆਉਂਦੇ ਨੂੰ ਪਿੜ ਵਿੱਚ ਜੋੜ ਲਿਆ ਗਿਆ। ਵਿਹਲੀਆਂ ਖਾ ਕੇ ਜੁ ਆਇਆ ਸਾਂ। ਤਪਦੀ ਧੁੱਪ, ਵਗਦੀ ਲੂਅ ਤੇ ਲੜਦੀ ਕੰਡ `ਚ ਮੈਨੂੰ ਦਿੱਲੀ . . . . Read more >

ਸੰਸਾਰ ਵਿੱਚ ਸੈਂਕੜੇ ਖੇਡਾਂ ਖੇਡੀਆਂ ਜਾਂਦੀਆਂ ਹਨ। ਕਈ ਖੇਡਾਂ ਕਈ ਕਈ ਮੁਲਕਾਂ ਵਿੱਚ ਮਕਬੂਲ ਹਨ। ਉਹਨਾਂ ਦੇ ਖੇਡ ਮੁਕਾਬਲਿਆਂ ਦਾ ਬਾਕਾਇਦਾ ਸਿਸਟਮ ਹੈ। ਵਿਸ਼ਵ ਪੱਧਰ ਉਤੇ ਖੇਡਾਂ ਤੇ ਖਿਡਾਰੀਆਂ ਨੂੰ ਦੋ ਵਰਗਾਂ ਵਿੱਚ ਵੰਡਿਆ ਗਿਆ ਹੈ। ਇੱਕ ਐਮੇਚਿਓਰ ਯਾਨੀ ਸ਼ੌਕੀਆ ਤੇ ਦੂਜੇ ਪ੍ਰੋਫੈਸ਼ਨਲ ਯਾਨੀ ਪੇਸ਼ਾਵਰ। ਸ਼ੌਕੀਆ ਖਿਡਾਰੀ ਉਹ ਗਿਣੇ ਜਾਂਦੇ ਹਨ ਜਿਹੜੇ ਖੇਡ ਦੇ ਪੈਸੇ ਨਾ ਵੱਟਣ ਤੇ ਕੇਵਲ ਸ਼ੌਕ ਲਈ ਖੇਡਾਂ `ਚ ਭਾਗ ਲੈਣ। ਕੇਵਲ ਮਨੋਰੰਜਨ ਲਈ ਜਾਂ ਐਕਸੇਲੈਂਸ ਹਾਸਲ ਕਰਨ ਲਈ ਖੇਡ ਮੁਕਾਬਲਿਆਂ `ਚ ਜੂਝਣ। ਖੇਡ ਦਾ ਕੋਈ ਇਵਜ਼ਾਨਾ ਨਾ . . . . Read more >

ਅਸੀ ‘ਵਿਲੇਜ ਰੈਸਟੋਰੈਂਟ’ ਦਾ ਚੱਕਰ ਲਾ ਕੇ ਪਰਤ ਵੀ ਆਏ ਸਾਂ ਪਰ ਅਜੇ ਸਭਿਆਚਾਰ ਪ੍ਰੋਗਰਾਮ ਸ਼ੁਰੂ ਨਹੀਂ ਸੀ ਹੋਇਆ। ਹੋਰ ਤਾਂ ਹੋਰ ਅੰਦਰਲੇ ਹਾਲ ਦਾ ਤਾਂ ਅਜੇ ਤਕ ਦਰਵਾਜ਼ਾ ਵੀ ਨਹੀਂ ਸੀ ਖੁੱਲ੍ਹਾ। ਬਾਹਰ ਲੋਕਾਂ ਦੀ ਇਕ ਵੱਡੀ ਭੀੜ ਸੀ। ਏਨੀ ਭੀੜ ਦਾ ਤਾਂ ਛੋਟੇ ਜਿਹੇ ਹਾਲ ਵਿਚ ਸਮਾ ਸਕਣਾ ਵੀ ਨਾਮੁਮਕਿਨ ਸੀ। ਕਿਸੇ ਪ੍ਰਬੰਧਕ ਨੇ ਹੌਲੀ ਜਿਹੀ ਮੇਰੇ ਕੰਨ ਵਿਚ ਕਿਹਾ, ‘‘ਤੁਸੀਂ ਖੱਬੇ ਰੁਖ਼ ਹੋ  ਕੇ ਹੋਟਲ ਦੇ ਪਿਛਲੇ ਹਿੱਸੇ ਵੱਲ ਜਾ ਕੇ ਪਿਛਲੇ ਦਰਵਾਜ਼ੇ ਰਾਹੀਂ ਹਾਲ ਵਿਚ ਚਲੇ ਜਾਓ। ਭੀੜ ਤੋਂ ਬਚਾ ਕਰਨ ਲਈ ਅਸੀਂ ਇਹੋ ਹੀ ਤਰੀਕਾ ਅਖ਼ਤਿਆਰ ਕੀਤਾ . . . . Read more >