|
ਮੁੱਖ ਪੰਨਾ
ਪੈਂਤੀ ਸਾਲ ਪ੍ਰੋਫੈਸਰੀ ਤੇ ਪ੍ਰਿੰਸੀਪਲੀ ਕਰਨ ਪਿੱਛੋਂ ਮੈਂ 2000 ਵਿੱਚ ਰਿਟਾਇਰ ਹੋਇਆ। ਪਤਾ ਹੀ ਨਹੀਂ ਲੱਗਾ ਏਨਾ ਸਮਾਂ ਕਿਵੇਂ ਲੰਘ ਗਿਆ? ਨੌਕਰੀ ਦੌਰਾਨ ਮੈਨੂੰ ਕਦੇ ਕੋਈ ਖ਼ਾਸ ਸੰਕਟ ਨਹੀਂ ਆਇਆ। ਹੱਸਦਿਆਂ ਖੇਡਦਿਆਂ ਸਮਾਂ ਬੀਤਿਆ। ਮਾੜੀ ਮੋਟੀ ਗੱਲ ਦਾ ਮੈਂ ਕਦੇ ਝੋਰਾ ਨਹੀਂ ਕੀਤਾ। ਆਖਿਆ ਕਿਹੜਾ ਆਖ਼ਰ ਆ ਚੱਲੀ ਐ? ਨਾ ਹੀ ਰਿਟਾਇਰਮੈਂਟ ਦੇ ਪਿੱਛੋਂ ਦਾ ਕੋਈ ਫਿਕਰ ਸਤਾਇਆ। ਪਤਾ ਸੀ ਕਿ ਆਪਾਂ ਤਾਂ ਢੋਲੇ ਦੀਆਂ ਈ ਲਾਉਣੀਆਂ ਨੇ! ਮੈਂ ਦੋ ਸਾਲ ਦਿੱਲੀ ਦੇ ਕਾਲਜਾਂ ਵਿੱਚ ਲੈਕਚਰਾਰ ਰਿਹਾ, ਉਣੱਤੀ ਸਾਲ ਢੁੱਡੀਕੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
1957-58 ਦੀਆਂ ਬਾਤਾਂ ਨੇ: ਓਦੋਂ ਮੈਂ ਪੰਜਵੀਂ-ਛੇਵੀਂ ਦੀਆਂ ਕਿਤਾਬਾਂ `ਚ ਉਲਝਿਆ ਹੋਇਆ ਹੋਵਾਂਗਾ। ਟੀ ਵੀ ਤੇ ਟ੍ਰਾਂਜ਼ਿਸਟਰ ਰੇਡੀਓ ਅਮਰੀਕਾ ਜਪਾਨ ਵਰਗੇ ਵਿਕਸਤ ਮੁਲਕਾਂ `ਚ ਭਾਵੇਂ ਅਵਤਾਰ ਧਾਰ ਚੁੱਕੇ ਸਨ ਪ੍ਰੰਤੂ ਪੰਜਾਬ `ਚ ਇਨ੍ਹਾਂ ਦੇ ਨਾਮ ਐਵੇਂ ਗਿਣਤੀ ਦਿਆਂ ਲੋਕਾਂ ਨੇ ਹੀ ਸੁਣੇ ਹੋਣਗੇ। ਪਿੰਡਾਂ `ਚ ਕਿਸੇ ਇੱਕ-ਅੱਧੀ ਛੱਤ `ਤੇ ਦੋ ਬਾਂਸ ਗੱਡ ਕੇ, ਉਨ੍ਹਾਂ ਦੇ ਉੱਪਰਲੇ ਸਿਰਿਆਂ ਉੱਤੇ ਇੱਕ ਤੋਂ ਦੂਜੇ ਤੀਕ ਲਟਕਾਈਆਂ ਏਰੀਅਲ ਦੀਆਂ ਤਾਰਾਂ ਏਹ ਐਲਾਨ ਕਰਦੀਆਂ ਸਨ ਕਿ ਇਸ ਘਰ `ਚ ਇੱਕ ਰੇਡੀਓ-ਸੈੱਟ ਵੀ ਵਸਦਾ ਹੈ ਜਿਹੜਾ ਆਮ ਲੋਕਾਂ ਦੀ . . . . Read more >
