You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਜਿਵੇਂ ਪੰਜਾਬੀਆਂ ਨੂੰ ਕਬੱਡੀ ਚੜ੍ਹੀ ਹੋਈ ਹੈ ਉਵੇਂ ਜਪਾਨੀ ਸੁਮੋ ਕੁਸ਼ਤੀ ਦੇ ਪੱਟੇ ਹੋਏ ਹਨ। ਦੋਹਾਂ ਖੇਡਾਂ ਵਿੱਚ ਤੇੜ ਕੇਵਲ ਲੰਗੋਟ ਜਾਂ ਕੱਛੇ ਹੀ ਹੁੰਦੇ ਹਨ ਜਦ ਕਿ ਬਾਕੀ ਸਾਰਾ ਧੜ ਨੰਗਾ ਹੁੰਦਾ ਹੈ। ਦੋਹਾਂ `ਚ ਖਿਡਾਰੀ ਜੱਫੋਜੱਫੀ ਤੇ ਧੱਕੋਧੱਕੀ ਹੁੰਦੇ ਹਨ ਤੇ ਧੱਕੜ ਖਿਡਾਰੀ ਜਿੱਤਦਾ ਹੈ। ਪਰ ਕਬੱਡੀ ਤੇ ਸੁਮੋ ਵਿੱਚ ਕਾਫੀ ਕੁੱਝ ਮਿਲਦਾ ਹੋਣ ਦੇ ਬਾਵਜੂਦ ਬਹੁਤ ਕੁੱਝ ਵੱਖਰਾ ਵੀ ਹੈ। ਕਬੱਡੀ ਵੱਡੇ ਦਾਇਰੇ ਵਿੱਚ ਖੇਡੀ ਜਾਂਦੀ ਹੈ ਜਦ ਕਿ ਸੁਮੋ ਛੋਟੇ ਜਿਹੇ ਦਾਇਰੇ ਵਿੱਚ ਹੁੰਦੀ ਹੈ। ਕਬੱਡੀ `ਚ ਦੌੜਾਂ ਵੀ . . . . Read more >

ਲਾਹੌਰ ਸ਼ਹਿਰ ਜਗ ਮਗ ਕਰ ਰਿਹਾ ਸੀ ਜਦੋਂ ਅਸੀਂ ਕਾਰਾਂ ਤੋਂ ਉੱਤਰ ਕੇ ਗਵਾਲ ਮੰਡੀ ਦੀ ਫੂਡ ਸਟਰੀਟ ਵਿਚ ਪਹੁੰਚੇ। ਅੰਮ੍ਰਿਤਸਰ ਦੇ ਹਾਲ ਬਾਜ਼ਾਰ ਜਿੰਨੀ ਚੌੜੀ ਤੇ ਲੰਬਾਈ ਪੱਖੋਂ ਉਸ ਤੋਂ ਕੁਝ ਛੋਟੀ ਹੀ ਹੈ ਇਹ ਫੂਡ ਸਟਰੀਟ। ਇਹ ਇਕ ਆਈ.ਏ.ਐੱਸ. ਅਧਿਕਾਰੀ ਮਿਸਟਰ ਲਾਸ਼ਾਰੀ ਦੇ ਦਿਮਾਗ ਦੀ ਉਪਜ ਹੈ। ਸੰਨ ਸੰਤਾਲੀ ਤੋਂ ਪਹਿਲਾਂ ਦੀਆਂ ਦੋ ਮੰਜ਼ਲੀਆਂ-ਤਿਮੰਜ਼ਲੀਆਂ ਇਮਾਰਤਾਂ ਨੂੰ ਉਦੋਂ ਵਾਲੇ ਸਰੂਪ ਵਿਚ ਹੀ ਸਾਂਭ ਕੇ ਰੱਖਿਆ ਹੋਇਆ। ਉਂਜ ਹੀ ਬਾਰੀ ਦਰਵਾਜ਼ਿਆਂ ਸਾਹਵੇਂ ਚਿੱਕਾਂ ਤਣੀਆਂ ਹੋਈਆਂ। ਇਮਾਰਤਾਂ ਵਿਚ ਜਗ ਰਹੀਆਂ ਮੱਧਮ ਰੌਸ਼ਨੀਆਂ। . . . . Read more >

ਕਦ ਟਲਣ ਵਾਲ਼ੇ ਹਾਂ ਅਸੀਂ‎,‎ ਚੱਲੇ ਹੋ ਟਾਲ਼ ਕੇ। ਚੱਲੇ ਕਿਧਰ ਨੂੰ ਹੋ ਤੁਸੀਂ‎,‎ ਸੁਪਨੇ ਦਿਖਾਲ਼ ਕੇ। ਬਖਸ਼ੀ ਨਾ ਦਾਤ ਰੱਬ ਨੇ‎,‎ ਗਾ ਗਾ ਕੇ ਲਿਖਣ ਦੀ‎,‎ ਮੈਂ ਪਾਲ਼ਿਆ ਹੁਨਰ ਮਸਾਂ‎,‎ ਸੌ ਜਫਰ ਜਾਲ਼ ਕੇ। ਪੜ੍ਹਕੇ ਪਛਾਣ ਲੈਣ ਗੇ‎,‎ ਤੇਰਾ ਮੁਹਾਂਦਰਾ‎,‎ ਗਜ਼ਲਾਂ `ਚ ਨਾਕਸ਼ ਮੈਂ ਤਿਰੇ‎,‎ ਚੱਲਿਆਂ ਸੰਭਾਲ ਕੇ। ਢਹਿੰਦੀ ਕਲਾ ਨੂੰ ਛੱਡ‎,‎ ਬਲ ਧਾਰ ਲੈ ਮਨਾ‎,‎ ਪਾਇੰਗਾ ਮੰਜ਼ਲਾਂ ਕਿਵੇਂ‎,‎ ਲੱਤਾਂ ਨਿਸਾਲ ਕੇ। ਧਰਤੀ `ਤੇ ਡਿਗਣ ਨਾ ਦਵੇ‎,‎ ਸਾਗਰ ਕਮਾਲ ਹੈ‎,‎ ਸੂਰਜ ਦੀ ਗੇਂਦ ਬੋਚਦਾ‎,‎ ਹੈ ਇਓਂ ਉਛਾਲ . . . . Read more >

ਗੁਰਮੁਖੀ ਅਤੇ ਸ਼ਾਹਮੁਖੀ ਲਿੱਪੀ ਨਾਲ਼ ਸੰਬੰਧਿਤ ਕੰਪਿਊਟਰੀਕਰਨ ਦੀਆਂ ਸਮੱਸਿਆਵਾਂ ਕਿਰਪਾਲ ਸਿੰਘ ਪੰਨੂੰ   ਆਮ ਵਿਆਖਿਆ ਸੂਚਨਾ ਵਟਾਂਦਰੇ ਲਈ, ਬੋਲੀ ਦੀ ਉਸਾਰੀ ਇੱਕ ਕਰਾਮਾਤੀ ਕਾਰਜ ਮੰਨਿਆਂ ਗਿਆ ਹੈ। ਪਰ ਇਸ ਵਿੱਚ ਬੋਲ ਚਾਲ ਵਾਲ਼ਿਆਂ ਦੀ, ਇੱਕ ਹੱਦ ਤੀਕਰ ਲੋੜੀਂਦੀ ਆਪਸੀ ਨੇੜਤਾ ਅਤੇ ਹਰਕਾਰੇ ਵਜੋਂ ਉਸ ਵਿੱਚ ਹਵਾ ਦਾ ਹੋਣਾ ਜ਼ਰੂਰੀ ਹੈ। ਸਮਾਂ ਪਾ ਕੇ, ਲਿਖਤਾਂ ਰਾਹੀਂ ਸੂਚਨਾ ਵਟਾਂਦਰਾ ਹੋਣ ਲੱਗਿਆ। ਪਹਿਲੋਂ ਪਹਿਲ ਇਹ ਵਟਾਂਦਰਾ ਚਟਾਨਾਂ, ਸਪੂਤਾਂ ਉੱਤੇ ਹੋਣ ਕਾਰਨ ਇੱਕ ਸਥਾਨੀ ਰਹਿ . . . . Read more >

