You are here:ਮੁਖ ਪੰਨਾ»ਮੁੱਖ ਪੰਨਾ

ਦਾਖ਼ਲਾ

ਮੁੱਖ ਪੰਨਾ

ਮਾਂ ਦੀ ਗੋਦ, ਵੱਡਿਆਂ ਦੇ ਕੰਧਾੜੇ ਤੇ ਸੁਹਾਗੇ ਉਤੇ ਚੜ੍ਹਨ ਤੋਂ ਲੈ ਕੇ ਮੈਨੂੰ ਡਿਜ਼ਨੀਲੈਂਡ ਦੀਆਂ ਢਾਣੀਆਂ ਲੈਣ ਤੇ ਲੰਡਨ ਦੀ ਚੰਡੋਲ ਝੂਟਣ ਦੇ ਮੌਕੇ ਮਿਲੇ ਹਨ। ਮੈਂ ਸਿਆਟਲ ਦੀ ਸਪੇਸ ਨੀਡਲ ਤੇ ਟੋਰਾਂਟੋ ਦੇ ਸੀ.ਐੱਨ.ਐੱਨ.ਟਾਵਰ ਉਤੇ ਵੀ ਚੜ੍ਹਿਆਂ ਹਾਂ। ਅਮਰੀਕਾ ਦੇ ਟ੍ਰੇਡ ਟਾਵਰ ਢਹਿਣ ਤੋਂ ਇੱਕ ਮਹੀਨਾ ਪਹਿਲਾਂ ਹੀ ਮੈਂ ਉਨ੍ਹਾਂ ਉਤੇ ਚੜ੍ਹ ਕੇ ਨਿਊਯਾਰਕ ਦੇ ਨਜ਼ਾਰੇ ਲਏ ਸਨ। ਜੇ ਗਿਆਰਾਂ ਅਗੱਸਤ ਦੀ ਥਾਂ ਗਿਆਰਾਂ ਸਤੰਬਰ ਨੂੰ ਚੜ੍ਹਦਾ ਤਾਂ ਉਥੋਂ ਈ ਉਤਾਂਹ ਚਲਾ ਜਾਂਦਾ। ਫਿਰ ਨਾ ਝੂਟਿਆਂ ਦੀ ਗੱਲ ਹੋਣੀ ਸੀ ਤੇ ਨਾ . . . . Read more >

ਨਵੀਂ ਦਿੱਲੀ ਦੇ ਨੈਸ਼ਨਲ ਸਟੇਡੀਅਮ ਨਾਲ ਮੇਰੀਆਂ ਅਨੇਕਾਂ ਯਾਦਾਂ ਜੁੜੀਆਂ ਹੋਈਆਂ ਹਨ। ਇਹ ਸਟੇਡੀਅਮ ਇੰਡੀਆ ਗੇਟ ਦੇ ਸਾਹਮਣੇ 1951 ਦੀਆਂ ਪਹਿਲੀਆਂ ਏਸ਼ਿਆਈ ਖੇਡਾਂ ਸਮੇਂ ਉਸਾਰਿਆ ਗਿਆ ਸੀ। ਇਸ ਦੇ ਪਿਛਵਾੜੇ ਪੁਰਾਣੇ ਕਿਲੇ ਦੇ ਖੰਡਰ ਹਨ ਤੇ ਅੱਗੇ ਵਿਸ਼ਾਲ ਖੁੱਲ੍ਹੇ ਲਾਅਨ ਹਨ। ਹਰਾ ਭਰਾ ਘਾਹ, ਰੰਗ ਬਰੰਗੇ ਫੁੱਲ, ਪਾਣੀ ਦੇ ਫੁਹਾਰੇ, ਵੱਡੇ ਹੌਜ, ਇੰਡੀਆ ਗੇਟ ਤੇ ਰਾਸ਼ਟਰਪਤੀ ਭਵਨ ਦੀਆਂ ਸ਼ਾਨਦਾਰ ਇਮਾਰਤਾਂ ਹਨ। ਇਥੇ ਹੀ ਰਿਪਬਲਿਕ ਡੇਅ ਦੀ ਪਰੇਡ ਹੁੰਦੀ ਹੈ। ਅਸੀਂ ਕਾਲਜ ਦੇ ਅਥਲੀਟ ਹਫ਼ਤੇ `ਚ ਇੱਕ ਦੋ ਵਾਰ ਨੈਸ਼ਨਲ . . . . Read more >

