You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਢੁੱਡੀਕੇ ਦੇ ਲਾਲਾ ਲਾਜਪਤ ਰਾਇ ਕਾਲਜ ਵਿੱਚ ਮੈਂ ਲਗਭਗ ਤੀਹ ਸਾਲ ਲਾਏ। ਉਥੋਂ ਹੀ ਮੇਰੇ ਨਾਂ ਨਾਲ ਢੁੱਡੀਕੇ ਜੁੜਿਆ। ਖੇਡ ਜਗਤ ਵਿੱਚ ਮੇਰੀ ਪਛਾਣ ਵਧੇਰੇ ਕਰਕੇ ਢੁੱਡੀਕੇ ਦੇ ਸਰਵਣ ਸਿੰਘ ਵਜੋਂ ਹੈ। ਇੱਕ ਵਾਰ ਸਾਡੇ ਪਿੰਡ ਚਕਰ ਦੇ ਟੂਰਨਾਮੈਂਟ ਉਤੇ ਹੀ ਇੱਕ ਕੁਮੈਂਟੇਟਰ ਕਹੀ ਜਾਵੇ, “ਹੁਣ ਢੁੱਡੀਕੇ ਦਾ ਸਰਵਣ ਸਿੰਘ ਆ ਗਿਐ, ਅਗਲੇ ਮੈਚ ਦੀ ਕੁਮੈਂਟਰੀ ਓਹੀ ਕਰੂਗਾ।” ਉਸ ਨੇ ਮੇਰੇ ਪਿੰਡ ਵਿੱਚ ਹੀ ਮੈਨੂੰ ਢੁੱਡੀਕੇ ਦਾ ਬਣਾ ਦਿੱਤਾ ਸੀ! ਮੇਰੇ ਚੇਤੇ `ਚ ਢੁੱਡੀਕੇ ਦੇ ਕਾਲਜ ਦੀਆਂ ਅਨੇਕਾਂ ਯਾਦਾਂ ਸਮਾਈਆਂ ਹੋਈਆਂ . . . . Read more >

ਪਰਵਾਸੀ ਪੰਜਾਬੀ ਸਾਹਿਤ ਖੇਤਰ ਵਿੱਚ ਜਰਨੈਲ ਸਿੰਘ ਇੱਕ ਸਥਾਪਿਤ ਹਸਤਾਖ਼ਰ ਹੈ। ਅਜੋਕੇ ਸਮੇਂ ਦਾ ਉਹ ਅਜਿਹਾ ਚਰਚਿਤ ਲੇਖਕ ਹੈ ਜਿਸ ਨੇ ਪਰਵਾਸੀ ਪੰਜਾਬੀ ਕਹਾਣੀ ਦੇ ਖੇਤਰ ਵਿੱਚ ਵਿਸ਼ੇਸ਼ ਪਹਿਚਾਣ ਨਿਸ਼ਚਿਤ ਕਰ ਲਈ ਹੈ। ਉਸ ਦੇ ਪਹਿਲੇ ਤਿੰਨ ਕਹਾਣੀ ਸੰਗ੍ਰਹਿ ਮੈਨੂੰ ਕੀ (1981)‎,‎ ਮਨੁੱਖ ਤੇ ਮਨੁੱਖ (1983)‎,‎ ਸਮੇਂ ਦੇ ਹਾਣੀ (1987) ਲੇਖਕ ਦੇ ਪੰਜਾਬੀ ਸਮਾਜ ਨਾਲ ਜੁੜੇ ਅਨੁਭਵਾਂ ਦੀ ਪੇਸ਼ਕਾਰੀ ਕਰਦੇ ਹਨ। ਉਸਦਾ ਚੌਥਾ ਕਹਾਣੀ ਸੰਗ੍ਰਹਿ ਦੋ ਟਾਪੂ (1999) ਜੋ ਕਿ ਪਰਵਾਸੀ ਜੀਵਨ-ਯਥਾਰਥ ਨਾਲ ਤਾਅਲੁੱਕ ਰੱਖਦਾ ਹੈ ਨੇ ਪੰਜਾਬੀ ਸਾਹਿਤਕ ਤੇ ਅਕਾਦਮਿਕ . . . . Read more >