ਜਿਵੇਂ ਹਾਕੀ ਵਿੱਚ ਬਲਬੀਰ ਸਿੰਘ ਨਾਂ ਨੂੰ ਬਖ਼ਸ਼ ਹੈ ਤਿਵੇਂ ਅਥਲੈਟਿਕਸ ਵਿੱਚ ਮਹਿੰਦਰ ਸਿੰਘ ਨਾਂ ਦੀ ਗੁੱਡੀ ਚੜ੍ਹੀ ਰਹੀ ਹੈ। ਤਿੰਨ ਮਹਿੰਦਰ ਸਿੰਘ ਟੋਕੀਓ, ਜਕਾਰਤਾ ਤੇ ਬੈਂਕਾਕ ਦੀਆਂ ਏਸ਼ਿਆਈ ਖੇਡਾਂ ਦੇ ਚੈਂਪੀਅਨ ਬਣੇ ਹਨ। 1958 ਵਿੱਚ ਟੋਕੀਓ ਦੀਆਂ ਤੀਜੀਆਂ ਏਸ਼ਿਆਈ ਖੇਡਾਂ `ਚੋਂ ਖਾਨਖਾਨੇ ਦੇ ਮਹਿੰਦਰ ਸਿੰਘ ਨੇ ਗੋਲਡ ਮੈਡਲ ਜਿੱਤਿਆ ਸੀ। ਚਾਰ ਸਾਲ ਬਾਅਦ ਜਕਾਰਤਾ ਦੀਆਂ ਏਸ਼ਿਆਈ ਖੇਡਾਂ `ਚ ਜ਼ਿਲ੍ਹਾ ਜਲੰਧਰ ਦਾ ਇੱਕ ਹੋਰ ਮਹਿੰਦਰ ਸਿੰਘ 1500 ਮੀਟਰ ਦੀ ਦੌੜ ਨੂੰ ਪੈ ਗਿਆ ਸੀ। 1970 ਵਿੱਚ ਬੈਂਕਾਕ . . . . Read more >

19 ਅਪ੍ਰੈਲ 2001 ਦੀ ਸਵੇਰ। ਲਾਹੌਰ ਨਾਲੋਂ ਵਿਛੜਣ ਦਾ ਵਕਤ ਆਣ ਪੁੱਜਾ। ਹੋਟਲ ਨੂੰ ਛੱਡਣ ਦੀ ਪੂਰੀ ਤਿਆਰੀ ਕਰ ਲੈਣ ਤੋਂ ਪਿੱਛੋਂ ਮੈਂ ਜਗਤਾਰ ਨੂੰ ਕਿਹਾ, ‘‘ਇਕ ਮਿੰਟ ਠਹਿਰੋ। ਮੈਂ ਲਾਹੌਰ ਨੂੰ ਅਲਵਿਦਾ ਕਹਿ ਲਵਾਂ।’’ ਹੋਟਲ ਦੀ ਪੰਜਵੀਂ ਮੰਜ਼ਿਲ ‘ਤੇ ਸਥਿਤ ਆਪਣੇ ਕਮਰੇ ‘ਚੋਂ ਬਾਹਰ ਨਿਕਲ ਕੇ ਮੈਂ ਟੈਰਸ ‘ਤੇ ਆਣ ਖੜੋਤਾ। ਸੂਰਜ ਅਜੇ ਚੜ੍ਹਿਆ ਨਹੀਂ ਸੀ ਤੇ ਸ਼ਾਂਤ ਘਸਮੈਲੀ ਰੌਸ਼ਨੀ ‘ਚੋਂ ਲਾਹੌਰ ਸ਼ਹਿਰ ਹੌਲੀ ਹੌਲੀ ਉਦੈ ਹੋ ਰਿਹਾ ਸੀ। ਉਹੋ ਉੱਚੇ ਨੀਵੇਂ ਮਕਾਨ ਤੇ ਇਮਾਰਤਾਂ। ਮਸਜਿਦਾਂ ਦੇ ਗੁੰਬਦ। ਆਸਮਾਨ ‘ਚ ਤੈਰਦੀਆਂ ਬੱਦਲਾਂ . . . . Read more >