ਫਾਜ਼ਿਲਕਾ ਕਾਲਜ ਵਿੱਚ ਪੜ੍ਹਦਿਆਂ ਮੈਨੂੰ ਪੰਜਾਬ ਯੂਨੀਵਰਸਿਟੀ ਦੇ ਹਾਕੀ ਕੋਚਿੰਗ ਕੈਂਪ ਅਤੇ ਹਾਈਕਿੰਗ ਟ੍ਰੈਕਿੰਗ ਟੂਰ ਲਾਉਣ ਦੇ ਮੌਕੇ ਮਿਲੇ। ਇਓਂ ਮੇਰਾ ਬਾਹਰਲੇ ਕਾਲਜਾਂ ਦੇ ਮੁੰਡਿਆਂ ਨਾਲ ਮੇਲ ਜੋਲ ਹੋਇਆ ਤੇ ਬਾਹਰਲੀ ਦੁਨੀਆ ਦਿਸੀ। ਘਰੋਂ, ਪਿੰਡੋਂ ਤੇ ਆਪਣੇ ਦਾਇਰੇ `ਚੋਂ ਨਿਕਲਣ ਨਾਲ ਵਿਦਿਆਰਥੀ ਵਧੇਰੇ ਕੁੱਝ ਸਿੱਖਣ ਤੇ ਆਤਮ ਨਿਰਭਰ ਹੋਣ ਲੱਗਦੇ ਹਨ। ਜਿਹੜੇ ਇਕੋ ਥਾਂ ਬੈਠੇ ਜਾਂ ਇਕੋ ਜਗ੍ਹਾ ਰਹੀ ਜਾਂਦੇ ਹੋਣ ਉਨ੍ਹਾਂ ਦਾ ਜੀਵਨ ਅਨੁਭਵ ਸੀਮਤ ਰਹਿ ਜਾਂਦਾ ਹੈ। ਖੂਹ ਦੇ ਡੱਡੂ ਦੀ ਮਿਸਾਲ ਇਸੇ ਪਰਸੰਗ . . . . Read more >

‘ਵਿਸ਼ਵ ਪੰਜਾਬੀਅਤ ਫਾਊਂਡੇਸ਼ਨ’ ਵਲੋਂ ‘ਪੰਜਾਬ ਆਰਟਸ ਕੌਂਸਲ’ ਚੰਡੀਗੜ੍ਹ ਦੇ ਅਹੁਦੇਦਾਰਾਂ ਨਾਲ ਮਿਲ ਕੇ ਲਾਹੌਰ ਵਿਚ ‘ਆਲਮੀ ਪੰਜਾਬੀ ਕਾਨਫ਼ਰੰਸ’ ਕਰਵਾਉਣ ਦੀਆਂ ਖ਼ਬਰਾਂ ਅਖ਼ਬਾਰਾਂ ਵਿਚ ਛਪੀਆਂ ਤਾਂ ਮੈਂ ਦਿੱਲੀ ਸੁਤਿੰਦਰ ਸਿੰਘ ਨੂਰ ਨਾਲ ਸੰਪਰਕ ਕੀਤਾ। ਉਸ ਨੇ ਚੰਡੀਗੜ੍ਹ ਵਿਚ ਹੁਕਮ ਸਿੰਘ ਭੱਟੀ ਨਾਲ ਤਾਲਮੇਲ ਕਰਨ ਲਈ ਕਿਹਾ। ਭੱਟੀ ਨੂੰ ਫੋਨ ਕੀਤਾ ਤਾਂ ਉਸ ਉਤਸ਼ਾਹ ਭਰਿਆ ਜਵਾਬ ਦਿੱਤਾ, ‘‘ਲਓ! ਤੁਹਾਥੋਂ ਬਿਨਾਂ ਕਿਵੇਂ ਜਾ ਸਕਦੇ ਹਾਂ! ਅਸੀਂ ਤਾਂ ਤੁਹਾਨੂੰ ਅਕਾਦਮੀ ਪੁਰਸਕਾਰ ਮਿਲਣ ‘ਤੇ ਏਥੇ ਸੱਦ ਕੇ ਕੰਬਲ ਸ਼ੰਬਲ ਵੀ ਦੇਣਾ . . . . Read more >