ਪਿਆਰੇ ਪ੍ਰਵੇਜ਼ ਇਲਾਹੀ ਸਾਹਿਬ, ਮੁੱਖ ਮੰਤਰੀ ਪੰਜਾਬ, ਲਾਹੌਰ। ਆਦਾਬ ਸਲਾਮ ਦੇ ਨਾਲ ਗ਼ੁਜ਼ਾਰਿਸ਼ ਏ ਕਿ ਕਦ ਆਈਏ ਲਾਹੌਰ ਦੀਆਂ ਦੂਜੀਆਂ ਇੰਡੋ-ਪਾਕਿ ਪੰਜਾਬ ਖੇਡਾਂ ਵੇਖਣ? ਦਸੰਬਰ 2004 ਵਿੱਚ ਪਟਿਆਲੇ ਦੀਆਂ ਪਹਿਲੀਆਂ ਦੁਵੱਲੀਆਂ ਪੰਜਾਬ ਖੇਡਾਂ `ਚ ਸ਼ਾਮਲ ਹੋ ਕੇ ਤੁਸੀਂ ਸੱਦਾ ਦੇ ਗਏ ਸੌ ਪਈ ਅਗਲੇ ਸਾਲ ਤੁਸੀਂ ਵੀ ਲਾਹੌਰ ਦੀਆਂ ਖੇਡਾਂ `ਤੇ ਹੁੰਮ ਹੁੰਮਾ ਕੇ ਆਇਆ ਜੇ। ਨੇਂਦੇ ਭਾਜੀ ਵਜੋਂ ਸਾਡਾ ਏਧਰਲੇ ਪੰਜਾਬੀਆਂ ਦਾ ਓਧਰ ਜਾਣਾ ਵੀ ਬਣਦਾ ਏ। ਸਿਆਲਕੋਟੀਏ ਸ਼ਾਇਰ ਧਨੀ ਰਾਮ ਚਾਤ੍ਰਿਕ ਦੇ ਕਹਿਣ ਅਨੁਸਾਰ ਅਸੀਂ ਤਾਂ . . . . Read more >

ਸੜਕ ਮੁੜ ਕੇ ਅਸੀਂ ਸਿੱਧੇ ਉਸ ਸੜਕੇ ਪੈ ਗਏ ਜਿਸ ‘ਤੇ ਦੋ ਕੁ ਸੌ ਗਜ਼ ਦੀ ਵਿੱਥ ਉਤੇ ਰੌਸ਼ਨੀਆਂ ਵਿਚ ਸ਼ਾਹਤਾਜ ਹੋਟਲ ਚਮਕ ਰਿਹਾ ਸੀ। ਸਾਨੂੰ ਕੋਲ ਦੀ ਤੁਰਿਆਂ ਜਾਂਦਿਆਂ ਵੇਖ ਕੇ ਇਕ ਸੱਠ-ਸੱਤਰ ਸਾਲ ਦਾ ਬਜ਼ੁਰਗ ਪਿੱਛੋਂ ਕਹਿਣ ਲੱਗਾ, ‘‘ਸਰਦਾਰੋ! ਕੀ ਹਾਲ ਜੇ!’’ਅਸੀਂ ਪਿੱਛੇ ਮੁੜ ਕੇ ਉਸ ਨੂੰ ਦੁਆ-ਸਲਾਮ ਕੀਤੀ ਤਾਂ ਉਹ ਕਹਿਣ ਲੱਗਾ, ‘‘ਤੁਸੀਂ ਉਦੋਂ ਜੇ ਸਾਡੇ ਨਾਲ ਰਲ ਜਾਂਦੇ ਤਾਂ ਚੰਗਾ ਸੀ। ਸਾਡੇ ਬਾਬੇ ਦਾ ਆਖਾ ਮੰਨ ਜਾਂਦੇ, ਕਾਇਦੇ ਆਜ਼ਮ ਦਾ, ਤਾਂ ਅੱਜ ਏਨੇ ਦੁਖੀ ਨਾ ਹੰੁਦੇ…। ਵੇਖ ਲੋ ਹੁਣ ਤੁਹਾਡੇ ਨਾਲ ਕੀ ਪਈ ਹੰੁਦੀ ਏ…ਤੇ ਉਧਰ ਕਸ਼ਮੀਰ . . . . Read more >