Published in
ਇਕਬਾਲ ਰਾਮੂਵਾਲੀਆ
ਮੇਰੀ ਇਸ ਫੇਰੀ ਦਾ ਸਬੱਬ ਐਡਮਿੰਟਨ ਕਬੱਡੀ ਕੱਪ ਕਰਾਉਣ ਵਾਲੇ ਸੱਜਣਾਂ ਮਿੱਤਰਾਂ ਨੇ ਬਣਾਇਆ ਸੀ। ਉਥੇ ਇੰਦਰਜੀਤ ਸਿੰਘ ਮੁੱਲਾਂਪੁਰ ‘ਦੇਸ਼ ਵਿਦੇਸ਼ ਟਾਈਮਜ਼’ ਨਾਂ ਦਾ ਮੈਗਜ਼ੀਨ ਕੱਢਦਾ ਹੈ। ਉਹ ਬੜਾ ਹਿੰਮਤੀ ਤੇ ਮਿਲਾਪੜਾ ਨੌਜੁਆਨ ਹੈ ਜਿਸ ਨੂੰ ਕਬੱਡੀ ਤੇ ਗਾਇਕੀ ਦੇ ਬੜੇ ਵੱਡੇ ਮੇਲੇ ਕਰਾਉਣ ਦਾ ਤਜਰਬਾ ਹੈ। ਕਬੱਡੀ ਨੂੰ ਐਡਮਿੰਟਨ ਦੀਆਂ ਵਰਲਡ ਮਾਸਟਰ ਖੇਡਾਂ ਵਿੱਚ ਦਰਸ਼ਨੀ ਖੇਡ ਵਜੋਂ ਸ਼ਾਮਲ ਕਰਵਾਉਣ ਦਾ ਸਿਹਰਾ ਉਹਦੇ ਤੇ ਐਡਮਿੰਟਨ ਦੇ ਕਬੱਡੀ ਪ੍ਰੇਮੀਆਂ ਸਿਰ ਹੈ। ਅਗਲੇ ਸਾਲ ਉਹ ਆਪਣੇ ਸ਼ਹਿਰ ਵਿੱਚ ਕਬੱਡੀ ਦਾ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਅਸੀ ‘ਵਿਲੇਜ ਰੈਸਟੋਰੈਂਟ’ ਦਾ ਚੱਕਰ ਲਾ ਕੇ ਪਰਤ ਵੀ ਆਏ ਸਾਂ ਪਰ ਅਜੇ ਸਭਿਆਚਾਰ ਪ੍ਰੋਗਰਾਮ ਸ਼ੁਰੂ ਨਹੀਂ ਸੀ ਹੋਇਆ। ਹੋਰ ਤਾਂ ਹੋਰ ਅੰਦਰਲੇ ਹਾਲ ਦਾ ਤਾਂ ਅਜੇ ਤਕ ਦਰਵਾਜ਼ਾ ਵੀ ਨਹੀਂ ਸੀ ਖੁੱਲ੍ਹਾ। ਬਾਹਰ ਲੋਕਾਂ ਦੀ ਇਕ ਵੱਡੀ ਭੀੜ ਸੀ। ਏਨੀ ਭੀੜ ਦਾ ਤਾਂ ਛੋਟੇ ਜਿਹੇ ਹਾਲ ਵਿਚ ਸਮਾ ਸਕਣਾ ਵੀ ਨਾਮੁਮਕਿਨ ਸੀ। ਕਿਸੇ ਪ੍ਰਬੰਧਕ ਨੇ ਹੌਲੀ ਜਿਹੀ ਮੇਰੇ ਕੰਨ ਵਿਚ ਕਿਹਾ, ‘‘ਤੁਸੀਂ ਖੱਬੇ ਰੁਖ਼ ਹੋ ਕੇ ਹੋਟਲ ਦੇ ਪਿਛਲੇ ਹਿੱਸੇ ਵੱਲ ਜਾ ਕੇ ਪਿਛਲੇ ਦਰਵਾਜ਼ੇ ਰਾਹੀਂ ਹਾਲ ਵਿਚ ਚਲੇ ਜਾਓ। ਭੀੜ ਤੋਂ ਬਚਾ ਕਰਨ ਲਈ ਅਸੀਂ ਇਹੋ ਹੀ ਤਰੀਕਾ ਅਖ਼ਤਿਆਰ ਕੀਤਾ . . . . Read more >