ਬੰਦਾ ਜੀਵਨ ਦਾ ਤੀਜਾ ਹਿੱਸਾ ਸੌਂ ਕੇ ਹੀ ਗੁਜ਼ਾਰ ਦਿੰਦੈ। ਸੌਣ ਵਾਲੀਆਂ ਥਾਵਾਂ ਦਾ ਜ਼ਿਕਰ ਕਰਨਾ ਵੀ ਦਿਲਚਸਪੀ ਤੋਂ ਖਾਲੀ ਨਹੀਂ। ਮੈਨੂੰ ਆਪਣੇ ਰੈਣ ਬਸੇਰੇ ਅਕਸਰ ਚੇਤੇ ਆ ਜਾਂਦੇ ਹਨ। ਮੈਨੂੰ ਇਹ ਤਾਂ ਨਹੀਂ ਪਤਾ ਕਿ ਮੈਂ ਮਾਂ ਦਾ ਦੁੱਧ ਕਿੰਨੀ ਦੇਰ ਚੁੰਘਿਆ ਤੇ ਉਹਦੀ ਕੁੱਛੜ ਕਿੰਨਾ ਚਿਰ ਰਿਹਾ ਪਰ ਇਹ ਯਾਦ ਹੈ ਕਿ ਸਾਡੇ ਕੱਚੇ ਘਰ ਦਾ ਵਿਹੜਾ ਬਹੁਤਾ ਖੁੱਲ੍ਹਾ ਨਹੀਂ ਸੀ। ਉਸ ਦੇ ਇੱਕ ਪਾਸੇ ਖੁਰਲੀਆਂ ਸਨ ਜਿਥੇ ਡੰਗਰ ਬੱਝਦੇ ਤੇ ਕੋਲ ਹੀ ਅਸੀਂ ਮੰਜੇ ਡਾਹ ਕੇ ਸੌਂ ਜਾਂਦੇ। ਪਸ਼ੂਆਂ ਦੇ ਗੋਹੇ ਪਿਸ਼ਾਬ ਦਾ ਮੁਸ਼ਕ ਮੈਨੂੰ ਨਹੀਂ ਲੱਗਦਾ ਬਚਪਨ . . . . Read more >

ਵਿਸ਼ਵੀਕਰਨ ਦੀ ਧਾਰਨਾ ਦਾ ਉਦੈ ਭਾਵੇਂ ਅਤੀ ਵਿਕਸਤ ਪੂੰਜੀਵਾਦੀ ਪ੍ਰਬੰਧ ਵਾਲੇ ਪੱਛਮੀ ਮੁਲਕਾਂ ਵੱਲੋਂ ਹੁੰਦਾ ਹੈ ਪਰ ਹੁਣ ਇਸ ਦੇ ਪੈਰੋਕਾਰਾਂ ਵਿੱਚ ਹਰੇਕ ਮੁਲਕ ਅਤੇ ਨਸਲ ਦੇ ਪੂੰਜੀਪਤੀ ਵਰਗ ਸ਼ਾਮਲ ਹਨ। ਇਸ ਲਈ ਵਿਸ਼ਵੀਕਰਨ ਇੱਕ ਵਿਚਾਰਧਾਰਾ ਹੋ ਨਿਬੜਿਆ ਹੈ‎,‎ ਜਿਸ ਦੇ ਮੂਲ ਲੱਛਣ ਮੁਨਾਫ਼ਾ ਬਿਰਤੀ ਅਤੇ ਨਿਰੰਕੁਸ਼ ਸੱਤਾ-ਪ੍ਰਾਪਤੀ ਦੀ ਲਾਲਸਾ ਕਹੇ ਜਾ ਸਕਦੇ ਹਨ। ਉਪਭੋਗਤਾਵਾਦ ਇਸ ਵਿਚਾਰਧਾਰਾ ਦਾ ਸਮੂਰਤ ਅਤੇ ਵਿਹਾਰਕ ਪੱਖ ਹੈ। ਇਸ ਵਿਚਾਰਧਾਰਾ ਦਾ ਵਿਸ਼ਵੀਕਰਨ ਹੋਇਆ ਵੇਖਣਾ ਹੋਵੇ ਤਾਂ ਇਸਦਾ ਫੈਲਾਅ ਅਮਰੀਕੀ ਮਹਾਂਸ਼ਕਤੀ . . . . Read more >