ਸਾਡੇ ਪਿੰਡ ਉਦੋਂ ਚਾਰ ਜਮਾਤਾਂ ਦਾ ਪ੍ਰਾਇਮਰੀ ਸਕੂਲ ਹੀ ਸੀ। ਹੁਣ ਬਾਰਾਂ ਜਮਾਤਾਂ ਦਾ ਹੋ ਗਿਐ। ਚਕਰ ਦੇ ਮੁੰਡਿਆਂ ਨੂੰ ਪੰਜਵੀਂ `ਚ ਡੀ.ਬੀ.ਹਾਈ ਸਕੂਲ ਮੱਲ੍ਹੇ ਪੜ੍ਹਨ ਜਾਣਾ ਪੈਂਦਾ ਸੀ। ਉਦੋਂ ਅੱਠਾਂ ਦਸਾਂ ਪਿੰਡਾਂ ਵਿੱਚ ਇਕੋ ਹਾਈ ਸਕੂਲ ਹੁੰਦਾ ਸੀ। ਮੱਲ੍ਹੇ ਦੇ ਹਾਈ ਸਕੂਲ ਵਿੱਚ ਚਕਰ, ਲੱਖਾ, ਮਾਣੂੰਕੇ, ਦੇਹੜਕੇ, ਡੱਲਾ, ਰਸੂਲਪੁਰ, ਮੱਲੇਆਣੇ ਤੇ ਲੋਪੋਂ ਦੇ ਵਿਦਿਆਰਥੀ ਵੀ ਪੜ੍ਹਦੇ ਸਨ। ਇੱਕਾ ਦੁੱਕਾ ਦੌਧਰ, ਮੀਨੀਆਂ, ਕੁੱਸੇ ਤੇ ਰਾਮੇ ਤੋਂ ਵੀ ਆ ਲੱਗਦੇ ਸਨ। ਉਂਜ ਇਲਾਕੇ ਵਿੱਚ ਕਮਾਲਪੁਰਾ, ਬੁੱਟਰ, ਚੂਹੜਚੱਕ . . . . Read more >

‘‘ਸੰਧੂ ਨੂੰ ਪਹਿਲਾਂ ਜਹਾਂਗੀਰ ਤੇ ਨੂਰਜਹਾਂ ਦਾ ਮਕਬਰਾ ਦਿਖਾ ਲਿਆਈਏ। ਗੁਰਦੁਆਰਾ ਡੇਰਾ ਸਾਹਿਬ ਤੇ ਸ਼ਾਹੀ ਕਿਲੇ ਵੱਲ ਪਿੱਛੋਂ ਆਉਂਦੇ ਹਾਂ’’ ਡਾ. ਜਗਤਾਰ ਨੇ ਅਗਲਾ ਪ੍ਰੋਗਰਾਮ ਉਲੀਕਿਆ।ਡਰਾਈਵਰ ਨੇ ਕਾਰ ਉਧਰ ਮੋੜ ਲਈ। ਪਤਾ ਲੱਗਾ ਕਿ ਜਹਾਂਗੀਰ ਤੇ ਨੂਰਜਹਾਂ ਦਾ ਮਕਬਰਾ ਰਾਵੀਓਂ ਪਾਰ ਸ਼ਾਹਦਰੇ ਵਿਚ ਸੀ। ਰਾਵੀ ਦਾ ਨਾਮ ਸੁਣਦਿਆਂ ਹੀ ਮੇਰੇ ਅੰਦਰ ਇਕ ਝੁਣਝਣੀ ਆਈ। ਲਾਹੌਰ ਦੀ ਵੱਖੀ ਨਾਲ ਖਹਿ ਕੇ ਲੰਘਦੀ ਰਾਵੀ ਸਦੀਆਂ ਤੋਂ ਪੰਜਾਬੀਆਂ ਦੇ ਲੋਕ ਮਨਾਂ ਵਿਚ ਲਿਸ਼ਕਦੀ ਆਈ ਹੈ। ਮਨ ਦੀਆਂ ਧੁਰ ਡੂੰਘਾਣਾਂ ‘ਚੋ ਲੋਕ-ਗੀਤ ਦੀਆਂ ਸਤਰਾਂ . . . . Read more >

ਸ: ਕਿਰਪਾਲ ਸਿੰਘ ਪੰਨੂੰ ਵੱਲੋ ਸੀਨੀਅਰਾਂ (50 ਤੋਂ ਉੱਪਰ ਉਮਰ ਵਾਲ਼ਿਆਂ) ਨੂੰ ਦਿੱਤੀ ਜਾਣ ਵਾਲ਼ੀ ਦੋ ਮਹੀਨੇ ਦੀ ਫਰੀ ਕੰਪਿਊਟਰ ਟਰੇਨਿੰਗ ਸਰਵਿਸ ਪੂਰੀ ਹੋ ਜਾਣ ਤੇ, ਉਸਦੇ ਸਾਰੇ ਸਿਖਿਆਰਥੀਆਂ ਨੇ ਰਲ਼ਮਿਲ ਕੇ ਮਿਤੀ 4 ਅਕਤੂਬਰ ਦਿਨ ਐਤਵਾਰ ਨੂੰ ‘ਨਿਊ ਇੰਡਿਆ ਕਰੀ ਰੈਸਟੋਰੈੰਟ’ 20 ਗਿਲਿੰਘਮ ਡਰਾਈਵ ਬਰੈੰਪਟਨ ਨੇੜੇ ਪਾਸਪੋਰਟ ਦਫਤਰ ਵਿਖੇ ਆਨਰ ਪਾਰਟੀ ਦਿਤੀ| ਜਿਸ ਵਿਚ 60 ਤੋਂ ਵੱਧ ਸਿਖਿਆਰਥੀ ਅਤੇ ਪਤਵੰਤੇ ਸ਼ਾਮਲ ਹੋਏ|ਫੁੱਟਬਾਲ ਦੇ ਨੈਸ਼ਨਲ ਕੋਚ ਗੁਰਮੀਤ ਸਿੰਘ ਸੰਧੂ ਦਾ ਇਹ ਵਿਚਾਰ ਸੀ ਕਿ ਕਿਸੇ ਦਿਨ ਸਾਰੇ ਸਿਖਿਆਰਥੀ ਇਕੱਠੇ ਹੋ . . . . Read more >

ਗੁਰਬਖ਼ਸ਼ ਸਿੰਘ ਜੰਮਿਆਂ ਭਾਵੇਂ ਪਿਸ਼ਾਵਰ ਵਿੱਚ ਸੀ ਪਰ ਵੱਜਦਾ ਉਹ ਬੰਗਾਲ ਦਾ ਹੈ। ਬੰਗਾਲ ਲਈ ਉਹ ਲਗਾਤਾਰ ਪੰਦਰਾਂ ਵਰ੍ਹੇ ਹਾਕੀ ਖੇਡਿਆ। ਜਿੰਨਾ ਨਾਮਣਾ ਬੰਗਾਲ ਵਿੱਚ ਜਰਨੈਲ ਸਿੰਘ ਪਨਾਮੀਏ ਨੇ ਫੁੱਟਬਾਲ ਖੇਡ ਕੇ ਕਮਾਇਆ ਉਨਾ ਹੀ ਜੱਸ ਗੁਰਬਖ਼ਸ਼ ਸਿੰਘ ਨੇ ਹਾਕੀ ਖੇਡ ਕੇ ਖੱਟਿਆ। ਸੱਠਵਿਆਂ ਵਿੱਚ ਉਹਦੀ ਗੁੱਡੀ ਸਿਖ਼ਰ ਉੱਤੇ ਸੀ ਤੇ ਕੋਈ ਵੀ ਭਾਰਤੀ ਹਾਕੀ ਟੀਮ ਗੁਰਬਖ਼ਸ਼ ਸਿੰਘ ਦੀ ਸ਼ਮੂਲੀਅਤ ਤੋਂ ਬਿਨਾਂ ਮੁਕੰਮਲ ਨਹੀਂ ਸੀ ਸਮਝੀ ਜਾਂਦੀ। ਉਦੋਂ ਉਹ ਪ੍ਰਿਥੀਪਾਲ ਸਿੰਘ ਨਾਲ ਹਾਕੀ ਦਾ ਦੂਜਾ ਫੁੱਲ ਬੈਕ ਹੁੰਦਾ ਸੀ। 1968 . . . . Read more >

