|
ਮੁੱਖ ਪੰਨਾ
ਮੈਂ ਗੱਡੇ ਤੇ ਬੋਤੇ ਤੋਂ ਲੈ ਕੇ ਕਾਰਾਂ ਤੇ ਹਵਾਈ ਜਹਾਜ਼ਾਂ `ਤੇ ਚੜ੍ਹਿਆ ਹਾਂ। ਸਾਈਕਲ ਤੇ ਸਕੂਟਰ ਵੀ ਬਹੁਤ ਚਲਾਏ ਹਨ। ਟੈਂਪੂ, ਟਰੱਕ, ਬੱਸਾਂ, ਰੇਲਾਂ ਤੇ ਮੈਟਰੋ `ਤੇ ਚੜ੍ਹਦਾ ਆ ਰਿਹਾਂ। ਲੱਖਾਂ ਮੀਲਾਂ ਦਾ ਸਫ਼ਰ ਤਹਿ ਕੀਤਾ ਹੈ। ਇਹ ਤਾਂ ਲਿਖ ਈ ਚੁੱਕਾਂ ਕਿ ਪੈਦਲ ਵੀ ਦੋ ਲੱਖ ਕਿਲੋਮੀਟਰ ਤੁਰਿਆ ਹੋਵਾਂਗਾ। ਸਫ਼ਰ ਕਰਦਿਆਂ ਬਹੁਤ ਕੁੱਝ ਵੇਖਿਆ ਹੈ ਤੇ ਕਈ ਤਰ੍ਹਾਂ ਦੇ ਅਨੁਭਵ ਹੋਏ ਹਨ। ਦੂਰ ਨੇੜੇ ਦੇ ਸਫ਼ਰ ਦੀਆਂ ਅਨੇਕਾਂ ਯਾਦਾਂ ਹਨ ਜਿਹੜੀਆਂ ਮੁੜ ਮੁੜ ਯਾਦ ਆ ਜਾਂਦੀਆਂ ਹਨ। ਸੱਤਰ ਸਾਲ ਦੇ ਨੇੜ ਢੁੱਕ ਕੇ ਬਚਪਨ ਕੁੱਝ ਵਧੇਰੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਕਵੀਸ਼ਰ ਕਰਨੈਲ ਸਿੰਘ ਪਾਰਸ ਦੇ ਜਥੇ ਨੂੰ ਮੈਂ ਨਿੱਕਾ ਹੁੰਦਾ ਵੇਖਦਾ ਤੇ ਸੁਣਦਾ ਰਿਹਾ ਸਾਂ। ਉਹ ਸਾਡੇ ਪਿੰਡ ਪੋਹ ਸੁਦੀ ਸੱਤਵੀਂ ਦੇ ਨਗਰ ਕੀਰਤਨ ਉਤੇ ਆਉਂਦੇ। ਉਨ੍ਹਾਂ ਦੀ ਕਵੀਸ਼ਰੀ ਦੇ ਬੋਲ ਸਾਡੇ ਬਾਲ ਮਨਾਂ ਉਤੇ ਉਕਰੇ ਜਾਂਦੇ। ਬੜੀ ਉੱਚੀ ਆਵਾਜ਼ ਹੁੰਦੀ ਸੀ ਰਣਜੀਤ ਸਿੰਘ ਸਿੱਧਵਾਂ ਦੀ। ਉਹ ਕੰਨ `ਤੇ ਹੱਥ ਰੱਖ ਕੇ ਦੋਹਰਾ ਲਾਉਂਦਾ। ਫਿਰ ਪਾਰਸ ਤੇ ਚੰਦ ਸਿੰਘ ਜੰਡੀ `ਕੱਠੇ ਅਤੇ ਰਣਜੀਤ ਸਿੰਘ `ਕੱਲਾ ਵਾਰੀ ਵਾਰੀ ਬੰਦ ਸੁਣਾਉਂਦੇ। ਬਾਹਾਂ ਕੱਢ ਕੇ ਕਵੀਸ਼ਰੀ ਕਰਦੇ-ਲੱਗਜੇ ਸਭਾ `ਚ ਫੁੱਲਝੜੀ ਛੰਦਾਂ ਦੀ …। ਕਦੇ ਗਾਉਂਦੇ-ਭਰਦੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਮੈਂ ਤੇ ਚਰਨ ਦਸਵੀਂ ਤਕ `ਕੱਠੇ ਪੜ੍ਹੇ ਸਾਂ। ਬਾਅਦ ਵਿੱਚ ਉਹ ਮੇਰਾ ਵਿਚੋਲਾ ਬਣਿਆ। ਉਹ ਮਾਸਟਰੀ ਕਰਨ ਵੇਲੇ ਵੀ ਪਿੰਡ ਰਹਿੰਦਾ ਸੀ ਤੇ ਰਿਟਾਇਰ ਹੋਣ ਪਿੱਛੋਂ ਵੀ ਪਿੰਡ ਹੀ ਰਹਿ ਰਿਹੈ। ਜਦੋਂ ਮੈਂ ਕੈਨੇਡਾ ਤੋਂ ਪਿੰਡ ਜਾਂਦਾ ਹਾਂ ਤਾਂ ਅਸੀਂ ਮਿਲ ਗਿਲ ਲੈਂਦੇ ਹਾਂ। ਬਚਪਨ ਦੀਆਂ ਗੱਲਾਂ ਵਿੱਚ ਗੁਆਚ ਜਾਂਦੇ ਹਾਂ। ਗੱਲਾਂ ਕਰਦਿਆਂ ਸਾਨੂੰ ਤਾਰੋ ਤੇ ਮਸਤ ਹੋਰੀਂ ਯਾਦ ਆ ਜਾਂਦੇ ਹਨ ਜਿਨ੍ਹਾਂ ਸੰਗ ਅਸੀਂ ਪੜ੍ਹੇ, ਖੇਡੇ, ਇੱਲਤਾਂ ਕੀਤੀਆਂ ਪਰ ਉਹ ਸਾਥੋਂ ਪਹਿਲਾਂ ਹੀ ਜੱਗ ਤੋਂ ਚਲੇ ਗਏ। ਚਰਨ ਦੇ ਯਾਦ ਆਉਣ ਨਾਲ ਅਚਾਨਕ ਵਾਪਰਿਆ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
19 ਅਪ੍ਰੈਲ 2001 ਦੀ ਸਵੇਰ। ਲਾਹੌਰ ਨਾਲੋਂ ਵਿਛੜਣ ਦਾ ਵਕਤ ਆਣ ਪੁੱਜਾ। ਹੋਟਲ ਨੂੰ ਛੱਡਣ ਦੀ ਪੂਰੀ ਤਿਆਰੀ ਕਰ ਲੈਣ ਤੋਂ ਪਿੱਛੋਂ ਮੈਂ ਜਗਤਾਰ ਨੂੰ ਕਿਹਾ, ‘‘ਇਕ ਮਿੰਟ ਠਹਿਰੋ। ਮੈਂ ਲਾਹੌਰ ਨੂੰ ਅਲਵਿਦਾ ਕਹਿ ਲਵਾਂ।’’ ਹੋਟਲ ਦੀ ਪੰਜਵੀਂ ਮੰਜ਼ਿਲ ‘ਤੇ ਸਥਿਤ ਆਪਣੇ ਕਮਰੇ ‘ਚੋਂ ਬਾਹਰ ਨਿਕਲ ਕੇ ਮੈਂ ਟੈਰਸ ‘ਤੇ ਆਣ ਖੜੋਤਾ। ਸੂਰਜ ਅਜੇ ਚੜ੍ਹਿਆ ਨਹੀਂ ਸੀ ਤੇ ਸ਼ਾਂਤ ਘਸਮੈਲੀ ਰੌਸ਼ਨੀ ‘ਚੋਂ ਲਾਹੌਰ ਸ਼ਹਿਰ ਹੌਲੀ ਹੌਲੀ ਉਦੈ ਹੋ ਰਿਹਾ ਸੀ। ਉਹੋ ਉੱਚੇ ਨੀਵੇਂ ਮਕਾਨ ਤੇ ਇਮਾਰਤਾਂ। ਮਸਜਿਦਾਂ ਦੇ ਗੁੰਬਦ। ਆਸਮਾਨ ‘ਚ ਤੈਰਦੀਆਂ ਬੱਦਲਾਂ . . . . Read more >
Published in
ਵਗਦੀ ਏ ਰਾਵੀ