Published in
ਵਗਦੀ ਏ ਰਾਵੀ
ਜੂਨ 1984 ਦੀ ਤਿੰਨ ਤਾਰੀਖ ਸੀ। ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸੀ। ਉਸੇ ਦਿਨ ਮੇਰੀ ਪਤਨੀ ਦੇ ਚਚੇਰੇ ਭਰਾ ਦਾ ਵਿਆਹ ਸੀ। ਮੇਰਾ ਛੋਟਾ ਭਰਾ ਭਜਨ ਸਿੰਘ ਵੀ ਉਸੇ ਘਰ ਵਿਆਹਿਆ ਹੋਇਐ। ਭਜਨ ਆਪਣੇ ਸਾਲੇ ਦੇ ਵਿਆਹ ਤੋਂ ਕੁੱਝ ਦਿਨ ਪਹਿਲਾਂ ਅਮਰੀਕਾ ਚਲਾ ਗਿਆ ਸੀ। ਉਹਨੀਂ ਦਿਨੀਂ ਪੰਜਾਬ ਵਿੱਚ ਅਣਹੋਣੀਆਂ ਵਰਤ ਰਹੀਆਂ ਸਨ। ਨਾ ਘੋਨੇ ਸਿਰਾਂ ਵਾਲਿਆਂ ਦੀ ਖ਼ੈਰ ਸੀ ਤੇ ਨਾ ਕੇਸਾਂ ਵਾਲਿਆਂ ਦੀ। ਬੇਕਸੂਰੇ ਬੰਦੇ ਬੱਸਾਂ `ਚੋਂ ਲਾਹ ਕੇ ਮਾਰੇ ਜਾ ਰਹੇ ਸਨ। ਮੌਤ ਕਿਤੇ ਵੀ ਤੇ ਕਿਸੇ ਨੂੰ ਵੀ ਆ ਸਕਦੀ ਸੀ। ਭਜਨ ਨੂੰ ਡਰ ਸੀ ਕਿਤੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਨੋਇਡਾ ਦੇ ਨਿੱਕੇ ਬੱਚੇ ਨੇ ਛੱਬੀ ਜਨਵਰੀ ਦੀ ਪਰੇਡ ਦੇਖ ਪੁੱਛਿਆ ਮਾਂ ਗਣਤੰਤਰ ਦਿਵਸ ਕੀ ਹੁੰਦਾ ਏ? ਤਾਂ ਮਾਂ ਬੋਲੀ ਪੂਰਨ ਪ੍ਰਭੂਸੱਤਾ ਦਾ ਦਿਨ ਲੋਕਾਂ ਦਾ ਆਪਣਾ ਰਾਜ ਤੇ ਲੋਕਾਂ ਦੀ ਸ਼ਕਤੀ ਲੋਕਾਂ ਦਾ ਆਪਣਾ ਸੰਵਿਧਾਨ ਤਾਂ ਬੱਚਾ ਫੇਰ ਬੋਲਿਆ ਮਾਂ ਸੰਵਿਧਾਨ ਕੀ ਹੁੰਦਾ ਏ? ਤਾਂ ਮਾਂ ਬੋਲੀ ਲੋਕ ਹੱਕਾਂ ਦਾ ਰਖਵਾਲਾ ਦਲਿਤਾਂ ਦਾ ਮਸੀਹਾ ਬੱਚਾ ਸ਼ਸ਼ੋਪੰਜ ਵਿੱਚ ਪੈ ਗਿਆ ਤੇ ਫਿਰ ਇਹ ਪਰੇਡ? ਦੇਸ਼ ਦੀ ਤਰੱਕੀ ਦਾ ਨਮੂਨਾ ਤਾਕਤ ਦਾ ਪ੍ਰਦਰਸ਼ਨ ਤਾਂ ਬੱਚੇ ਦੇ ਮਨ `ਚ ਇੱਕ . . . . Read more >