ਕਵੀਸ਼ਰ ਕਰਨੈਲ ਸਿੰਘ ਪਾਰਸ ਦੇ ਜਥੇ ਨੂੰ ਮੈਂ ਨਿੱਕਾ ਹੁੰਦਾ ਵੇਖਦਾ ਤੇ ਸੁਣਦਾ ਰਿਹਾ ਸਾਂ। ਉਹ ਸਾਡੇ ਪਿੰਡ ਪੋਹ ਸੁਦੀ ਸੱਤਵੀਂ ਦੇ ਨਗਰ ਕੀਰਤਨ ਉਤੇ ਆਉਂਦੇ। ਉਨ੍ਹਾਂ ਦੀ ਕਵੀਸ਼ਰੀ ਦੇ ਬੋਲ ਸਾਡੇ ਬਾਲ ਮਨਾਂ ਉਤੇ ਉਕਰੇ ਜਾਂਦੇ। ਬੜੀ ਉੱਚੀ ਆਵਾਜ਼ ਹੁੰਦੀ ਸੀ ਰਣਜੀਤ ਸਿੰਘ ਸਿੱਧਵਾਂ ਦੀ। ਉਹ ਕੰਨ `ਤੇ ਹੱਥ ਰੱਖ ਕੇ ਦੋਹਰਾ ਲਾਉਂਦਾ। ਫਿਰ ਪਾਰਸ ਤੇ ਚੰਦ ਸਿੰਘ ਜੰਡੀ `ਕੱਠੇ ਅਤੇ ਰਣਜੀਤ ਸਿੰਘ `ਕੱਲਾ ਵਾਰੀ ਵਾਰੀ ਬੰਦ ਸੁਣਾਉਂਦੇ। ਬਾਹਾਂ ਕੱਢ ਕੇ ਕਵੀਸ਼ਰੀ ਕਰਦੇ-ਲੱਗਜੇ ਸਭਾ `ਚ ਫੁੱਲਝੜੀ ਛੰਦਾਂ ਦੀ …। ਕਦੇ ਗਾਉਂਦੇ-ਭਰਦੇ . . . . Read more >

‘‘ਹੁਣ ਆਪਾਂ ਸੇਫ਼ ਆਂ। ਲਾਹੌਰ ਆ ਗਿਐ। ਲੈ ਬਈ, ਇੱਛਰਾਂ ਬਾਜ਼ਾਰ ਦੇ ਬਾਹਰ ਕਾਰ ਰੋਕੀਂ। ਸੁਲੇਖਾ ਨਾਲੇ ਆਪ ਸ਼ੌਪਿੰਗ ਕਰ ਲਵੇਗੀ ਤੇ ਨਾਲੇ ਮੈਨੂੰ ਬੱਚਿਆਂ ਵਾਸਤੇ ਸੂਟ ਖ਼ਰੀਦ ਦਿਊ।’’ ਜਗਤਾਰ ਨੇ ਤਸੱਲੀ ਨਾਲ ਕਿਹਾ।ਇੱਛਰਾਂ ਬਜ਼ਾਰ ਦੇ ਬਾਹਰ ਗੱਡੀ ਖੜ੍ਹੀ ਕਰਕੇ ਅਸੀਂ ਬਾਹਰ ਨਿਕਲੇ ਤਾਂ ਕਾਰਾਂ ਦੀ ਪਾਰਕਿੰਗ ਲਈ ਪੈਸੇ ਉਗਰਾਹੁਣ ਵਾਲਾ ਆਦਮੀ ਸਾਡੇ ਕੋਲ ਆਇਆ। ਅਸੀਂ ਅਜੇ ਜੇਬ ਨੂੰ ਹੱਥ ਲਾ ਹੀ ਰਹੇ ਸਾਂ ਕਿ ਡਰਾਈਵਰ ਨੇ ਸਾਨੂੰ ਪੂਰੇ ਹੱਕ ਨਾਲ ਕਿਹਾ, ‘‘ਨਹੀਂ, ਪੈਸੇ ਨਹੀਂ ਦੇਣੇ।’’ਪਾਰਕਿੰਗ ਫੀਸ ਲੈਣ ਵਾਲਾ ਬੰਦਾ ਪੁੱਛਦੀਆਂ . . . . Read more >

