|
ਮੁੱਖ ਪੰਨਾ
ਅੰਦਰਲੇ ਹਾਲ ਵਿਚ ਲਗਪਗ ਸਾਰੀਆਂ ਕੁਰਸੀਆਂ ਭਰ ਚੁੱਕੀਆਂ ਸਨ। ਮੁੱਖ ਬੁਲਾਰੇ ਵੀ ਮੰਚ ਉੱਤੇ ਬੈਠ ਚੁੱਕੇ ਸਨ। ਬਾਹਰਲੇ ਹਾਲ ਵਿਚ ਸੱਜੇ ਪਾਸੇ ਬੁੱਕ ਸਟਾਲ ਸਨ ਤੇ ਖੱਬੇ ਅੱਧ ਵਿਚ ਡੱਠੀਆਂ ਕੁਰਸੀਆਂ ਸਾਹਮਣੇ ਟੀ.ਵੀ. ਪਏ ਹੋਏ ਸਨ ਜਿਨ੍ਹਾਂ ਦੀ ਸਕਰੀਨ ‘ਤੇ ਅੰਦਰਲੇ ਹਾਲ ਦੀ ਕਾਰਵਾਈ ਨਾਲ ਦੇ ਨਾਲ ਦਿਸਣੀ ਸੀ। ਅੰਦਰਲੇ ਹਾਲ ਵਿਚ ਵੜ ਕੇ ਮੈਂ ਤੇ ਜਗਤਾਰ ਪਿਛਲੀਆਂ ਕਤਾਰਾਂ ‘ਚ ਖ਼ਾਲੀ ਥਾਂ ਲੱਭ ਕੇ ਬੈਠਣ ਲਈ ਅਹੁਲ ਹੀ ਰਹੇ ਸਾਂ ਕਿ ਅੱਗੋਂ ਸਤਿਨਾਮ ਮਾਣਕ ਨੇ ਖੜੋ ਕੇ ਆਵਾਜ਼ ਮਾਰੀ, ‘‘ਸੰਧੂ ਯਾਰ! ਐਥੇ ਅੱਗੇ ਆਵੋ। ਪਿੱਛੇ ਕਿਉਂ ਬੈਠੀ ਜਾਂਦੇ . . . . Read more >
Published in
ਵਗਦੀ ਏ ਰਾਵੀ
1969 ਵਿੱਚ ਮੈਂ ਨਨਕਾਣਾ ਸਾਹਿਬ ਗਿਆ ਤਾਂ ਪਾਕਿਸਤਾਨ ਜਾਂਦਿਆਂ ਕੋਈ ਰੋਕ ਨਹੀਂ ਸੀ। ਪਰ 1982 ਵਿੱਚ ਪੰਜਾਬ ਤੋਂ ਦਿੱਲੀ ਦੀਆਂ ਏਸ਼ਿਆਈ ਖੇਡਾਂ ਵੇਖਣ ਜਾਣ ਤਕ ਬੜੇ ਅੜਿੱਕੇ ਸਨ। ਰਾਹ ਵਿੱਚ ਹਰਿਆਣਾ ਪੈਂਦਾ ਸੀ ਜਿਥੋਂ ਦੇ ਹਾਕਮਾਂ ਨੇ ਸਿੱਖਾਂ ਨੂੰ ਦਿੱਲੀ ਨਾ ਜਾਣ ਦੇਣ ਲਈ ਸਭਨਾਂ ਰਾਹਾਂ ਉਤੇ ਨਾਕੇਬੰਦੀ ਕੀਤੀ ਹੋਈ ਸੀ। ਅਕਾਲੀਆਂ ਦਾ ਐਲਾਨ ਸੀ ਕਿ ਉਹ ਦਿੱਲੀ ਦੀਆਂ ਏਸ਼ਿਆਈ ਖੇਡਾਂ ਸਮੇਂ ਰੋਸ ਵਿਖਾਵੇ ਕਰਨਗੇ। ਉਧਰ ਹਰਿਆਣੇ ਦੇ ਮੁੱਖ ਮੰਤਰੀ ਭਜਨ ਲਾਲ ਨੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਹਿ ਰੱਖਿਆ ਸੀ ਕਿ ਮੈਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