Published in
ਕਵਿਤਾਵਾਂ
ਪਿਆਰੇ ਪ੍ਰਵੇਜ਼ ਇਲਾਹੀ ਸਾਹਿਬ, ਮੁੱਖ ਮੰਤਰੀ ਪੰਜਾਬ, ਲਾਹੌਰ। ਆਦਾਬ ਸਲਾਮ ਦੇ ਨਾਲ ਗ਼ੁਜ਼ਾਰਿਸ਼ ਏ ਕਿ ਕਦ ਆਈਏ ਲਾਹੌਰ ਦੀਆਂ ਦੂਜੀਆਂ ਇੰਡੋ-ਪਾਕਿ ਪੰਜਾਬ ਖੇਡਾਂ ਵੇਖਣ? ਦਸੰਬਰ 2004 ਵਿੱਚ ਪਟਿਆਲੇ ਦੀਆਂ ਪਹਿਲੀਆਂ ਦੁਵੱਲੀਆਂ ਪੰਜਾਬ ਖੇਡਾਂ `ਚ ਸ਼ਾਮਲ ਹੋ ਕੇ ਤੁਸੀਂ ਸੱਦਾ ਦੇ ਗਏ ਸੌ ਪਈ ਅਗਲੇ ਸਾਲ ਤੁਸੀਂ ਵੀ ਲਾਹੌਰ ਦੀਆਂ ਖੇਡਾਂ `ਤੇ ਹੁੰਮ ਹੁੰਮਾ ਕੇ ਆਇਆ ਜੇ। ਨੇਂਦੇ ਭਾਜੀ ਵਜੋਂ ਸਾਡਾ ਏਧਰਲੇ ਪੰਜਾਬੀਆਂ ਦਾ ਓਧਰ ਜਾਣਾ ਵੀ ਬਣਦਾ ਏ। ਸਿਆਲਕੋਟੀਏ ਸ਼ਾਇਰ ਧਨੀ ਰਾਮ ਚਾਤ੍ਰਿਕ ਦੇ ਕਹਿਣ ਅਨੁਸਾਰ ਅਸੀਂ ਤਾਂ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਖਾਬਾਂ ਨੂੰ ਅਮਲ ਵਿੱਚ ਨੇ, ਜੋ ਲੋਕ ਢਾਲ਼ਦੇ। ਹੁੰਦੇ ਨੇ ਅਸਲ ਵਿੱਚ ਉਹ, ਬੰਦੇ ਕਮਾਲ ਦੇ। ਦਿਲ ਦਾ ਲਹੂ ਹਨ੍ਹੇਰ ਵਿੱਚ, ਜਿਹੜੇ ਨੇ ਬਾਲ਼ਦੇ। ਉਹ ਜਿੰਦਗੀ ਦਾ ਅਸਲ ਵਿੱਚ, ਨੇ ਧਰਮ ਪਾਲ਼ਦੇ। ਜੀਵਨ ਦੇ ਸੱਚ ਵਾਂਗ ਹੀ, ਇਸ ਦਾ ਜਵਾਬ ਵੀ, ਸੰਕੇ ਨਵਿਰਤ ਹੋਣ ਕਦ, ਕੀਤੇ ਸਵਾਲ ਦੇ। ਉਸ ਦੀ ਹਰੇਕ ਚਾਲ ਦਾ ਮੋੜਾ ਵੀ ਦੇ ਦਿਓ, ਉਸ ਨੂੰ ਕਹੋ ਕਿ ਦਿਨ ਗਏ ਹੁਣ ਤੇਰੀ ਚਾਲ ਦੇ। ਆ ਕੇ ਵਲੈਤ ਵਿੱਚ ਅਸੀਂ ਪਰਸੂ ਹਾਂ ਬਣ ਗਏ, ਫਿਰਦੇ ਹਾਂ ਪਰਸ ਰਾਮ ਨੂੰ, ਦਿਨ ਰਾਤ ਭਾਲ਼ ਦੇ। ਰਹਿੰਦੇ ਹਾਂ . . . . Read more >
Published in