ਕਈ ਸਾਲ ਹੋਏ ਅੰਮ੍ਰਿਤਸਰ ਵਿੱਚ ਇੱਕ ਸਾਹਿਤਕ ਗੋਸ਼ਟੀ ਹੋਈ। ਉਦੋਂ ਤਕ ਮੇਰੀਆਂ ਪੰਜ ਛੇ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਸਨ ਤੇ ਮੈਂ ਖੇਡ ਲੇਖਕ ਵੱਜਣ ਲੱਗ ਪਿਆ ਸਾਂ। ਮੇਰੀ ਰੀਸ ਨਾਲ ਕੁੱਝ ਹੋਰ ਕਲਮਾਂ ਵੀ ਖੇਡਾਂ ਬਾਰੇ ਲਿਖਣ ਲੱਗ ਪਈਆਂ ਸਨ। ਗੋਸ਼ਟੀ ਵਿੱਚ ਕਿਸੇ ਨੇ ਮੇਰੀ ਖੇਡ ਰਚਨਾ ਨੂੰ ਖੇਡ ਸਾਹਿਤ ਦਾ ਨਾਂ ਦੇ ਦਿੱਤਾ। ਉਹਦੇ ਜਵਾਬ ਵਿੱਚ ਇੱਕ ਆਲੋਚਕ ਨੇ ਕਿਹਾ, “ਖੇਡਾਂ ਤੇ ਖਿਡਾਰੀਆਂ ਬਾਰੇ ਲਿਖੀਆਂ ਲਿਖਤਾਂ ਨੂੰ ਸਾਹਿਤ ਨਹੀਂ ਮੰਨਿਆ ਜਾ ਸਕਦਾ। ਨਾ ਹੀ ਇਨ੍ਹਾਂ ਬਾਰੇ ਲਿਖਣ ਵਾਲਿਆਂ ਨੂੰ ਸਾਹਿਤਕਾਰ ਕਿਹਾ . . . . Read more >

ਪ੍ਰੇਮ ਸਿੰਘ ਦੇ ਖ਼ਾਲਸਾ ਸਕੂਲ ਦੇ ਐਨ ਸਾਹਮਣਾ ਇਲਾਕਾ ਉਹੋ ਹੀ ਸੀ ਜਿੱਥੇ ਪ੍ਰੇਮ ਸਿੰਘ ਦਾ ਘਰ ਹੁੰਦਾ ਸੀ। ਮਾਡਲ ਟਾਊਨ ਨਾਂ ਦਾ ਘੁੱਗ ਵੱਸਦਾ ਇਹ ਇਲਾਕਾ ਭਾਵੇਂ ਕਿੰਨਾ ਫੈਲ ਗਿਆ ਸੀ, ਕਿੰਨਾ ਵਧੇਰੇ ਗਹਿ-ਗੱਚ ਵੱਸ ਗਿਆ ਸੀ ਪਰ ਪ੍ਰੇਮ ਸਿੰਘ ਨੂੰ ਵਿਸ਼ਵਾਸ ਸੀ ਕਿ ਸਕੂਲੋਂ ਨਿਕਲਦਿਆਂ ਹੀ ਥੋੜ੍ਹੀ ਵਿੱਥ ਉਤੇ ਬਣਿਆ ਆਪਣਾ ਮਕਾਨ ਉਹ ਪਲ-ਛਿਣ ਵਿਚ ਲੱਭ ਲਵੇਗਾ। ਉਹ ਸਾਡੇ ਅੱਗੇ ਅੱਗੇ ਕਾਹਲੀ ਕਾਹਲੀ ਤੁਰਿਆ ਜਾ ਰਿਹਾ ਸੀ। ਕਿਸੇ ਸਥਾਨਕ ਵਾਸੀ ਨੂੰ ਆਪਣੇ ਘਰ ਦਾ ਅਤਾ-ਪਤਾ ਪੁੱਛਣ ਦੀ ਉਸ ਨੂੰ ਕੋਈ ਲੋੜ ਨਹੀਂ ਸੀ।‘‘ਐਥੇ ਖਾਲੀ ਜਗ੍ਹਾ . . . . Read more >