ਬਚਪਨ ਵਿੱਚ ਮੈਂ ਉੱਚੀ ਆਵਾਜ਼ `ਚ ਗਾਉਂਦੇ ਕਵੀਸ਼ਰਾਂ ਨੂੰ ਸੁਣਦਾ ਸਾਂ ਤਾਂ ਮੇਰਾ ਮਨ ਕਵੀਸ਼ਰ ਬਣਨ ਨੂੰ ਕਰਦਾ ਸੀ। ਸਕੂਲ `ਚ ਮਾਸਟਰਾਂ ਨੂੰ ਸਾਫ ਸੁਥਰੇ ਕਪੜੇ ਪਾਈ ਕੁਰਸੀਆਂ `ਤੇ ਬੈਠੇ ਵੇਖਦਾ ਤਾਂ ਸੋਚਦਾ ਕਿ ਵੱਡਾ ਹੋ ਕੇ ਮਾਸਟਰ ਬਣਾਂਗਾ। ਤਖਤੂਪੁਰੇ ਦੇ ਮੇਲੇ `ਚੋਂ ਚੋਰੀ ਚੁੱਕਿਆ ਚਿੱਠਾ ‘ਝਗੜਾ ਚਾਹ ਤੇ ਲੱਸੀ ਦਾ’ ਪੜ੍ਹਿਆ ਤਾਂ ਦਿਲ ਕੀਤਾ ਕਿ ਵੱਡਾ ਹੋ ਕੇ ਚਿੱਠੇ ਲਿਖਾਂਗਾ। ਪਰ ਐੱਮ.ਏ.ਕਰਨ ਪਿੱਛੋਂ ਮੇਰੇ ਸਾਹਮਣੇ ਲੈਕਚਰਾਰ ਲੱਗਣ ਦਾ ਨਿਸ਼ਾਨਾ ਨਿਸ਼ਚਿਤ ਹੋ ਗਿਆ। ਇਹਦੇ ਵਿੱਚ ਸਾਰਾ ਕੁਛ ਸੀ। ਉਦੋਂ ਦਿੱਲੀ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਸਿਆਟਲ ਦਾ ਖੇਡ ਮੇਲਾ 28 ਤੇ 29 ਜੁਲਾਈ 2007 ਨੂੰ ਭਰਨਾ ਸੀ। ਮੇਲਾ ਕਮੇਟੀ ਨੇ ਇਸ ਦੀ ਕਾਫੀ ਮਸ਼ਹੂਰੀ ਕੀਤੀ ਸੀ। ਅਖ਼ਬਾਰਾਂ ਤੇ ਰਸਾਲਿਆਂ ਵਿੱਚ ਇਸ਼ਤਿਹਾਰ ਛਪੇ ਸਨ ਤੇ ਰੇਡੀਓ ਰਾਹੀਂ ਵੀ ਪਰਚਾਰ ਕੀਤਾ ਗਿਆ ਸੀ। ਇਸ ਵਾਰ ਦੇ ਖੇਡ ਮੇਲੇ ਦੀ ਵਿਸ਼ੇਸ਼ ਗੱਲ ਇਹ ਸੀ ਕਿ ਅੱਡੋ ਅੱਡ ਖੇਡ ਮੇਲੇ ਕਰਾਉਣ ਦੀ ਥਾਂ ਐਤਕੀਂ ਸਾਰੇ ਸਿਆਟਲੀਏ ਰਲ ਕੇ ਇਕੋ ਸਾਂਝਾ ਮੇਲਾ ਮਨਾ ਰਹੇ ਸਨ। ਏਕੇ ਵਿੱਚ ਬੜੀ ਬਰਕਤ ਹੁੰਦੀ ਹੈ ਜਿਸ ਨਾਲ ਫੰਡ `ਕੱਠਾ ਕਰਨਾ ਪਹਿਲਾਂ ਨਾਲੋਂ ਸੁਖਾਲਾ ਹੋ ਗਿਆ ਸੀ। ਦਰਸ਼ਕ ਵੀ ਬਿਨਾਂ ਕਿਸੇ ਨਿੰਦ ਵਿਚਾਰ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
1. ਕਲਾ 1.1 ਅੱਜ ਕੱਲ੍ਹ, ਕਲਾ ਕੇਵਲ ਬੁੱਤ ਘੜਨਾ ਅਤੇ ਚਿੱਤਰਕਾਰੀ ਤੀਕਰ ਸੀਮਤ ਨਹੀਂ ਹੈ।1.2 ਜਦੋਂ ਸਾਡਾ ਅਜੇਹੇ ਕੰਮਾਂ ਨਾਲ਼ ਸਾਹਮਣਾ ਹੁੰਦਾ ਹੈ, ਜਿਹੜੇ ਕਿਸੇ ਵੀ ਕਾਇਦੇ ਕਾਨੂੰਨ ਦੀ ਅਧੀਨ ਨਹੀਂ ਹੁੰਦੇ, ਉਹ ਭਾਵੇਂ ਕੋਈ ਵੀ ਹੋਣ, ਅਸੀਂ ਆਮ ਤੌਰ ਤੇ ਉਨ੍ਹਾਂ ਨਾਲ਼ੋਂ ਆਪਣਾ ਨਾਤਾ ਤੋੜ ਲੈਂਦੇ ਹਾਂ।1.3 ਲਿਉਨਾਰਡ ਦ ਵਿਨਸੀ ਦਾ ਕਹਿਣਾ ਹੈ ਕਿ ਕਲਾ ਦਾ ਇੱਕ ਚਿਤਰਨ ਤੋਂ ਵੱਧ ਹੋਣਾ ਜ਼ਰੂਰੀ ਹੈ। ਕਲਾ ਵਿੱਚ ਇਨਸਾਨੀ ਹੁਨਰ ਹੋਣ ਦੀ ਮੰਗ ਹੁੰਦੀ ਹੈ। 1.4 ਅੱਜ ਕੱਲ੍ਹ ਅਸੀਂ ਕਲਾਕਾਰਾਂ ਨੂੰ ਕਰਤਾ ਦੇ ਰੂਪ ਵਿੱਚ . . . . Read more >
Published in
ਲੇਖ਼
ਦਹਿਸ਼ਤ ਦੇ ਦਿਨ ਸਨ। ਪੁਲਿਸ ਨੌਜੁਆਨ ਮੁੰਡੇ ਚੁੱਕ ਰਹੀ ਸੀ ਤੇ ਦਹਿਸ਼ਤੀ ਫਿਰੌਤੀ ਦੀਆਂ ਚਿੱਠੀਆਂ ਲਿਖ ਰਹੇ ਸਨ। ਠਾਣੇਦਾਰ ਸੁਨੇਹਾ ਭੇਜਦਾ ਸੀ, “ਮੁੰਡਾ ਤੁਹਾਡਾ ਕਤਲ ਮੰਨੀ ਬੈਠੈ। ਐਨੇ ਪੈਸੇ ਲੈ ਆਓ, ਨਹੀਂ ਤਾਂ ਮੁਕਾਬਲਾ ਤਿਆਰ ਈ ਐ।” ਦਹਿਸ਼ਤੀਆਂ ਦਾ ਲਿਖਿਆ ਹੁੰਦਾ ਸੀ, “ਸਾਨੂੰ ਹਥਿਆਰਾਂ ਦੀ ਲੋੜ ਐ। ਐਨੇ ਪੈਸੇ ਫਲਾਣੀ ਥਾਂ ਧਰ ਦਿਓ, ਨਹੀਂ ਤਾਂ ਅਕਾਲ ਪੁਰਖ ਦਾ ਸੱਦਾ ਆਇਆ ਸਮਝੋ।” ਮੈਨੂੰ ਜਰਨੈਲ ਸਿੰਘ ਹਲਵਾਰਾ ਦੇ ਦਸਖਤਾਂ ਵਾਲੀ ਚਿੱਠੀ ਮਿਲੀ ਕਿ ਸਾਢੇ ਉਣਤਾਲੀ ਹਜ਼ਾਰ ਰੁਪਏ ਗੁਰਦੁਆਰਾ ਨਾਨਕਸਰ ਕਲੇਰਾਂ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