ਗ਼ਜ਼ਲਾਂ
ਮੈਂ ਜਦੋਂ ਮੁਕੰਦਪੁਰ ਗਿਆ ਤਾਂ ਮਨ `ਚ ਕਈ ਤੌਖਲੇ ਸਨ। ਮੈਨੂੰ ਪੈਸੇ ਧੇਲੇ ਦਾ ਹਿਸਾਬ ਕਿਤਾਬ ਨਹੀਂ ਸੀ ਆਉਂਦਾ। ਮੈਂ ਇਸ ਨੂੰ ਬਾਣੀਆਂ ਦੇ ਕਰਨ ਵਾਲਾ ਮਹਾਜਨੀ ਕੰਮ ਸਮਝਦਾ ਸਾਂ। ਇਸੇ ਕਰਕੇ ਮੈਂ ਢੁੱਡੀਕੇ ਕਾਲਜ ਵਿੱਚ ਬਰਸਰ ਨਹੀਂ ਸਾਂ ਬਣਿਆ। ਪਰ ਪ੍ਰਿੰਸੀਪਲੀ ਕਰਦਿਆਂ ਤਾਂ ਨਿੱਤ ਹੀ ਬਿੱਲਾਂ ਨਾਲ ਵਾਹ ਪੈਣਾ ਸੀ। ਮੈਨੂੰ ਘਰ ਦਿਆਂ ਨੇ ਸਾਵਧਾਨ ਕੀਤਾ ਸੀ, “ਹੋਰ ਨਾ ਕਿਤੇ ਗ਼ਲਤ ਥਾਂ ਦਸਖ਼ਤ ਕਰ ਬੈਠੀਂ ਤੇ ਪਿੱਛੋਂ ਤਰੀਕਾਂ ਭੁਗਤਦਾ ਰਹੀਂ।” ਮੈਨੂੰ ਬਜਟਾਂ, ਸੈਂਕਸ਼ਨਾਂ, ਕੁਟੇਸ਼ਨਾਂ, ਆਰਡਰਾਂ ਤੇ ਬਿੱਲਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਮੈਂ 1956 ਵਿੱਚ ਮੈਟ੍ਰਿਕ ਕੀਤੀ। ਉਦੋਂ ਮੈ੍ਰਿਟਕ ਦਾ ਇਮਤਿਹਾਨ ਪੰਜਾਬ ਯੂਨੀਵਰਸਿਟੀ ਲਿਆ ਕਰਦੀ ਸੀ। ਲਾਹੌਰ ਤੋਂ ਬਾਅਦ ਪੂਰਬੀ ਪੰਜਾਬ ਦੀ ਯੂਨੀਵਰਸਿਟੀ ਦਾ ਹੈੱਡਕੁਆਟਰ ਸੋਲਨ ਸੀ। ਮੈਨੂੰ ਜਿਹੜੀ ਸਨਦ ਮਿਲੀ ਉਸ ਉਪਰ ਸੋਲਨ ਛਪਿਆ ਹੋਇਆ ਹੈ ਤੇ ਦਸਤਖ਼ਤ ਰਜਿਸਟਰਾਰ ਅਗਨੀਹੋਤਰੀ ਦੇ ਹਨ। ਦਸਵੀਂ ਦਾ ਇਮਤਿਹਾਨ ਦੇਣ ਵਾਲੇ ਸਾਡੇ ਪਿੰਡ ਦੇ ਸਾਰੇ ਮੁੰਡਿਆਂ `ਚੋਂ ਮੈਂ `ਕੱਲਾ ਈ ਪਾਸ ਹੋ ਸਕਿਆਂ ਸਾਂ। ਇਸ ਲਈ ਪਿੰਡ ਦੇ ਲੋਕ ਮੈਨੂੰ ਹੁਸ਼ਿਆਰ ਵਿਦਿਆਰਥੀ ਕਹਿ ਰਹੇ ਸਨ। ਪਰ ਆਈ ਮੇਰੀ ਥਰਡ ਡਿਵੀਜ਼ਨ ਹੀ ਸੀ। ਅੱਕਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਸਾਡੇ ਪਿੰਡਾਂ ਵੱਲ 1947 ਦੇ ਸਾਲ ਨੂੰ ਰੌਲਿਆਂ ਵਾਲਾ ਸਾਲ ਕਹਿੰਦੇ ਹਨ। ਆਜ਼ਾਦੀ ਦਾ ਸਾਲ ਉਨ੍ਹਾਂ ਦੇ ਮੂੰਹ ਨਹੀਂ ਚੜ੍ਹਿਆ। ਕਈ ਹੱਲਿਆਂ ਗੁੱਲਿਆਂ ਤੇ ਵੱਢ-ਟੁੱਕ ਦੇ ਦਿਨ ਵੀ ਕਹਿ ਦਿੰਦੇ ਹਨ। ਮੈਂ ਉਦੋਂ ਸੱਤਾਂ ਸਾਲਾਂ ਦਾ ਸਾਂ ਤੇ ਦੂਜੀ ਵਿੱਚ ਪੜ੍ਹਦਾ ਸਾਂ। ਮਿਰਾਸੀਆਂ ਤੇ ਜੁਲਾਹਿਆਂ ਦੇ ਮੁੰਡੇ ਮੇਰੇ ਪਹਿਲੇ ਆੜੀ ਸਨ ਜੋ ਜਲੂਸ ਸਮੇਂ ਸ਼ਬਦ ਗਾਇਆ ਕਰਦੇ ਸਨ-ਉੱਚਾ ਦਰ ਬਾਬੇ ਨਾਨਕ ਦਾ … ਆ ਗਿਆ ਜੀ ਬਾਬਾ ਵੈਦ ਰੋਗੀਆਂ ਦਾ …। ਅਸੀਂ ਰੇਤੇ ਦੇ ਘਰ ਬਣਾਉਂਦੇ ਤੇ ਬੇਰੀਆਂ ਦੇ ਬੇਰ ਚੁਗਦੇ। ਕਈ ਵਾਰ ਖੇਡਦਿਆਂ ਨੂੰ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਵੱਸਦਾ ਰੱਸਦਾ ਘਰ। ਸਬਰ, ਸੰਤੋਖ ਦਾ ਪ੍ਰੀਵਾਰ ਵਿੱਚ ਪਸਾਰਾ। ਇੱਕ ਦੂਜੇ ਦੇ ਸਾਹੀਂ ਜਿਉਂਦੇ। ਇੱਕ ਦਾ ਦਰਦ, ਸਭ ਦਾ ਦਰਦ। ਸਮੇਂ ਦੀ ਮਟਕਵੀਂ ਤੋਰ `ਚ, ਚੇਤਿਆਂ ਚੋਂ ਖੁੱਰ ਚੁੱਕਾ, ਵਕਤ ਦੇ ਬੀਤਣ ਦਾ ਅਹਿਸਾਸ। ਵਕਤ ਦਾ ਕਹਿਰ ਕਿ ਪ੍ਰੀਵਾਰ ਦੀ ਪਛਾਣ ਸਿਰਜਣ ਵਾਲਾ ਸਦਾ ਲਈ ਤੁੱਰ ਗਿਆ ਤੇ ਵਕਤ ਦੀ ਹਿੱਕ ਤੇ ਵਖਤ ਬੀਜ ਗਿਆ। ਵਕਤ ਤੁਹਾਡੀਆਂ ਤਲੀਆ `ਤੇ ਮਹਿੰਦੀ ਵੀ ਲਾਉਂਦਾ ਏ, ਫੈਲੀ ਹੋਈ ਬਹੁਰੂਪਤਾ ਦੀ ਸਰੋਂ ਵੀ ਉਗਾਉਂਦਾ ਏ ਤੇ ਤੁਹਾਨੂੰ, ਤੁਹਾਡੇ ਅੰਤਰੀਵ ਦੀ ਥਾਹ ਵੀ ਪਵਾਉਂਦਾ ਏ। ਵਖਤ, ਵਕਤ ਦਾ ਕਰੂਰ ਸੱਚ। . . . . Read more >
Published in
ਲੇਖ਼
|