ਮੱਲ੍ਹੇ ਦੇ ਸਕੂਲ `ਚੋਂ ਹਟ ਕੇ ਸੱਤਵੀਂ `ਚ ਮੈਂ ਫਾਜ਼ਿਲਕਾ ਦੇ ਡੀ.ਏ.ਵੀ.ਹਾਈ ਸਕੂਲ ਵਿੱਚ ਪੜ੍ਹਨ ਜਾ ਲੱਗਾ। ਮੇਰੀ ਭੂਆ ਸੁਜਾਨ ਕੌਰ ਫਾਜ਼ਿਲਕਾ ਕੋਲ ਪਿੰਡ ਕੋਠੇ ਵਿਆਹੀ ਹੋਈ ਸੀ। ਨਾ ਉਹਦੇ ਸੱਸ ਸਹੁਰਾ ਸਨ ਤੇ ਨਾ ਕੋਈ ਦਰਾਣੀ ਜਠਾਣੀ ਸੀ। ਵੱਡੇ ਘਰ `ਚ ਉਹਦਾ `ਕੱਲੀ ਦਾ ਜੀਅ ਨਹੀਂ ਸੀ ਲੱਗਦਾ ਤੇ ਉਹ ਮੈਨੂੰ ਆਪਣੇ ਕੋਲ ਪੜ੍ਹਨ ਲਈ ਕਹਿੰਦੀ ਰਹਿੰਦੀ ਸੀ। ਕਹਿੰਦੀ ਸੀ ਕਿ ਸ਼ਹਿਰ ਦੀ ਪੜ੍ਹਾਈ ਪਿੰਡਾਂ ਨਾਲੋਂ ਚੰਗੀ ਹੁੰਦੀ ਹੈ। ਉਹ ਮੈਨੂੰ ਸ਼ਹਿਰ ਦੇ ਬੱਤੇ ਪੀਣ ਦਾ ਵੀ ਲਾਲਚ ਦਿੰਦੀ ਸੀ। ਫੁੱਫੜ ਹੀਰਾ ਸਿੰਘ ਵੀ ਕਹਿ ਚੁੱਕਾ ਸੀ . . . . Read more >

Tuesday, 27 October 2009 14:21

ਬੇਨਾਮ

Written by ਸੰਦੀਪ ਧਨੋਆ

ਬੰਦ ਹੋਠਾਂ ਦੇ ਬੂਹੇ ਪਿੱਛੇ‎,‎ ਖਾਮੋਸ਼ ਤੇ ਗੁੰਮਨਾਮ ਬੋਲ ਆਵਾਜ਼ ਦੇ ਦੇ ਮਾਲਕਾ‎,‎ ਨਹੀਂ ਸਹਿਕਦੇ ਰਹਿ ਜਾਣਗੇ। ਸੁਪਨੇ ਵਿੱਚ ਵੀ ਕਿੰਝ ਕਹਾਂ‎,‎ “ਰਹਿਨੁਮਾ ਮੇਰੇ ਨਾਲ ਚੱਲ”‎,‎ ਜੋ ਮੇਰੇ ਪਿੱਛੋਂ ਆਉਣਗੇ‎,‎ ਰਾਹ ਭਟਕਦੇ ਰਹਿ ਜਾਣਗੇ। ਮੇਰੀ ਸੋਚ ਜੇਕਰ ਮੇਰਿਆਂ ਨੈਣਾਂ `ਤੇ ਆ ਕੇ ਮੁੱਕ ਗਈ ਲਹਿਰਾਂ ਦੇ ਖ਼ਾਬ ਕੰਢੇ ਉੱਤੇ‎,‎ ਡੁੱਬ ਕੇ ਮਰ ਜਾਣਗੇ। ਆ‎,‎ ਅੱਗ ਬਣਕੇ ਚੀਰਦੇ‎,‎ ਤੂੰ ਚਿਣਗ ਦੀ ਇਸ ਚੀਕ ਨੂੰ ਦਿਨ-ਦਿਹਾੜੇ ਮਾਸੂਮ ਵੀ‎,‎ ਜੁਗਨੂੰ ਤੋਂ ਡਰਦੇ ਰਹਿਣਗੇ। ਸੰਨ੍ਹ ਲਾ ਕੇ ਹੱਥੀਂ ਲੁੱਟੀ‎,‎ . . . . Read more >