2 ਕੈਨੇਡਾ ਵਰਗੇ ਦੇਸ਼ `ਚ ਪੰਜਾਬਣ ਮੁਟਿਆਰਾਂ ਦੇ ਉਪਰੋਥਲੀ ਹੋ ਰਹੇ ਕਤਲ। ਹਰ ਸੰਵੇਦਨਸ਼ੀਲ ਅੱਖ ਰੋਈ। ਹਰ ਭਾਵੁਕ ਮਨ ਕੁਰਲਾਅ ਉੱਠਿਆ। ਧੀਆਂ ਤੇ ਭੈਣਾਂ ਵਾਲੇ ਅੱਥਰੂਆਂ ਦੀ ਨਦੀ `ਚ ਡੁੱਬ ਮੋਏ। ਔਰਤ ਨੂੰ ਸਨਮਾਨ ਦੇਣ ਵਾਲੇ ਗੁਰੂਆਂ ਦੇ ਸਿੱਖ, ਆਪਣੀਆਂ ਪਤਨੀਆਂ ਤੇ ਧੀਆਂ ਦੇ ਕਾਤਲ ਬਣੇ ਕਿਹੜੀਂ ਰਾਹੀਂ ਤੁੱਰ ਪਏ ਨੇ? ਕਿਹੜੀ ਮਾਰੂ ਸੋਚ ਨੇ ਉਹਨਾਂ ਦੀ ਬੁੱਧੀ ਭ੍ਰਿਸ਼ਟ ਕਰ ਦਿਤੀ ਏ? ਕਿਉਂ ਉਹ ਗਰਕੀਆਂ ਕਦਰਾਂ ਕੀੰਮਤਾਂ ਦੇ ਰਾਹ ਤੁੱਰ ਪਏ ਨੇ? ਲੜੀਵਾਰ - 2 ਕਤਲਾਂ ਤੋਂ ਉਠੇ ਕਈ ਸਵਾਲ, ਹਰ ਸੂਝਵਾਨ ਦੀ ਸੋਚ ਨੂੰ ਹਲੂਣਦੇ . . . . Read more >
Published in
ਲੇਖ਼
15 ਅਪਰੈਲ ਦੀ ਸਲੋਨੀ ਸ਼ਾਮ ਲਾਹੌਰ ਸ਼ਹਿਰ ਦੀਆਂ ਰੌਸ਼ਨੀਆਂ ਵਿਚ ਦਮਕ ਰਹੀ ਸੀ ਜਦੋਂ ਅਸੀਂ ਫਲੈਟੀਜ਼ ਹੋਟਲ ਪਹੁੰਚੇ। ਅੱਜ ਰਾਤ ਕਾਨਫ਼ਰੰਸ ਹਾਲ ਵਿਚ ਹੀ ਸਭਿਆਚਾਰਕ ਪ੍ਰੋਗਰਾਮ ਹੋਣਾ ਸੀ। ਪਰਸੋਂ ਰਾਤ ਕਾਨਫ਼ਰੰਸ ਦੇ ਪਹਿਲੇ ਦਿਨ ਇਸੇ ਹੀ ਹਾਲ ਵਿਚ ਰਾਤ ਭਰ ਕਵੀ ਦਰਬਾਰ ਚੱਲਿਆ ਸੀ। ਕੱਲ੍ਹ ਰਾਤ ਜਦੋਂ ਅਸੀਂ ਰਾਇ ਅਜ਼ੀਜ਼ ਉਲਾ ਖਾਂ ਦੀ ਪ੍ਰਾਹੁਣਚਾਰੀ ਦਾ ਆਨੰਦ ਮਾਣ ਰਹੇ ਸਾਂ ਤਾਂ ਸਾਡੇ ਸਾਥੀ ਡੈਲੀਗੇਟ ਪ੍ਰਬੰਧਕਾਂ ਵਲੋਂ ਤਿਆਰ ਕਰਵਾਇਆ ਨਾਟਕ ਦੇਖ ਰਹੇ ਸਨ। ਬੁੱਲ੍ਹੇ ਸ਼ਾਹ ਦੇ ਜੀਵਨ ਸਮਾਚਾਰਾਂ ਨਾਲ ਸਬੰਧਤ ਆਮ ਲੋਕਾਂ ਦੇ ਪੈਂਤੜੇ ਤੋਂ . . . . Read more >
