|
ਮੁੱਖ ਪੰਨਾ
2 ਕੈਨੇਡਾ ਵਰਗੇ ਦੇਸ਼ `ਚ ਪੰਜਾਬਣ ਮੁਟਿਆਰਾਂ ਦੇ ਉਪਰੋਥਲੀ ਹੋ ਰਹੇ ਕਤਲ। ਹਰ ਸੰਵੇਦਨਸ਼ੀਲ ਅੱਖ ਰੋਈ। ਹਰ ਭਾਵੁਕ ਮਨ ਕੁਰਲਾਅ ਉੱਠਿਆ। ਧੀਆਂ ਤੇ ਭੈਣਾਂ ਵਾਲੇ ਅੱਥਰੂਆਂ ਦੀ ਨਦੀ `ਚ ਡੁੱਬ ਮੋਏ। ਔਰਤ ਨੂੰ ਸਨਮਾਨ ਦੇਣ ਵਾਲੇ ਗੁਰੂਆਂ ਦੇ ਸਿੱਖ, ਆਪਣੀਆਂ ਪਤਨੀਆਂ ਤੇ ਧੀਆਂ ਦੇ ਕਾਤਲ ਬਣੇ ਕਿਹੜੀਂ ਰਾਹੀਂ ਤੁੱਰ ਪਏ ਨੇ? ਕਿਹੜੀ ਮਾਰੂ ਸੋਚ ਨੇ ਉਹਨਾਂ ਦੀ ਬੁੱਧੀ ਭ੍ਰਿਸ਼ਟ ਕਰ ਦਿਤੀ ਏ? ਕਿਉਂ ਉਹ ਗਰਕੀਆਂ ਕਦਰਾਂ ਕੀੰਮਤਾਂ ਦੇ ਰਾਹ ਤੁੱਰ ਪਏ ਨੇ? ਲੜੀਵਾਰ - 2 ਕਤਲਾਂ ਤੋਂ ਉਠੇ ਕਈ ਸਵਾਲ, ਹਰ ਸੂਝਵਾਨ ਦੀ ਸੋਚ ਨੂੰ ਹਲੂਣਦੇ . . . . Read more >
Published in
ਲੇਖ਼
ਗੁਰਮੁਖੀ ਅਤੇ ਸ਼ਾਹਮੁਖੀ ਲਿੱਪੀ ਨਾਲ਼ ਸੰਬੰਧਿਤ ਕੰਪਿਊਟਰੀਕਰਨ ਦੀਆਂ ਸਮੱਸਿਆਵਾਂ ਕਿਰਪਾਲ ਸਿੰਘ ਪੰਨੂੰ ਆਮ ਵਿਆਖਿਆ ਸੂਚਨਾ ਵਟਾਂਦਰੇ ਲਈ, ਬੋਲੀ ਦੀ ਉਸਾਰੀ ਇੱਕ ਕਰਾਮਾਤੀ ਕਾਰਜ ਮੰਨਿਆਂ ਗਿਆ ਹੈ। ਪਰ ਇਸ ਵਿੱਚ ਬੋਲ ਚਾਲ ਵਾਲ਼ਿਆਂ ਦੀ, ਇੱਕ ਹੱਦ ਤੀਕਰ ਲੋੜੀਂਦੀ ਆਪਸੀ ਨੇੜਤਾ ਅਤੇ ਹਰਕਾਰੇ ਵਜੋਂ ਉਸ ਵਿੱਚ ਹਵਾ ਦਾ ਹੋਣਾ ਜ਼ਰੂਰੀ ਹੈ। ਸਮਾਂ ਪਾ ਕੇ, ਲਿਖਤਾਂ ਰਾਹੀਂ ਸੂਚਨਾ ਵਟਾਂਦਰਾ ਹੋਣ ਲੱਗਿਆ। ਪਹਿਲੋਂ ਪਹਿਲ ਇਹ ਵਟਾਂਦਰਾ ਚਟਾਨਾਂ, ਸਪੂਤਾਂ ਉੱਤੇ ਹੋਣ ਕਾਰਨ ਇੱਕ ਸਥਾਨੀ ਰਹਿ . . . . Read more >
Published in
ਲੇਖ਼
ਅੱਜ ਭੋਗ ਪੈ ਗਿਆ ਸੀ। ਰਸਮ ਅਨੁਸਾਰ ਵੱਡੇ ਮੁੰਡੇ ਅਮਰੀਕ ਨੂੰ ਨਾਨਕੇ ਜ਼ਿੰਮੇਵਾਰੀ ਦੀ ਪੱਗ ਬੰਨ੍ਹਾ ਗਏ ਸਨ। ਇਸਦੇ ਨਾਲ ਹੀ ਉਸ ਨਿੱਕੇ ਜਿਹੇ ਅਦਨੇ ਆਦਮੀ ਦੇ ਨਿੱਕੇ ਜਿਹੇ ਇਤਿਹਾਸ ਦਾ ਅੰਤ ਹੋ ਗਿਆ ਸੀ; ਜਿਸ ਇਤਿਹਾਸ ਨੂੰ ਕਿਸੇ ਪੁਸਤਕ ਵਿੱਚ ਨਹੀਂ ਸੀ ਲਿਖਿਆ ਜਾਣਾ। ਪਰ ਜਿਸਦੇ ਕੀਤੇ ਛੋਟੇ ਵੱਡੇ ਕੰਮਾਂ ਨੇ ਉਸ ਛੋਟੇ ਜਿਹੇ ਪਰਿਵਾਰ ਦੇ ਜੀਵਨ ਉੱਪਰ ਵੱਖ-ਵੱਖ ਰੂਪਾਂ ਵਿੱਚ ਅਸਰ-ਅੰਦਾਜ਼ ਹੋਣਾ ਸੀ। ਸਾਰਾ ਪਰਿਵਾਰ ਹਨੇਰੀ ਰਾਤ ਵਿੱਚ ਬਾਹਰ ਆਪੋ ਆਪਣੀਆਂ ਮੰਜੀਆਂ `ਤੇ ਲੇਟਿਆ ਹੋਇਆ ਸੀ। ਇੱਕ ਚੁੱਪ ਹਨੇਰੇ ਵਾਤਾਵਰਣ . . . . Read more >
Published in
ਕਹਾਣੀਆਂ
ਮੈਂ ਜਦੋਂ ਮੁਕੰਦਪੁਰ ਗਿਆ ਤਾਂ ਮਨ `ਚ ਕਈ ਤੌਖਲੇ ਸਨ। ਮੈਨੂੰ ਪੈਸੇ ਧੇਲੇ ਦਾ ਹਿਸਾਬ ਕਿਤਾਬ ਨਹੀਂ ਸੀ ਆਉਂਦਾ। ਮੈਂ ਇਸ ਨੂੰ ਬਾਣੀਆਂ ਦੇ ਕਰਨ ਵਾਲਾ ਮਹਾਜਨੀ ਕੰਮ ਸਮਝਦਾ ਸਾਂ। ਇਸੇ ਕਰਕੇ ਮੈਂ ਢੁੱਡੀਕੇ ਕਾਲਜ ਵਿੱਚ ਬਰਸਰ ਨਹੀਂ ਸਾਂ ਬਣਿਆ। ਪਰ ਪ੍ਰਿੰਸੀਪਲੀ ਕਰਦਿਆਂ ਤਾਂ ਨਿੱਤ ਹੀ ਬਿੱਲਾਂ ਨਾਲ ਵਾਹ ਪੈਣਾ ਸੀ। ਮੈਨੂੰ ਘਰ ਦਿਆਂ ਨੇ ਸਾਵਧਾਨ ਕੀਤਾ ਸੀ, “ਹੋਰ ਨਾ ਕਿਤੇ ਗ਼ਲਤ ਥਾਂ ਦਸਖ਼ਤ ਕਰ ਬੈਠੀਂ ਤੇ ਪਿੱਛੋਂ ਤਰੀਕਾਂ ਭੁਗਤਦਾ ਰਹੀਂ।” ਮੈਨੂੰ ਬਜਟਾਂ, ਸੈਂਕਸ਼ਨਾਂ, ਕੁਟੇਸ਼ਨਾਂ, ਆਰਡਰਾਂ ਤੇ ਬਿੱਲਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਅਗਲੀ ਸਵੇਰ ਚਾਹ ਅਤੇ ਪਰਾਉਠਿਆਂ ਤੋਂ ਵਿਹਲੇ ਹੋਣ ਬਾਅਦ, ਸਾਨੂੰ ਤਿੰਨਾਂ ਭਰਾਵਾਂ ਨੂੰ ਬਾਪੂ ਦੇ ‘ਦਰਬਾਰ’ ‘ਚ ਹਾਜ਼ਰ ਹੋਣ ਦਾ ਹੁਕਮ ਹੋਇਆ। ਉਹ ਰੇਡੀਓ ਵਾਲੇ ਕਮਰੇ ‘ਚ ਫ਼ਰਸ਼ ‘ਤੇ ਵਿਛੀ ਇੱਕ ਪੁਰਾਣੀ ਦਰੀ ਉੱਤੇ ਚੌਂਕੜਾ ਮਾਰੀ, ਇੱਕ ਅਖ਼ਬਾਰ ਦੇ ਕਾਲਮਾਂ ‘ਚ ਗੁਆਚਿਆ ਹੋਇਆ ਸੀ। ਉਸ ਦੇ ਚਿਹਰੇ ‘ਚ ਨਾ ਕਸੇਵਾਂ ਸੀ, ਨਾ ਹੀ ਢਿੱਲ਼ਕ, ਤੇ ਨਾ ਹੀ ਖੇੜਾ! ਬਾਲੜੇ ਜੇਹੇ ਮੇਰੇ ਕੰਬਦੇ ਹੱਥ ਇੱਕ ਦੂਜੇ ਨੂੰ ਪਲ਼ੋਸਣ ਲੱਗੇ। ਭਾਵੇਂ ਪਹਿਲੀ ਸ਼ਾਮ, ਸਾਡੇ ਤਿੰਨਾਂ ਭਰਾਵਾਂ ਵੱਲੋਂ ਗਾਈ ਕਵੀਸ਼ਰੀ ਨੇ ਬਾਪੂ ਦੇ ਬੁੱਲ੍ਹਾਂ ‘ਚ ਮੁਸਕਾਨਾਂ ਉਗਾਅ ਦਿੱਤੀਆਂ . . . . Read more >
Published in
ਇਕਬਾਲ ਰਾਮੂਵਾਲੀਆ
ਮੇਰਾ ਪਿਉ ਪਿਛਲੇ ਦਿਨਾਂ ਤੋਂ ਹਸਪਤਾਲ ਵਿਚ ਬੇਹੋਸ਼ ਪਿਆ ਸੀ। ਆਕਸੀਜਨ ਲੱਗੀ ਹੋਈ। ਮੇਰੀ ਮਾਂ ਉਸਦੇ ਸਿਰਹਾਣੇ ਬੈਠੀ ਹੋਈ। ਮੈਂ ਤੇ ਮੇਰਾ ਦੋਸਤ ਬੜਾ ਚਿਰ ਖੱਜਲ-ਖ਼ਰਾਬ ਹੋਣ ਤੋਂ ਪਿਛੋਂ ਮੈਡੀਕਲ ਕਾਲਜ ਤੋਂ ਕਿਸੇ ਟੈਸਟ ਦੀ ਰਿਪੋਰਟ ਲੈ ਕੇ ਪਰਤੇ ਤਾਂ ਸਾਨੂੰ ਆਉਂਦਾ ਵੇਖ ਕੇ ਮਾਂ ਦਰਵਾਜ਼ੇ ਵਿਚ ਅੱਗਲਵਾਂਢੀ ਆ ਖੜੋਤੀ ਤੇ ਕਹਿਣ ਲੱਗੀ :‘‘ਜਾਓ ਮੇਰੇ ਪੁੱਤ! ਪਹਿਲਾਂ ਰੋਟੀ ਖਾ ਆਓ। ਸਵੇਰ ਦਾ ਚਾਹ ਦਾ ਘੁੱਟ ਪੀ ਕੇ ਈ ਭੱਜੇ ਫਿਰਦੇ ਜੇ। ਉਤੋਂ ਦੁਪਹਿਰਾਂ ਚੜ੍ਹ ਆਈਆਂ।…ਮੈਂ ਬੈਠੀ ਆਂ ਤੁਹਾਡੇ ਪਿਉ ਕੋਲ…ਫ਼ਿਕਰ ਨਾ ਕਰੋ…’’ਉਸਦੇ . . . . Read more >
Published in
ਵਗਦੀ ਏ ਰਾਵੀ