Tuesday, 27 October 2009 15:13

ਤੂੰ ਹੀ ਬੋਲ

Written by ਹਰਪ੍ਰੀਤ ਸੇਖਾ

ਸਭਨੀ ਥਾਈਂ ਇੱਕੋ ਖ਼ਬਰ ਦੀ ਹੀ ਚਰਚਾ ਸੀ ਅਤੇ ਉਸੇ ਖਬਰ ਨੂੰ ਆਪਣੇ ਅੰਦਰ ਰਿੜਕਦਾ ਤਰਸੇਮ ਜਦ ਘਰ ਪਹੁੰਚਿਆ ਤਾਂ ਆਮ ਦੀ ਤਰ੍ਹਾਂ ਟੀ.ਵੀ.ਮੂਹਰੇ ਬੈਠੀ ਉਸ ਦੀ ਅੱਠ-ਸਾਲਾ ਧੀ ਗੁਰਨੀਤ ਅਤੇ ਚਾਰ-ਸਾਲਾ ਪੁੱਤਰ ਸੁਮੀਤ ਨੇ ਰਲਵੀਂ ਆਵਾਜ਼ ਵਿੱਚ ਕਿਹਾ, “ਸਾਸਰੀ `ਕਾਲ, ਡੈਡੀ।” ‘ਸਾਸਰੀ `ਕਾਲ’ ਦਾ ਜਵਾਬ ਦਿੱਤੇ ਬਿਨ੍ਹਾ ਗੁਰਨੀਤ ਵੱਲ ਕ੍ਰੋਧ ਨਾਲ ਵੇਖਦੇ ਹੋਏ ਤਰਸੇਮ ਨੇ ਕਿਹਾ, “ਟੀ.ਵੀ.ਮੂਹਰੇ ਬਹਿ ਜਿਆ ਕਰ ਸਕੂਲੋਂ ਆਉਣ ਸਾਰ, ਨਾਲੇ ਜੁਆਕ ਨੂੰ ਸਿਖਾ ਇਹ ਪੁੱਠੀਆਂ ਆਦਤਾਂ।” ਅਤੇ ਫਿਰ ਉਹ ਬੱਚਿਆਂ ਨਾਲ ਸੋਫੇ `ਤੇ ਬੈਠੀ ਆਪਣੀ . . . . Read more >

ਟੋਰਾਂਟੋ ਵਿੱਚ 6 ਅਗੱਸਤ 2006 ਤੋਂ ਲੱਗੀ ਕਬੱਡੀ ਦੀ ਔੜ 27 ਮਈ 2007 ਨੂੰ ਟੁੱਟੀ। ਟੁੱਟੀ ਵੀ ਅਜਿਹੀ ਕਿ ਨਾਲ ਮੀਂਹ ਵੀ ਲੈ ਆਈ। ਮੀਂਹ ਕਾਰਨ ਦਰਸ਼ਕ ਵੱਡੀ ਗਿਣਤੀ ਵਿੱਚ ਤਾਂ ਨਾ ਪਹੁੰਚ ਸਕੇ ਪਰ ਜਿਹੜੇ ਪਹੁੰਚੇ ਉਨ੍ਹਾਂ ਨੇ ਟਿਕਟਾਂ ਲੈ ਕੇ ਵੇਖੀ ਕਾਂਟੇਦਾਰ ਕਬੱਡੀ ਦਾ ਪੂਰਾ ਅਨੰਦ ਮਾਣਿਆਂ। ਕਬੱਡੀ ਪ੍ਰੇਮੀਆਂ ਨੂੰ ਖ਼ਦਸ਼ਾ ਸੀ ਕਿ ਐਤਕੀਂ ਪੰਜਾਬ ਦੇ ਖਿਡਾਰੀਆਂ ਨੂੰ ਵੀਜ਼ੇ ਘੱਟ ਮਿਲੇ ਹੋਣ ਕਾਰਨ ਸ਼ਾਇਦ ਕਬੱਡੀ ਮੈਚ ਓਨੇ ਨਜ਼ਾਰੇਦਾਰ ਨਾ ਹੋਣ। ਪਰ ਜਿੰਨੇ ਵੀ ਮੈਚ ਖੇਡੇ ਗਏ ਉਹ ਬੜੇ ਫਸਵੇਂ . . . . Read more >

«StartPrev12NextEnd»
Page 1 of 2