ਪ੍ਰਿਥੀਪਾਲ ਸਿੰਘ ਹਾਕੀ ਦਾ ਹੀਰਾ ਸੀ। ਉਸ ਨੂੰ ਵਿਸ਼ਵ ਦਾ ਬਿਹਤਰੀਨ ਫੁੱਲ ਬੈਕ ਖਿਡਾਰੀ ਮੰਨਿਆ ਗਿਆ ਸੀ ਤੇ ਪੈਨਲਟੀ ਕਾਰਨਰ ਦਾ ਬਾਦਸ਼ਾਹ ਕਿਹਾ ਜਾਂਦਾ ਸੀ। ਉਹ ਤਿੰਨ ਓਲੰਪਿਕਸ ਖੇਡਿਆ ਤੇ ਤਿੰਨੇ ਵਾਰ ਸਭ ਤੋਂ ਬਹੁਤੇ ਗੋਲ ਕੀਤੇ। ਉਸ ਦੀ ਜ਼ੋਰਦਾਰ ਹਿੱਟ ਮੂਹਰੇ ਗੋਲਕੀਪਰਾਂ ਦੀ ਕੋਈ ਪੇਸ਼ ਨਹੀਂ ਸੀ ਜਾਂਦੀ। ਕਈ ਵਾਰ ਉਹ ਨੈੱਟ ਪਾੜ ਕੇ ਲੰਘ ਜਾਂਦੀ ਸੀ। ਉਸ ਦੀ ਖ਼ਤਰਨਾਕ ਹਿੱਟ `ਤੇ ਕਾਬੂ ਪਾਉਣ ਲਈ ਐੱਫ.ਆਈ.ਐੱਚ.ਨੇ ਪੈਨਲਟੀ ਕਾਰਨਰ ਲਾਉਣ ਦੇ ਨਿਯਮ ਬਦਲ ਦਿੱਤੇ ਸਨ। ਪਹਿਲਾਂ ਪੈਨਲਟੀ ਕਾਰਨਰ ਦੀ ਹਿੱਟ ਸਿੱਧੀ ਗੋਲ . . . . Read more >

11 ਅਕਤੂਬਰ 2009 ਦੀ ਸ਼ਾਮ ਨੂੰ ਸਰੀ ਦੇ ਬਿਲ ਪਰਫਾਰਮਿੰਗ ਆਰਟਸ ਥੀਏਟਰ ਵਿਚ ਪੰਜਾਬੀ ਨਾਟਕ ‘ਨਿਉਂ ਜੜ੍ਹ’ ਦਾ ਮੰਚਨ ਹੋਇਆ। ਇਹ ਨਾਟਕ ਪ੍ਰੋਫੈਸਰ ਅਜਮੇਰ ਔਲਖ ਦਾ ਲਿਖਿਆ ਹੋਇਆ ਹੈ ਅਤੇ ਉਨ੍ਹਾਂ  ਦੀ ਹੀ ਅਗਵਾਈ ਵਿਚ ਐਡਮਿੰਟਨ ਦੀ ਪੰਜਾਬੀ ਹੈਰੀਟੇਜ  ਥੀਏਟਰ ਐਸੋਸੀਏਸ਼ਨ ਵੱਲੋਂ ਖੇਡਿਆ ਗਿਆ। ਭਰੂਣ ਹੱਤਿਆ ਰੋਕਣ ਦਾ ਖੁਲ੍ਹ ਕੇ ਸੁਨੇਹਾ ਦਿੰਦੇ ਇਸ ਨਾਟਕ ਵਿਚ ਦਰਸ਼ਕਾਂ ਦੀ ਦਿਲਚਸ਼ਪੀ ਲਈ ਮਨੋਰੰਜਨ ਵੀ ਸੀ ਤੇ ਉਸਾਰੂ ਗੀਤ ਵੀ ਸਨ। ਭਾਵੁਕ ਕਰਨ ਵਾਲੇ ਦ੍ਰਿਸ਼ ਵੀ ਸਨ। ਪੰਜਾਬ ਤੋਂ ਇਸ ਨਾਟਕ ਵਿਚ ਹਿੱਸਾ ਲੈਣ ਆਏ ਸ੍ਰੀਮਤੀ . . . . Read more >