ਦਿੱਲੀ ਮੈਂ ਬਾਈ ਸਾਲ ਦਾ ਹੋ ਕੇ ਗਿਆ ਸਾਂ ਤੇ ਸਤਾਈ ਸਾਲ ਦਾ ਹੋ ਕੇ ਮੁੜਿਆ। ਜੁਆਨੀ ਦਾ ਬਿਹਤਰੀਨ ਸਮਾਂ ਮੈਂ ਦਿੱਲੀ ਵਿੱਚ ਬਿਤਾਇਆ। ਉਥੇ ਮੈਂ ਕਾਫੀ ਕੁੱਝ ਸਿੱਖਿਆ ਤੇ ਅਨੇਕਾਂ ਖੇਤਰਾਂ ਦੇ ਨਾਮਵਰ ਬੰਦਿਆਂ ਨੂੰ ਮਿਲਿਆ। ਉਨ੍ਹਾਂ `ਚ ਚੈਂਪੀਅਨ ਖਿਡਾਰੀ ਵੀ ਸਨ, ਪ੍ਰਸਿੱਧ ਲੇਖਕ ਵੀ ਤੇ ਹੰਢੇ ਵਰਤੇ ਸਿਆਸਤਦਾਨ ਵੀ ਸਨ। ਜਦੋਂ ਮੈਂ ਦਿੱਲੀ ਗਿਆ ਸਾਂ ਤਾਂ ਸਿੱਧਾ ਸਾਦਾ ਪੇਂਡੂ ਮੁੰਡਾ ਸਾਂ ਪਰ ਮੁੜਨ ਤਕ ਵਾਹਵਾ ਚੁਸਤ ਚਲਾਕ ਹੋ ਗਿਆ ਸਾਂ। ਦਿੱਲੀ ਦੀ ਰਹਿਤਲ ਨੇ ਮੈਨੂੰ ਪੱਕਾ ਦਿੱਲੀ ਵਾਲਾ ਬਣਨ ਦੇ ਮੌਕੇ ਦਿੱਤੇ ਸਨ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਸਾਡੇ ਪਿੰਡਾਂ ਵੱਲ 1947 ਦੇ ਸਾਲ ਨੂੰ ਰੌਲਿਆਂ ਵਾਲਾ ਸਾਲ ਕਹਿੰਦੇ ਹਨ। ਆਜ਼ਾਦੀ ਦਾ ਸਾਲ ਉਨ੍ਹਾਂ ਦੇ ਮੂੰਹ ਨਹੀਂ ਚੜ੍ਹਿਆ। ਕਈ ਹੱਲਿਆਂ ਗੁੱਲਿਆਂ ਤੇ ਵੱਢ-ਟੁੱਕ ਦੇ ਦਿਨ ਵੀ ਕਹਿ ਦਿੰਦੇ ਹਨ। ਮੈਂ ਉਦੋਂ ਸੱਤਾਂ ਸਾਲਾਂ ਦਾ ਸਾਂ ਤੇ ਦੂਜੀ ਵਿੱਚ ਪੜ੍ਹਦਾ ਸਾਂ। ਮਿਰਾਸੀਆਂ ਤੇ ਜੁਲਾਹਿਆਂ ਦੇ ਮੁੰਡੇ ਮੇਰੇ ਪਹਿਲੇ ਆੜੀ ਸਨ ਜੋ ਜਲੂਸ ਸਮੇਂ ਸ਼ਬਦ ਗਾਇਆ ਕਰਦੇ ਸਨ-ਉੱਚਾ ਦਰ ਬਾਬੇ ਨਾਨਕ ਦਾ … ਆ ਗਿਆ ਜੀ ਬਾਬਾ ਵੈਦ ਰੋਗੀਆਂ ਦਾ …। ਅਸੀਂ ਰੇਤੇ ਦੇ ਘਰ ਬਣਾਉਂਦੇ ਤੇ ਬੇਰੀਆਂ ਦੇ ਬੇਰ ਚੁਗਦੇ। ਕਈ ਵਾਰ ਖੇਡਦਿਆਂ ਨੂੰ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਕਵੀਸ਼ਰ ਕਰਨੈਲ ਸਿੰਘ ਪਾਰਸ ਦੇ ਜਥੇ ਨੂੰ ਮੈਂ ਨਿੱਕਾ ਹੁੰਦਾ ਵੇਖਦਾ ਤੇ ਸੁਣਦਾ ਰਿਹਾ ਸਾਂ। ਉਹ ਸਾਡੇ ਪਿੰਡ ਪੋਹ ਸੁਦੀ ਸੱਤਵੀਂ ਦੇ ਨਗਰ ਕੀਰਤਨ ਉਤੇ ਆਉਂਦੇ। ਉਨ੍ਹਾਂ ਦੀ ਕਵੀਸ਼ਰੀ ਦੇ ਬੋਲ ਸਾਡੇ ਬਾਲ ਮਨਾਂ ਉਤੇ ਉਕਰੇ ਜਾਂਦੇ। ਬੜੀ ਉੱਚੀ ਆਵਾਜ਼ ਹੁੰਦੀ ਸੀ ਰਣਜੀਤ ਸਿੰਘ ਸਿੱਧਵਾਂ ਦੀ। ਉਹ ਕੰਨ `ਤੇ ਹੱਥ ਰੱਖ ਕੇ ਦੋਹਰਾ ਲਾਉਂਦਾ। ਫਿਰ ਪਾਰਸ ਤੇ ਚੰਦ ਸਿੰਘ ਜੰਡੀ `ਕੱਠੇ ਅਤੇ ਰਣਜੀਤ ਸਿੰਘ `ਕੱਲਾ ਵਾਰੀ ਵਾਰੀ ਬੰਦ ਸੁਣਾਉਂਦੇ। ਬਾਹਾਂ ਕੱਢ ਕੇ ਕਵੀਸ਼ਰੀ ਕਰਦੇ-ਲੱਗਜੇ ਸਭਾ `ਚ ਫੁੱਲਝੜੀ ਛੰਦਾਂ ਦੀ …। ਕਦੇ ਗਾਉਂਦੇ-ਭਰਦੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਬਚਪਨ ਵਿੱਚ ਮੈਂ ਚਾਹ ਤੇ ਲੱਸੀ ਦੇ ਝਗੜੇ ਵਰਗਾ ਚਿੱਠਾ ਲਿਖਣ ਤੇ ਕਵੀਸ਼ਰ ਜਾਂ ਮਾਸਟਰ ਬਣਨ ਬਾਰੇ ਚਿਤਵਿਆ ਸੀ। ਪਰ ਭਾਸ਼ਾ ਵਿਭਾਗ ਪੰਜਾਬ ਨੇ ਆਪਣੇ ਪੁਰਸਕਾਰ ਨਾਲ ਮੈਨੂੰ ਸ਼੍ਰੋਮਣੀ ਲੇਖਕ ਤੇ ਡਾ.ਸਰਦਾਰਾ ਸਿੰਘ ਜੌਹਲ ਹੋਰਾਂ ਨੇ ਕਾਲਜ ਦਾ ਪ੍ਰਿੰਸੀਪਲ ਬਣਾ ਦਿੱਤਾ। ਬੋਤੇ `ਤੇ ਬਹਿਣ ਵਾਲੇ ਬੱਚੇ ਨੂੰ ਹਵਾਈ ਜਹਾਜ਼ਾਂ ਦੇ ਝੂਟੇ ਤੇ ਦੇਸ਼ ਵਿਦੇਸ਼ ਘੁੰਮਣ ਦੇ ਮੌਕੇ ਦੇ ਦਿੱਤੇ। ਮੈਂ ਸਮਝਦਾ ਹਾਂ ਜਿਵੇਂ ਸਾਧਾਰਨ ਕਿਸਾਨ ਦੇ ਸਾਧਾਰਨ ਪੁੱਤਰ ਨੂੰ ਪ੍ਰਿੰਸੀਪਲ ਦੀ ਪਦਵੀ ਤਕ ਪਹੁੰਚਣ ਦੇ ਵਸੀਲੇ ਬਣੇ ਉਵੇਂ ਹਰ ਬਾਲਕ ਦੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਦਫਤਰ ਵਿੱਚ ਨਿੱਤ ਪ੍ਰਤੀ ਦੀਆਂ ਗੱਲਾਂ। ਕੰਮ ਦੀਆਂ। ਪ੍ਰੀਵਾਰ ਦੀਆਂ। ਪ੍ਰਵਾਸੀ ਜਿੰਦਗੀ ਤੇ ਇਸ ਨਾਲ ਜੁੱੜੇ ਸਰੋਕਾਰਾਂ ਸੰਗ ਸੰਵਾਦ। ਅਚਾਨਕ ਮੈਂਨੂੰ ਮੇਰਾ ਸਾਥੀ ਕਹਿਣ ਲੱਗਾ ਕਿ ਤੁਹਾਨੂੰ ਇੰਨਾ ਚਿਰ ਹੋ ਗਿਆ ਹੈ ਇਥੇ ਆਇਆਂ, ਤੁਸੀਂ ਕਿਸੇ ਨੂੰ ਹੱਸਦਾ ਦੇਖਿਆ ਏ? ਤੇ ਮੈਂ ਚੁੱਪ ਹੋ ਗਿਆ। ਪ੍ਰੀਵਾਰਕ ਮਾਹੌਲ `ਚ ਕਿਸੇ ਦੇ ਘਰ ਬੈਠਿਆਂ ਮੈਂ ਆਪਣੇ ਮਿੱਤਰ ਨੂੰ ਪਰਵਾਸੀ ਅਵਾਰਡਜ ਨਾਇਟ ਬਾਰੇ ਪੁੱਛਿਆ ਕਿ ਤੁਹਾਨੂੰ ਸੱਭ ਤੋਂ ਚੰਗਾ ਕੀ ਲਗਾ? ਉਹ ਕਹਿਣ ਲੱਗਾ ਕਿ ਆਪਾਂ ਨੂੰ ਤਾਂ ਰਮਤਾ ਸੱਭ ਤੋਂ ਚੰਗਾ ਲੱਗਾ। ਇਸ ਬਹਾਨੇ ਘੜੀ . . . . Read more >
Published in
ਲੇਖ਼
1990 ਦੀ ਅਮਰੀਕਾ ਫੇਰੀ ਸਮੇਂ ਮੈਨੂੰ ਹਾਲੀਵੁੱਡ `ਚ ਯੂਨੀਵਰਸਲ ਸਟੂਡੀਓ ਵੇਖਣ ਦਾ ਮੌਕਾ ਮਿਲਿਆ। ਉਥੇ ਬੜਾ ਕੁੱਝ ਅਦਭੁੱਤ ਤੇ ਹੈਰਾਨ ਕਰਨ ਵਾਲਾ ਸੀ। ਮਸਨੂਈ ਮੀਂਹ, ਸ਼ੂਕਦੀਆਂ ਹਨ੍ਹੇਰੀਆਂ, ਗਰਜਦੇ ਬੱਦਲ ਤੇ ਭੁਚਾਲ ਸਭ ਕੁੱਝ ਸੀ। ਕਿਸੇ ਪਾਸੇ ਕੱਚੇ ਕੋਠੇ ਸਨ ਤੇ ਕਿਸੇ ਪਾਸੇ ਆਲੀਸ਼ਾਨ ਮਹੱਲ। ਵਿਚੇ ਭੂਤਵਾੜੇ ਸਨ ਤੇ ਵਿਚੇ ਵਸਦੀਆਂ ਨਗਰੀਆਂ। ਇੱਕ ਜਗ੍ਹਾ ਪੁਰਾਣੇ ਅਖ਼ਬਾਰ ਸੰਭਾਲੇ ਹੋਏ ਸਨ। ਗਾਈਡ ਕਹਿ ਰਿਹਾ ਸੀ, “ਏਥੇ ਤੁਸੀਂ ਆਪਣੇ ਜਨਮ ਦਿਨ ਦਾ ਅਖ਼ਬਾਰ ਵੇਖ ਸਕਦੇ ਓ।” ਕੁੱਝ ਸੈਲਾਨੀ ਆਪਣੀਆਂ ਜਨਮ ਤਾਰੀਖਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
|