ਸੋਲਾਂ ਤੇ ਸਤਾਰਾਂ ਜੂਨ ਨੂੰ ਮਾਲਟਨ ਦਾ ਵਇਲਡਵੁੱਡ ਪਾਰਕ ਛਪਾਰ ਦਾ ਮੇਲਾ ਬਣਿਆ ਰਿਹਾ। ਕਿਧਰੇ ਕਬੱਡੀਆਂ ਪਈਆਂ, ਕਿਧਰੇ ਬਾਸਕਟਬਾਲ ਦੇ ਮੈਚ ਹੋਏ ਤੇ ਕਿਧਰੇ ਵਾਲੀਬਾਲ ਤੇ ਸੌਕਰ ਖੇਡੀ ਜਾਂਦੀ ਰਹੀ। ਕੁੱਝ ਅਥਲੈਟਿਕਸ ਦੇ ਈਵੈਂਟ ਵੀ ਹੋਏ ਤੇ ਮੈਚਾਂ ਦੀ ਕੁਮੈਂਟਰੀ ਦੇ ਨਾਲ ਖੇਡ ਸੱਭਿਆਚਾਰ ਦੀਆਂ ਹੋਰ ਗੱਲਾਂ ਵੀ ਹੁੰਦੀਆਂ ਰਹੀਆਂ। ਲੰਗਰ ਚਲਾਉਣ ਵਾਲੇ ਲੰਗਰ ਵਰਤਾਉਂਦੇ ਰਹੇ ਤੇ ਕਈ ਬੇਲੀ ਕਾਰਾਂ ਦੀਆਂ ਡਿੱਕੀਆਂ ਵੱਲ ਵੀ ਗੇੜੇ ਮਾਰਨੋ ਨਹੀਂ ਹਟੇ। ਪੰਜਾਬੀਆਂ ਨੂੰ ਮੇਲੇ `ਚ `ਕੱਠੇ ਕਰਨ ਦਾ ਸਬੱਬ ਬਣਾਇਆ ਦੇਸ਼ਭਗਤ . . . . Read more >
Published in
ਖੇਡਾਂ ਦੀ ਦੁਨੀਆ - ਪ੍ਰਿੰ.ਸਰਵਣ ਸਿੰਘ
ਅਗਲੀ ਸਵੇਰ ਚਾਹ ਅਤੇ ਪਰਾਉਠਿਆਂ ਤੋਂ ਵਿਹਲੇ ਹੋਣ ਬਾਅਦ, ਸਾਨੂੰ ਤਿੰਨਾਂ ਭਰਾਵਾਂ ਨੂੰ ਬਾਪੂ ਦੇ ‘ਦਰਬਾਰ’ ‘ਚ ਹਾਜ਼ਰ ਹੋਣ ਦਾ ਹੁਕਮ ਹੋਇਆ। ਉਹ ਰੇਡੀਓ ਵਾਲੇ ਕਮਰੇ ‘ਚ ਫ਼ਰਸ਼ ‘ਤੇ ਵਿਛੀ ਇੱਕ ਪੁਰਾਣੀ ਦਰੀ ਉੱਤੇ ਚੌਂਕੜਾ ਮਾਰੀ, ਇੱਕ ਅਖ਼ਬਾਰ ਦੇ ਕਾਲਮਾਂ ‘ਚ ਗੁਆਚਿਆ ਹੋਇਆ ਸੀ। ਉਸ ਦੇ ਚਿਹਰੇ ‘ਚ ਨਾ ਕਸੇਵਾਂ ਸੀ, ਨਾ ਹੀ ਢਿੱਲ਼ਕ, ਤੇ ਨਾ ਹੀ ਖੇੜਾ! ਬਾਲੜੇ ਜੇਹੇ ਮੇਰੇ ਕੰਬਦੇ ਹੱਥ ਇੱਕ ਦੂਜੇ ਨੂੰ ਪਲ਼ੋਸਣ ਲੱਗੇ। ਭਾਵੇਂ ਪਹਿਲੀ ਸ਼ਾਮ, ਸਾਡੇ ਤਿੰਨਾਂ ਭਰਾਵਾਂ ਵੱਲੋਂ ਗਾਈ ਕਵੀਸ਼ਰੀ ਨੇ ਬਾਪੂ ਦੇ ਬੁੱਲ੍ਹਾਂ ‘ਚ ਮੁਸਕਾਨਾਂ ਉਗਾਅ ਦਿੱਤੀਆਂ . . . . Read more >
Published in
ਇਕਬਾਲ ਰਾਮੂਵਾਲੀਆ
Wednesday, 28 October 2009 15:11