ਮੈਂ ਹਾਲੇ ਸੁਰਤ ਵੀ ਨਹੀਂ ਸੀ ਸੰਭਲ਼ੀ ਜਦੋਂ ਗਾਇਕੀ ਮੇਰੇ ਆਲ਼ੇ-ਦੁਆਲ਼ੇ ਸਾਹਾਂ ਵਾਂਗ ਵਗਣ ਲੱਗ ਪਈ ਸੀ। ਬੁਖ਼ਾਰ ਵਾਂਗ ਭਖ਼ਦੇ, ਅਪਰੈਲ-ਮਈ ਦੇ ਦਿਨੀਂ, ਪੇਂਡੂ ਲੋਕ ਕਣਕਾਂ ਵੱਢਣ, ਗਹੁਣ, ਛਜਲੀਆਂ ਲਾਉਣ, ਤੇ ਬੋਹਲ਼ ਬਣਾਉਣ ਦੇ ਕਸ਼ਟਮਈ ਤੇ ਲਮਕਵੇਂ ਕਾਰਜ ਵਿੱਚ ਮਸਰੂਫ਼ ਹੋਣ ਕਾਰਨ, ਬਾਪੂ ਦਾ ਕਵੀਸ਼ਰੀ ਜੱਥਾ ਬਿਲਕੁਲ ਵਿਹਲਾ ਹੁੰਦਾ ਸੀ। ਉਸ ਦੇ ਦੋ ਜੋਟੀਦਾਰ, ਚੰਦ ਜੰਡੀ ਤੇ ਰਣਜੀਤ ਸਿੱਧਵਾਂ, ਗਰਮੀਆਂ ਦੇ ਦਿਨੀਂ ਅਕਸਰ ਸਾਡੇ ਪਿੰਡ ਹੀ ਹੁੰਦੇ। ਸਵੇਰ ਤੋਂ ਹੀ ਸਾਡੇ ਵਿਸ਼ਾਲ ਦਲਾਨ ਵਿੱਚ ਮੰਜਿਆਂ ਦੀ ਰੌਣਕ ਜੁੜ ਜਾਂਦੀ। ਸਵੇਰੇ-ਸਵੇਰੇ . . . . Read more >

ਖੇਡ ਮੇਲੇ ਤਾਂ ਪੰਜਾਬ ਵਿੱਚ ਬਹੁਤ ਲੱਗਦੇ ਹਨ ਪਰ ਹਕੀਮਪੁਰ ਦੇ ਪੁਰੇਵਾਲ ਖੇਡ ਮੇਲੇ ਦਾ ਵੱਖਰਾ ਨਜ਼ਾਰਾ ਹੈ। ਉਥੇ ਉੱਚ ਪੱਧਰੀ ਕਬੱਡੀ ਤੇ ਕੁਸ਼ਤੀਆਂ ਦੇ ਨਾਲ ਅਨੇਕਾਂ ਵਿਰਾਸਤੀ ਤੇ ਆਧੁਨਿਕ ਖੇਡਾਂ ਦੇ ਮੁਕਾਬਲੇ ਹੁੰਦੇ ਹਨ। ਗਿੱਧੇ ਭੰਗੜੇ ਪੈਂਦੇ ਹਨ ਤੇ ਨਿਹੰਗਾਂ ਦੀ ਨੇਜ਼ਾਬਾਜ਼ੀ ਨਜ਼ਾਰੇ ਬੰਨ੍ਹ ਦਿੰਦੀ ਹੈ। ਗਤਕਾ ਪਾਰਟੀਆਂ ਅੱਡ ਆਪਣੇ ਜੌਹਰ ਵਿਖਾਉਂਦੀਆਂ ਹਨ ਤੇ ਪਤੰਗਬਾਜ਼ ਵੱਖ ਆਪਣੇ ਹੁਨਰ ਦਾ ਵਿਖਾਵਾ ਕਰਦੇ ਹਨ। ਕਿਧਰੇ ਹਲਟ ਦੌੜਾਂ ਲੱਗਦੀਆਂ ਹਨ ਤੇ ਕਿਧਰੇ ਬੈਲ ਗੱਡੀਆਂ ਦੀਆਂ ਦੌੜਾਂ ਧੂੜਾਂ ਉਡਾਉਂਦੀਆਂ . . . . Read more >