Published in
ਵਗਦੀ ਏ ਰਾਵੀ
ਐਤਵਾਰ, ਪੰਦਰਾਂ ਅਪਰੈਲ, ਕਾਨਫ਼ਰੰਸ ਦਾ ਤੀਸਰਾ ਦਿਨ ਸੀ। ਅਸੀਂ ਕਾਨਫ਼ਰੰਸ ‘ਚੋਂ ਘੁਸਾਈ ਮਾਰਨ ਦਾ ਫ਼ੈਸਲਾ ਕਰ ਲਿਆ।ਡਾ. ਜਗਤਾਰ ਦੇ ਮਿੱਤਰ ਉਮਰ ਗਨੀ ਦੀ ਜਹਾਜ਼ ਜਿੱਡੀ ਕਾਰ ਸੀ। ਪੇਂਡੂ ਪਹਿਰਾਵੇ ਵਾਲੇ ਡਰਾਈਵਰ ਨਾਲ ਅਗਲੀ ਸੀਟ ਉਤੇ ਡਾ. ਜਗਤਾਰ ਬੈਠਾ ਸੀ, ਪਿੱਛੇ ਉਮਰ ਗਨੀ, ‘ਰਵੇਲ’ ਦਾ ਨੌਜਵਾਨ ਐਡੀਟਰ ਰਿਜ਼ਵਾਨ ਅਹਿਮਦ ਤੇ ਮੈਂ। ਕਿਸੇ ਬੈਂਕਿੰਗ ਅਦਾਰੇ ਵਿਚੋਂ ਬਹੁਤ ਵੱਡੇ ਅਹੁਦੇ ਤੋਂ ਰਿਟਾਇਰ ਹੋਇਆ ਉਮਰ ਗਨੀ ਪਾਕਪਟਨ ਤੋਂ ਜਗਤਾਰ ਦੇ ਬੁਲਾਵੇ ਉਤੇ ਉਚੇਚਾ ਇਥੇ ਆਇਆ ਸੀ ਸਾਨੂੰ ਲਾਹੌਰ ਦੀ ਸੈਰ ਕਰਾਉਣ। ਸਾਡੇ ਪਾਸਪੋਰਟ ਉੱਤੇ . . . . Read more >
Published in
ਵਗਦੀ ਏ ਰਾਵੀ
ਬਚਪਨ ਵਿੱਚ ਮੈਂ ਚਾਹ ਤੇ ਲੱਸੀ ਦੇ ਝਗੜੇ ਵਰਗਾ ਚਿੱਠਾ ਲਿਖਣ ਤੇ ਕਵੀਸ਼ਰ ਜਾਂ ਮਾਸਟਰ ਬਣਨ ਬਾਰੇ ਚਿਤਵਿਆ ਸੀ। ਪਰ ਭਾਸ਼ਾ ਵਿਭਾਗ ਪੰਜਾਬ ਨੇ ਆਪਣੇ ਪੁਰਸਕਾਰ ਨਾਲ ਮੈਨੂੰ ਸ਼੍ਰੋਮਣੀ ਲੇਖਕ ਤੇ ਡਾ.ਸਰਦਾਰਾ ਸਿੰਘ ਜੌਹਲ ਹੋਰਾਂ ਨੇ ਕਾਲਜ ਦਾ ਪ੍ਰਿੰਸੀਪਲ ਬਣਾ ਦਿੱਤਾ। ਬੋਤੇ `ਤੇ ਬਹਿਣ ਵਾਲੇ ਬੱਚੇ ਨੂੰ ਹਵਾਈ ਜਹਾਜ਼ਾਂ ਦੇ ਝੂਟੇ ਤੇ ਦੇਸ਼ ਵਿਦੇਸ਼ ਘੁੰਮਣ ਦੇ ਮੌਕੇ ਦੇ ਦਿੱਤੇ। ਮੈਂ ਸਮਝਦਾ ਹਾਂ ਜਿਵੇਂ ਸਾਧਾਰਨ ਕਿਸਾਨ ਦੇ ਸਾਧਾਰਨ ਪੁੱਤਰ ਨੂੰ ਪ੍ਰਿੰਸੀਪਲ ਦੀ ਪਦਵੀ ਤਕ ਪਹੁੰਚਣ ਦੇ ਵਸੀਲੇ ਬਣੇ ਉਵੇਂ ਹਰ ਬਾਲਕ ਦੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਪੁਰਾਤਨ ਓਲੰਪਿਕ ਖੇਡਾਂ ਤੋਂ ਲੈ ਕੇ ਹੁਣ ਤਕ ਲੱਖਾਂ ਦੌੜਾਕ ਦੌੜ ਮੁਕਾਬਲਿਆਂ ਵਿੱਚ ਭਾਗ ਲੈ ਚੁੱਕੇ ਹਨ। ਕਈਆਂ ਦੀਆਂ ਦੌੜਾਂ ਅਭੁੱਲ ਯਾਦਾਂ ਬਣ ਗਈਆਂ ਹਨ। ਉਨ੍ਹਾਂ `ਚੋਂ ਕੁੱਝ ਇਕਨਾਂ ਦਾ ਜ਼ਿਕਰ ਕਰਨਾ ਦਿਲਚਸਪੀ ਤੋਂ ਖਾਲੀ ਨਹੀਂ ਹੋਵੇਗਾ। ਉਂਜ ਤਾਂ ਘੱਟ ਵੱਧ ਦੂਰੀ ਦੇ ਅਨੇਕਾਂ ਦੌੜ ਮੁਕਾਬਲੇ ਹੁੰਦੇ ਆ ਰਹੇ ਹਨ ਪਰ ਇਥੇ ਗੱਲ ਕੇਵਲ ਮੈਰਾਥਨ ਦੌੜ ਦੀ ਹੀ ਕਰਦੇ ਹਾਂ। 490 ਪੂ.ਈ.ਵਿੱਚ ਪਰਸ਼ੀਆ ਨੇ ਏਥਨਜ਼ `ਤੇ ਹਮਲਾ ਕਰਨ ਲਈ ਆਪਣੀ ਫੌਜ ਸਰਹੱਦੀ ਪਿੰਡ ਮੈਰਾਥਨ ਦੀਆਂ ਜੂਹਾਂ ਵਿੱਚ ਉਤਾਰੀ ਸੀ। ਮੈਰਾਥਨ ਯੂਨਾਨ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਅਜਮੇਰ ਸਿੰਘ ਨੇ ਹੈਮਰ ਸੁੱਟਣ ਵਿੱਚ ਗੋਲਡਨ ਹੈਟ ਟ੍ਰਿਕ ਮਾਰਿਆ ਸੀ। ਯਾਨੀ ਲਗਾਤਾਰ ਤਿੰਨ ਸੋਨ ਤਮਗ਼ੇ ਜਿੱਤੇ ਸਨ। ਉਹ ਵੀ ਵਿਸ਼ਵ ਵੈਟਰਨ ਚੈਂਪੀਅਨ ਬਣਨ ਦੇ। ਉਹ ਪੰਜਾਬ ਪੁਲਿਸ `ਚੋਂ ਐੱਸ.ਪੀ ਦੇ ਅਹੁਦੇ ਤੋਂ ਰਿਟਾਇਰ ਹੋ ਕੇ ਅੱਜ ਕੱਲ੍ਹ ਆਪਣੇ ਪਿੰਡ ਰਹਿੰਦਾ ਹੈ ਤੇ ਸੱਥਾਂ ਦਾ ਸ਼ਿੰਗਾਰ ਹੈ। ਅਜੇ ਵੀ ਉਸ ਨੇ ਆਪਣਾ ਜੁੱਸਾ ਸੰਭਾਲਿਆ ਹੋਇਐ ਤੇ ਆਪਣੀ ਉਮਰ ਦੇ ਹੈਮਰ ਸੁਟਾਵਿਆਂ ਨੂੰ ਨੇੜੇ ਨਹੀਂ ਲੱਗਣ ਦਿੰਦਾ। ਮਈ 1966 ਦੀ ਗੱਲ ਹੈ। ਪਟਿਆਲੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਚੋਟੀ ਦੇ ਅਥਲੀਟਾਂ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਨਿੱਕਾ ਹੁੰਦਾ ਮੈਂ ਢੱਡ ਖੜਕਦੀ ਸੁਣਦਾ ਤਾਂ ਉਹ `ਚੂਹੜਚੱਕ-ਢੁੱਡੀਕੇ, ਚੂਹੜਚੱਕ-ਢੁੱਡੀਕੇ’ ਕਰਦੀ ਲੱਗਦੀ। ਚੂਹੜਚੱਕ ਤੇ ਢੁੱਡੀਕੇ ਦਾ ਨਾਂ ਇੱਟ ਖੜਿੱਕੇ ਵਾਂਗ ਖੜਕਦਾ। ਅਸੀਂ ਮਾਲ ਡੰਗਰ ਚਾਰਦੇ ਮੁੰਡੇ ਆਪਣੀਆਂ ਖੱਬੀਆਂ ਮੁੱਠਾਂ ਮੀਚ ਕੇ, ਉਹਨਾਂ ਉਤੇ ਸੱਜੇ ਹੱਥ ਦੀਆਂ ਉਂਗਲਾਂ ਮਾਰ ਕੇ ਸੋਹਣ ਸਿੰਘ ਸੀਤਲ ਦੇ ਢਾਡੀ ਜਥੇ ਦੀਆਂ ਰੀਸਾਂ ਕਰਦੇ। ਪਰ ਮੂੰਹੋਂ ਸੀਤਲ ਦੇ ਪ੍ਰਸੰਗ ਦੀ ਥਾਂ `ਚੂਹੜਚੱਕ-ਢੁੱਡੀਕੇ’ ਹੀ ਕਹਿੰਦੇ। ਸੀਤਲ ਦਾ ਜਥਾ ਇੱਕ ਵਾਰ ਸਾਡੇ ਪਿੰਡ ਆਇਆ ਸੀ ਤੇ ਅਸੀਂ ਉਸ ਦੀ ਰੀਸ ਨਾਲ ਆਪਣੀਆਂ ਮੁੱਠਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਪ੍ਰਸਿੱਧ ਸੂਫੀ ਸੰਤ ਸਾਈਂ ਮੀਆਂ ਮੀਰ ਦੀ ਯਾਦਗਾਰ ਫੌਜੀ ਛਾਉਣੀ ਦੇ ਪੱਛਮ ਵਿਚ, ਮੀਆਂ ਮੀਰ ਦੇ ਨਾਂ ‘ਤੇ ਬਣੇ ਪੱੱਛਮੀ ਰੇਲਵੇ ਸਟੇਸ਼ਨ ਤੋਂ ਲਗਪਗ ਅੱਧਾ ਮੀਲ ਦੂਰ ਸਥਿਤ ਹੈ। ਫੌਜੀ ਛਾਉਣੀ ਦਾ ਨਾਂ ਵੀ ਸਾਈਂ ਮੀਆਂ ਮੀਰ ਦੇ ਨਾਂ ਨਾਲ ਹੀ ਸਬੰਧਤ ਹੈ ਜਿਸ ਨੂੰ ਆਮ ਤੌਰ ‘ਤੇ ‘ਮੀਆਂ ਮੀਰ ਛਾਉਣੀ’ ਆਖਿਆ ਜਾਂਦਾ ਹੈ। ਕਿੰਨਾ ਅਜੀਬ ਇਤਫ਼ਾਕ ਹੈ। ਸੁਲ੍ਹਾ ਅਤੇ ਮੁਹੱਬਤ ਦਾ ਪੈਗਾਮ ਦੇਣ ਵਾਲੇ ਦੇ ਨਾਂ ਉਤੇ ਹੀ ਫੌਜੀ ਛਾਉਣੀ, ਦਾ ਨਾਂ ਰੱਖਿਆ ਗਿਆ। ਅੰਗਰੇਜ਼ਾਂ ਨੇ ਪੰਜਾਬ ਉਤੇ ਕਬਜ਼ੇ ਤੋਂ ਪਿਛੋਂ ਪਹਿਲਾਂ ਤਾਂ ਅਨਾਰਕਲੀ ਦੇ ਸਥਾਨ ‘ਤੇ ਫੌਜੀ ਛਾਉਣੀ . . . . Read more >
Published in
ਵਗਦੀ ਏ ਰਾਵੀ
ਪੰਜਾਬੀ ਜਿੰਨੇ ਚਾਅ ਨਾਲ ਮੇਲੇ ਵੇਖਦੇ ਹਨ ਉਨੇ ਹੀ ਚਾਅ ਨਾਲ ਖੇਡਾਂ ਖੇਡਦੇ ਹਨ। ਪੰਜਾਬ ਸਦਾ ਦਿਲਾਂ ਦੇ ਰਾਠ ਤੇ ਨਰੋਏ ਜੁੱਸਿਆਂ ਵਾਲੇ ਲੋਕਾਂ ਨੂੰ ਜਨਮ ਦਿੰਦਾ ਰਿਹਾ ਹੈ। ਮੁੱਢ ਕਦੀਮ ਤੋਂ ਏਥੇ ਸਰੀਰਕ ਕਰਤਬਾਂ ਦੀ ਗੱਲ ਹੁੰਦੀ ਆਈ ਹੈ। ਸਾਡੀਆਂ ਮਿਥਿਹਾਸਕ ਕਥਾਵਾਂ ਵਿੱਚ ਉਨ੍ਹਾਂ ਬਲੀ ਲੋਕਾਂ ਦਾ ਜ਼ਿਕਰ ਆਉਂਦਾ ਹੈ ਜਿਹੜੇ ਗੋਡਾ ਮਾਰ ਕੇ ਧਰਤੀ `ਚੋਂ ਪਾਣੀ ਕੱਢ ਦਿੰਦੇ ਸਨ ਤੇ ਚੰਦ ਸੂਰਜ ਨਾਲ ਘੁਲਦੇ ਸਨ। ਉਹਨਾਂ ਦੇ ਅਸਮਾਨਾਂ `ਚ ਵਗਾਹੇ ਹਾਥੀ ਅਜੇ ਤਕ ਨਹੀਂ ਮੁੜੇ! ਪੰਜਾਬ ਰਿਸ਼ੀਆਂ ਮੁਨੀਆਂ, ਗੁਰੂਆਂ ਪੀਰਾਂ, . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਕਈਆਂ ਨੂੰ ਇਹ ਸਿਰਲੇਖ ਅਜੀਬ ਲੱਗੇਗਾ। ਉਹਨਾਂ ਭਾਣੇ ਪੈਦਲ ਚੱਲਣਾ ਮਜਬੂਰੀ ਹੁੰਦੀ ਹੈ। ਬੰਦਾ ਤੰਗੀ, ਬਿਪਤਾ ਤੇ ਨੰਗ ਮਲੰਗੀ `ਚ ਪੈਰੀਂ ਤੁਰਦੈ। ਖਾਂਦਾ ਪੀਂਦਾ ਬੰਦਾ ਪੈਦਲ ਕਿਉਂ ਤੁਰੇ? ਉਹ ਗੱਡੀ ਚੜ੍ਹੇ, ਕਾਰ ਚਲਾਵੇ, ਸਕੂਟਰ ਫੜੇ, ਨਹੀਂ ਤਾਂ ਭੱਈਆਂ ਦੇ ਕੰਧਾੜੀਂ ਹੀ ਚੜ੍ਹ ਜਾਵੇ ਯਾਨੀ ਰਿਕਸ਼ਾ `ਤੇ ਚੜ੍ਹ ਬਹੇ। ਉਸ ਦੀ ਟੌਅ੍ਹਰ, ਸ਼ਾਨ ਤੇ ਸਰਦਾਰੀ ਇਸੇ ਵਿੱਚ ਹੈ! ਪੈਦਲ ਚੱਲਣਾ ਤਾਂ ਜਣੇ ਖਣੇ ਤੋਂ ਮਖੌਲ ਕਰਵਾਉਣਾ ਹੈ। ਬੱਸ ਦਾ ਕਿਰਾਇਆ ਬਚਾਉਣ ਵਾਲਾ ਸੂਮ ਕਹਾਉਣਾ ਹੈ। ਇਹੋ ਕਾਰਨ ਹੈ ਕਿ ਸਾਡੇ ਬਹੁਤੇ ਲੋਕ, . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
|