11 ਅਕਤੂਬਰ 2009 ਦੀ ਸ਼ਾਮ ਨੂੰ ਸਰੀ ਦੇ ਬਿਲ ਪਰਫਾਰਮਿੰਗ ਆਰਟਸ ਥੀਏਟਰ ਵਿਚ ਪੰਜਾਬੀ ਨਾਟਕ ‘ਨਿਉਂ ਜੜ੍ਹ’ ਦਾ ਮੰਚਨ ਹੋਇਆ। ਇਹ ਨਾਟਕ ਪ੍ਰੋਫੈਸਰ ਅਜਮੇਰ ਔਲਖ ਦਾ ਲਿਖਿਆ ਹੋਇਆ ਹੈ ਅਤੇ ਉਨ੍ਹਾਂ  ਦੀ ਹੀ ਅਗਵਾਈ ਵਿਚ ਐਡਮਿੰਟਨ ਦੀ ਪੰਜਾਬੀ ਹੈਰੀਟੇਜ  ਥੀਏਟਰ ਐਸੋਸੀਏਸ਼ਨ ਵੱਲੋਂ ਖੇਡਿਆ ਗਿਆ। ਭਰੂਣ ਹੱਤਿਆ ਰੋਕਣ ਦਾ ਖੁਲ੍ਹ ਕੇ ਸੁਨੇਹਾ ਦਿੰਦੇ ਇਸ ਨਾਟਕ ਵਿਚ ਦਰਸ਼ਕਾਂ ਦੀ ਦਿਲਚਸ਼ਪੀ ਲਈ ਮਨੋਰੰਜਨ ਵੀ ਸੀ ਤੇ ਉਸਾਰੂ ਗੀਤ ਵੀ ਸਨ। ਭਾਵੁਕ ਕਰਨ ਵਾਲੇ ਦ੍ਰਿਸ਼ ਵੀ ਸਨ। ਪੰਜਾਬ ਤੋਂ ਇਸ ਨਾਟਕ ਵਿਚ ਹਿੱਸਾ ਲੈਣ ਆਏ ਸ੍ਰੀਮਤੀ . . . . Read more >

ਸ: ਕਿਰਪਾਲ ਸਿੰਘ ਪੰਨੂੰ ਵੱਲੋ ਸੀਨੀਅਰਾਂ (50 ਤੋਂ ਉੱਪਰ ਉਮਰ ਵਾਲ਼ਿਆਂ) ਨੂੰ ਦਿੱਤੀ ਜਾਣ ਵਾਲ਼ੀ ਦੋ ਮਹੀਨੇ ਦੀ ਫਰੀ ਕੰਪਿਊਟਰ ਟਰੇਨਿੰਗ ਸਰਵਿਸ ਪੂਰੀ ਹੋ ਜਾਣ ਤੇ, ਉਸਦੇ ਸਾਰੇ ਸਿਖਿਆਰਥੀਆਂ ਨੇ ਰਲ਼ਮਿਲ ਕੇ ਮਿਤੀ 4 ਅਕਤੂਬਰ ਦਿਨ ਐਤਵਾਰ ਨੂੰ ‘ਨਿਊ ਇੰਡਿਆ ਕਰੀ ਰੈਸਟੋਰੈੰਟ’ 20 ਗਿਲਿੰਘਮ ਡਰਾਈਵ ਬਰੈੰਪਟਨ ਨੇੜੇ ਪਾਸਪੋਰਟ ਦਫਤਰ ਵਿਖੇ ਆਨਰ ਪਾਰਟੀ ਦਿਤੀ| ਜਿਸ ਵਿਚ 60 ਤੋਂ ਵੱਧ ਸਿਖਿਆਰਥੀ ਅਤੇ ਪਤਵੰਤੇ ਸ਼ਾਮਲ ਹੋਏ|ਫੁੱਟਬਾਲ ਦੇ ਨੈਸ਼ਨਲ ਕੋਚ ਗੁਰਮੀਤ ਸਿੰਘ ਸੰਧੂ ਦਾ ਇਹ ਵਿਚਾਰ ਸੀ ਕਿ ਕਿਸੇ ਦਿਨ ਸਾਰੇ ਸਿਖਿਆਰਥੀ ਇਕੱਠੇ ਹੋ . . . . Read more >