ਟਕਸਾਲੀ ਜਥੇਦਾਰ ਮਾਨ ਸਿੰਘ ਹੰਭੋ - ਅਕਾਲੀ ਮੋਰਚਿਆਂ ਦਾ ਮੋਹਰੀ – ਟਕਸਾਲੀ ਜਥੇਦਾWritten by ਪ੍ਰਿੰਸੀਪਲ ਬਲਕਾਰ ਸਿੰਘ ਬਾਜਵਾ‘ਵਾਹਵਾ ਤੇਰੀਆਂ ਕੁਦਰਤਾਂ, ਤੂੰ ਡਾਢਾ ਬੇਪ੍ਰਵਾਹ’। ਜਥੇਦਾਰ ਮਾਨ ਸਿੰਘ ਹੰਭੋ ਇਹ ਸ਼ਬਦ ਸਹਿਵਨ ਹੀ ਗੁਣ-ਗੁਣਾਉਂਦੇ ਹੁੰਦੇ ਸੀ। ਸ਼ਾਮ ਸਵੇਰੇ। ਪਰ੍ਹੇ `ਚ ਗੱਲਾਂ ਕਰਦਿਆਂ। ਬੋਹੜਾਂ ਹੇਠ ਜੁੜੇ ਇਕੱਠਾਂ ਵਿੱਚ। ਅਸਮਾਨ ਤੇ ਧਰਤੀ ਦੇ ਦਿਸਹੱਦਿਆਂ ਨੂੰ ਨਿਹਾਰਦਿਆਂ। ਪੰਛੀਆਂ ਨੂੰ ਦਰਖ਼ਤਾਂ `ਤੇ ਚਹਿ-ਚਹਾਉਂਦੇ ਤੱਕਦਿਆਂ। ਲੋਕਾਂ ਦੇ ਵਚਿੱਤਰ ਕਿੱਸੇ ਕਹਾਣੀਆਂ ਤੇ ਸਮੱਸਿਆਵਾਂ ਸੁਣਦਿਆਂ। ਗੁਰਬਾਣੀ ਅਤੇ ਸਿੱਖੀ ਨਾਲ ਉਹ ਮਨੋ ਤਨੋ ਅਤੇ ਧਨੋ ਸਾਰੀ ਉਮਰ ਪ੍ਰਣਾਏ ਰਹੇ। ‘ਬਲਿਹਾਰੀ ਕੁਦਰਤਿ ਵੱਸਿਆ, ਤੇਰਾ ਅੰਤ ਨਾ ਜਾਈ . . . . Read more >
Published in
ਲੇਖ਼
ਦੁਖ ਸੁਖ ਧੁਰੋਂ ਬੰਦੇ ਦੇ ਨਾਲ ਨੇ। ਕੋਈ ਨਹੀਂ ਹੋਵੇਗਾ ਜਿਸ ਨੂੰ ਇਨ੍ਹਾਂ ਦਾ ਅਨੁਭਵ ਨਾ ਹੋਵੇ। ਖ਼ੁਸ਼ੀ ਨਾ ਹੋਵੇ, ਗ਼ਮ ਨਾ ਹੋਵੇ। ਮਿਲਿਆ ਨਾ ਹੋਵੇ ਤੇ ਵਿਛੜਿਆ ਨਾ ਹੋਵੇ। ਮੇਲ ਵਿਛੋੜਿਆਂ ਦੀਆਂ ਕਹਾਣੀਆਂ ਨਾਲ ਸਾਹਿਤ ਦੇ ਖ਼ਜ਼ਾਨੇ ਭਰੇ ਪਏ ਨੇ। ਇਸ ਕਲਮਕਾਰ ਦੇ ਬਹੁਤ ਸਾਰੇ ਸੱਜਣ ਮਿੱਤਰ ਤੇ ਸਾਕ ਸੰਬੰਧੀ ਵਿਛੜ ਗਏ ਨੇ ਤੇ ਇੱਕ ਦਿਨ ਇਹਨੇ ਵੀ ਵਿਛੜ ਜਾਣਾ ਹੈ। ਮੈਂ ਤਾਂ ਵਿੱਛੜ ਜਾਵਾਂਗਾ ਪਰ ਮੇਰੀਆਂ ਲਿਖਤਾਂ ਫਿਰ ਵੀ ਹੋਣਗੀਆਂ ਜਿਨ੍ਹਾਂ ਵਿੱਚ ਦੀ ਮੈਂ ਆਪਣੀਆਂ ਬਾਤਾਂ ਪਾਉਂਦਾ ਰਹਾਂਗਾ। ਮੇਰੀ ਇਹ ਜੀਵਨ ਗਾਥਾ ਇਥੇ . . . . Read more >
Published in
ਹਸੰਦਿਆਂ ਖੇਲੰਦਿਆਂ - ਪ੍ਰਿੰਸੀਪਲ ਸਰਵਣ ਸਿੰਘ ਦੀ ਸਵੈ-ਜੀਵਨੀ
|