15 ਅਪਰੈਲ ਦੀ ਸਲੋਨੀ ਸ਼ਾਮ ਲਾਹੌਰ ਸ਼ਹਿਰ ਦੀਆਂ ਰੌਸ਼ਨੀਆਂ ਵਿਚ ਦਮਕ ਰਹੀ ਸੀ ਜਦੋਂ ਅਸੀਂ ਫਲੈਟੀਜ਼ ਹੋਟਲ ਪਹੁੰਚੇ। ਅੱਜ ਰਾਤ ਕਾਨਫ਼ਰੰਸ ਹਾਲ ਵਿਚ ਹੀ ਸਭਿਆਚਾਰਕ ਪ੍ਰੋਗਰਾਮ ਹੋਣਾ ਸੀ। ਪਰਸੋਂ ਰਾਤ ਕਾਨਫ਼ਰੰਸ ਦੇ ਪਹਿਲੇ ਦਿਨ ਇਸੇ ਹੀ ਹਾਲ ਵਿਚ ਰਾਤ ਭਰ ਕਵੀ ਦਰਬਾਰ ਚੱਲਿਆ ਸੀ। ਕੱਲ੍ਹ ਰਾਤ ਜਦੋਂ ਅਸੀਂ ਰਾਇ ਅਜ਼ੀਜ਼ ਉਲਾ ਖਾਂ ਦੀ ਪ੍ਰਾਹੁਣਚਾਰੀ ਦਾ ਆਨੰਦ ਮਾਣ ਰਹੇ ਸਾਂ ਤਾਂ ਸਾਡੇ ਸਾਥੀ ਡੈਲੀਗੇਟ ਪ੍ਰਬੰਧਕਾਂ ਵਲੋਂ ਤਿਆਰ ਕਰਵਾਇਆ ਨਾਟਕ ਦੇਖ ਰਹੇ ਸਨ। ਬੁੱਲ੍ਹੇ ਸ਼ਾਹ ਦੇ ਜੀਵਨ ਸਮਾਚਾਰਾਂ ਨਾਲ ਸਬੰਧਤ ਆਮ ਲੋਕਾਂ ਦੇ ਪੈਂਤੜੇ ਤੋਂ . . . . Read more >

ਬਾਅਦ ਦੁਪਹਿਰ ਦਾ ਸੈਸ਼ਨ ਸ਼ੁਰੂ ਹੋਣ ਵਾਲਾ ਸੀ। ਸਤਿਨਾਮ ਮਾਣਕ ਖਿੱਚ ਕੇ ਮੈਨੂੰ ਫਿਰ ਅਗਲੀਆਂ ਕੁਰਸੀਆਂ ‘ਤੇ ਲੈ ਗਿਆ। ਇਸ ਸੈਸ਼ਨ ਦੀ ਕਾਰਵਾਈ ਇਲਿਆਸ ਘੁੰਮਣ ਨੇ ਚਲਾਉਣੀ ਸੀ। ਉਸ ਨੇ ਮੈਨੂੰ ਕਿਹਾ :‘‘ਮੈਂ ਸਦਾਰਤ ਲਈ ਸਟੇਜ ਉੱਤੇ ਬੈਠਣ ਵਾਲੇ ਬੰਦਿਆਂ ‘ਚੋਂ ਸਭ ਤੋਂ ਪਹਿਲਾਂ ਤੁਹਾਨੂੰ ਆਵਾਜ਼ ਮਾਰਨੀ ਹੈ। ਐਥੇ ਹੀ ਰਿਹੋ। ਹੁਣ ਕਿਧਰੇ ਜਾਇਓ ਨਾ।’’ਹੁਣੇ ਹੀ ਕੀਤੇ ਫ਼ੈਸਲੇ ਮੁਤਾਬਕ ਗੱਲ ਦੋਹਾਂ ਮੁਲਕਾਂ ਦੇ ਪੰਜਾਬੀ ਅਦਬ ਬਾਰੇ ਹੋਣੀ ਸੀ। ਭਾਰਤੀ ਪੰਜਾਬੀ ਅਦਬ ਬਾਰੇ ਨਿਰਣੇਜਨਕ ਢੰਗ ਨਾਲ ਗੱਲ ਕਰਨ ਲਈ ਉਸ ਨੇ ਮੈਨੂੰ ਕਿਸੇ . . . . Read more >

«StartPrev12NextEnd»
Page 1 of 2